Saturday, 04 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ

 

ਜੰਮੂ ਕਸ਼ਮੀਰ ਤੇ ਪੰਜਾਬ ਖੇਤੀਬਾੜੀ ਤੇ ਬਾਗਬਾਨੀ ਖੇਤਰ ਵਿੱਚ ਮਿਲ ਕੇ ਕੰਮ ਕਰਨਗੇ: ਜਥੇਦਾਰ ਤੋਤਾ ਸਿੰਘ

ਜੂੰਮ ਕਸ਼ਮੀਰ ਦੇ ਕਿਸਾਨ ਸਲਾਹਕਾਰ ਬੋਰਡ ਦੇ ਵਾਈਸ ਚੇਅਰਮੈਨ ਚਿੱਬ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ; ਪੰਜਾਬ ਵੱਲੋਂ ਫਸਲਾਂ ਦੀ ਖਰੀਦ ਦੇ ਪ੍ਰਬੰਧਾਂ, ਮੁਫਤ ਬਿਜਲੀ, ਆਧੁਨਿਕ ਤਕਨੀਕਾਂ ਨਾਲ ਵੱਧ ਪੈਦਾਵਾਰ ਦੀ ਕੀਤੀ ਸਲਾਹੁਤਾ

ਜੰਮੂ ਕਸ਼ਮੀਰ ਤੇ ਪੰਜਾਬ ਖੇਤੀਬਾੜੀ ਤੇ ਬਾਗਬਾਨੀ ਖੇਤਰ ਵਿੱਚ ਮਿਲ ਕੇ ਕੰਮ ਕਰਨਗੇ: ਜਥੇਦਾਰ ਤੋਤਾ ਸਿੰਘ

Web Admin

Web Admin

5 Dariya News

ਚੰਡੀਗੜ੍ਹ , 10 Aug 2016

ਖੇਤੀਬਾੜੀ ਤੇ ਬਾਗਬਾਨੀ ਖੇਤਰ ਵਿੱਚ ਹੋਰ ਬਿਹਤਰ ਨਤੀਜਿਆਂ ਲਈ ਪੰਜਾਬ ਤੇ ਜੰਮੂ ਕਸ਼ਮੀਰ ਮਿਲ ਕੇ ਕੰਮ ਕਰਨਗੇ। ਇਹ ਗੱਲ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਜੰਮੂ ਕਸ਼ਮੀਰ ਦੇ ਕਿਸਾਨ ਸਲਾਹਕਾਰ ਬੋਰਡ ਦੇ ਵਾਈਸ ਚੇਅਰਮੈਨ ਸ੍ਰੀ ਦਲਜੀਤ ਸਿੰਘ ਚਿੱਬ ਨਾਲ ਕੀਤੀ ਮੁਲਾਕਾਤ ਉਪਰੰਤ ਕਹੀ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਦੋਹਾਂ ਆਗੂਆਂ ਵੱਲੋਂ ਕੀਤੀ ਮੀਟਿੰਗ ਦੌਰਾਨ ਦੋਵਾਂ ਸੂਬਿਆਂ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਭਵਿੱਖ ਦੀਆਂ ਚੁਣੌਤੀਆਂ ਨੂੰ ਮਿਲ ਕੇ ਦੂਰ ਕਰਨ ਦੀ ਰਣਨੀਤੀ 'ਤੇ ਵਿਚਾਰਾਂ ਕੀਤੀਆਂ। ਸ੍ਰੀ ਚਿੱਬ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਖੇਤੀ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇ ਪੰਜਾਬ ਦੇ ਤਜ਼ਰਬਿਆਂ ਤੋਂ ਮੱਦਦ ਲੈਣੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਦਕਾ ਦੇਸ਼ ਦੇ ਅੰਨ ਭੰਡਾਰ ਸੁਰੱਖਿਅਤ ਹੋਏ ਹਨ।

ਮੀਟਿੰਗ ਦੌਰਾਨ ਸ੍ਰੀ ਚਿੱਬ ਨੇ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਖਰੀਦ ਦੇ ਸੁਚਾਰੂ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਕਿਸਾਨਾਂ ਨੂੰ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ਵੀ ਨਹੀਂ ਮਿਲਦਾ ਪਰ ਪੰਜਾਬ ਵਿੱਚ ਕਿਸਾਨਾਂ ਨੂੰ ਪੂਰਾ ਭਾਅ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਂਗ ਜੂੰਮ ਕਸ਼ਮੀਰ ਵਿੱਚ ਸਰਕਾਰੀ ਖਰੀਦ ਨਾ ਹੋਣ ਕਾਰਨ ਝੋਨੇ ਦੀ ਖਰੀਦ 700 ਤੋਂ 800 ਰੁਪਏ ਪ੍ਰਤੀ ਕੁਇੰਟਲ ਤੋਂ ਵੀ ਘੱਟ ਹੋਈ ਅਤੇ ਉਨ੍ਹਾਂ ਦੀ ਇੱਛਾ ਹੈ ਕਿ ਉਹ ਪੰਜਾਬ ਵਰਗਾ ਖਰੀਦ ਪ੍ਰਬੰਧ ਜੰਮੂ ਕਸ਼ਮੀਰ ਵਿੱਚ ਸ਼ੁਰੂ ਕਰਵਾ ਕੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲਾਂ ਦਾ ਪੂਰਾ ਮੁੱਲ ਦਿਵਾ ਸਕਣ। ਉਨ੍ਹਾਂ ਪੰਜਾਬ ਵਿੱਚ ਕੇਂਦਰੀ ਏਜੰਸੀ ਐਫ.ਸੀ.ਆਈ. ਤੋਂ ਇਲਾਵਾ ਸੂਬੇ ਦੀਆਂ ਪੰਜ ਏਜੰਸੀਆਂ ਵੱਲੋਂ ਕੀਤੀ ਜਾਂਦੀ ਖਰੀਦ ਪ੍ਰਬੰਧ ਦੀ ਵੀ ਸਲਾਹੁਤਾ ਕੀਤੀ। ਜਥੇਦਾਰ ਤੋਤਾ ਸਿੰਘ ਨੇ ਸ੍ਰੀ ਚਿੱਬ ਨੂੰ ਸੱਦਾ ਪੱਤਰ ਦਿੱਤਾ ਕਿ ਉਹ ਫਸਲਾਂ ਦੀ ਖਰੀਦ ਸਮੇਂ ਪੰਜਾਬ ਅੰਦਰ ਆ ਕੇ ਖੁਦ ਪ੍ਰਬੰਧ ਦੇਖਣ। ਸ੍ਰੀ ਚਿੱਬ ਨੇ ਪੰਜਾਬ ਸਰਕਾਰ ਵੱਲੋਂ ਕਰਤਾਰਪੁਰ ਵਿਖੇ ਇਸਰਾਇਲ ਦੀ ਮੱਦਦ ਨਾਲ ਸਬਜ਼ੀਆਂ ਦੀ ਪੈਦਾਵਾਰ ਲਈ ਸਥਾਪਤ ਕੀਤੇ ਆਧੁਨਿਕ ਕੇਂਦਰ ਅਤੇ ਹੁਸ਼ਿਆਰਪੁਰ ਵਿਖੇ ਸਿਟਰਸ ਅਸਟੇਟ ਦੀ ਸਥਾਪਨਾ ਨੂੰ ਕਿਸਾਨਾਂ ਲਈ ਲਾਹੇਵੰਦ ਦੱਸਦਿਆਂ ਇਥੇ ਜੰਮੂ ਕਸ਼ਮੀਰ ਦੇ ਕਿਸਾਨਾਂ ਦਾ ਦੌਰਾ ਕਰਵਾਉਣ ਦੀ ਇੱਛਾ ਪ੍ਰਗਟਾਈ।

ਜਥੇਦਾਰ ਤੋਤਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਫਤ ਬਿਜਲੀ ਦਿੱਤੀ ਜ ਰਹੀ ਹੈ ਅਤੇ ਹਰ ਸਾਲ ਇਸ ਬਦਲੇ ਪੰਜਾਬ ਸਰਕਾਰ 5500 ਕਰੋੜ ਰੁਪਏ ਦੀ ਕਰੀਬ ਪਾਵਰਕੌਮ ਨੂੰ ਦਿੰਦੀ ਹੈ ਜਿਸ ਨਾਲ ਕਿਸਾਨਾਂ ਦੀ ਆਰਥਿਕਤਾ ਵਿੱਚ ਸੁਧਾਰ ਆਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਾਧੂ ਟਰੈਕਟਰਾਂ ਦੀ ਖਰੀਦ ਤੋਂ ਬਚਣ ਲਈ ਸੂਬੇ ਵਿੱਚ ਸਹਿਕਾਰੀ ਸੁਸਾਇਟੀਆਂ ਰਾਹੀਂ ਛੋਟੇ ਕਿਸਾਨਾਂ ਨੂੰ ਕਿਰਾਏ 'ਤੇ ਟਰੈਕਟਰ ਮੁਹੱਈਆ ਕਰਵਾਏ ਜਾ ਰਹੇ ਹਨ। ਖੇਤੀਬਾੜੀ ਮੰਤਰੀ ਨੇ ਬਾਗਬਾਨੀ ਖੇਤਰ ਵਿੱਚ ਜੰਮੂ ਕਸ਼ਮੀਰ ਅੰਦਰ ਬਿਹਤਰ ਪ੍ਰਬੰਧਾਂ ਦੀ ਪ੍ਰਸੰਸਾ ਵੀ ਕੀਤੀ। ਉਨ੍ਹਾਂ ਸ੍ਰੀ ਚਿੱਬ ਨੂੰ ਸੱਦਾ ਦਿੱਤਾ ਕਿ ਦੋਵਾਂ ਸੂਬਿਆਂ ਦੇ ਕਿਸਾਨਾਂ ਦਾ ਵਟਾਂਦਰਾ ਪ੍ਰੋਗਰਾਮ ਰੱਖ ਕੇ ਇਕ-ਦੂਜੇ ਸੂਬੇ ਵਿੱਚ ਖੇਤੀਬਾੜੀ ਤੇ ਬਾਗਬਾਨੀ ਦੇ ਬਿਹਤਰ ਪ੍ਰਬੰਧਾਂ ਦਾ ਫਾਇਦਾ ਉਠਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੀ ਉਨ੍ਹਾਂ ਦੀ ਇਸ ਖੇਤਰ ਵਿੱਚ ਪੂਰੀ ਮੱਦਦ ਕਰੇਗੀ।ਸ੍ਰੀ ਚਿੱਬ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਨੂੰ ਜੰਮੂ ਕਸ਼ਮੀਰ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਕਿਸਾਨ ਮੇਲੇ ਲਈ ਵੀ ਸੱਦਾ ਦਿੱਤਾ। ਜਥੇਦਾਰ ਤੋਤਾ ਸਿੰਘ ਨੇ ਵੀ ਉਨ੍ਹਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਸਫਲ ਕਿਸਾਨਾਂ ਦੇ ਗਰੁੱਪ ਨੂੰ ਪੰਜਾਬ ਭੇਜਣ ਤਾਂ ਜੋ ਉਹ ਇਥੇ ਆ ਕੇ ਪੰਜਾਬ ਦੇ ਕਿਸਾਨਾਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਨ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਡਾ.ਜਸਵੀਰ ਸਿੰਘ ਬੈਂਸ ਤੇ ਬਾਗਬਾਨੀ ਦੇ ਡਾਇਰੈਕਟਰ ਡਾ. ਗੁਰਕੰਵਲ ਸਿੰਘ ਵੀ ਹਾਜ਼ਰ ਸਨ।

 

Tags: Tota Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD