Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਪੰਜਾਬ ਸਰਕਾਰ ਵਲੋਂ ਕੈਦੀਆਂ ਲਈ ਆਜ਼ਾਦੀ ਦਿਹਾੜੇ 'ਤੇ ਯਕਮੁਸ਼ਤ ਸਜ਼ਾ ਛੋਟ ਦਾ ਐਲਾਨ: ਸੋਹਣ ਸਿੰਘ ਠੰਡਲ

ਨੋਟੀਫ਼ਿਕੇਸ਼ਨ ਜਾਰੀ, ਕੈਦੀਆਂ ਦੀ ਸਜ਼ਾ ਸੀਮਾ ਅਤੇ ਕੀਤੇ ਜੁਰਮ ਦੇ ਆਧਾਰ 'ਤੇ ਇੱਕ ਮਹੀਨੇ ਤੋਂ ਇਕ ਸਾਲ ਤੱਕ ਦੀ ਸਜ਼ਾ ਛੋਟ ਦਾ ਐਲਾਨ

Web Admin

Web Admin

5 Dariya News

ਚੰਡੀਗੜ੍ਹ , 14 Aug 2016

Last updated on: Aug 14, 2016, 00:00 IST

ਪੰਜਾਬ ਸਰਕਾਰ ਨੇ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਆਜ਼ਾਦੀ ਦਿਹਾੜੇ 'ਤੇ ਯਕਮੁਸ਼ਤ ਸਜ਼ਾ ਛੋਟ ਦਾ ਐਲਾਨ ਕੀਤਾ ਹੈ। ਇਹ ਸਜ਼ਾ ਮੁਆਫ਼ੀ ਇੱਕ ਮਹੀਨੇ ਤੋਂ ਇੱਕ ਸਾਲ ਤੱਕ ਦਿੱਤੀ ਹੋਵੇਗੀ, ਜੋ ਕੈਦੀਆਂ ਦੀ ਸਜ਼ਾ ਸੀਮਾ ਅਤੇ ਉਨ੍ਹਾਂ ਵਲੋਂ ਕੀਤੇ ਜੁਰਮ ਦੀ ਗੰਭੀਰਤਾ ਦੇ ਆਧਾਰ 'ਤੇ ਕੀਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੇਲ ਮੰਤਰੀ ਸ. ਸੋਹਣ ਸਿੰਘ ਠੰਡਲ ਨੇ ਦੱਸਿਆ ਕਿ 10 ਸਾਲ ਤੋਂ ਲੈ ਕੇ 20 ਸਾਲ ਤੱਕ ਦੀ ਕੈਦ ਵਾਲੇ ਬੰਦੀਆਂ ਨੂੰ 1 ਸਾਲ, 7 ਤੋਂ 10 ਸਾਲ ਦੀ ਸਜ਼ਾ ਵਾਲਿਆਂ ਲਈ 9 ਮਹੀਨੇ, 5 ਤੋਂ 7 ਸਾਲ ਦੀ ਸਜ਼ਾ ਵਾਲੇ ਬੰਦੀਆਂ ਨੂੰ 6 ਮਹੀਨੇ ਅਤੇ 3 ਤੋਂ 5 ਸਾਲ ਤੱਕ ਦੀ ਸਜ਼ਾ ਵਾਲੇ ਬੰਦੀਆਂ ਨੂੰ 3 ਮਹੀਨੇ ਜਦ ਕਿ 3 ਸਾਲ ਤੱਕ ਦੀ ਸਜ਼ਾ ਵਾਲੇ ਬੰਦੀਆਂ ਨੂੰ 1 ਮਹੀਨੇ ਦੀ ਯਕਮੁਸ਼ਤ ਸਜ਼ਾ ਮੁਆਫ਼ੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸਜ਼ਾ ਮੁਆਫ਼ੀ ਸਿਰਫ਼ ਉਨ੍ਹਾਂ ਕੈਦੀਆਂ ਨੂੰ ਪ੍ਰਦਾਨ ਕੀਤੀ ਜਾਵੇਗੀ, ਜੋ 15 ਅਗਸਤ, 2016 ਵਾਲੇ ਦਿਨ ਜੇਲ ਵਿੱਚ ਬੰਦ ਹੋਣਗੇ। ਉਨ੍ਹਾਂ ਦੱਸਿਆ ਕਿ ਜੇ ਕੋਈ ਕੈਦੀ ਪੈਰੋਲ ਜਾਂ ਫ਼ਰਲੋਅ 'ਤੇ ਹੈ ਤਾਂ ਉਸ ਨੂੰ ਸਜ਼ਾ ਵਿੱਚ ਛੋਟ ਲੈਣ ਲਈ ਆਪਣੀ ਪੈਰੋਲ ਦਾ ਸਮਾਂ ਖ਼ਤਮ ਹੋਣ ਤੋਂ ਪਹਿਲਾਂ-ਪਹਿਲਾਂ ਇਸ ਦਿਨ ਤੱਕ ਆਤਮ-ਸਮਰਪਣ ਕਰਨਾ ਪਵੇਗਾ।

ਸ. ਠੰਡਲ ਨੇ ਦੱਸਿਆ ਕਿ ਅਜਿਹੇ ਮਾਮਲਿਆਂ, ਜਿਨ੍ਹਾਂ ਵਿੱਚ ਕੈਦੀ ਦੀ ਸਜ਼ਾ 10 ਸਾਲ ਜਾਂ 5 ਤੋਂ ਵੱਧ ਪਰ 10 ਤੋਂ ਘੱਟ ਸਾਲ ਹੋਵੇ, ਉਨ੍ਹਾਂ ਵਿੱਚ ਕੈਦੀਆਂ ਨੂੰ ਯਕਮੁਸ਼ਤ ਸਜ਼ਾ ਛੋਟ ਦੇਣ ਤੋਂ ਪਹਿਲਾਂ ਉਨ੍ਹਾਂ ਦਾ ਪਿਛਲੇ ਪੰਜ ਸਾਲ ਦਾ ਜੇਲ ਵਿਚਲਾ ਆਚਾਰ-ਵਿਹਾਰ ਘੋਖਿਆ ਜਾਵੇਗਾ।

ਮੰਤਰੀ ਨੇ ਕਿਹਾ ਕਿ ਇਹ ਸਜ਼ਾ ਛੋਟ ਉਨ੍ਹਾਂ ਕੈਦੀਆਂ ਨੂੰ ਨਹੀਂ ਦਿੱਤੀ ਜਾਵੇਗੀ, ਜੋ ਗੰਭੀਰ ਦੋਸ਼ਾਂ ਜਾਂ ਸੀ.ਬੀ.ਆਈ. ਮਾਮਲਿਆਂ ਤਹਿਤ ਜੇਲਾਂ ਵਿੱਚ ਬੰਦ ਹਨ। ਇਸ ਤੋ ਇਲਾਵਾ ਜਿਨ੍ਹਾਂ ਕੈਦੀਆਂ ਨੂੰ 'ਦ ਫ਼ਾਰਨ ਐਕਟ-1946', 'ਪਾਸਪੋਰਟ ਐਕਟ 1967' ਅਤੇ 'ਨਾਰਕੋਂਿਟਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ ਐਕਟ 1985' ਤਹਿਤ ਸਜ਼ਾ ਹੋਈ ਹੈ, ਉਹ ਸਜ਼ਾ ਦੀ ਛੋਟ ਲੈਣ ਦੇ ਹੱਕਦਾਰ ਨਹੀਂ ਹੋਣਗੇ। ਉਨ੍ਹਾਂ ਦੱਸਿਆ ਕਿ ਸਜ਼ਾ ਛੋਟ ਵੱਖ-ਵੱਖ ਮਾਮਲਿਆਂ ਦੀ ਗੰਭੀਰਤਾ ਅਨੁਸਾਰ ਹੋਵੇਗੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੱਖ-ਵੱਖ ਸ਼ਰਤਾਂ ਅਤੇ ਕੀਤੇ ਜੁਰਮਾਂ ਤਹਿਤ ਇਹ ਯਕਮੁਸ਼ਤ ਸਜ਼ਾ ਛੋਟ ਨਹੀਂ ਦਿੱਤੀ ਜਾਵੇਗੀ, ਉਨ੍ਹਾਂ ਸਮੂਹ ਸ਼ਰਤਾਂ ਅਤੇ ਜੁਰਮਾਂ ਦਾ ਵਰਨਣ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ (ਜੇਲਾਂ), ਜੇਲ ਬ੍ਰਾਂਚ ਵੱਲੋਂ 12 ਅਗਸਤ, 2016 ਨੂੰ ਜਾਰੀ ਨੋਟੀਫ਼ਿਕੇਸ਼ਨ ਵਿੱਚ ਕੀਤਾ ਗਿਆ ਹੈ।

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD