Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਪਿੰਡ ਜਰਗ ਵਿਖੇ ਸ਼ਹੀਦ ਭਾਈ ਕੇਹਰ ਸਿੰਘ ਅਤੇ ਭਾਈ ਦਰਬਾਰਾ ਸਿੰਘ ਖਾਲਸਾ ਨਰਸਿੰਗ ਕਾਲਜ ਦਾ ਨੀਂਹ ਪੱਥਰ

ਇੱਕ ਸਾਲ ਵਿੱਚ ਤਿਆਰ ਕੀਤੀ ਜਾਵੇਗੀ ਕਾਲਜ ਦੀ ਇਮਾਰਤ-ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ

Web Admin

Web Admin

5 Dariya News

ਜਰਗ (ਖੰਨਾ) , 31 Jul 2016

ਹਲਕਾ ਪਾਇਲ ਅਤੇ ਨਾਲ ਲੱਗਦੇ ਖੇਤਰਾਂ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਾਉਣ ਦੇ ਉਪਰਾਲੇ ਤਹਿਤ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਵੱਲੋਂ ਅੱਜ ਪਿੰਡ ਜਰਗ ਵਿਖੇ 'ਸ਼ਹੀਦ ਭਾਈ ਕੇਹਰ ਸਿੰਘ ਅਤੇ ਭਾਈ ਦਰਬਾਰਾ ਸਿੰਘ ਖਾਲਸਾ ਨਰਸਿੰਗ ਕਾਲਜ' ਦਾ ਨੀਂਹ ਪੱਥਰ ਰੱਖਿਆ ਗਿਆ। ਕਸਬਾ ਮਲੌਦ ਵਿਖੇ ਬਾਬਾ ਮਹਾਰਾਜ ਸਿੰਘ ਸਰਕਾਰੀ ਆਈ. ਟੀ. ਆਈ. ਦੀ ਸਥਾਪਨਾ ਕਰਾਉਣ ਤੋਂ ਬਾਅਦ ਹਲਕਾ ਪਾਇਲ ਦਾ ਇਹ ਦੂਜਾ ਸਭ ਤੋਂ ਵੱਡਾ ਸਿੱਖਿਆ ਪ੍ਰੋਜੈਕਟ ਹੈ, ਜੋ ਕਿ ਡਾ. ਅਟਵਾਲ ਦੀਆਂ ਵਿਸ਼ੇਸ਼ ਕੋਸ਼ਿਸ਼ਾਂ ਦਾ ਸਿੱਟਾ ਹੈ।ਇਹ ਨਰਸਿੰਗ ਕਾਲਜ ਸਾਕਾ ਨਨਕਾਣਾ ਦੇ ਸ਼ਹੀਦ ਭਾਈ ਕੇਹਰ ਸਿੰਘ ਅਤੇ ਭਾਈ ਦਰਬਾਰਾ ਸਿੰਘ ਦੀ ਯਾਦ ਨੂੰ ਸਮਰਪਿਤ ਹੋਵੇਗਾ।ਇਸ ਮੌਕੇ ਰੱਖੇ ਸਮਾਗਮ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡਾ. ਅਟਵਾਲ ਨੇ ਦੱਸਿਆ ਕਿ ਉਨਾਂ ਨੇ ਜਦੋਂ ਤੋਂ ਹਲਕਾ ਪਾਇਲ ਵਿੱਚ ਵਿਧਾਇਕ ਵਜੋਂ ਜਿੱਤ ਹਾਸਿਲ ਕੀਤੀ ਹੈ ਤਾਂ ਉਨਾਂ ਦੀ ਕੋਸ਼ਿਸ਼ ਹੈ ਕਿ ਉਹ ਇਸ ਹਲਕੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਹਲਕਾ ਬਣਾਉਣ। ਉਨਾਂ ਕਿਹਾ ਕਿ ਇਹ ਨਰਸਿੰਗ ਕਾਲਜ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ 'ਤੇ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਇਆ ਜਾਵੇਗਾ।ਇਥੇ ਇਹ ਦੱਸਣਯੋਗ ਹੈ ਕਿ ਪਿਛਲੇ ਸਾਲ 24 ਅਗਸਤ ਨੂੰ ਕਸਬਾ ਮਲੌਦ ਵਿਖੇ ਬਾਬਾ ਮਹਾਰਾਜ ਸਿੰਘ ਸਰਕਾਰੀ ਆਈ. ਟੀ. ਆਈ. ਦਾ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਵੱਲੋਂ ਨੀਂਹ ਪੱਥਰ ਰੱਖਿਆ ਗਿਆ ਸੀ। ਇਹ ਆਈ. ਟੀ. ਆਈ. ਵੀ 6 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ, ਜੋ ਕਿ ਰਿਕਾਰਡ 11 ਮਹੀਨੇ ਦੇ ਸਮੇਂ ਵਿੱਚ ਤਿਆਰ ਹੋਈ ਹੈ। ਇਸ ਆਈ. ਟੀ. ਆਈ. ਵਿੱਚ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਜਲਦ ਕੀਤੀ ਜਾ ਰਹੀ ਹੈ।

ਡਾ. ਅਟਵਾਲ ਨੇ ਕਿਹਾ ਕਿ ਪਿੰਡ ਜਰਗ ਵਿਖੇ ਬਣਨ ਵਾਲਾ ਇਹ ਨਰਸਿੰਗ ਕਾਲਜ ਇੱਕ ਸਾਲ ਵਿੱਚ ਤਿਆਰ ਕਰ ਲਿਆ ਜਾਵੇਗਾ। ਇਸ ਖੇਤਰ ਦੇ ਲੋਕਾਂ ਦੀ ਕਾਲਜ ਦੀ ਮੰਗ ਬੜੇ ਲੰਮੇ ਸਮੇਂ ਦੀ ਬਕਾਇਆ ਸੀ। ਉਨਾਂ ਇਸ ਕਾਲਜ ਲਈ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਅਵਤਾਰ ਸਿੰਘ ਦਾ ਧੰਨਵਾਦ ਕੀਤਾ।ਡਾ. ਅਟਵਾਲ ਨੇ ਕਿਹਾ ਕਿ ਉਨ੍ਹਾਂਦੀ ਹਮੇਸ਼ਾਂ ਕੋਸ਼ਿਸ਼ ਰਹਿੰਦੀ ਹੈ ਕਿ ਬੱਚੇ ਦੇ ਬੁਨਿਆਦੀ ਸਰਬਪੱਖੀ ਵਿਕਾਸ ਲਈ ਮੁੱਢਲੀ ਸਿੱਖਿਆ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕੀਤਾ ਜਾਵੇ। ਉਨ੍ਹਾਂਦਾਅਵੇ ਨਾਲ ਕਿਹਾ ਕਿ ਪਿਛਲੇ ਸਾਢੇ 9 ਸਾਲ ਦੇ ਕਾਰਜਕਾਲ ਦੌਰਾਨ ਹਲਕਾ ਪਾਇਲ ਵਿੱਚ ਬਹੁਤ ਵਿਕਾਸ ਹੋਇਆ ਹੈ ਅਤੇ ਇਹ ਹਲਕਾ ਪੰਜਾਬ ਦੇ ਸਭ ਤੋਂ ਵੱਧ ਵਿਕਸਤ ਹਲਕਿਆਂ ਵਿੱਚੋਂ ਇੱਕ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਭੁਪਿੰਦਰ ਸਿੰਘ ਰਾੜਾ ਸਾਹਿਬ ਵਾਲੇ, ਸਾਬਕਾ ਵਿਧਾਇਕ ਸ੍ਰ. ਇੰਦਰ ਇਕਬਾਲ ਸਿੰਘ ਅਟਵਾਲ, ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਬਾਬਾ ਜਗਰੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ੍ਰ. ਰਘਬੀਰ ਸਿੰਘ ਸਹਾਰਨਮਾਜਰਾ ਤੇ ਸ੍ਰ. ਹਰਪਾਲ ਸਿੰਘ ਜੱਲ•ਾ, ਸ੍ਰ. ਹਰਵਿੰਦਰ ਸਿੰਘ ਮੰਡੇਰ, ਸ੍ਰ. ਕ੍ਰਿਸ਼ਨ ਸਿੰਘ ਨਾਹਨ, ਸ੍ਰ. ਬਿਕਰਮ ਸਿੰਘ ਚੀਮਾ, ਬੀਬੀ ਇੰਦਰਜੀਤ ਕੌਰ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

 

Tags: Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD