Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਜ਼ਿਲ੍ਹਾ ਲੁਧਿਆਣਾ ਵਿੱਚ 46 ਸ਼ਹਿਰੀ ਜਨ-ਸੇਵਾ ਕੇਂਦਰਾਂ ਦਾ ਉਦਘਾਟਨ , ਇਹ ਸੇਵਾ ਕੇਂਦਰ ਆਮ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ- ਚੁੰਨੀ ਲਾਲ ਭਗਤ

ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮਾਂਬੱਧ ਅਤੇ ਬਿਨਾਂ ਮੁਸ਼ਕਲ ਮੁਹੱਈਆ ਕਰਵਾਉਣ ਲਈ ਵਚਨਬੱਧ-ਸ਼ਰਨਜੀਤ ਸਿੰਘ ਢਿੱਲੋਂ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 12 Aug 2016

Last updated on: Aug 12, 2016, 00:00 IST

ਜੰਗਲਾਤ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਚੁੰਨੀ ਲਾਲ ਭਗਤ ਨੇ ਕਿਹਾ ਕਿ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮਾਂਬੱਧ, ਬਿਨਾਂ ਮੁਸ਼ਕਲ ਮੁਹੱਈਆ ਅਤੇ ਘਰ ਦੇ ਨਜ਼ਦੀਕ ਮੁਹੱਈਆਂ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ ਵੱਖ ਭਾਗਾਂ ਵਿੱਚ ਸੇਵਾ ਕੇਂਦਰ ਸ਼ੁਰੂ ਕੀਤੇ ਗਏ ਹਨ। ਅੱਜ ਇੱਥੇ ਮੁੰਡੀਆ ਕਲਾਂ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਜੰਗਲਾਤ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਚੁੰਨੀ ਲਾਲ ਭਗਤ ਅਤੇ ਸਿੰਚਾਈ ਮੰਤਰੀ ਪੰਜਾਬ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਸਾਂਝੇ ਤੌਰ 'ਤੇ 46 ਸੇਵਾ ਕੇਂਦਰਾਂ ਦਾ ਉਦਘਾਟਨ ਕੀਤਾ।ਸਮਾਗਮ ਨੂੰ ਸੰਬੋਧਨ ਕਰਦਿਆ ਸ੍ਰੀ ਭਗਤ ਨੇ ਕਿਹਾ ਕਿ ਇਹਨਾਂ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ 'ਰਾਈਟ ਟੂ ਸਰਵਿਸ 'ਐਕਟ ਅਧੀਨ ਹੋਣਗੀਆਂ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 191 ਸੇਵਾ ਕੇਂਦਰ ਬਣਾਏ ਹਨ, ਇਹਨਾਂ ਵਿੱਚੋਂ 48 ਸੇਵਾ ਕੇਂਦਰ ਸ਼ਹਿਰੀ ਏਰੀਏ ਵਿੱਚ ਅਤੇ 143 ਸੇਵਾ ਕੇਂਦਰ ਪੇਂਡੂ ਏਰੀਏ ਵਿੱਚ ਹਨ, ਜਿਹਨ੍ਹਾਂ ਵਿੱਚ 46 ਸ਼ਹਿਰੀ ਸੇਵਾਂ ਕੇਂਦਰਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬਾਕੀ ਰਹਿੰਦੇ ਸੇਵਾ ਕੇਂਦਰ ਵੀ ਜਲਦੀ ਸ਼ੁਰੂ ਕਰ ਦਿੱਤੇ ਜਾਣਗੇ।ਸ੍ਰੀ ਚੁੰਨੀ ਲਾਲ ਭਗਤ ਨੇ ਦੱਸਿਆ ਕਿ ਇਹ ਸੇਵਾ ਕੇਂਦਰ ਅਸਲ ਵਿੱਚ ਲੋਕਾਂ ਦੀ ਸਹੂਲਤ ਅਤੇ ਸੇਵਾ ਨੂੰ ਧਿਆਨ ਵਿੱਚ ਰੱਖ ਕੇ ਖੋਲ੍ਹੇ ਗਏ ਹਨ, ਜਿੱਥੇ ਲੋਕ ਅਸਾਨੀ ਨਾਲ ਆਪਣੇ ਕੰਮ ਕਰਵਾ ਸਕਣਗੇ। ਉਹਨਾਂ ਦੱਸਿਆ ਕਿ ਇਹ ਸੇਵਾ ਕੇਂਦਰ ਤਿੰਨ ਤਰ੍ਹਾਂ ਦੇ ਹੋਣਗੇ, ਜਿਨ੍ਹਾਂ ਵਿੱਚੋਂ ਹਰ ਇੱਕ ਕ੍ਰਮਵਾਰ 7, 4 ਅਤੇ 2 ਤਰ੍ਹਾਂ ਦੇ ਕਾਊਂਟਰ ਸਥਾਪਤ ਕੀਤੇ ਜਾਣਗੇ। 

ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਇਸ ਸਮੇਂ ਸੰਬੋਧਨ ਕਰਦਿਆ ਕਿਹਾ ਕਿ ਇਹ ਸੇਵਾ ਕੇਂਦਰ ਉਪ-ਮੁੱਖ ਮੰਤਰੀ ਪੰਜਾਬ ਸ੍ਰ. ਸੁਖਬੀਰ ਸਿੰਘ ਬਾਦਲ ਦਾ ਡ੍ਰੀਮ ਪ੍ਰੋਜੈਕਟ ਹੈ। ਉਹਨਾਂ ਦਾ ਸੁਪਨਾ ਹੈ ਕਿ ਸ਼ਹਿਰੀ ਪੇਂਡੂ ਅਤੇ ਦੂਰ-ਦੁਰਾਡੇ ਦੇ ਲੋਕਾਂ ਨੂੰ ਆਪਣੇ ਕੰਮਾਂ ਲਈ ਜ਼ਿਆਦਾ ਦੂਰ ਨਾ ਜਾਣਾ ਪਵੈ। ਉਹਨਾਂ ਦੱਸਿਆ ਕਿ ਇਹ ਸੇਵਾ ਕੇਂਦਰ 3-5 ਪਿੰਡਾਂ/ਏਰੀਆਂ ਦਾ ਇੱਕ ਕਲੱਸਟਰ ਬਣਾ ਕੇ ਖੋਲੇ ਗਏ ਹਨ। ਸ੍ਰ. ਢਿੱਲੋਂ ਨੇ ਕਿਹਾ ਕਿ ਜਦੋਂ ਤੋਂ ਸ੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਾਂਝੀ ਸਰਕਾਰ ਬਣੀ ਹੈ, ਸੂਬਾ ਵਾਸੀਆਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵੱਖ-ਵੱਖ ਭਲਾਈ ਸਕੀਮਾਂ ਭਗਤ ਪੂਰਨ ਸਿੰਘ ਬੀਮਾ ਯੋਜ਼ਨਾ, ਆਟਾ-ਦਾਲ ਸਕੀਮ, ਮਾਈ ਭਾਗੋ ਵਿੱਦਿਆ ਸਕੀਮ, ਕਿਸਾਨਾਂ ਨੂੰ ਮੁਫਤ ਬਿਜਲੀ ਸਕੀਮ, ਮੁੱਖ ਮੰਤਰੀ ਤੀਰਥ ਯਾਤਰਾ ਯੋਜ਼ਨਾ ਤੋਂ ਇਲਾਵਾ ਹੋਰ ਵੀ ਭਲਾਈ ਸਕੀਮਾਂ ਸਮਾਜ ਦੇ ਸਾਰੇ ਵਰਗਾਂ ਲਈ ਸ਼ੁਰੂ ਕੀਤੀਆਂ ਹਨ। ਉਹਨਾਂ ਕਿਹਾ ਕਿ ਕੁੱਝ ਰਾਜਨੀਤਿਕ ਲੋਕ ਆਪਣੇ ਨਿੱਜੀ ਹਿੱਤਾਂ ਲਈ ਸ੍ਰੋਮਣੀ ਅਕਾਲੀ ਦਲ ਸਰਕਾਰ ਵਿਰੁੱਧ ਝੂਠਾ ਪ੍ਰਚਾਰ ਕਰ ਰਹੇ ਹਨ, ਜਦ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦਾ ਸਰਵ-ਪੱਖੀ ਵਿਕਾਸ ਕਰਨਾ ਹੈ।191 ਸੇਵਾ ਕੇਂਦਰਾਂ ਵਿੱਚੋਂ ਲੁਧਿਆਣਾ ਪੂਰਬੀ ਸਬ-ਡਵੀਜ਼ਨ ਵਿੱਚ 21, ਲੁਧਿਆਣਾ ਪੱਛਮੀ ਸਬ-ਡਵੀਜ਼ਨ ਵਿੱਚ 31, ਜਗਰਾਂਓ ਵਿੱਚ 31, ਰਾਏਕੋਟ ਵਿੱਚ 21, ਖੰਨਾ ਵਿੱਚ 15, ਲੁਧਿਆਣਾ ਸ਼ਹਿਰੀ ਏਰੀਏ ਵਿੱਚ 27, ਸਮਰਾਲਾ ਵਿੱਚ 25 ਅਤੇ ਪਾਇਲ ਸਬ ਡਵੀਜ਼ਨ ਵਿੱਚ 20 ਸੇਵਾ ਕੇਂਦਰ ਸ਼ੁਰੂ ਕੀਤੇ ਗਏ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਅਕਾਲੀ ਨੇਤਾ ਸ੍ਰ. ਸਿਮਰਨਜੀਤ ਸਿੰਘ ਢਿੱਲੋਂ, ਬੀ.ਜੇ.ਪੀ. ਨੇਤਾ ਜਤਿੰਦਰ ਮਿੱਤਲ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਅਪਨੀਤ ਰਿਐਤ, ਵਧੀਕ ਕਮਿਸ਼ਨਰ ਵਿਕਾਸ ਮੈਡਮ ਸੁਰਭੀ ਮਲਿਕ, ਐਸ.ਡੀ.ਐਮ. ਪੂਰਬੀ ਸ੍ਰੀ ਪਰਮਜੀਤ ਸਿੰਘ ਹਾਜਰ ਸਨ।

 

Tags: Chuni Lal Bhagat , Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD