Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਲਿਤ ਜਥੇਬੰਦੀਆਂ ਦੇ ਆਗੂਆਂ ਦੀ ਅਪੀਲ :ਦਲਿਤ ਮੁੱਖ ਮੰਤਰੀ ਦੇ ਉਮੀਦਵਾਰ ਵਾਲੀ ਰਾਜਨੀਤਕ ਪਾਰਟੀ ਨੂੰ ਸਹਿਯੋਗ ਦੇਣ ਦਾ ਐਲਾਨ

ਸਮੂਹ ਰਾਜਨੀਤਕ ਪਾਰਟੀਆਂ ਨੂੰ ਮੁੱਖ ਮੰਤਰੀ ਪਦ ਲਈ ਦਲਿਤ ਉਮੀਦਵਾਰ ਬਣਾਉਣ ਦੀ ਅਪੀਲ, 'ਦਲਿਤ ਭਾਈਚਾਰੇ ਦਾ ਇਹੋ ਨਾਅਰਾ, ਇਸ ਵਾਰ ਹੋਵੇ ਮੁੱਖ ਮੰਤਰੀ ਹਮਾਰਾ'

Web Admin

Web Admin

5 Dariya News

ਐੱਸ.ਏ.ਐੱਸ. ਨਗਰ , 12 Aug 2016

Last updated on: Aug 12, 2016, 00:00 IST

ਦੇਸ਼ ਅਜ਼ਾਦ ਹੋਏ ਨੂੰ ਭਾਵੇਂ 70 ਸਾਲ ਦੇ ਕਰੀਬ ਸਮਾਂ ਬੀਤ ਚੁੱਕਾ ਹੈ ਪ੍ਰੰਤੂ ਪੰਜਾਬ ਵਿੱਚ ਦਲਿਤਾਂ ਦੀ ਹਾਲਤ ਅੱਜ ਵੀ ਤਰਸਯੋਗ ਹੀ ਚੱਲ ਰਹੀ ਹੈ।ਦਲਿਤਾਂ ਉਤੇ ਅੱਤਿਆਚਾਰ ਦੀ ਹਰ ਦਿਨ ਨਵੀਂ ਤੋਂ ਨਵੀਂ ਵਾਪਰ ਰਹੀ ਹੈ। ਰਾਜਨੀਤਕ ਪਾਰਟੀਆਂ ਦੇ ਆਗੂ ਸਿਰਫ਼ ਫੋਕੀ ਬਿਆਨਬਾਜ਼ੀ ਕਰਨ ਤੋਂ ਇਲਾਵਾ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ। ਦਲਿਤਾਂ ਦੀ ਤਰਸਯੋਗ ਹਾਲਤ ਅਤੇ ਕੋਈ ਸੁਣਵਾਈ ਨਾ ਹੋਣ ਨੂੰ ਦੇਖਦਿਆਂ ਇਸ ਵਾਰ ਪੰਜਾਬ ਦੀਆਂ ਕਈ ਦਲਿਤ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਦਲਿਤ ਭਾਈਚਾਰੇ ਨਾਲ ਸਬੰਧਿਤ ਵਿਅਕਤੀ ਨੂੰ ਮੁੱਖ ਮੰਤਰੀ ਬਣਾਉਣ ਦਾ ਬੀੜਾ ਚੁੱਕਿਆ ਗਿਆ ਹੈ। ਇਸੇ ਸਬੰਧ ਵਿੱਚ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਵੀ ਹੋ ਚੁੱਕੀ ਹੈ। ਇਨ੍ਹਾਂ ਚੋਣਾਂ ਵਿੱਚ ਜਿਹੜੀ ਵੀ ਰਾਜਨੀਤਕ ਪਾਰਟੀ ਮੁੱਖ ਮੰਤਰੀ ਪਦ ਲਈ ਦਲਿਤ ਉਮੀਦਵਾਰ ਦਾ ਐਲਾਨ ਕਰੇਗੀ, ਪੰਜਾਬ ਦਾ ਪੂਰਾ ਦਲਿਤ ਭਾਈਚਾਰਾ ਸਿਰਫ਼ ਉਸ ਪਾਰਟੀ ਨੂੰ ਹੀ ਵੋਟਾਂ ਦੇ ਰੂਪ ਵਿੱਚ ਸਹਿਯੋਗ ਦੇਵੇਗਾ। ਇਹ ਐਲਾਨ ਅੱਜ ਇੱਥੇ ਜ਼ਿਲ੍ਹਾ ਪ੍ਰੈੱਸ ਕਲੱਬ ਐੱਸ.ਏ.ਐੱਸ. ਨਗਰ ਵਿਖੇ ਵੱਖ ਵੱਖ ਰਾਜਨੀਤਕ ਪਾਰਟੀਆਂ ਅਤੇ ਦਲਿਤ ਜਥੇਬੰਦੀਆਂ ਦੇ ਆਗੂਆਂ ਯੂਨੀਵਰਸਲ ਹਿਊਮੈਨ ਰਾਈਟਸ ਬਿਊਰੋ ਦੇ ਚੇਅਰਮੈਨ ਐਡਵੋਕੇਟ ਕੇਹਰ ਸਿੰਘ ਜੱਸੋਵਾਲ, ਆਪ ਆਗੂ ਬਲਵਿੰਦਰ ਸਿੰਘ ਕੁੰਭੜਾ, ਧਰਮਪਾਲ ਸਿੰਘ, ਯਾਦਵਿੰਦਰ ਸਿੰਘ ਡੇਰਾਬੱਸੀ, ਮਾਸਟਰ ਗੁਰਚਰਨ ਸਿੰਘ, ਬਚਿੱਤਰ ਸਿੰਘ ਰਾਏਪੁਰ, ਪ੍ਰੇਮ ਸਿੰਘ ਗੁਰਦਾਸਪੁਰੀ, ਹਰਦੀਪ ਸਿੰਘ ਕੁੰਭੜਾ, ਸਤਨਾਮ ਸਿੰਘ ਰਾਏਪੁਰ, ਨਰੰਗ ਸਿੰਘ ਕੁੰਭੜਾ, ਸੁਖਦੇਵ ਸਿੰਘ ਚੱਪੜਚਿੜੀ, ਗਮਦੂਰ ਸਿੰਘ ਮੋਹਾਲੀ, ਬਚਨ ਸਿੰਘ ਕੁੰਭੜਾ, ਬਲਵਿੰਦਰ ਸਿੰਘ ਮਾਣਕਪੁਰ ਕੱਲਰ ਆਦਿ ਨੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਦਲਿਤਾਂ ਦੀ ਸੰਖਿਆ ਕੁੱਲ ਜਨਸੰਖਿਆ ਦਾ 40 ਪ੍ਰਤੀਸ਼ਤ ਤੋਂ ਵੀ ਵੱਧ ਹੈ ਪ੍ਰੰਤੂ ਰਾਜ ਭਾਗ ਵਿੱਚ ਦਲਿਤਾਂ ਦਾ ਹਿੱਸਾ ਨਾਂਹ ਦੇ ਬਰਾਬਰ ਹੈ। ਪਿਛਲੇ ਕਰੀਬ 70 ਸਾਲਾਂ ਤੋਂ ਅਕਸਰ ਦੇਖਣ ਵਿੱਚ ਆਉਂਦਾ ਰਿਹਾ ਹੈ ਕਿ ਜੇਕਰ ਕਿਸੇ ਦਲਿਤ ਨੂੰ ਮੰਤਰੀ ਪਦ ਲਈ ਉਮੀਦਵਾਰ ਬਣਾਇਆ ਵੀ ਜਾਂਦਾ ਹੈ ਤਾਂ ਉਹ ਸਿਰਫ਼ ਦਿਖਾਵੇ ਲਈ ਹੀ ਬਣਾਇਆ ਜਾਂਦਾ ਹੈ। ਹਰ ਵਾਰ ਚੋਣਾਂ ਵਿੱਚ ਦਲਿਤ ਵਰਗ ਨੂੰ ਸਿਰਫ਼ ਵੋਟ ਬੈਂਕ ਦੇ ਰੂਪ ਵਿੱਚ ਵਰਤਿਆ ਜਾਂਦਾ ਹੈ। ਕਿਸੇ ਵੀ ਰਾਜਨੀਤਕ ਪਾਰਟੀ ਨੇ ਕਦੇ ਵੀ ਦਲਿਤ ਭਾਈਚਾਰੇ ਨਾਲ ਸਬੰਧਿਤ ਵਿਅਕਤੀ ਨੂੰ ਮੁੱਖ ਮੰਤਰੀ ਪਦ ਦਾ ਉਮੀਦਵਾਰ ਨਹੀਂ ਬਣਾਇਆ ਜਿਸ ਕਾਰਨ ਸਮੁੱਚੇ ਦਲਿਤ ਭਾਈਚਾਰੇ ਵਿੱਚ ਰੋਸ਼ ਦੀ ਲਹਿਰ ਚੱਲ ਰਹੀ ਹੈ।ਉਨ੍ਹਾਂ ਜਿੱਥੇ ਪੰਜਾਬ ਭਰ ਦੇ ਸਮੁੱਚੇ ਦਲਿਤ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿਹੜੀ ਵੀ ਰਾਜਨੀਤਕ ਪਾਰਟੀ ਮੁੱਖ ਮੰਤਰੀ ਪਦ ਲਈ ਦਲਿਤ ਉਮੀਦਵਾਰ ਦਾ ਐਲਾਨ ਕਰੇਗੀ, ਸਮੁੱਚਾ ਦਲਿਤ ਵਰਗ ਉਸ ਪਾਰਟੀ ਨੂੰ ਵੋਟਾਂ ਪਾ ਕੇ ਜਿਤਾਉਣ ਵਿੱਚ ਆਪਣਾ ਯੋਗਦਾਨ ਪਾਏਗੀ। ਉਨ੍ਹਾਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਪਦ ਦਾ ਉਮੀਦਵਾਰ ਐਲਾਨ ਕੇ ਦਲਿਤਾਂ ਨਾਲ ਇਨਸਾਫ਼ ਦੀ ਸ਼ੁਰੂਆਤ ਕਰਨ। ਅੰਤ ਵਿੱਚ ਉਕਤ ਦਲਿਤ ਆਗੂਆਂ ਨੇ ਮੀਡੀਆ ਰਾਹੀਂ ਪੰਜਾਬ ਦੇ ਸਮੁੱਚੇ ਦਲਿਤ ਵਰਗ ਵਿੱਚ ਨਵਾਂ ਜੋਸ਼ ਭਰਦੇ ਹੋਏ ਨਾਅਰਾ ਬੁਲੰਦ ਕੀਤਾ ਕਿ 'ਦਲਿਤ ਭਾਈਚਾਰੇ ਦਾ ਨਾਅਰਾ, ਇਸ ਵਾਰ ਹੋਵੇ ਮੁੱਖ ਮੰਤਰੀ ਹਮਾਰਾ'।

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD