Thursday, 16 May 2024

 

 

ਖ਼ਾਸ ਖਬਰਾਂ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ

 

ਸਮਾਜ ਲਈ ਕਾਰਜ ਕਰਨ ਵਾਲਿਆਂ ਦੇ ਆਪ ਵਿਚ ਸ਼ਾਮਲ ਹੋਣ ਨਾਲ ਕ੍ਰਾਂਤੀਕਾਰੀਆਂ ਦਾ ਕਾਫਿਲਾ ਹੋਰ ਵਧ ਰਿਹਾ ਹੈ-ਸੰਜੇ ਸਿੰਘ

ਸਮੂਹ ਪੰਜਾਬੀਆਂ ਨੂੰ ਬਾਦਲਾਂ ਦੇ ਅਤਿਆਚਾਰ ਖਿਲਾਫ ਉਠ ਖੜੇ ਹੋਣਾ ਚਾਹੀਦਾ ਹੈ-ਸੁੱਚਾ ਸਿੰਘ ਛੋਟੇਪੁਰ

Web Admin

Web Admin

5 Dariya News

ਚੰਡੀਗੜ , 13 Aug 2016

ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਅੱਜ ਹੋਰ ਇਜਾਫਾ ਕਰਦਿਆਂ ਮਰਹੂਮ ਅਕਾਲੀ ਆਗੂ ਸਵ. ਕੈਪਟਨ ਕੰਵਲਜੀਤ ਸਿੰਘ ਦਾ ਪਰਿਵਾਰ, ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਕੈਪਟਨ ਬਲਵੀਰ ਸਿੰਘ ਬਾਠ, ਸੈਕੂਲਰ ਲੋਕ ਰਾਜ ਪਾਰਟੀ ਦੇ ਮੁਖੀ ਹਰਚੰਦ ਸਿੰਘ ਬਰਸਟ ਅਤੇ ਪੰਜਾਬੀ ਲੋਕ ਗਾਇਕ ਸੁਖਵਿੰਦਰ ਸੁੱਖੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸਦੇ ਨਾਲ ਹੀ ਬਰਸਟ ਨੇ ਸੈਕੂਲਰ ਲੋਕ ਰਾਜ ਪਾਰਟੀ ਦਾ ਆਮ ਆਦਮੀ ਪਾਰਟੀ ਵਿਚ ਰਲੇਵੇਂ ਦਾ ਐਲਾਨ ਕਰ ਦਿੱਤਾ।ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਸੰਜੇ ਸਿੰਘ, ਪਾਰਟੀ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਫਰੀਦਕੋਟ ਤੋਂ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਆਦਿ ਨੇ ਕਿਹਾ ਕਿ ਸਮੂਹ ਇਨਸਾਫ ਪਸੰਦ ਪੰਜਾਬੀਆਂ ਨੂੰ ਬਾਦਲ ਸਰਕਾਰ ਦੇ ਖਿਲਾਫ ਖੜੇ ਹੋ ਕੇ ਅਵਾਜ ਬੁਲੰਦ ਕਰਨੀ ਚਾਹੀਦੀ ਹੈ।ਸੰਜੇ ਸਿੰਘ ਨੇ ਕਿਹਾ ਕਿ ਕੈਪਟਨ ਕੰਵਲਜੀਤ ਸਿੰਘ, ਕੈਪਟਨ ਬਲਵੀਰ ਬਾਠ, ਹਰਚੰਦ ਸਿੰਘ ਹਰਸਟ ਅਤੇ ਸੁਖਵਿੰਦਰ ਸੁੱਖੀ ਨੇ ਆਪਣੇ ਤਰੀਕੇ ਨਾਲ ਸਮਾਜ ਦੀ ਭਲਾਈ ਲਈ ਕਾਰਜ ਕੀਤੇ ਹਨ ਅਤੇ ਉਨਾਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣਾ ਪਾਰਟੀ ਨੂੰ ਹੋਰ ਮਜਬੂਤ ਕਰੇਗਾ। 

ਸੁਖਬੀਰ ਗ੍ਰਹਿ ਮੰਤਰੀ ਨਾਲੋਂ ਕਮੇਡੀ ਮੰਤਰੀ ਵਾਂਗ ਜਿਆਦਾ ਵਰਤਾਓ ਕਰ ਰਿਹਾ ਹੈ- ਸੰਜੇ ਸਿੰਘ

ਪਿਛਲੇ ਦਿਨਾਂ ਦੌਰਾਨ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੁਆਰਾ ਆਮ ਆਦਮੀ ਪਾਰਟੀ ਦੇ ਖਿਲਾਫ ਕੀਤੀ ਜਾ ਰਹੀ ਬਿਆਨਬਾਜੀ ਉੱਤੇ ਪਲਟਵਾਰ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਸੁਖਬੀਰ ਰਾਜ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਨਾਲੋਂ 'ਕਮੇਡੀ ਮੰਤਰੀ' ਵਾਂਗ ਜਿਆਦਾ ਵਰਤਾਓ ਕਰ ਰਿਹਾ ਹੈ। ਉਨਾਂ ਕਿਹਾ ਕਿ ਬਿਨਾ ਕਿਸੇ ਸਬੂਤ ਤੋਂ ਆਮ ਆਦਮੀ ਪਾਰਟੀ ਦਾ ਨਾਮ ਖਾਲਿਸਤਾਨੀਆਂ, ਆਈ.ਐਸ.ਆਈ.ਐਸ ਅਤੇ ਆਈ.ਐਸ.ਆਈ ਵਰਗੇ ਗਰੁੱਪਾਂ ਨਾਲ ਜੋੜਨਾ ਸੁਖਬੀਰ ਦੀ ਬਚਕਾਨਾ ਸੋਚ ਦਾ ਪ੍ਰਗਟਾਵਾ ਹੈ। ਆਈ.ਐਸ.ਆਈ ਦੁਆਰਾ ਪੰਜਾਬ ਦੇ ਨੇਤਾਵਾਂ ਉਤੇ ਹਮਲੇ ਦੇ ਖਦਸੇ ਬਾਰੇ ਸੁਖਬੀਰ ਬਾਦਲ ਦੁਆਰਾ ਦਿੱਤੇ ਗਏ ਬਿਆਨ ਬਾਰੇ ਬੋਲਦਿਆਂ ਸੰਜੇ ਸਿੰਘ ਨੇ ਕਿਹਾ ਕਿ ਅਜਿਹਾ ਕਰਕੇ ਉਹ ਆਈ.ਐਸ.ਆਈ. ਦੀ ਆੜ ਹੇਠ ਵਿਰੋਧੀਆਂ ਖਿਲਾਫ ਕਾਰਵਾਈ ਕਰਨ ਦੀ ਭੂਮੀ ਤਿਆਰ ਕਰ ਰਿਹਾ ਹੈ। 

 

Tags: Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD