Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਰਾਜ ਐਸ.ਸੀ. ਕਮਿਸ਼ਨ ਵਲੋਂ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਨੂੰ ਹਦਾਇਤਾਂ ਜਾਰੀ ਕਰਨ ਦੇ ਆਦੇਸ਼

Web Admin

Web Admin

5 Dariya News

ਚੰਡੀਗੜ੍ਹ , 09 Aug 2016

Last updated on: Aug 09, 2016, 00:00 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਵਧੀਕ ਮੁੱਖ ਸਕੱਤਰ ,ਸਥਾਨਕ ਸਰਕਾਰ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਕਮਿਸ਼ਨਰ,ਨਗਰ ਨਿਗਮ, ਹੁਸ਼ਿਆਰਪੁਰ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰੇ ਕਿ ਕਮਿਸ਼ਨ ਵਲੋਂ ਮੰਗੀ ਗਈ ਸ੍ਰੀ ਗੁਰੁ ਰਵਿਦਾਸ ਸਭਾ,ਸਾਊਥ ਖੁਰਦ,ਨੇੜੇ ਰੇਲਵੇ ਸਟੇਸ਼ਨ ਹੁਸ਼ਆਰਪੁਰ ਵਲੋਂ ਇਕ ਗੰਦੇ ਨਾਲੇ ਸਬੰਧੀ ਸ਼ਿਕਾਇਤ  ਸਬੰਧੀ ਰਿਪੋਰਟ ਕਮਿਸ਼ਨਰ,ਨਗਰ ਨਿਗਮ, ਹੁਸ਼ਿਆਰਪੁਰ ਵਲੋਂ ਅਗਲੀ ਸੁਣਵਾਈ ਤੇ ਖੁੱਦ ਪੇਸ਼ ਕੀਤੀ ਜਾਵੇ। ਇਸ ਬਾਰੇ ਜਾਣਕਾਰੀ  ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਬਾਘਾ ਨੇ ਦੱਸਿਆ ਕਿ ਮਿਤੀ 25 ਅਗਸਤ,2015 ਨੂੰ  ਸ੍ਰੀ ਗੁਰੁ ਰਵਿਦਾਸ ਸਭਾ ਹੁਸ਼ਿਆਰਪੁਰ ਵਲੋਂ ਇਕ ਸ਼ਿਕਾਇਤ ਦੀ ਸੁਣਵਾਈ ਦੇ ਸਬੰਧ ਵਿਚ ਰਾਜਿੰਦਰ ਪਾਲ , ਚੀਫ ਸੈਨੇਟਰੀ ਇੰਸਪੈਕਟਰ, ਨਗਰ ਨਿਗਮ ਹੁਸ਼ਿਆਰਪੁਰ ਹਾਜਰ ਹੋਏ ਸਨ ਅਤੇ ਉਹਨਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਬੰਧਤ ਏਰੀਏ ਦੇ ਮਾਮਲੇ ਦੇ ਸਬੰਧ ਵਿੱਚ ਸੁਣਵਾਈ ਦੀ ਅਗਲੀ ਮਿਤੀ 17 ਨਵੰਬਰ,2015 ਨੂੰ ਰਿਪੋਰਟ ਪੇਸ਼ ਕੀਤੀ ਜਾਵੇ।

ਪ੍ਰੰਤੂ ਨਿਰਧਾਰਿਤ ਮਿਤੀ ਤੇ ਨਗਰ ਨਿਗਮ ਦਾ ਕੋਈ ਵੀ ਨੁਮਾਇੰਦਾ ਹਾਜ਼ਰ ਨਹੀਂ ਹੋਇਆ ਅਤੇ ਨਾ ਹੀ ਕੋਈ ਰਿਪੋਰਟ ਪ੍ਰਾਪਤ ਹੋਈ । ਇਸ ਓਪਰੰਤ ਸ਼ਿਕਾਇਤ ਦੀ ਮਿਤੀ 22 ਦਸੰਬਰ 2015, 18ਫਰਵਰੀ,2016, 26ਅਪ੍ਰੈਲ,2016 ਅਤੇ 31 ਮਈ,2016 ਨਿਸ਼ਚਿਤ ਕੀਤੀ ਗਈ ਪ੍ਰੰਤੂ ਇਹਨਾਂ ਨਿਸ਼ਚਿਤ ਮਿਤੀਆਂ ਨੂੰ ਨਗਰ ਨਿਗਮ,ਹੁਸ਼ਿਆਰਪੁਰ ਦਾ ਕੋਈ ਵੀ ਨੁਮਾਇੰਦਾ ਹਾਜਰ ਨਹੀਂ ਹੋਇਆ ਅਤੇ ਨਾ ਹੀ ਕੋਈ ਰਿਪੋਰਟ ਪ੍ਰਾਪਤ ਹੋਈ ਹੈ। ਜਿਸ ਕਰਨ ਸ਼ਿਕਾਇਤ ਦਾ ਨਿਪਟਾਰਾ ਨਹੀਂ ਹੋ ਸਕਿਆ। ਉਨਾਂ ਅੱਗੇ ਦੱਸਿਆ ਕਿ ਮਿਤੀ 2 ਅਗਸਤ,2016 ਨੂੰ ਨਿਸ਼ਚਿਤ ਸੁਣਵਾਈ ਦੀ ਮਿਤੀ ਤੇ ਹਾਜਰ ਨਾ ਹੋਣ ਕਾਰਨ ਕਮਿਸ਼ਨ ਨੇ ਰਿਪੋਰਟ ਨਾ ਦਾਇਰ ਕਰਨ ਨੂੰ ਗੰਭੀਰਤਾ ਨਾਲ ਲਿਆ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕਮਿਸ਼ਨਰ,ਨਗਰ ਨਿਗਮ ਹੁਸ਼ਿਆਰਪੁਰ ਨੂੰ ਅਗਲੀ ਸੁਣਵਾਈ ਤੇ ਖੁਦ ਪੇਸ਼ ਕਰਨ ਲਈ ਕਿਹਾ ਪ੍ਰੰਤੂ ਕਮਿਸ਼ਨਰ,ਨਗਰ ਨਿਗਮ ਨਿਧਾਰਿਤ ਮਿਤੀ ਤੇ ਹਾਜਰ ਨਹੀਂ ਹੋਏ।ਇਸ ਉਪਰੰਤ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਵਧੀਕ ਮੁੱੱਖ ਸਕੱਤਰ ,ਸਥਾਨਕ ਸਰਕਾਰ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਕਮਿਸ਼ਨਰ,ਨਗਰ ਨਿਗਮ, ਹੁਸ਼ਿਆਰਪੁਰ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰੇ ਕਿ ਕਮਿਸ਼ਨ ਵਲੋਂ ਮੰਗੀ ਗਈ ਰਿਪੋਰਟ, ਸ਼ਿਕਾਇਤ ਦੀ ਅਗਲੀ ਸੁਣਵਾਈ ਦੀ ਮਿਤੀ ਤੇ ਖੁੱਦ ਕਮਿਸ਼ਨਰ,ਨਗਰ ਨਿਗਮ, ਹੁਸ਼ਿਆਰਪੁਰ ਵਲੋਂ ਪੇਸ਼ ਕੀਤੀ ਜਾਵੇ।      

 

Tags: Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD