Sunday, 12 May 2024

 

 

ਖ਼ਾਸ ਖਬਰਾਂ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ

 

ਜਾਂਗਪੁਰ ਦਾ ਹਾਈਟੈਕ ਸਪੋਰਟਸ ਪਾਰਕ ਲੋਕ ਅਰਪਨ, ਇਆਲੀ, ਏ.ਡੀ.ਸੀ ਰਿਆਤ, ਗੋਹਲਵੜੀਆ ਨੇ ਕੀਤਾ ਉਦਘਾਟਨ

Web Admin

Web Admin

5 Dariya News

ਮੁੱਲਾਂਪੁਰ ਦਾਖਾ , 06 Aug 2016

ਹਲਕਾ ਦਾਖਾ ਅੰਦਰ ਹਾਈਟੈਕ ਸਪੋਰਟਸ ਪਾਰਕ ਗੁੱਜਰਵਾਲ, ਢੈਪਈ ਤੋਂ ਬਾਅਦ ਹਾਈਟੈਕ ਸਪੋਰਟਸ ਪਾਰਕ ਜਾਂਗਪੁਰ ਦਾ ਉਦਘਾਟਨ ਏ.ਡੀ.ਸੀ (ਵਿਕਾਸ) ਅਪਨੀਤ ਕੌਰ ਰਿਆਤ, ਮੇਅਰ ਹਰਚਰਨ ਸਿੰਘ ਗੋਹਲਵੜੀਆ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਤੌਰ 'ਤੇ ਅਸਮਾਨ 'ਚ ਗੁਬਾਰੇ ਛੱਡ ਕੇ ਕੀਤਾ। ਸਵੇਰੇ ਅੰਮ੍ਰਿਤ ਵੇਲੇ ਸਪੋਰਟਸ ਪਾਰਕ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ 'ਚ ਆਸਾ ਦੀ ਵਾਰ ਦਾ ਕੀਰਤਨ ਕੀਤਾ ਗਿਆ ਅਤੇ ਸਮੁੱਚੀ ਮਾਨਵਤਾ ਦੇ ਭਲੇ ਲਈ ਅਰਦਾਸ ਕੀਤੀ ਗਈ। ਸ਼ਾਮ ਸਮੇਂ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਏ.ਡੀ.ਸੀ ਮੈਡਮ ਰਿਆਤ ਨੇ ਕਿਹਾ ਕਿ ਅੱਜ ਇਹੋ ਜਿਹੇ ਖੇਡ ਪਾਰਕ ਦੇਖ ਕੇ ਫਖਰ ਮਹਿਸੂਸ ਹੋ ਰਿਹਾ ਹੈ ਅਤੇ ਇਲਾਕੇ ਲਈ ਇਹ ਮਾਣ ਵਾਲੀ ਗੱਲ ਹੈ। ਮੇਅਰ ਗੋਹਲਵੜੀਆ ਨੇ ਕਿਹਾ ਕਿ ਸਪੋਰਟਸ ਪਾਰਕ ਵਿੱਚ ਜਿੱਥੇ ਖਿਡਾਰੀ ਖੇਡਣ ਦਾ ਹੁਨਰ ਪੈਦਾ ਕਰਕੇ ਦੇਸ਼ਾਂ ਵਿਦੇਸ਼ਾਂ ਵਿੱਚ ਮੱਲਾਂ ਮਾਰਨਗੇ ਉਥੇ ਇਹਨਾਂ ਸਪੋਰਟਸ ਪਾਰਕਾਂ ਵਿੱਚ ਸਾਡੀਆਂ ਧੀਆਂ ਭੈਣਾਂ ਲਈ ਇਹ ਇੱਕ ਚੰਗੀ ਸੈਰਗਾਹ ਵੱਜੋਂ ਵੀ ਜਾਣਿਆ ਜਾਵੇਗਾ।

ਇਸ ਮੌਕੇ ਵਿਧਾਇਕ ਇਆਲੀ ਨੇ ਕਿਹਾ ਕਿ ਤੰਦਰੁਸਤ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਇਹ ਖੇਡ ਪਾਰਕ ਇੱਕ ਮਿਸਾਲ ਕਾਇਮ ਕਰਨਗੇ ਅਤੇ ਇਹ ਖੇਡ ਮੈਦਾਨ ਖਿਡਾਰੀਆਂ ਦੀ ਨਰਸਰੀ ਵੱਜੋਂ ਵੀ ਪ੍ਰਫੁਲਿਤ ਹੋਵੇਗਾ। ਉਹਨਾਂ ਖੇਡ ਪਾਰਕਾਂ ਅੰਦਰ ਬਣਾਏ ਓਪਨ ਜਿੰਮ, ਫੁੱਟਬਾਲ ਮੈਦਾਨ ਅਤੇ ਬੱਚਿਆਂ ਲਈ ਲਗਾਏ ਗਏ ਝੂਲਿਆਂ ਦਾ ਵਿਸ਼ੇਸ਼ ਜਿਕਰ ਕਰਦਿਆਂ ਕਿਹਾ ਕਿ ਇਹ ਸਹੂਲਤ ਕਾਂਨਵੈਂਟ ਸਕੂਲਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨਾਲੋਂ ਵੀ ਕਿਤੇ ਬਿਹਤਰ ਹੈ। ਉਨਾਂ ਵਿਰੋਧੀਆਂ ਦੀ ਜੁਬਾਨ ਬੰਦ ਕਰਦਿਆਂ ਕਿਹਾ ਕਿ ਇਨਾਂ ਖੇਡ ਪਾਰਕਾਂ ਦੀ ਸਾਂਭ ਸੰਭਾਲ ਕਮੇਟੀ ਕਰੇਗੀ ਜਿਸ ਤੋਂ ਹੋਣ ਵਾਲੀ ਆਮਦਨ ਨਾਲ ਪਿੰਡ ਦਾ ਵਿਕਾਸ ਹੋਵੇਗਾ ਅਤੇ ਨਰੇਗਾ ਸਕੀਮ ਅਧੀਨ ਪਿੰਡ ਵਾਸੀਆਂ ਨੂੰ ਰੁਜਗਾਰ ਮਿਲੇਗਾ। ਇਸ ਮੌਕੇ ਲੜਕੇ ਅਤੇ ਲੜਕੀਆਂ ਦੇ ਫੁੱਟਵਾਲ ਦੇ ਸ਼ੌਅ ਮੈਚ ਵੀ ਕਰਵਾਏ ਗਏ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਵੀਰ ਸਿੰਘ ਇਆਲੀ, ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ਨਗਰ ਕੌਂਸਲ ਪ੍ਰਧਾਨ ਅਮਿੱਤ ਹਨੀ, ਹਰਕਿੰਦਰ ਇਆਲੀ, ਜੱਸੀ ਇਆਲੀ, ਮਨਪ੍ਰੀਤ ਸਿੰਘ ਤਲਵੰਡੀ, ਪ੍ਰਮਿੰਦਰ ਸਿੰਘ ਰੰਗੀਆਂ, ਗੁਰਪ੍ਰੀਤ ਸਿੰਘ ਬੱਬਲ, ਅੰਮ੍ਰਿਤਪਾਲ ਸਿੰਘ ਚੀਮਾ ਜਾਂਗਪੁਰ, ਗੁਲਸ਼ਨ ਲੁਥਰਾ, ਪ੍ਰਧਾਨ ਬਲਦੇਵ ਅਰੋੜਾ, ਜੱਥੇ. ਬਲਦੇਵ ਸਿੰਘ ਬੀੜਗਗੜਾ, ਡਾਇਰੈਕਟਰ ਜਗਜੀਤ ਸਿੰਘ ਦਾਖਾ, ਪੰਚ ਸਤਨਾਮ ਸਿੰਘ ਜਾਂਗਪੁਰ, ਪ੍ਰਵਾਸੀ ਭਾਰਤੀ ਪ੍ਰਮਿੰਦਰ ਸਿੰਘ, ਕੌਂਸਲਰ ਸੱਜਣ ਬਾਂਸਲ, ਰਾਜੇਸ਼ ਗੋਲਡੀ, ਐਡਵੋਕੇਟ ਇਕਬਾਲ ਸਿੰਘ ਗਿੱਲ, ਜਸਕਰਨ ਸਿੰਘ ਦਿਓਲ, ਚੇਅਰਮੈਨ ਬਿੰਦਾ ਭੁਮਾਲ, ਦਲਵੀਰ ਸਿੰਘ ਨੀਟੂ, ਗੁਰਬਚਨ ਸਿੰਘ ਬੀਰਮੀ, ਬਲਜਿੰਦਰ ਸਿੰਘ ਰੁੜਕਾ, ਭਗਵੰਤ ਸਿੰਘ ਰਕਬਾ, ਸਿਕੰਦਰ ਸਿੰਘ ਧਨੋਆ, ਸਤਪਾਲ ਸਿੰਘ ਪੰਡੋਰੀ, ਪ੍ਰਧਾਨ ਸਰਵਰਿੰਦਰ ਚੀਮਾ, ਕੁਲਦੀਪ ਸਿੰਘ ਈਸੇਵਾਲ, ਲਖਵੀਰ ਸਿੰਘ ਦੇਤਵਾਲ, ਸਮੂਹ ਪੰਚਾਇਤ ਜਾਂਗਪੁਰ ਅਤੇ ਭਾਰੀ ਗਿਣਤੀ 'ਚ ਅਕਾਲੀ ਆਗੂ ਹਾਜਰ ਸਨ।

 

Tags: Manpreet Singh Ayali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD