Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਬੀ. ਆਰ. ਅੰਬੇਦਕਰ ਦੇ 125ਵੀਂ ਜਨਮ ਦਿਵਸ ਸੰਬੰਧੀ ਸਮਾਗਮ

ਬਾਘਾ ਅਤੇ ਅਟਵਾਲ ਵੱਲੋਂ ਹੋਣ ਵਾਲੇ ਸੈਮੀਨਾਰਾਂ ਦੀ ਰੂਪ ਰੇਖਾ ਦਾ ਐਲਾਨ, ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਹੋਣ ਵਾਲੇ ਸੈਮੀਨਾਰਾਂ ਨੂੰ ਪ੍ਰਮੁੱਖ ਵਕਤਾ ਕਰਨਗੇ ਸੰਬੋਧਨ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 31 Jul 2016

Last updated on: Jul 31, 2016, 00:00 IST

ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ 125ਵੇਂ ਜਨਮ ਦਿਵਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਸਾਲ ਭਰ ਮਨਾਏ ਜਾ ਰਹੇ ਸਮਾਗਮਾਂ ਤਹਿਤ ਕਰਵਾਏ ਜਾਣ ਵਾਲੇ ਸੈਮੀਨਾਰਾਂ ਦੀ ਰੂਪ ਰੇਖਾ ਐਲਾਨ ਦਿੱਤੀ ਗਈ ਹੈ। ਹੋਣ ਵਾਲੇ 6 ਸੈਮੀਨਾਰ 5 ਅਗਸਤ ਤੋਂ ਸ਼ੁਰੂ ਹੋ ਰਹੇ ਹਨ, ਜੋ ਕਿ ਅਲੱਗ-ਅਲੱਗ ਵਿਸ਼ਿਆਂ 'ਤੇ ਅਧਾਰਿਤ ਹੋਣਗੇ। ਇਸ ਤੋਂ ਇਲਾਵਾ ਡਾ. ਅੰਬੇਦਕਰ ਦਾ ਆਦਮ ਕੱਦ ਬੁੱਤ ਪੰਜਾਬ ਵਿਧਾਨ ਸਭਾ ਦੇ ਵਿਹੜੇ ਵਿੱਚ ਸਥਾਪਤ ਕੀਤਾ ਜਾਵੇਗਾ।ਇਨਾਂ ਚੱਲ ਰਹੇ ਸਮਾਗਮਾਂ ਦੀ ਲਗਾਤਾਰਤਾ ਵਿੱਚ ਵਿਚਾਰ ਚਰਚਾ ਕਰਨ ਲਈ ਅੱਜ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ 39 ਭਾਈਚਾਰਿਆਂ ਦੀ ਸਾਂਝੀ ਮੀਟਿੰਗ ਸਥਾਨਕ ਸਰਕਟ ਹਾਊਸ ਵਿਖੇ ਕੀਤੀ ਗਈ, ਜਿਸ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਬਾਰੇ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ, ਸਾਬਕਾ ਵਿਧਾਇਕ ਸ੍ਰ. ਇੰਦਰ ਇਕਬਾਲ ਸਿੰਘ ਅਟਵਾਲ ਅਤੇ ਹੋਰਾਂ ਨੇ ਸੰਬੋਧਨ ਕੀਤਾ। ਦੱਸਣਯੋਗ ਹੈ ਕਿ ਪੰਜਾਬ ਵਿੱਚ ਡਾ. ਭੀਮ ਰਾਓ ਅੰਬੇਦਕਰ ਦੇ 125ਵੇਂ ਜਨਮ ਦਿਵਸ ਸੰੰਬੰਧੀ ਸਮਾਗਮ ਪੂਰਾ ਸਾਲ ਮਨਾਏ ਜਾ ਰਹੇ ਹਨ। ਇਹ ਸਮਾਗਮ 14 ਅਪ੍ਰੈੱਲ, 2016 ਤੋਂ 17 ਅਪ੍ਰੈੱਲ, 2017 ਤੱਕ ਆਯੋਜਿਤ ਕੀਤੇ ਜਾ ਰਹੇ ਹਨ। 

ਇਹ ਸਮਾਗਮ ਸੂਬਾ ਪੱਧਰੀ 'ਬੀ. ਆਰ. ਅੰਬੇਦਕਰ 125ਵੀਂ ਜੈਯੰਤੀ ਉਤਸਵ ਕਮੇਟੀ' ਦੀ ਅਗਵਾਈ ਵਿੱਚ ਮਨਾਏ ਜਾ ਰਹੇ ਹਨ। ਸ੍ਰੀ ਬਾਘਾ, ਜੋ ਕਿ ਇਸ ਕਮੇਟੀ ਦੇ ਮੁੱਖ ਸਰਪ੍ਰਸਤ ਹਨ, ਨੇ ਦੱਸਿਆ ਕਿ ਇਨਾਂ ਸਮਾਗਮਾਂ ਸੰਬੰਧੀ ਛੇ ਸੈਮੀਨਾਰ ਮਿਤੀ 5 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ, 30 ਅਗਸਤ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ•, 7 ਸਤੰਬਰ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ, 23 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਸਾਹਿਬ, 7 ਅਕਤੂਬਰ ਨੂੰ ਕੇਂਦਰੀ ਯੂਨੀਵਰਸਿਟੀ ਬਠਿੰਡਾ, 21 ਅਕਤੂਬਰ ਨੂੰ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਿਖੇ ਕਰਵਾਏ ਜਾਣਗੇ, ਜਿਨ•ਾਂ ਨੂੰ ਅਲੱਗ-ਅਲੱਗ ਵਿਸ਼ਿਆਂ ਦੇ ਮਾਹਿਰ ਵਕਤਾ ਸੰਬੋਧਨ ਕਰਨਗੇ। ਇਸ ਤੋਂ ਇਲਾਵਾ 26 ਨਵੰਬਰ ਨੂੰ ਪ੍ਰੀਨਿਰਵਾਣ ਦਿਵਸ ਮੌਕੇ ਲੁਧਿਆਣਾ ਵਿਖੇ ਵਿਸ਼ਾਲ ਰਾਜ ਪੱਧਰੀ ਸਮਾਗਮ ਕੀਤਾ ਜਾਵੇਗਾ।

ਸ੍ਰ. ਅਟਵਾਲ ਨੇ ਦੱਸਿਆ ਕਿ ਡਾ. ਬੀ. ਆਰ. ਅੰਬੇਦਕਰ ਜੀ ਦਾ ਆਦਮ ਕੱਦ ਬੁੱਤ ਜਲਦੀ ਹੀ ਪੰਜਾਬ ਵਿਧਾਨ ਸਭਾ ਦੇ ਵਿਹੜੇ ਵਿੱਚ ਸਥਾਪਤ ਕੀਤਾ ਜਾਵੇਗਾ, ਜੋ ਕਿ ਹੂ-ਬਹੂ ਸੰਸਦ ਵਿੱਚ ਪਹਿਲਾਂ ਹੀ ਸਥਾਪਤ ਬੁੱਤ ਵਰਗਾ ਹੋਵੇਗਾ। ਉਨ੍ਹਾਂਕਿਹਾ ਕਿ ਹੋਣ ਵਾਲੇ ਇਹ ਸਾਰੇ ਸੈਮੀਨਾਰਾਂ ਦਾ ਮੁੱਖ ਮੰਤਵ ਡਾ. ਅੰਬੇਦਕਰ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੋਵੇਗਾ। ਸਾਬਕਾ ਵਿਧਾਇਕ ਅਤੇ ਕਮੇਟੀ ਦੇ ਚੇਅਰਮੈਨ ਸ੍ਰ. ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਇਨ•ਾਂ ਸਮਾਗਮਾਂ ਦਾ ਮੁੱਖ ਕੇਂਦਰ ਬਿੰਦੂ ਡਾ. ਅੰਬੇਦਕਰ ਜੀ ਦੀ ਸੋਚ ਮੁਤਾਬਿਕ ਔਰਤਾਂ ਦਾ ਸਸ਼ਕਤੀਕਰਨ, ਸਮਾਜਿਕ ਨਿਆਂ, ਸੰਸਦੀ ਲੋਕਤੰਤਰ, ਸਾਰੇ ਵਰਗਾਂ ਦਾ ਆਰਥਿਕ ਵਿਕਾਸ, ਮੀਡੀਆ ਅਤੇ ਅੰਬੇਦਕਰ, ਅੰਬੇਦਕਰ ਇੱਕ ਸਿੱਖਿਆ ਸਾਸ਼ਤਰੀ ਵਜੋਂ, ਸੰਵਿਧਾਨ ਦਾ ਮਹੱਤਵ, ਰੁਪਏ ਦਾ ਪੱਧਰ ਆਦਿ ਹੋਵੇਗਾ। ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਕਮੇਟੀ ਦੇ ਪ੍ਰਧਾਨ ਸ੍ਰੀ ਦੇਸ ਰਾਜ ਕਾਲੀ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। 

 

Tags: Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD