Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਦਲ ਸਰਕਾਰ ਪੀ.ਐਸ.ਪੀ.ਸੀ.ਐਲ. ਦਾ ਰਾਜਨੀਤੀਕਰਨ ਕਰਨ ਲਈ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ: ਚੰਦਰ ਸੁਤਾ ਡੋਗਰਾ

ਪੀ.ਐਸ.ਪੀ.ਸੀ.ਐਲ. 'ਚ ਸਿਆਸੀ ਨਿਯੁਕਤੀਆਂ ਕਰਨ ਲਈ ਬਿਜਲੀ ਕਾਨੂੰਨ ਤੇ ਪੀ.ਐਸ.ਈ.ਆਰ.ਸੀ. ਵਿਨਿਯਮਾਂ ਦੀ ਉਲੰਘਣਾ ਕੀਤੀ ਗਈ

ਚੰਦਰ ਸੁਤਾ ਡੋਗਰਾ
ਚੰਦਰ ਸੁਤਾ ਡੋਗਰਾ

Web Admin

Web Admin

5 Dariya News

ਚੰਡੀਗੜ , 14 Aug 2016

Last updated on: Aug 14, 2016, 00:00 IST

ਸਿਆਸੀ ਵਿਅਕਤੀਆਂ ਨੂੰ 'ਬਿਜਲੀ ਵਿਵਾਦ ਨਿਵਾਰਣ ਕਮੇਟੀਆਂ' ਦੇ ਚੇਅਰਪਰਸਨ ਨਿਯੁਕਤ ਕੀਤੇ ਜਾਣ ਦੇ ਫ਼ੈਸਲੇ ਦਾ ਤਿੱਖਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਅੱਜ ਦੋਸ਼ ਲਾਇਆ ਹੈ ਕਿ ਸੱਤਾਧਾਰੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਗੱਠਜੋੜ; ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵਿੱਚ ਆਪਣੇ ਪਾਰਟੀ ਕਾਰਕੁੰਨਾਂ ਦੀ ਘੁਸਪੈਠ ਕਰਵਾ ਕੇ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰ ਰਿਹਾ ਹੈ ਅਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਅੰਦਰੂਨੀ ਕੰਮਕਾਜ ਵਿੱਚ ਦਖ਼ਲ ਦੇ ਰਿਹਾ ਹੈ।ਅੱਜ ਮੀਡੀਆ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਚੰਦਰ ਸੁਤਾ ਡੋਗਰਾ ਨੇ ਕਿਹਾ ਕਿ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦਾ ਫ਼ੈਸਲਾ ਗ਼ੈਰ-ਕਾਨੂੰਨੀ ਹੈ ਅਤੇ ਸਾਲ 2003 ਦੇ ਬਿਜਲੀ ਕਾਨੂੰਨ ਅਤੇ ਪੀ.ਐਸ.ਈ.ਆਰ.ਸੀ. (ਫ਼ੋਰਮ ਅਤੇ ਓਮਬਡਜ਼ਮੈਨ) ਵਿਨਿਯਮ-2005 ਦੀਆਂ ਵਿਵਸਥਾਵਾਂ ਦੇ ਉਲਟ ਹੈ। ਬਹੁਤ ਸੋਚੀ-ਸਮਝੀ ਯੋਜਨਾ ਅਨੁਸਾਰ ਕੰਮ ਕਰਦਿਆਂ ਸੱਤਾਧਾਰੀ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨਾਂ 125 ਨਿਯੁਕਤੀਆਂ ਨੂੰ ਸਿਆਸੀ ਮੰਤਵਾਂ ਲਈ ਵਰਤੇਗੀ, ਕਿਉਂਕਿ ਉਹ ਵਿਵਾਦਾਂ ਦੇ ਹੱਲ ਜਨ-ਹਿਤ ਨੂੰ ਧਿਆਨ 'ਚ ਰੱਖਦਿਆਂ ਨਹੀਂ, ਸਗੋਂ ਖਪਤਕਾਰ ਵਿਸ਼ੇਸ਼ ਦੇ ਹਿਤ ਅਨੁਸਾਰ ਕਰਨਗੇ। ਚੰਦਰ ਸੁਤਾ ਡੋਗਰਾ ਨੇ ਕਿਹਾ ਕਿ ਇਹ ਕਮੇਟੀਆਂ ਹੁਣ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ-ਭਾਜਪਾ ਗੱਠਜੋੜ ਦੇ ਹਿਤਾਂ ਦਾ ਹੀ ਖ਼ਿਆਲ ਰੱਖੇਗੀ।ਸਤੰਬਰ 2015 'ਚ ਪਹਿਲਾਂ ਲਏ ਆਪਣੇ ਫ਼ੈਸਲੇ ਨੂੰ ਰੱਦ ਕਰਦਿਆਂ, ਜਦੋਂ ਸਰਕਾਰ ਦੀ ਅਜਿਹੀ ਤਜਵੀਜ਼ ਨੂੰ ਰੱਦ ਕਰ ਦਿੱਤਾ ਗਿਆ ਸੀ, ਪੀ.ਐਸ.ਈ.ਆਰ.ਸੀ. ਨੇ ਸਰਕਲ ਅਤੇ ਡਿਵੀਜ਼ਨਲ ਨਿਬੇੜਾ ਕਮੇਟੀਆਂ ਲਈ ਜਨਤਾ ਦੇ ਦੋ ਮੈਂਬਰਾਂ ਦੀ ਨਿਯੁਕਤੀ ਮਨਜ਼ੂਰ ਕੀਤੀ ਸੀ। ਪੀ.ਐਸ.ਪੀ.ਸੀ.ਐਲ. ਦੇ ਇੰਜੀਨੀਅਰਾਂ ਦੀ ਥਾਂ, ਹੁਣ ਇਨਾਂ ਕਮੇਟੀਆਂ ਦੇ ਚੇਅਰਪਰਸਨ ਆਮ ਜਨਤਾ ਦੇ ਦੋ ਮੈਂਬਰਾਂ ਵਿੱਚੋਂ ਹੋਣਗੇ, ਜੋ ਡਿਪਟੀ ਕਮਿਸ਼ਨਰਾਂ ਵੱਲੋਂ ਨਿਯੁਕਤ ਕੀਤੇ ਜਾਣਗੇ। 

ਪੀ.ਐਸ.ਈ.ਆਰ.ਸੀ. ਨੇ ਅਥਾਰਟੀ ਦੀ ਦੁਰਵਰਤੋਂ, ਭਾਈ-ਭਤੀਜਾਵਾਦ ਜਾਂ ਇਨਾਂ ਵਿਅਕਤੀਆਂ ਦੀ ਨਿਯੁਕਤੀ 'ਚ ਪੱਖਪਾਤ ਜਾਂ ਬਾਹਰੀ ਵਿਚਾਰ-ਵਟਾਂਦਰਿਆਂ ਲਈ ਉਨਾਂ ਦੀ ਕਾਰਗੁਜ਼ਾਰੀ 'ਤੇ ਨਜ਼ਰ ਰੱਖਣ ਜਾਂ ਸੁਰੱਖਿਆ ਦੀ ਕੋਈ ਵਿਵਸਥਾ ਨਹੀਂ ਕੀਤੀ ਹੈ।ਡੀ.ਐਸ.ਸੀ. ਦੇ ਕੰਮਕਾਜ ਦੀ ਨਵੀਂ ਪ੍ਰਣਾਲੀ ਤਾਂ ਸਗੋਂ ਖਪਤਕਾਰਾਂ ਦੀਆਂ ਸਮੱਸਿਆਵਾਂ ਹੋਰ ਵੀ ਵਧਾ ਦੇਵੇਗੀ ਅਤੇ ਵਿਵਾਦਾਂ ਦੇ ਹੱਲ ਲੋਕਾਂ ਦੇ ਘਰਾਂ ਵਿੱਚ ਹੀ ਹੋਣ ਦੀ ਕਾਂ ਉਨਾਂ ਨੂੰ ਆਪਣੇ ਵਿਵਾਦ ਹੱਲ ਕਰਵਾਉਣ ਲਈ ਲੰਮੀਆਂ ਯਾਤਰਾਵਾਂ ਕਰ ਕੇ ਪਟਿਆਲਾ ਪੁੱਜਣਾ ਪਵੇਗਾ। ਬਹੁ-ਗਿਣਤੀ ਵੱਲੋਂ ਫ਼ੈਸਲੇ ਲੈਣ ਦੀ ਥਾਂ, ਹੁਣ ਕੋਈ ਵੀ ਮੈਂਬਰ ਕਮੇਟੀ ਦੇ ਸਰਬਸੰਮਤ ਫ਼ੈਸਲੇ ਨੂੰ ਰੱਦ (ਵੀਟੋ) ਕਰ ਸਕੇਗਾ, ਫਿਰ ਉਸ ਬਾਰੇ ਫ਼ੈਸਲਾ ਪਟਿਆਲਾ 'ਚ ਫ਼ੋਰਮ ਵੱਲੋਂ ਕੀਤਾ ਜਾਵੇਗਾ। ਦੂਜੇ ਸ਼ਬਦਾਂ ਵਿੱਚ ਹੋਰਨਾਂ ਸਿਆਸੀ ਪਾਰਟੀਆਂ ਨਾਲ ਸਬੰਧਤ ਲੋਕਾਂ ਨੂੰ ਪਰੇਸ਼ਾਨ ਕੀਤਾ ਜਾਵੇਗਾ ਤੇ ਉਨਾਂ ਦੇ ਵਿਵਾਦਾਂ ਦੇ ਹੱਲ 'ਜਨ-ਹਿਤ' ਦੇ ਨਾਂਅ ਹੇਠ ਨਹੀਂ ਕੀਤੇ ਜਾਇਆ ਕਰਨਗੇ।ਚੰਦਰ ਸੁਤਾ ਡੋਗਰਾ ਨੇ ਪੀ.ਐਸ.ਪੀ.ਸੀ.ਐਲ. ਵਿੱਚ ਸਿਆਸੀ ਵਿਅਕਤੀਆਂ ਦੀਆਂ ਨਿਯੁਕਤੀਆਂ ਕਰਨ ਦੇ ਸਰਕਾਰ ਦੇ ਜਤਨਾਂ ਦਾ ਸੰਖੇਪ ਪਿਛੋਕੜ ਦਿੰਦਿਆਂ ਦੱਸਿਆ ਕਿ ਪਿਛਲੇ ਵਰੇ ਵੀ ਸਰਕਾਰ ਨੇ ਬਿਲਕੁਲ ਅਜਿਹੀ ਤਜਵੀਜ਼ ਰੱਖੀ ਸੀ, ਪਰ ਪੀ.ਐਸ.ਈ.ਆਰ.ਸੀ. ਦੇ ਤਤਕਾਲੀਨ ਚੇਅਰਪਰਸਨ ਰੋਮਿਲਾ ਦੂਬੇ ਨੇ ਆਖਿਆ ਸੀ ਕਿ ਇਹ ਬਿਜਲੀ ਕਾਨੂੰਨ ਤੇ ਪੀ.ਐਸ.ਈ.ਆਰ.ਸੀ. ਵਿਨਿਯਮਾਂ ਦੀਆਂ ''ਵਿਵਸਥਾਵਾਂ ਦੇ ਅਨੁਕੂਲ/ਅਨੁਸਾਰ'' ਨਹੀਂ ਹੈ। ਪੀ.ਐਸ.ਈ.ਆਰ.ਸੀ. ਨੇ ਮੌਜੂਦਾ ਚੇਅਰਪਰਸਨ ਅਧੀਨ ਸਰਕਾਰ ਦੀ ਤਜਵੀਜ਼ ਨੂੰ ਮਾਮੂਲੀ ਤਬਦੀਲੀਆਂ ਨਾਲ ਪ੍ਰਵਾਨ ਕਰ ਲਿਆ ਹੈ ਅਤੇ ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਵਿਵਾਦ ਹੱਲ ਕਰਨ ਦੀ ਪੁਰਾਣੀ ਪ੍ਰਣਾਲੀ ਤੁਰੰਤ ਬਹਾਲ ਕੀਤੀ ਜਾਵੇ, ਜਿਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਇੰਜੀਨੀਅਰ ਚੇਅਰਪਰਸਨ ਹੁੰਦੇ ਸਨ।ਆਮ ਆਦਮੀ ਪਾਰਟੀ ਦੇ ਆਗੂ ਨੇ ਸਰਕਾਰੀ ਵਿਭਾਗਾਂ ਵੱਲ ਖੜੇ ਬਿਜਲੀ-ਬਕਾਇਆਂ ਦੇ ਤਾਜ਼ਾ ਅੰਕੜੇ ਵੀ ਜਾਰੀ ਕੀਤੇ; ਜਿਨਾਂ ਅਨੁਸਾਰ ਸਰਕਾਰੀ ਵਿਭਾਗਾਂ ਨੇ ਪੀ.ਐਸ.ਪੀ.ਸੀ.ਐਲ. ਦੇ 588 ਕਰੋੜ ਰੁਪਏ ਦੇਣੇ ਹਨ।

 

Tags: Chander Suta Dogra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD