Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਸਰ ਵਿਚ 600 ਕਰੋੜ ਰੁਪਏ ਦੇ ਪ੍ਰੈਜੈਕਟਾਂ ਦੀ ਸ਼ੁਰੂਆਤ

ਪੰਜਾਬ ਦਾ ਵਿਕਾਸ ਕੇਵਲ ਸ੍ਰੋਮਣੀ ਅਕਾਲੀ-ਭਾਜਪਾ ਸਰਕਾਰ ਦੌਰਾਨ ਹੀ ਹੋਇਆ , ਅੰਮ੍ਰਿਤਸਰ ਬਣੇਗਾ ਦੁਨੀਆਂ ਦਾ ਸੁੰਦਰ ਸ਼ਹਿਰ

Web Admin

Web Admin

5 Dariya News

ਅੰਮ੍ਰਿਤਸਰ , 14 Aug 2016

70ਵੇਂ ਅਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਗੁਰੂ ਨਗਰੀ ਅੰਮ੍ਰਿਤਸਰ ਵਿਚ 600 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ, ਜਿਸ ਨਾਲ ਨਾ ਕੇਵਲ ਸ਼ਹਿਰ ਵਾਸੀਆਂ ਬਲਿਕ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਉਂਦੇ ਲੱਖਾਂ ਯਾਤਰੀਆਂ ਅਤੇ ਸੈਲਾਨੀਆਂ ਨੂੰ ਵੱਡੀ ਸਹੂਲਤ ਮਿਲੇਗੀ। ਸ. ਬਾਦਲ ਨੇ ਅੱਜ ਤਰਨਤਾਰਨ-ਅੰਮ੍ਰਿਤਸਰ ਸੜਕ 'ਤੇ ਪੈਂਦੀ ਨਹਿਰ ਅਤੇ ਰੇਲਵੇ ਫਾਟਕ 'ਤੇ 139.48 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਫਲਾਈ ਓਵਰ ਕਮ ਰੇਲਵ ਓਵਰ ਬ੍ਰਿਜ ਦਾ ਨੀਂਹ ਪੱਥਰ ਰੱਖ ਕੇ ਮਾਝੇ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਨ ਦੀ ਸ਼ੁਰੂਆਤ ਕੀਤੀ। ਇਸ ਉਪਰੰਤ ਸ. ਬਾਦਲ ਨੇ ਗੁਰਦੁਆਰਾ ਸ਼ੀਹਦਗੰਜ਼ ਬਾਬਾ ਦੀਪ ਸਿੰਘ ਜੀ  ਵਿਖੇ ਮੱਥਾ ਟੇਕਿਆ ਅਤੇ ਇਸ ਦੇ ਸਾਹਮਣੇ ਸ਼ਹਿਰ ਦੀਆਂ ਸੜਕਾਂ ਨੂੰ ਮਸੀਨਾਂ ਨਾਲ ਸਾਫ ਕਰਨ ਵਾਲੇ  140 ਕਰੋੜ ਦੀ ਲਾਗਤ ਵਾਲੇ 'ਮਕੈਨੀਕਲ ਸਵੀਪਿੰਗ' ਪ੍ਰਾਜੈਕਟ ਦਾ ਉਦਘਾਟਨ ਕੀਤਾ। ਉਨਾਂ ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਕਿਹਾ ਕਿ ਅੱਜ ਸ਼ੁਰੂ ਕੀਤੇ ਇੰਨਾਂ ਪ੍ਰਾਜੈਕਟਾਂ ਨਾਲ ਅੰਮ੍ਰਿਤਸਰ ਸ਼ਹਿਰ ਵਾਸੀਆਂ ਅਤੇ ਇੱਥੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਉਂਦੇ ਲੱਖਾਂ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਸ. ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਰਾਮ ਦਾਸ ਜੀ ਦੀ ਵਰਸੋਈ ਇਸ ਗੁਰੂ ਨਗਰੀ ਨੂੰ ਵਿਸ਼ਵ ਦੇ ਸੁੰਦਰ ਸ਼ਹਿਰਾਂ ਵਿਚ ਸ਼ੁਮਾਰ ਕਰਨਾ ਮੇਰਾ ਸੁਪਨਾ ਹੈ ਅਤੇ ਮੈਂ ਇਸ ਲਈ ਲਗਾਤਾਰ ਯਤਨ ਕਰ ਰਿਹਾ ਹਾਂ ਅਤੇ ਆਸ ਕਰਦਾ ਹਾਂ ਕਿ ਇਹ ਸੁਪਨਾ ਛੇਤੀ ਹੀ ਸਾਕਾਰ ਹੋਵੇਗਾ। ਸ. ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਸ਼ੁਰੂ ਕੀਤੇ ਵੱਡੇ ਪ੍ਰਾਜੈਕਟ ਹੁਣ ਲਗਭਗ ਮੁਕੰਮਲ ਹੋਣ ਕਿਨਾਰੇ ਹਨ ਅਤੇ ਅਗਲੇ ਦੋ ਤੋਂ ਤਿੰਨ ਮਹੀਨਿਆਂ ਵਿਚ ਤਹਾਨੂੰ ਸ਼ਹਿਰ ਦੀ ਨਵੀਂ ਦਿੱਖ ਨਜ਼ਰੀ ਪਵੇਗੀ, ਜੋ ਕਿ ਸੁੰਦਰਤਾ ਦੇ ਨਾਲ-ਨਾਲ ਲੋਕਾਂ ਦੀ ਸਹੂਲਤ ਵਿਚ ਵੀ ਵੱਡਾ ਵਾਧਾ ਕਰੇਗੀ। 

ਇਸ ਉਪਰੰਤ ਸ. ਸੁਖਬੀਰ ਸਿੰਘ ਬਾਦਲ ਨੇ ਸ਼ਹਿਰ ਦੇ ਪਾਸ਼ ਕਾਲੋਨੀ ਰਣਜੀਤ ਐਵੀਨਿਊ ਵਿਚ ਬਣੀ ਮਿਉਂਸੀਪਲ ਕਾਰਪੋਰੇਸ਼ਨ ਦੇ ਦਫਤਰ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਪੁਰਾਣੇ ਸ਼ਹਿਰ ਵਿਚ ਸਥਿਤ ਕਾਰਪੋਰੇਸ਼ਨ ਦੀ ਪੁਰਾਣੀ ਇਮਾਰਤ ਨੂੰ ਸਭਿਆਚਾਰਕ ਵਿਭਾਗ ਨੇ ਉਸੇ ਤਰਾਂ ਸਾਂਭ ਕੇ ਉਥੇ ਸੈਲਾਨੀਆਂ ਲਈ ਹਿੰਦ-ਪਾਕਿ ਵੰਡ 'ਤੇ ਅਜਾਇਬ ਘਰ ਬਨਾਉਣ ਦੇ ਫੈਸਲਾ ਲਿਆ ਹੈ। ਸ. ਬਾਦਲ ਨੇ 30 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਸ਼ਾਨਦਾਰ ਇਮਾਰਤ ਨੂੰ ਲੋਕ ਅਰਪਿਤ ਕੀਤਾ। ਇਸ ਉਪਰੰਤ ਉਨਾਂ ਨੇ ਸ਼ਹਿਰ ਵਿਚ ਫੈਲ ਰਹੇ ਕੂੜੇ ਨਾਲ ਨਜਿੱਠਣ ਲਈ ਸ਼ੁਰੂ ਕੀਤੇ ਗਏ ਸਾਲਿਡ ਵੇਸਟ ਮੈਨਜਮੈਂਟ ਪ੍ਰਾਜੈਕਟ ਤਹਿਤ ਘਰ-ਘਰ ਕੂੜਾ ਚੁੱਕਣ ਲਈ ਸ਼ੁਰੂ ਕੀਤੀਆਂ ਗੱਡੀਆਂ ਨੂੰ ਝੰਡੀ ਵਿਖਾਈ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ 'ਤੇ 290 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ, ਜੋ ਕਿ ਹਰੇਕ ਘਰ ਤੋਂ ਕੂੜਾ ਲੈ ਕੇ ਇਸ ਨੂੰ ਪ੍ਰਾਸੈਸ ਕਰਕੇ ਇਸ ਵਿਚੋਂ ਬਿਜਲੀ ਪੈਦਾ ਕਰੇਗੀ। ਇਸ ਮੌਕੇ ਉਕਤ ਪ੍ਰਾਜੈਕਟ ਸ਼ੁਰੂ ਕਰਨ ਵਾਲੀ ਕੰਪਨੀ ਅੰਮ੍ਰਿਤਸਰ ਐਮ. ਐਸ. ਡਬਲਿਊ ਦੇ ਯੂਨਿਟ ਹੈਡ ਸ੍ਰੀ ਅਨਿਲ ਮਹਾਜਨ ਦੇ ਦੱਸਿਆ ਕਿ ਇੰਟਰਨੈਸ਼ਨਲ ਕੰਪਨੀ ਹਿਤਾਚੀ ਅਤੇ ਐਸਲ ਵਰਲਡ ਵੱਲੋਂ ਲਗਾਏ ਜਾ ਰਹੇ ਇਸ ਪ੍ਰਾਜੈਕਟ ਤਹਿਤ ਰੋਜ਼ਾਨਾ ਸ਼ਹਿਰ ਵਿਚੋਂ ਔਸਤਨ 600 ਟਨ ਕੂੜਾ ਇਕੱਠਾ ਕਰਨ ਲਈ 256 ਗੱਡੀਆਂ ਲਗਾਈਆਂ ਜਾ ਰਹੀਆਂ ਹਨ, ਜੋ ਕਿ ਹਰੇਕ ਘਰ ਵਿਚ ਪਹੁੰਚ ਕਰਕੇ ਕੂੜਾ ਇਕੱਤਰ ਕਰਨਗੀਆਂ ਅਤੇ ਪਲਾਂਟ ਤੱਕ ਪੁੱਜਦਾ ਕਰਨਗੀਆਂ। 

ਉਨਾਂ ਦੱਸਿਆ ਕਿ ਇਸ ਕੂੜੇ ਨੂੰ ਪ੍ਰਾਸੈਸ ਕਰਕੇ ਰੋਜ਼ਾਨਾ 11.5 ਮੈਗਾਵਾਟ ਬਿਜਲੀ ਪੈਦਾ ਹੋਵੇਗੀ ਅਤੇ ਬਦਲੇ ਵਿਚ 0 ਫੀਸਦੀ ਵੇਸਟ ਬਚੇਗਾ। ਉਨਾਂ ਲੋਕਾਂ ਦੇ ਭਰਮ ਭੁਲੇਖੇ ਦੂਰ ਕਰਦੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਸ਼ਹਿਰ ਵਿਚੋਂ ਕੂੜੇ ਦੀ ਸਮਾਪਤੀ ਹੋ ਜਾਵੇਗੀ ਅਤੇ ਜ਼ਰਾ ਜਿੰਨਾ ਵੀ ਪ੍ਰਦੂਸ਼ਣ ਨਹੀਂ ਬਚੇਗਾ, ਕਿਉਂਕਿ ਜੋ ਯੂਰਪੀਅਨ ਤਕਨੀਕ ਅਸੀਂ ਵਰਤੋਂ ਵਿਚ ਲਿਆ ਰਹੇ ਹਾਂ, ਉਸ ਅਨੁਸਾਰ ਪ੍ਰਾਸੈਸਿੰਗ ਦੌਰਾਨ ਨਿਕਲ ਵਾਲੀਆਂ ਗੈਸਾਂ ਨੂੰ ਵੀ ਚਾਰ ਤੋਂ ਪੰਜ ਵਾਰ ਸਾਫ ਕਰਕੇ ਹਵਾ ਵਿਚ ਛੱਡਿਆ ਜਾਂਦਾ ਹੈ, ਜਿਸ ਨਾਲ ਨਾਮਾਤਰ ਪ੍ਰਦੂਸ਼ਣ ਰਹਿ ਜਾਂਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ, ਮੇਅਰ ਬਖਸ਼ੀ ਰਾਮ ਅਰੋੜਾ, ਭਾਜਪਾ ਦੇ ਸੀਨੀਅਰ ਆਗੂ ਸ੍ਰੀ ਤਰੁਣ ਚੁੱਗ, ਕਮਿਸ਼ਨਰ ਕਾਰਪੋਰੇਸ਼ਨ ਮੈਡਮ ਸੋਨਾਲੀ ਗਿਰੀ, ਡੀ. ਸੀ. ਸ੍ਰੀ ਵਰੁਣ ਰੂਜਮ, ਕਮਿਸ਼ਨਰ ਪੁਲਸ ਸ. ਅਮਰ ਸਿੰਘ ਚਾਹਲ, ਸੀਨੀਅਰ ਡਿਪਟੀ ਮੇਅਰ ਸ. ਅਵਤਾਰ ਸਿੰਘ ਟਰੱਕਾਂ ਵਾਲੇ, ਭਾਈ ਰਾਜਿੰਦਰ ਸਿੰਘ ਮਹਿਤਾ, ਸ਼ਹਿਰੀ ਪ੍ਰਧਾਨ ਸ. ਗੁਰਪ੍ਰਤਾਪ ਸਿੰਘ ਟਿੱਕਾ, ਸ੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਜੋਧ ਸਿੰਘ ਸਮਰਾ, ਸ. ਬਾਵਾ ਸਿੰਘ ਗੁਮਾਨਪੁਰਾ, ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ, ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ, ਕੌਸ਼ਲਰ ਸਮਸ਼ੇਰ ਸਿੰਘ ਸ਼ੇਰਾ, ਸੁਰਿੰਦਰ ਸਿੰਘ ਸੁਲਾਨਵਿੰਡ, ਸ. Ðਰਵੇਲ ਸਿੰਘ ਡਾਇਰੈਕਟਰ ਅਤੋ ਹੋਰ ਕੌਂਸਲਰ ਤੇ ਸੀਨੀਅਰ ਆਗੂ ਹਾਜ਼ਰ ਸਨ।              

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD