Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲਾ ਪੱਧਰੀ ਸਮਾਗਮ ਦੌਰਾਨ ਚੁੰਨੀ ਲਾਲ ਭਗਤ ਨੇ ਵਿਦਿਆਰਥਣਾਂ ਨੂੰ 120 ਸਾਈਕਲਾਂ ਦੀ ਵੰਡ ਕੀਤੀ

ਕਿਹਾ ਪੰਜਾਬ ਅੱਜ ਚਹੁੰ-ਮੁੱਖੀ ਵਿਕਾਸ ਸਦਕਾ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ , ਜਿਲ੍ਹਾ ਵਾਸੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ-ਤੋਂ ਵੱਧ ਰੁੱਖ ਲਗਾਉਣ ਦੀ ਕੀਤੀ ਅਪੀਲ

Web Admin

Web Admin

5 Dariya News (Ajay Pahwa)

ਲੁਧਿਆਣਾ , 04 Aug 2016

Last updated on: Aug 04, 2016, 00:00 IST

ਅੱਜ 11ਵੀਂ ਅਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਮੁਫਤ ਸਾਈਕਲ ਵੰਡਣ ਸਬੰਧੀ ਜਿਲ੍ਹਾ ਪੱਧਰੀ ਸਮਾਗਮ ਦੇਵਕੀ ਦੇਵੀ ਜੈਨ ਗਰਲਜ਼ ਕਾਲਜ ਕਿਦਵਈ ਨਗਰ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ੍ਰੀ ਚੁਨੀ ਲਾਲ ਭਗਤ ਕਿਰਤ ਅਤੇ ਜੰਗਲਾਤ ਮੰਤਰੀ ਪੰਜਾਬ ਕੀਤੀ। ਇਸ ਮੌਕੇ ਉਹਨਾਂ ਸਮਾਗਮ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਲੜਕੀਆਂ ਦੀ ਉਚ ਸਿੱਖਿਆ ਲਈ ਵਚਨਬੱਧ ਹੈ। ਉਹਨਾਂ ਦੱਸਿਆ ਕਿ 11ਵੀਂ ਅਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਹੁਣ ਤੱਕ ਪੰਜਾਬ ਸਰਕਾਰ ਵੱਲੋਂ 4 ਲੱਖ 82 ਹਜ਼ਾਰ 703 ਸਾਈਕਲਾਂ ਦੀ ਵੰਡ ਕੀਤੀ ਜਾ ਚੁਕੀ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਗਰੀਬ ਵਿਦਿਆਰਥੀਆਂ ਦੀਆਂ ਸਕੂਲ ਫੀਸਾਂ ਵੀ ਮੁਆਫ ਹਨ ਅਤੇ ਕਿਤਾਬਾਂ ਵੀ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਕਾਲਜ਼ਾ ਉਚ ਪੜ੍ਹਾਈ ਲਈ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੀ ਦਿੱਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਮੈਰੀਟੋਰੀਅਸ ਸਕੂਲਾਂ ਦੀ ਨਿਰਮਾਣ ਕੀਤਾ ਗਿਆ ਹੈ ਤਾਂ ਜੋ ਯੋਗ ਅਤੇ ਪੜਾਈ ਵਿੱਚ ਹੁਸ਼ਿਆਰ ਵਿਦਿਆਰਥੀ ਵਿੱਤੀ ਤੰਗੀ ਕਾਰਨ ਪੜ੍ਹਾਈ ਤੋਂ ਵਾਂਝੇ ਨਾ ਰਹਿ ਜਾਣ। ਅੱਜ ਉਹਨਾਂ ਸਮਾਗਮ ਦੌਰਾਨ 120 ਸਾਈਕਲਾਂ ਦੀ ਵੰਡ ਕੀਤੀ, ਜਿਸ  ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੇਵਾਲ ਦੀਆਂ 50 ਵਿਦਿਆਰਥਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਵੀਜ਼ਨ ਨੰਬਰ-3 ਦੀਆਂ 70 ਵਿਦਿਆਰਥਾਂ ਨੂੰ ਸਾਈਕਲਾਂ ਦੀ ਵੰਡ ਕੀਤੀ।  

 ਸ੍ਰੀ ਭਗਤ ਨੇ ਦੱਸਿਆ ਕਿ ਸ੍ਰ. ਪਰਕਾਸ਼ ਸਿੰਘ ਬਾਦਲ ਦੂਰ-ਅੰਦੇਸ਼ੀ ਸੋਚ ਸਦਕਾ ਸੂਬਾ ਚਹੁੰ-ਮੁੱਖੀ ਵਿਕਾਸ ਕਰ ਰਿਹਾ ਹੈ ਅਤੇ ਪੰਜਾਬ ਦੀ ਅੱਜ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਗਿਣਤੀ ਹੋ ਰਹੀ ਹੈ। ਉਹਨਾਂ ਦੱਸਿਆ ਕਿ ਰਾਜ ਅੱਜ ਬਿਜਲੀ ਪੱਖੋਂ ਸੂਬਾ ਆਤਮ-ਨਿਰਭਰ ਸੂਬਾ ਬਣ ਚੁਕਾ ਹੈ ਅਤੇ ਘਰੇਲੂ, ਉਦਯੋਗਾਂ ਅਤੇ ਵਪਾਰਕ ਅਦਾਰਿਆਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਖੇਤੀ ਸੈਕਟਰ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸੂਬੇ ਦੇ ਸਾਰੇ ਸ਼ਹਿਰਾਂ ਦੀਆਂ ਮੁੱਖ ਸੜਕਾਂ ਨੂੰ 4-6 ਮਾਰਗੀ ਕਰ ਦਿੱਤਾ ਗਿਆ ਹੈ ਅਤੇ ਨਿਰਵਿਘਨ ਆਵਾਜਾਈ ਲਈ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ ਹੈ।  ਸ੍ਰੀ ਭਗਤ ਨੇ ਇਸ ਮੌਕੇ ਹਾਜ਼ਰੀਨ ਨੂੰ ਅਪੀਲ ਕਰਦਿਆ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਹਰ ਵਿਅਕਤੀ ਨੂੰ ਘੱਟੋਂ-ਘੱਟ ਇੱਕ ਰੁੱਖ ਜਰੂਰ ਲਗਾਉਣਾ ਚਾਹੀਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਮੌਜੂਦਾ ਮੌਸਮ ਰੁੱਖ ਲਗਾਉਣ ਲਈ ਬਹੁਤ ਢੁੱਕਵਾਂ ਹੈ, ਇਸ ਸਾਨੂੰ ਸਾਰਿਆਂ ਨੂੰ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਮੱਦਨ ਲਾਲ ਬੱਗਾ ਜਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਸ਼ਹਿਰੀ, ਸਾਬਕਾ ਮੰਤਰੀ ਸ੍ਰੀ ਸਤਪਾਲ ਗੋਸਾਈ, ਸੀਨੀਅਰ ਡਿਪਟੀ ਮੇਅਰ ਸ੍ਰੀ ਪ੍ਰਵੀਨ ਬਾਂਸਲ, ਸ੍ਰੀ ਰਵਿੰਦਰ ਅਰੋੜਾ ਪ੍ਰਧਾਨ ਬੀ.ਜੇ.ਪੀ. ਲੁਧਿਆਣਾ, ਸ੍ਰੀ ਅਨਿਲ ਸਰੀਨ ਵਾਈਸ ਪ੍ਰਧਾਨ ਬੀ.ਜੇ.ਪੀ. ਪੰਜਾਬ, ਸ੍ਰੀ ਇੰਦਰ ਅਗਰਵਾਲ ਕੌਸਲਰ, ਸ੍ਰੀ ਅਮਿਤ ਗੋਸਾਈ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ।

 

Tags: Chuni Lal Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD