Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਅਮਨ-ਸ਼ਾਂਤੀ ਵਾਲਾ ਮਾਹੌਲ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ- ਪਰਕਾਸ਼ ਸਿੰਘ ਬਾਦਲ

10 ਜਾਂਚ ਟੀਮਾਂ 24 ਘੰਟੇ ਲੱਗੀਆਂ ਹਨ ਜਾਂਚ ਵਿੱਚ-ਉੱਪ ਮੁੱਖ ਮੰਤਰੀ

ਅਮਨ-ਸ਼ਾਂਤੀ ਵਾਲਾ ਮਾਹੌਲ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ- ਪਰਕਾਸ਼ ਸਿੰਘ ਬਾਦਲ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 08 Aug 2016

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੜ ਦੁਹਰਾਇਆ ਹੈ ਕਿ ਸੂਬੇ ਵਿੱਚ ਸਖ਼ਤ ਜਦੋ-ਜਹਿਦ ਨਾਲ ਪੈਦਾ ਕੀਤਾ ਅਮਨ-ਸ਼ਾਂਤੀ ਤੇ ਫਿਰਕੂ ਸਦਭਾਵਨਾ ਵਾਲਾ ਮਾਹੌਲ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਨੇ ਇਹ ਵਚਨਬੱਧਤਾ ਦਾ ਪ੍ਰਗਟਾਵਾ ਅੱਜ ਸਥਾਨਕ ਹੀਰੋ ਦਯਾਨੰਦ ਹਸਪਤਾਲ ਵਿਖੇ ਆਰ.ਐਸ.ਐਸ. ਪੰਜਾਬ ਦੇ ਉਪ ਪ੍ਰਧਾਨ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦਾ ਹਾਲ ਚਾਲ ਪੁੱਛਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ. ਬਾਦਲ ਨੇ ਆਖਿਆ ਕਿ ਸੂਬੇ ਵਿਚ ਅਮਨ-ਅਮਾਨ ਤੇ ਸਦਭਾਵਨਾ ਨੂੰ ਕਾਇਮ ਰੱਖਣਾ ਅਕਾਲੀ-ਭਾਜਪਾ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ। ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੇ ਬਹੁਤ ਘਾਲਣਾ ਘਾਲ ਕੇ ਪੰਜਾਬ ਵਿਚ ਕਾਇਮ ਕੀਤੇ ਅਮਨ-ਸ਼ਾਂਤੀ ਅਤੇ ਫਿਰਕੂ ਸਦਭਾਵਨਾ ਵਾਲੇ ਮਾਹੌਲ ਨੂੰ ਸੁਰੱਖਿਅਤ ਬਣਾਉਣ 'ਤੇ ਜ਼ੋਰ ਦਿੰਦਿਆਂ ਇਸ ਨੂੰ ਸੂਬੇ ਵਿਚ ਅਕਾਲੀ-ਭਾਜਪਾ ਸਰਕਾਰ ਦੀ ਪਹਿਲੀ ਤਰਜੀਹ ਦੱਸਿਆ। ਉਪ ਮੁੱਖ ਮੰਤਰੀ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਆਖਿਆ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿਚ ਲੈਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੋ ਵੀ ਕਾਨੂੰਨ ਭੰਗ ਕਰਨ ਦਾ ਯਤਨ ਕਰੇਗਾ, ਉਸ ਨਾਲ ਕਾਨੂੰਨ ਮੁਤਾਬਿਕ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਸ. ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਵਾਲੇ ਮਾਹੌਲ ਦੀ ਕਾਇਮੀ ਅਤੇ ਅਮਨ ਕਾਨੂੰਨ ਨੂੰ ਬਰਕਰਾਰ ਰੱਖਣਾ ਅਕਾਲੀ-ਭਾਜਪਾ ਸਰਕਾਰ ਲਈ ਸਦਾ ਹੀ ਸਭ ਤੋਂ ਪ੍ਰਮੁੱਖ ਏਜੰਡਾ ਰਿਹਾ ਹੈ ਅਤੇ ਸਰਕਾਰ ਆਪਣੀ ਇਸ ਵਚਨਬੱਧਤਾ ਤੋਂ ਥਿੜਕੇਗੀ ਨਹੀਂ। 

ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੇ ਬ੍ਰਿਗੇਡੀਅਰ ਗਗਨੇਜਾ 'ਤੇ ਹੋਏ ਹਮਲੇ ਦੀ ਸਖਤ ਨਿਖੇਧੀ ਕਰਦਿਆਂ ਆਖਿਆ ਕਿ ਸੱਭਿਅਕ ਤੇ ਜਮਹੂਰੀ ਸਮਾਜ ਵਿੱਚ ਹਿੰਸਾ ਤੇ ਨਫ਼ਰਤ ਲਈ ਕੋਈ ਥਾਂ ਨਹੀਂ ਹੈ ਜੋ ਸਾਡੇ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਪੀਰਾਂ-ਪੈਗੰਬਰਾਂ ਦੀਆਂ ਸਿੱਖਿਆਵਾਂ ਦੇ ਪੂਰੀ ਤਰ੍ਹਾਂ ਉਲਟ ਹੈ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਪੰਜਾਬ ਉਨ੍ਹਾਂ ਨਾਲ ਚੱਟਾਨ ਦੀ ਤਰ੍ਹਾਂ ਖੜ੍ਹਾ ਹੈ। ਇਸ ਮੌਕੇ ਉਨ੍ਹਾਂ ਸੰਬੰਧਤ ਡਾਕਟਰਾਂ ਨੂੰ ਇਲਾਜ਼ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬ੍ਰਿਗੇਡੀਅਰ ਗਗਨੇਜਾ 'ਤੇ ਹੋਏ ਹਮਲੇ ਤੇ ਸਬੰਧਤ ਪੱਖਾਂ ਦੀ ਜਾਂਚ ਲਈ ਏ.ਡੀ.ਜੀ.ਪੀ.-ਕਮ-ਡਾਇਰੈਕਟਰ ਜਾਂਚ ਬਿਊਰੋ ਸ੍ਰੀ ਆਈ.ਪੀ.ਐਸ. ਸਹੋਤਾ ਦੀ ਅਗਵਾਈ ਵਿੱਚ ਚਾਰ-ਮੈਂਬਰੀ ਵਿਸ਼ੇਸ਼ ਜਾਂਚ ਟੀਮ ਕਾਇਮ ਕੀਤੀ ਗਈ ਹੈ, ਜੋ ਕਿ ਇਸ ਮਾਮਲੇ ਵਿੱਚ 24 ਘੰਟੇ ਕੰਮ ਕਰ ਰਹੀ ਹੈ। ਟੀਮ ਨੂੰ ਜਾਂਚ ਵਿੱਚ ਤੇਜ਼ੀ ਲਿਆ ਕੇ ਬ੍ਰਿਗੇਡੀਅਰ ਗਗਨੇਜਾ ਖਿਲਾਫ਼ ਇਸ ਘਿਨਾਉਣੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਸਾਜ਼ਿਸ਼ਕਾਰਾਂ ਦਾ ਪਤਾ ਲਾ ਕੇ ਉਨ੍ਹਾਂ ਖਿਲਾਫ ਕਾਨੂੰਨ ਤਹਿਤ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ ਗਈ ਹੈ। 

ਉਪ ਮੁੱਖ ਮੰਤਰੀ ਨੇ ਦੱਸਿਆ ਕਿ ਉਹ ਅਮਨ-ਕਾਨੂੰਨ ਦੇ ਹਾਲਾਤ ਦੀ ਨਿਗਰਾਨੀ ਖੁਦ ਲਗਾਤਾਰ ਕਰ ਰਹੇ ਹਨ। ਸਰਕਾਰ ਲਈ ਸਭ ਤੋਂ ਪਹਿਲਾਂ ਨਾਗਰਿਕਾਂ ਦੇ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪੁਲੀਸ ਮੁਖੀ ਵੱਲੋਂ ਅਮਨ-ਕਾਨੂੰਨ ਦੀ ਮੌਜੂਦਾ ਸਥਿਤੀ ਬਾਰੇ ਲਗਾਤਾਰ ਜਾਣੂੰ ਕਰਵਾਇਆ ਜਾ ਰਿਹਾ ਹੈ।ਇਸ ਦੌਰਾਨ ਉਪ ਮੁੱਖ ਮੰਤਰੀ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਆਖਿਆ ਕਿ ਉਹ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਤੋਂ ਬਾਜ਼ ਆਉਣ ਜਾਂ ਫਿਰ ਸੂਬੇ ਵਿੱਚ ਸੁਰੱਖਿਆ ਫੋਰਸਾਂ ਦੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਉਪ ਮੁੱਖ ਮੰਤਰੀ ਨੇ ਕਿਹਾ,''ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੇ ਮੁੱਦੇ 'ਤੇ ਕੋਈ ਸਮਝੌਤਾ ਨਹੀਂ ਕਰਾਂਗੇ। ਇਹ ਸਾਡੇ ਲਈ ਪਵਿੱਤਰ ਆਦਰਸ਼ ਹਨ ਅਤੇ ਅਸੀਂ ਇਨ੍ਹਾਂ ਦੀ ਪਾਲਣਾ ਲਈ ਵਚਨਬੱਧ ਹਾਂ। ਅਮਨ ਵਾਲੇ ਮਾਹੌਲ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਅਸਹਿਣਯੋਗ ਸਜ਼ਾ ਭੁਗਤਨੀ ਪਵੇਗੀ।''

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਪੰਜਾਬ ਪੁਲਿਸ ਮੁਖੀ ਸ੍ਰੀ ਸੁਰੇਸ਼ ਅਰੋੜਾ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ੍ਰੀ ਕਮਲ ਸ਼ਰਮਾ, ਮੁੱਖ ਮੰਤਰੀ ਦੇ ਸਲਾਹਕਾਰ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੰਤਰੀ ਸ੍ਰੀ ਮਨੋਰੰਜਨ ਕਾਲੀਆ, ਸਾਬਕਾ ਮੰਤਰੀ ਸ੍ਰੀ ਸਤਪਾਲ ਗੁਸਾਂਈ, ਪੰਜਾਬ ਟਰੇਡਰਜ਼ ਬੋਰਡ ਦੇ ਉੱਪ ਚੇਅਰਮੈਨ ਸ੍ਰੀ ਮਦਨ ਲਾਲ ਬੱਗਾ, ਪੁਲਿਸ ਕਮਿਸ਼ਨਰ ਸ੍ਰ. ਜਤਿੰਦਰ ਸਿੰਘ ਔਲਖ਼, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ੍ਰ. ਹਰਭਜਨ ਸਿੰਘ ਡੰਗ, ਜ਼ਿਲ੍ਹਾ ਭਾਜਪਾ ਪ੍ਰਧਾਨ ਸ੍ਰੀ ਰਵਿੰਦਰ ਅਰੋੜਾ, ਸ੍ਰੀ ਅਨਿਲ ਸਰੀਨ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਨਗਰ ਨਿਗਮ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD