Wednesday, 01 May 2024

 

 

ਖ਼ਾਸ ਖਬਰਾਂ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ ਬੀਜੇਪੀ ਦੇ ਝੂਠੇ ਵਾਅਦਿਆਂ ਤੇ ਹੁਣ ਚੰਡੀਗੜ੍ਹ ਵਾਸੀ ਨਹੀਂ ਕਰਦੇ ਵਿਸ਼ਵਾਸ: ਡਾ. ਐਸਐਸ ਆਹਲੂਵਾਲੀਆ

 

ਹਲਕਾ ਪਾਇਲ ਦੇ ਵਿਕਾਸ ਵਿੱਚ ਜੁੜਿਆ ਨਵਾਂ ਅਧਿਆਏ, ਮਲੌਦ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਆਈ. ਟੀ. ਆਈ. ਦੀ ਸ਼ੁਰੂਆਤ

ਸਪੀਕਰ ਡਾ. ਅਟਵਾਲ ਅਤੇ ਕੈਬਨਿਟ ਮੰਤਰੀ ਮਿੱਤਲ ਨੇ ਕੀਤਾ ਉਦਘਾਟਨ , ਸੂਬੇ ਵਿੱਚ ਅਗਲੇ 3 ਮਹੀਨੇ 'ਚ ਖੁੱਲ੍ਹਣਗੀਆਂ ਚਾਰ ਹੋਰ ਆਈ. ਟੀ. ਆਈਜ਼-ਮਦਨ ਮੋਹਨ ਮਿੱਤਲ

Web Admin

Web Admin

5 Dariya News (ਅਜੇ ਪਾਹਵਾ)

ਮਲੌਦ (ਲੁਧਿਆਣਾ) , 09 Aug 2016

ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਵਿਧਾਇਕ ਡਾ. ਚਰਨਜੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਹਲਕਾ ਪਾਇਲ ਵਿੱਚ ਸ਼ੁਰੂ ਹੋਏ ਵਿਕਾਸ ਵਿੱਚ ਉਸ ਵੇਲੇ ਨਵਾਂ ਅਧਿਆਏ ਜੁੜ ਗਿਆ, ਜਦੋਂ ਬਾਬਾ ਮਹਾਰਾਜ ਸਿੰਘ ਸਰਕਾਰੀ ਆਈ. ਟੀ. ਆਈ. ਦੀ ਅੱਜ ਰਸਮੀ ਤੌਰ 'ਤੇ ਸ਼ੁਰੂਆਤ ਹੋ ਗਈ। ਇਸ ਸੰਸਥਾ ਦੀ ਇਮਾਰਤ ਦਾ ਉਦਘਾਟਨ ਸਪੀਕਰ ਡਾ. ਅਟਵਾਲ ਅਤੇ ਸਨਅਤਾਂ ਅਤੇ ਤਕਨੀਕੀ ਸਿੱਖਿਆ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਨੇ ਕੀਤਾ। ਪੰਜਾਬ ਸਰਕਾਰ ਵੱਲੋਂ 6 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਆਈ. ਟੀ. ਆਈ. ਦੀ ਇਮਾਰਤ ਰਿਕਾਰਡ 11 ਮਹੀਨੇ ਦੇ ਸਮੇਂ ਵਿੱਚ ਤਿਆਰ ਕੀਤੀ ਗਈ ਹੈ। ਜਿਸ ਵਿੱਚ ਪੜਾਈ ਇਸੇ ਵਿੱਦਿਅਕ ਵਰ੍ਹੇ ਤੋਂ ਸ਼ੁਰੂ ਹੋ ਰਹੀ ਹੈ। ਇਸ ਸੰਬੰਧੀ ਰਖਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਡਾ. ਅਟਵਾਲ ਨੇ ਕਿਹਾ ਕਿ ਹਲਕਾ ਪਾਇਲ ਵਿਕਾਸ ਪੱਖੋਂ ਦਿਨ ਰਾਤ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਵਿੱਚ ਜਿੱਥੇ ਜੁਡੀਸ਼ੀਅਲ ਕੋਰਟ ਸ਼ੁਰੂ ਕਰਵਾਈ ਗਈ ਹੈ, ਉਥੇ ਪਿੰਡ ਜਰਗ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਰਸਿੰਗ ਕਾਲਜ ਖੋਲ੍ਹਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਹਲਕੇ ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਸਬਾ ਮਲੌਦ ਨੂੰ ਬਲਾਕ ਦਾ ਦਰਜਾ ਦੇਣ ਨਾਲ ਇਲਾਕੇ ਦੇ 42 ਤੋਂ ਵਧੇਰੇ ਪਿੰਡਾਂ ਨੂੰ ਲਾਹਾ ਮਿਲ ਰਿਹਾ ਹੈ। 

ਉਨ੍ਹਾਂ ਦੱਸਿਆ ਇਸ ਆਈ. ਟੀ. ਆਈ. ਦੀ ਇਮਾਰਤ ਨੂੰ ਰਿਕਾਰਡ 11 ਮਹੀਨੇ ਦੇ ਸਮੇਂ ਵਿੱਚ ਤਿਆਰ ਕੀਤਾ ਗਿਆ ਹੈ। ਫਿਲਹਾਲ ਇਸ ਸੰਸਥਾ ਵਿੱਚ ਦੋ ਕੋਰਸ (ਫਿੱਟਰ ਅਤੇ ਫੈਸ਼ਨ ਤਕਨਾਲੋਜੀ) ਸ਼ੁਰੂ ਕੀਤੇ ਗਏ। ਇਨ੍ਹਾਂ ਕੋਰਸਾਂ ਲਈ ਦਾਖ਼ਲਾ ਪ੍ਰਕਿਰਿਆ ਸੰਪੰਨ ਹੋ ਚੁੱਕੀ ਹੈ ਅਤੇ ਇਸੇ ਸੈਸ਼ਨ ਤੋਂ ਜਮਾਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਗਲੇ ਸਾਲ ਤੋਂ ਇਸ ਸੰਸਥਾ ਵਿੱਚ 11 ਕੋਰਸ ਚਲਾਏ ਜਾਣਗੇ, ਜਿਸ ਨਾਲ ਇਲਾਕੇ ਦੇ ਨੌਜਵਾਨ ਮੁੰਡਿਆਂ ਕੁੜੀਆਂ ਨੂੰ ਕਿੱਤਾਮੁੱਖੀ ਸਿੱਖਿਆ ਨਾਲ ਜੋੜਿਆ ਜਾਵੇਗਾ। ਉਨ੍ਹਾਂ ਹਲਕਾ ਪਾਇਲ ਦੇ ਵਿਕਾਸ ਲਈ  ਪੰਜਾਬ ਸਰਕਾਰ ਵੱਲੋਂ ਕੀਤੇ ਵਿਸ਼ੇਸ਼ ਕਾਰਜਾਂ ਦਾ ਵਰਨਣ ਕਰਦਿਆਂ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। 

ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਮਿੱਤਲ ਨੇ ਕਿਹਾ ਕਿ ਆਈ. ਟੀ. ਆਈ. ਮਲੌਦ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਅਗਲੇ ਤਿੰਨ ਮਹੀਨੇ ਦੌਰਾਨ 4 ਹੋਰ ਆਈ. ਟੀ. ਆਈਜ਼ ਆਦਮਪੁਰ (ਜਲੰਧਰ), ਨਿਆੜੀ (ਗੁਰਦਾਸਪੁਰ), ਸਿੰਘਪੁਰਾ (ਰੂਪਨਗਰ), ਮਾਣਕਪੁਰ ਸ਼ਰੀਫ਼ (ਅਜੀਤਗੜ੍ਹ) ਵਿਖੇ ਖੋਲ੍ਹੀਆਂ ਜਾ ਰਹੀਆਂ ਹਨ। ਇਨ੍ਹਾਂ ਸਾਰੀਆਂ ਸੰਸਥਾਵਾਂ ਦੀ ਉਸਾਰੀ 'ਤੇ 52 ਕਰੋੜ ਰੁਪਏ ਦੀ ਲਾਗਤ ਆਈ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਵਿੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਪਲੇਸਮੈਂਟ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾਂਦੇ ਹਨ, ਜਿਸ ਨਾਲ ਨੌਜਵਾਨਾਂ ਨੂੰ ਕੋਰਸ ਕਰਨ ਉਪਰੰਤ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਸਹਾਇਤਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਹੁਣ ਤੱਕ 50 ਰੋਜ਼ਗਾਰ ਮੇਲੇ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ 9816 ਹੁਨਰਮੰਦ ਵਿਦਿਆਰਥੀਆਂ ਨੂੰ ਰੋਜ਼ਗਾਰ ਦਿਵਾਇਆ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਸ੍ਰੀ ਆਖੰਠ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਰਾਗੀ ਭਾਈ ਰਜਿੰਦਰ ਸਿੰਘ ਕਰਤਾਰਪੁਰ ਵਾਲਿਆ ਨੇ ਕੀਰਤਨ ਵਿਖਿਆਨ ਕੀਤਾ। ਸਮਾਗਮ ਵਿੱਚ ਵਿਭਾਗ ਦੇ ਡਾਇਰੈਕਟਰ ਸ੍ਰੀ ਧਰਮਪਾਲ ਗੁਪਤਾ, ਸਾਬਕਾ ਵਿਧਾਇਕ ਇੰਦਰਇਕਬਾਲ ਸਿੰਘ ਅਟਵਾਲ, ਜੱਥੇ: ਸੰਤਾ ਸਿੰਘ ਉਮੈਦਪੁਰੀ ਚੇਅਰਮੈਨ ਅਧੀਨ ਸੇਵਾਵਾਂ ਬੋਰਡ ਪੰਜਾਬ, ਭਾਈ ਗੁਰਚਰਨ ਸਿੰਘ ਗਰੇਵਾਲ, ਜੱਥੇ: ਹਰਪਾਲ ਸਿੰਘ ਜੱਲ੍ਹਾ ਅਤੇ ਜੱਥੇ: ਰਘਵੀਰ ਸਿੰਘ ਸ/ਮਾਜਰਾ ਤਿੰਨੇ ਐਸ ਜੀ ਪੀ ਸੀ ਮੈਂਬਰ, ਐੱਸ. ਡੀ. ਐੱਮ. ਸ਼੍ਰੀਮਤੀ ਹਰਜੋਤ ਕੌਰ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਚੇਅਰਮੈਨ ਗੁਰਜੀਤ ਸਿੰਘ ਪੰਧੇਰਖੇੜੀ, ਵਾਈਸ ਚੇਅਰਮੈਨ ਵਰਿੰਦਰਜੀਤ ਸਿੰਘ ਵਿੱਕੀ ਬੇਰਕਲਾ, ਸਾਬਕਾ ਪ੍ਰਧਾਨ ਸੰਜੀਵ ਪੁਰੀ, ਪ੍ਰਧਾਨ ਸ੍ਰੀਮਤੀ ਇੰਦੂ ਪੁਰੀ, ਚੇਅਰਮੈਨ ਸ਼ਿਵਰਾਜ ਸਿੰਘ ਜੱਲ੍ਹਾ, ਪ੍ਰਧਾਨ ਗੁਰਦੀਪ ਸਿੰਘ ਰਾਣੋ, ਭਾਜਪਾ ਆਗੂ ਸੰਜੀਵ ਮੋਦਗਿਲ, ਡਾ: ਕਰਨੈਲ ਸਿੰਘ ਕਾਲੀਆ, ਸਰਪੰਚ ਜਗਦੀਪ ਸਿੰਘ ਲਹਿਲ, ਸ੍ਰ. ਰਣਜੀਤ ਸਿੰਘ ਹੀਰਾ ਜਿਲ੍ਹਾ ਭਾਜਪਾ , ਮਾ: ਮਲਕੀਤ ਸਿੰਘ ਸ/ ਮਾਜਰਾ, ਸਰਨਦੀਪ ਸਿੰਘ ਸਨੀ ਬੇਰਕਲਾ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Charanjit Singh Atwal , Madan Mohan Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD