Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੂਬੇ ਦੇ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਦੇਣ ਲਈ 73.45 ਕਰੋੜ ਰੁਪਏ ਦਾ ਨਵਾਂ ਪ੍ਰਾਜੈਕਟ ਤਿਆਰ: ਸ਼ਰਨਜੀਤ ਸਿੰਘ ਢਿੱਲੋਂ

ਪ੍ਰਾਜੈਕਟ ਅਧੀਨ ਕੁੱਲ 610 ਕਿਲੋਮੀਟਰ ਜ਼ਮੀਨਦੋਜ ਖਾਲੇ ਬਣਾਏ ਜਾਣਗੇ

Web Admin

Web Admin

5 Dariya News

ਚੰਡੀਗੜ੍ਹ , 10 Aug 2016

Last updated on: Aug 10, 2016, 00:00 IST

ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਹੋਰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇੱਕ ਨਵਾਂ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ ਜਿਸ ਅਧੀਨ ਕੰਢੀ ਕੈਨਾਲ ਸਟੇਜ-1 ਦੇ ਮੋਘਿਆਂ  ਤੋਂ ਕੁੱਲ 610 ਕਿਲੋਮੀਟਰ ਲੰਬਾਈ ਦੇ ਪਾਈਪ ਲਾਈਨਾਂ ਰਾਹੀਂ ਜ਼ਮੀਨਦੋਜ ਖਾਲੇ ਉਸਾਰੇ ਜਾਣਗੇ। ਇਸ ਪ੍ਰਾਜੈਕਟ ਤਹਿਤ 19867 ਹੈਕਟੇਅਰ ਬਰਾਨੀ ਰਕਬੇ ਨੂੰ ਸਿੰਚਾਈ ਅਧੀਨ ਲਿਆਂਦਾ ਜਾਵੇਗਾ।ਪੰਜਾਬ ਦੇ ਸਿੰਚਾਈ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਤਿਆਰ ਕੀਤੇ 73.45 ਕਰੋੜ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਹੁਸ਼ਿਆਰਪੁਰ ਤੇ ਨੇੜਲੇ ਇਲਾਕਿਆਂ ਦੇ ਕਿਸਾਨਾਂ ਨੂੰ ਹੋਰ ਬਿਹਤਰ ਸਿੰਚਾਈ ਸਹੂਲਤਾਂ ਉਪਲੱਬਧ ਹੋਣਗੀਆਂ।ਸ. ਢਿੱਲੋਂ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿਛਲੇ 9 ਸਾਲਾਂ ਦੌਰਾਨ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਦੇਣ ਲਈ 13740 ਕਿਲੋਮੀਟਰ ਲੰਬਾਈ ਵਿੱਚ 1428.06 ਕਰੋੜ ਰੁਪਏ ਦੀ ਲਾਗਤ ਨਾਲ ਕੱਚੇ ਖਾਲਿਆਂ ਨੂੰ ਪੱਕਾ ਕੀਤਾ ਜਾ ਚੁੱਕਾ ਹੈ ਜਿਸ ਨਾਲ 700440 ਹੈਕਟੇਅਰ ਰਕਬੇ ਨੂੰ ਵਧੀਆ ਸਿੰਚਾਈ ਸਹੂਲਤਾਂ ਹੇਠ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਨਾਂ ਖਾਲਿਆਂ ਨੂੰ ਪੱਕਾ ਕਰਕੇ ਵੱਡਮੁੱਲੇ ਪਾਣੀ ਨੂੰ ਰਿਸਣ ਪ੍ਰਕਿਰਿਆ ਰਾਹੀਂ ਵਿਅਰਥ ਜਾਣ ਤੋਂ ਬਚਾਇਆ ਹੈ। ਉਨ੍ਹਾ ਦੱਸਿਆ ਕਿ ਸਰਕਾਰ ਨੇ ਪਾਣੀ ਦੀ ਸਹੀ ਵੰਡ ਪ੍ਰਣਾਲੀ ਰਾਹੀਂ ਟੇਲਾਂ ਤੱਕ ਸਹੀ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਹਨ, ਜਿਸ ਨਾਲ ਸੂਬੇ ਦੇ ਖੇਤੀਬਾੜੀ ਉਤਪਾਦਨ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ।

ਸਿੰਚਾਈ ਮੰਤਰੀ ਨੇ ਦੱਸਿਆ ਕਿ 914 ਕਰੋੜ ਰੁਪਏ ਦੀ ਲਾਗਤ ਵਾਲੇ 5 ਵੱਖਰੇ ਪ੍ਰਾਜੈਕਟਾਂ ਜਿਵੇਂ ਕਿ ਸਰਹਿੰਦ ਫੀਡਰ ਪਾਰਟ-2, ਬਠਿੰਡਾ ਬ੍ਰਾਂਚ ਪਾਰਟ-2, ਯੂ.ਬੀ.ਡੀ.ਸੀ, ਕੋਟਲਾ ਬ੍ਰਾਂਚ ਪਾਰਟ-2 ਅਤੇ ਘੱਗਰ ਬ੍ਰਾਂਚ ਪਾਰਟ-1 'ਤੇ ਖਾਲੇ ਪੱਕੇ ਕਰਨ ਦਾ ਕੰਮ ਪਹਿਲਾਂ ਹੀ ਜ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਬੋਹਰ ਬਰਾਂਚ, ਭਾਖੜਾ ਮੇਨ ਬ੍ਰਾਂਚ, ਸਰਹਿੰਦ ਫੀਡਰ ਅਤੇ ਬਠਿੰਡਾ ਬ੍ਰਾਂਚ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕਮਾਂਡ ਦੇ ਟੁੱਟ ਚੁੱਕੇ ਖਾਲਿਆਂ ਦੀ ਮੁੜ ਉਸਾਰੀ/ਉਸਾਰੀ ਦਾ ਕੰਮ ਵੀ ਉਸਾਰੀ ਅਧੀਨ ਹੈ।ਸ. ਢਿੱਲੋਂ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਕੋਟਲਾ ਬ੍ਰਾਂਚ ਪਾਰਟ-1 ਅਤੇ ਈਸਟਰਨ ਕੈਨਾਲ ਪਾਰਟ-1 ਦੇ ਪ੍ਰਾਜੈਕਟ ਜੋ ਕਿ 2007-08 ਦੌਰਾਨ ਮੁਕੰਮਲ ਕਰ ਦਿੱਤੇ ਗਏ ਸਨ, ਜਿਨ੍ਹਾਂ 'ਤੇ 85.51 ਕਰੋੜ ਰੁਪਏ ਦੀ ਲਾਗਤ ਨਾਲ 822 ਕਿਲੋਮੀਟਰ ਲੰਬਾਈ ਦੇ ਖਾਲੇ ਪੱਕੇ ਕੀਤੇ ਗਏ ਸਨ ਅਤੇ 26141 ਹੈਕਟੇਅਰ ਰਕਬੇ ਨੂੰ ਵਧੀਆ ਸਿੰਚਾਈ ਸਹੂਲਤਾਂ ਹੇਠ ਲਿਆਂਦਾ ਗਿਆ ਸੀ।ਸਿੰਚਾਈ ਮੰਤਰੀ ਨੇ ਦੱਸਿਆ ਕਿ 914 ਕਰੋੜ ਰੁਪਏ ਦੀ ਲਾਗਤ ਵਾਲੇ 5 ਵੱਖਰੇ ਪ੍ਰਾਜੈਕਟਾਂ ਜਿਵੇਂ ਕਿ ਸਰਹਿੰਦ ਫੀਡਰ ਪਾਰਟ-2, ਬਠਿੰਡਾ ਬ੍ਰਾਂਚ ਪਾਰਟ-2, ਯੂ.ਬੀ.ਡੀ.ਸੀ, ਕੋਟਲਾ ਬ੍ਰਾਂਚ ਪਾਰਟ-2 ਅਤੇ ਘੱਗਰ ਬ੍ਰਾਂਚ ਪਾਰਟ-1 'ਤੇ ਖਾਲੇ ਪੱਕੇ ਕਰਨ ਦਾ ਕੰਮ ਪਹਿਲਾਂ ਹੀ ਜ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਬੋਹਰ ਬਰਾਂਚ, ਭਾਖੜਾ ਮੇਨ ਬ੍ਰਾਂਚ, ਸਰਹਿੰਦ ਫੀਡਰ ਅਤੇ ਬਠਿੰਡਾ ਬ੍ਰਾਂਚ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕਮਾਂਡ ਦੇ ਟੁੱਟ ਚੁੱਕੇ ਖਾਲਿਆਂ ਦੀ ਮੁੜ ਉਸਾਰੀ/ਉਸਾਰੀ ਦਾ ਕੰਮ ਵੀ ਉਸਾਰੀ ਅਧੀਨ ਹੈ।ਸ. ਢਿੱਲੋਂ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਕੋਟਲਾ ਬ੍ਰਾਂਚ ਪਾਰਟ-1 ਅਤੇ ਈਸਟਰਨ ਕੈਨਾਲ ਪਾਰਟ-1 ਦੇ ਪ੍ਰਾਜੈਕਟ ਜੋ ਕਿ 2007-08 ਦੌਰਾਨ ਮੁਕੰਮਲ ਕਰ ਦਿੱਤੇ ਗਏ ਸਨ, ਜਿਨ੍ਹਾਂ 'ਤੇ 85.51 ਕਰੋੜ ਰੁਪਏ ਦੀ ਲਾਗਤ ਨਾਲ 822 ਕਿਲੋਮੀਟਰ ਲੰਬਾਈ ਦੇ ਖਾਲੇ ਪੱਕੇ ਕੀਤੇ ਗਏ ਸਨ ਅਤੇ 26141 ਹੈਕਟੇਅਰ ਰਕਬੇ ਨੂੰ ਵਧੀਆ ਸਿੰਚਾਈ ਸਹੂਲਤਾਂ ਹੇਠ ਲਿਆਂਦਾ ਗਿਆ ਸੀ।

 

Tags: Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD