Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਐਸ.ਸੀ./ਐਸ.ਟੀ. ਨਾਲ ਪੰਜਾਬ ਡਾਇਲਾਗ : ਆਓ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਪਦ ਚਿੰਨਾਂ 'ਤੇ ਚਲ ਕੇ ਸਮਾਜ ਵਿਚ ਬਰਾਬਰਤਾ ਦਾ ਸਿਧਾਂਤ ਲਾਗੂ ਕਰੀਏ-ਕੰਵਰ ਸੰਧੂ

ਆਪ ਦਾ ਮੈਨੀਫੇਸਟੋ ਪਾਰਟੀ ਦੁਆਰਾ ਲੋਕਾਂ ਨਾਲ ਕੀਤਾ ਇਕਰਾਰ ਨਾਮਾ ਹੋਵੇਗਾ

Web Admin

Web Admin

5 Dariya News

ਬੰਗਾ (ਨਵਾਂ ਸ਼ਹਿਰ) , 11 Aug 2016

ਬੋਲਦਾ ਪੰਜਾਬ ਦੇ ਪ੍ਰੋਗਰਾਮ ਵਿਚ ਅੱਜ ਆਮ ਆਦਮੀ ਪਾਰਟੀ ਨੇ ਬੰਗਾ ਵਿਖੇ ਦਲਿਤ ਸਮਾਜ ਦੇ ਲੋਕਾਂ ਨਾਲ ਗਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ। ਇਨਾਂ ਸੁਝਾਵਾਂ ਦੇ ਆਧਾਰ 'ਤੇ ਹੀ ਆਮ ਆਦਮੀ ਪਾਰਟੀ 2017 ਦੀਆਂ ਚੋਣਾਂ ਲਈ ਮੈਨੀਫੇਸਟੋ ਤਿਆਰ ਕਰੇਗੀ।ਇਲਾਕੇ ਵਿਚੋਂ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਡਾਇਲਾਗ ਕਮੇਟੀ ਦੇ ਮੁੱਖੀ ਕੰਵਰ ਸੰਧੂ, ਰਾਸ਼ਟਰੀ ਕਾਰਜਕਾਰਨੀ ਕੌਂਸਲ ਦੇ ਮੈਂਬਰ ਯਾਮਿਨੀ ਗੌਮਰ, ਐਸ.ਟੀ ਵਿੰਗ ਦੇ ਪ੍ਰਧਾਨ ਦੇਵ ਮਾਨ, ਆਪ ਆਗੂ ਚੰਦਰ ਸੁਤਾ ਡੋਗਰਾ ਅਤੇ ਮੇਜਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਲੋਕਾਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਹੱਲ ਪੁਛ ਕੇ ਹੀ ਮੈਨੀਫੇਸਟੋ ਤਿਆਰ ਕਰੇਗੀ। ਇਹ ਮੈਨੀਫੇਸਟੋ ਆਮ ਆਦਮੀ ਪਾਰਟੀ ਦਾ ਪੰਜਾਬ ਦੇ ਲੋਕਾਂ ਨਾਲ ਕੀਤਾ ਇਕਰਾਰਨਾਮਾ ਹੋਵੇਗਾ।ਇਸ ਮੌਕੇ ਬੋਲਦਿਆਂ ਕੰਵਰ ਸੰਧੂ ਨੇ ਕਿਹਾ ਕਿ ਦੇਸ਼ ਭਰ ਵਿਚ ਦਲਿਤਾਂ ਦੇ ਅਤਿਆਚਾਰ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਅੱਜ ਵੀ ਆਪਣੀ ਗੱਲ ਕਹਿਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਪਿਛਲੇ ਦਿਨੀ ਦਲਿਤਾਂ ਤੇ ਹੋਏ ਅਤਿਆਚਾਰ ਮੋਦੀ ਸਰਕਾਰ ਦੀ ਨਾਕਾਮਯਾਬੀ ਨੂੰ ਬਿਆਨ ਕਰਦੇ ਹਨ। ਮੋਦੀ ਸਰਕਾਰ ਨੂੰ ਦਲਿਤ ਵਿਰੋਧੀ ਦੱਸਦਿਆਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹੋ ਜਿਹੇ ਗੰਭੀਰ ਮੁੱਦਿਆਂ ਪ੍ਰਤੀ ਚੁੱਪੀ ਉਤੇ ਹੈਰਾਨੀ ਪ੍ਰਗਟ ਕੀਤੀ। 

ਇਕ ਨੌਜਵਾਨ ਮਿੱਠੂ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਉਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਦੱਸਿਆ ਕਿ ਕਿਸ ਤਰਾਂ ਅਕਾਲੀ ਦਲ ਨਾਲ ਸੰਬੰਧਤ ਲੋਕ ਨਸ਼ਾ ਤਸ਼ਕਰਾਂ ਨੂੰ ਪਨਾਹ ਦੇ ਰਹੇ ਹਨ। ਉਸਨੇ ਕਿਹਾ ਕਿ ਅਕਾਲੀ ਸਰਕਾਰ ਆਪਣੇ ਸੌੜੇ ਹਿੱਤਾਂ ਲਈ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਤੇ ਲੱਗੀ ਹੋਈ ਹੈ।ਹਾਜ਼ਰ ਲੋਕਾਂ ਨੇ ਆਮ ਆਦਮੀ ਪਾਰਟੀ ਦੁਆਰਾ ਸਰਕਾਰ ਬਣਨ ਤੋਂ ਬਾਅਦ ਦਲਿਤ ਲੀਡਰ ਬਾਬੂ ਕਾਸ਼ੀ ਰਾਮ ਦੇ ਨਾਮ 'ਤੇ ਹੁਨਰ ਯੂਨਿਵਰਸਿਟੀ ਬਣਾਉਣ ਦਾ ਸਵਾਗਤ ਕੀਤਾ। ਔਰਤਾਂ ਨੇ ਰਾਜਨੀਤੀ ਵਿਚ ਔਰਤਾਂ ਲਈ ਰਾਖਵੀਂਆਂ ਸੀਟਾਂ ਵਿਚ ਵਾਧੇ ਦੀ ਮੰਗ ਕਰਦਿਆਂ ਉਨ੍ਹਾਂ ਦੇ ਬਰਾਬਰ ਅਧਿਕਾਰਾਂ ਦਾ ਮੁੱਦਾ ਵੀ ਉਠਾਇਆ।ਇਕ ਨੌਜਵਾਨ ਕਮਲ ਕੁਮਾਰ ਨੇ ਅਕਾਲੀਆਂ ਦੁਆਰਾ ਸਰਕਾਰੀ ਕੰਮ ਕਰਾਉਣ ਵਿਚ ਵੀ ਪਾਰਟੀਬਾਜੀ ਦੇ ਅਧਾਰ 'ਤੇ ਭੇਦਭਾਵ ਦਾ ਇਲਜਾਮ ਲਗਾਇਆ। ਉਨ੍ਹਾਂ ਕਿਹਾ ਕਿ ਅਕਾਲੀ ਹਰ ਸਰਕਾਰੀ ਕੰਮ ਵਿਚ ਦਖਲਅੰਦਾਜੀ ਕਰਦੀ ਹੈ।ਹਾਜ਼ਿਰ ਔਰਤਾਂ ਨੇ ਮਿਡ=ਡੇ ਮੀਲ ਪਕਾਉਣ ਵਾਲੀਆਂ ਔਰਤਾਂ ਦੀ ਤਨਖਾਹ ਵਿਚ ਵਾਧੇ ਅਤੇ ਨਰੇਗਾ ਵਰਕਰਾਂ ਨੂੰ ਦੇਰੀ ਨਾਲ ਮਿਲਦੀ ਤਨਖਾਹ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਸਰਕਾਰ ਕੰਮ ਦੇ ਹਿਸਾਬ ਨਾਲ ਉਨ੍ਹਾਂ ਨੂੰ ਬਹੁਤ ਘੱਟ ਤਨਖਾਹ ਦੇ ਰਹੀ ਹੈ।ਸ਼ੈਸਨ ਦੇ ਅੰਤ ਵਿਚ ਸੰਧੂ ਨੇ ਕਿਹਾ ਕਿ ਲੋਕਾਂ ਦੁਆਰਾ ਦਿੱਤੇ ਗਏ ਸੁਝਾਅ ਨੋਟ ਕਰ ਲਏ ਗਏ ਹਨ ਅਤੇ ਪਾਰਟੀ ਬੁਧੀਜੀਵੀਆਂ ਦੀ ਸਹਾਇਤਾ ਨਾਲ ਇਨਾਂ ਸੁਝਾਅ ਅਤੇ ਸਮੱਸਿਆਵਾਂ ਨੂੰ ਦਲਿਤ ਭਾਈਚਾਰੇ ਦੇ ਫਾਇਦੇ ਲਈ ਵਰਤੋਂ ਵਿਚ ਲਿਆਵੇਗੀ। ਉਨ੍ਹਾਂ ਕਿਹਾ ਕਿ ਦਲਿਤ ਭਾਈਚਾਰੇ ਦੀਆਂ ਮੰਗਾ ਅਤੇ ਸੁਝਾਵਾਂ ਨੂੰ ਪਾਰਟੀ ਦੇ ਮੈਨੀਫੇਸਟੋਂ ਵਿਚ ਅਹਿਮ ਸਥਾਨ ਦਿੱਤਾ ਜਾਵੇਗਾ।  

 

Tags: Kanwar Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD