Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਅਗਲੇ ਦੋ ਮਹੀਨੇ ਪੰਜਾਬ ਦੇ ਵਿਕਾਸ ਵਿਚ ਨਵਾਂ ਅਧਿਆਏ ਜੋੜਣਗੇ- ਸੁਖਬੀਰ ਸਿੰਘ ਬਾਦਲ

ਆਗਾਮੀ 5 ਸਾਲਾਂ ਵਿਚ ਪੰਜਾਬ ਦੇ ਸਾਰੇ ਪਿੰਡਾਂ ਦੀ ਨੁਹਾਰ ਬਦਲਣ ਦੀ ਯੋਜਨਾ ਤਿਆਰ , ਪੰਜਾਬ ਵਿਚ ਢਾਈ ਹਜ਼ਾਰ ਮੁਫਤ ਸਰਕਾਰੀ ਦਵਾਈ ਕੇਂਦਰ ਖੋਲ੍ਹਣ ਦਾ ਐਲਾਨ

Web Admin

Web Admin

5 Dariya News

ਮਾਨਸਾ , 12 Aug 2016

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਿਛਲੇ 9 ਸਾਲਾਂ ਵਿਚ ਪੰਜਾਬ ਦਾ ਚਹੁੰਮੁਖੀ ਰਿਕਾਰਡ ਵਿਕਾਸ ਕਰਨ ਤੋਂ ਬਾਅਦ ਅਗਲੇ 2 ਮਹੀਨੇ ਵਿਕਾਸ ਦੀ ਗਤੀ ਵਿਚ ਮੀਲ ਪੱਥਰ ਸਾਬਤ ਹੋਣਗੇ ਅਤੇ ਸੂਬੇ ਦੇ ਵਿਕਾਸ ਵਿਚ ਨਵਾਂ ਅਧਿਆਏ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਖਾਕਾ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਅੱਜ ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਸੇਵਾ ਕੇਂਦਰਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕ ਮਹੀਨੇ ਵਿਚ ਪੰਜਾਬ ਦੇ ਪੇਂਡੂ ਖੇਤਰਾਂ ਵਿਚ ਬਣੇ ਦੋ ਹਜ਼ਾਰ ਦੇ ਕਰੀਬ ਸੇਵਾ ਕੇਂਦਰਾਂ ਦਾ ਵੀ ਉਦਘਾਟਨ ਕਰ ਦਿੱਤਾ ਜਾਵੇਗਾ।ਇੱਥੇ ਵਾਟਰ ਵਰਕਸ ਰੋਡ 'ਤੇ ਸੇਵਾ ਕੇਂਦਰ ਦਾ ਉਦਘਾਟਨ ਕਰਨ ਤੋਂ ਬਾਅਦ ਇਕ ਪ੍ਰਭਾਵਸ਼ਾਲੀ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੇਵਾ ਕੇਂਦਰ ਆਮ ਲੋਕਾਂ ਤੱਕ ਸੌਖੀਆਂ, ਸਮਾਂਬੱਧ ਅਤੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਪ੍ਰਦਾਨ ਕਰਨ ਵਿਚ ਬਹੁਤ ਜ਼ਿਆਦਾ ਸਹਾਈ ਹੋਣਗੇ ਅਤੇ ਪੰਜਾਬ ਭਾਰਤ ਦਾ ਅਜਿਹਾ ਇਕੋ-ਇਕ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਇਸ ਨਿਵੇਕਲੇ ਉਪਰਾਲੇ ਦੀ ਸ਼ੁਰੂਆਤ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਸ਼ਹਿਰੀ ਸੇਵਾ ਕੇਂਦਰਾਂ ਦੀ ਸ਼ੁਰੂਆਤ ਤੋਂ ਬਾਅਦ ਹੁਣ ਜਲਦ ਹੀ ਪਿੰਡਾਂ ਵਿਚ ਸਥਾਪਿਤ ਕੀਤੇ ਗਏ ਸੇਵਾ ਕੇਂਦਰਾਂ ਦਾ ਉਦਘਾਟਨ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਪੇਸ਼ੇਵਰ ਕੰਮਾਂ ਦੀ ਸਿਖਲਾਈ ਦੇਣ ਲਈ ਆਗਾਮੀ ਦਿਨਾਂ ਵਿਚ ਸਾਰੇ ਪੰਜਾਬ ਵਿਚ ਸਕਿੱਲ ਸੈਂਟਰ ਖੋਲ੍ਹੇ ਜਾ ਰਹੇ ਹਨ ਅਤੇ ਲੋਕ ਭਲਾਈ ਦੇ ਕੰਮਾਂ ਦੀ ਲੜੀ ਤਹਿਤ ਸਾਰੇ ਪੰਜਾਬ ਵਿਚ ਢਾਈ ਹਜ਼ਾਰ ਤੋਂ ਵੀ ਜ਼ਿਆਦਾ ਮੁਫਤ ਸਰਕਾਰੀ ਦਵਾਈ ਕੇਂਦਰ ਖੋਲ੍ਹੇ ਜਾ ਰਹੇ ਹਨ ਜਿਸ ਸਬੰਧੀ ਸਾਰੀਆਂ ਕਾਰਵਾਈਆਂ ਪੂਰੀਆਂ ਹੋ ਚੁੱਕੀਆਂ ਹਨ। ਸ. ਬਾਦਲ ਨੇ ਕਿਹਾ ਕਿ ਪਿੰਡਾਂ ਵਿਚ ਹੋਰ ਖੇਡ ਕਿੱਟਾਂ ਵੰਡਣ ਅਤੇ ਜਿੰਮ ਸਥਾਪਿਤ ਕਰਨ ਤੋਂ ਇਲਾਵਾ ਮਾਈ ਭਾਗੋ ਸਕੀਮ ਤਹਿਤ ਪਿੰਡਾਂ ਦੀਆਂ ਔਰਤਾਂ ਨੂੰ ਭਾਂਡੇ ਵੀ ਵੰਡੇ ਜਾਣਗੇ। 

ਉਨ੍ਹਾਂ ਇਸ ਮੌਕੇ ਅਹਿਮ ਐਲਾਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਅਗਲੇ ਪੰਜ ਸਾਲਾਂ ਵਿਚ ਪੰਜਾਬ ਦੇ ਸਾਰੇ ਪਿੰਡਾਂ ਦੀ ਨੁਹਾਰ ਬਦਲਣ ਦਾ ਫੈਸਲਾ ਕੀਤਾ ਹੈ ਜਿਸ ਤਹਿਤ 30 ਹਜ਼ਾਰ ਕਰੋੜ ਰੁਪਏ ਦੀ ਇਕ ਯੋਜਨਾ ਦਾ ਖਾਕਾ ਉਲੀਕਿਆਂ ਗਿਆ ਹੈ ਜਿਸ ਨਾਲ ਕਿ ਪਿੰਡਾਂ ਦੀਆਂ ਗਲੀਆਂ-ਨਾਲੀਆਂ ਸੀਮੇਂਟ ਦੀਆਂ ਬਣਾ ਕੇ ਪੱਕੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਪੰਜਾਬਵਾਸੀਆਂ ਨੂੰ ਕਾਂਗਰਸ ਅਤੇ 'ਆਪ' ਨੂੰ ਕਰਾਰੀ ਹਾਰ ਦੇਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਵਿਕਾਸ ਦੀ ਗਤੀ ਬਹੁਤੀ ਸਾਵੀਂ ਹੈ ਅਤੇ ਇਸ ਗਤੀ ਨੂੰ ਹੋਰ ਤੇਜ਼ ਕਰਨ ਲਈ ਤੀਜੀ ਵਾਰ ਵੀ ਅਕਾਲੀ-ਭਾਜਪਾ ਗੱਠਜੋੜ ਨੂੰ ਸੇਵਾ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਆਟਾ-ਦਾਲ ਸਕੀਮ, ਸ਼ਗਨ ਸਕੀਮ, ਕਿਸਾਨਾਂ ਨੂੰ ਮੁਫਤ ਬਿਜਲੀ, ਐਸ.ਸੀ.-ਬੀ.ਸੀ. ਪਰਿਵਾਰਾਂ ਨੂੰ 200 ਯੂਨਿਟ ਮੁਫਤ ਬਿਜਲੀ, ਕਿਸਾਨਾਂ ਦੇ ਕਰਜ਼ੇ ਸਬੰਧੀ ਨਵਾਂ ਕਾਨੂੰਨ, ਮੁਫਤ ਸਿਹਤ ਬੀਮਾ ਯੋਜਨਾ ਆਦਿ ਦਾ ਜ਼ਿਕਰ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ ਉਦੋਂ ਹੀ ਹੋਇਆ ਅਤੇ ਭਲਾਈ ਸਕੀਮਾਂ ਸਿਰਫ ਉਦੋਂ ਹੀ ਲਾਗੂ ਹੋਈਆਂ ਜਦੋਂ ਸ. ਪ੍ਰਕਾਸ਼ ਸਿੰਘ ਬਾਦਲ ਨੇ ਸੇਵਾ ਸੰਭਾਲੀ। ਉਨ੍ਹਾਂ ਕਿਹਾ ਕਿ 9 ਸਾਲ ਪਹਿਲਾਂ ਮਾਨਸਾ ਵਿਕਾਸ ਪੱਖੋਂ ਬਹੁਤ ਜ਼ਿਆਦਾ ਪੱਛੜਿਆਂ ਹੋਇਆ ਸੀ ਪਰ ਇਨ੍ਹਾਂ ਸਾਲਾਂ ਵਿਚ ਅਕਾਲੀ-ਭਾਜਪਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਦੇ ਹੋਰਨਾਂ ਇਲਾਕਿਆਂ ਵਾਂਗ ਮਾਨਸਾ ਵਿਚ ਵੀ ਖੁਸ਼ਹਾਲੀ ਆਈ ਅਤੇ ਤਰੱਕੀ ਹੋਈ ਹੈ।ਇਸ ਮੌਕੇ ਮੁੱਖ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ, ਵਿਧਾਇਕ ਪ੍ਰੇਮ ਮਿੱਤਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਪ੍ਰੇਮ ਅਰੋੜਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੁਖਦੇਵ ਸਿੰਘ ਚੈਨੇਵਾਲਾ, ਚੇਅਰਮੈਨ ਪਨਸੀਡ ਸੁਖਵਿੰਦਰ ਸਿੰਘ ਔਲਖ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਗੁਰਮੇਲ ਸਿੰਘ ਫਫੜੇ ਭਾਈਕੇ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਦਿਹਾਤੀ ਅਵਤਾਰ ਸਿੰਘ ਰਾੜਾ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸ਼ਹਿਰੀ ਮਨਦੀਪ ਸਿੰਘ ਗੋਰਾ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਸਵਰਨ ਸਿੰਘ ਹੀਰੇਵਾਲਾ, ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਸ਼ਹਿਰੀ ਸਿਮਰਜੀਤ ਕੌਰ ਸਿੰਮੀ, ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਦਿਹਾਤੀ ਬਲਵੀਰ ਕੌਰ, ਜ਼ਿਲ੍ਹਾ ਪ੍ਰਧਾਨ ਭਾਜਪਾ ਸਤੀਸ਼ ਕੁਮਾਰ ਗੋਇਲ, ਸੂਰਜ ਛਾਬੜਾ, ਗੁਰਸੇਵਕ ਜਵਾਹਰ ਕੇ, ਅਸ਼ੋਕ ਗਰਗ, ਆਸ਼ੂ ਆਹੂਜਾ, ਮਿੱਠੂ ਅਰੋੜਾ ਅਤੇ ਸੁਨੀਲ ਜੈਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD