Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਧਾਨ ਸਭਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ

ਸੂਬਾ ਪੰਜਾਬ ਨੂੰ ਦੇਸ਼ ਦਾ ਸਰਬੋਤਮ ਸੂਬਾ ਬਣਾਉਣ ਲਈ ਯੋਗਦਾਨ ਪਾਉਣ ਦਾ ਸੱਦਾ , ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਮੌਕੇ 16 ਸਖ਼ਸ਼ੀਅਤਾਂ ਦਾ ਸਨਮਾਨ

Web Admin

Web Admin

5 Dariya News

ਲੁਧਿਆਣਾ , 15 Aug 2016

Last updated on: Aug 15, 2016, 00:00 IST

ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ 70ਵਾਂ ਆਜ਼ਾਦੀ ਦਿਵਸ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬੜੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਵੱਲੋਂ ਅਦਾ ਕੀਤੀ ਗਈ। ਜ਼ਿਲ੍ਹਾ ਵਾਸੀਆਂ ਦੇ ਨਾਂਅ ਆਪਣਾ ਸੰਦੇਸ਼ ਦਿੰਦਿਆਂ ਸਪੀਕਰ ਅਟਵਾਲ ਨੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸੂਬਾ ਪੰਜਾਬ ਨੂੰ ਦੇਸ਼ ਦਾ ਸਰਬੋਤਮ ਸੂਬਾ ਬਣਾਉਣ ਲਈ ਅੱਗੇ ਆਉਣ। ਇਸ ਮਹਾਨ ਦਿਨ 'ਤੇ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖੀ ਜਾਵੇ ਅਤੇ ਦੇਸ਼ ਭਗਤਾਂ ਵੱਲੋਂ ਆਜ਼ਾਦੀ ਦੀ ਪ੍ਰਾਪਤੀ ਅਤੇ ਬਹਾਲੀ ਲਈ ਪਾਏ ਪੂਰਨਿਆਂ 'ਤੇ ਚਲਦੇ ਹੋਏ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਹੋਈਏ ਅਤੇ ਦੇਸ਼ ਦੀ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਸੀਂ ਆਜ਼ਾਦ ਫਿਜ਼ਾ ਵਿਚ ਜ਼ਿੰਦਗੀ ਬਸਰ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਦੇਸ਼ ਦੇ ਮਹਾਨ ਆਗੂਆਂ ਦੇ ਸੁਪਨੇ ਸਾਕਾਰ ਕਰਨ ਲਈ ਸਾਂਝੇ ਹੰਭਲੇ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਸਦਕਾ ਅੱਜ ਪੰਜਾਬ ਵਿਕਾਸ ਦੀਆਂ ਲੀਹਾਂ 'ਤੇ ਪੁੱਜਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਹਰ ਪਾਸੇ ਸੜਕਾਂ ਦੇ ਜਾਲ ਵਿਛਾਏ ਗਏ ਹਨ, ਉਥੇ ਆਮ ਜਨਤਾ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਵੀ ਸੂਬਾ ਸਰਕਾਰ ਪੱਬਾਂ ਭਾਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਜਿੱਥੇ ਵਿਕਾਸ ਕਾਰਜ ਮੁਕੰਮਲ ਕਰ ਦਿੱਤੇ ਹਨ, ਉਥੇ ਸੂਬੇ ਦੀ ਨੁਹਾਰ ਬਦਲਣ ਲਈ ਹੋਰ ਵੀ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਸਪੀਕਰ ਅਟਵਾਲ ਵੱਲੋਂ ਜਿੱਥੇ ਪੀ. ਟੀ. ਸ਼ੋਅ, ਲੇਜ਼ੀਅਮ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਗਰੁੱਪਾਂ ਨੂੰ 5 ਲੱਖ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ, ਉਥੇ ਉਨ੍ਹਾਂ ਸੱਭਿਆਚਾਰ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਲਈ 16 ਅਗਸਤ ਦੀ ਛੁੱਟੀ ਦਾ ਵੀ ਐਲਾਨ ਕੀਤਾ। ਪਰੇਡ ਦੇ ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਵੀ ਭਗਤ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰ. ਜਤਿੰਦਰ ਸਿੰਘ ਔਲਖ਼ ਵੀ ਉਨ੍ਹਾਂ ਦੇ ਨਾਲ ਸਨ।

ਸਮਾਰੋਹ ਦੌਰਾਨ ਸਪੀਕਰ ਅਟਵਾਲ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਪ੍ਰਾਪਤੀ ਕਰਨ ਬਦਲੇ 16 ਵਿਅਕਤੀਆਂ ਨੂੰ ਪ੍ਰਸ਼ੰਸ਼ਾ ਪੱਤਰ ਵੀ ਵੰਡੇ ਗਏ। ਉਨ੍ਹਾਂ ਨੇ ਅੰਗਹੀਣ ਵਿਅਕਤੀਆਂ ਨੂੰ ਟਰਾਈ ਸਾਈਕਲਾਂ ਅਤੇ ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ। ਇਸ ਮੌਕੇ ਪਰੇਡ ਕਮਾਂਡਰ ਸ੍ਰ. ਅਮਨਦੀਪ ਸਿੰਘ ਬਰਾੜ ਪੀ. ਪੀ. ਐੱਸ. ਦੀ ਅਗਵਾਈ ਹੇਠ ਅਨੁਸ਼ਾਸ਼ਿਤ ਫੋਰਸ ਦੇ ਜਵਾਨ ਜਿਨ੍ਹਾਂ ਵਿਚ ਪੰਜਾਬ ਪੁਲਿਸ, ਹੋਮ ਗਾਰਡਜ਼, ਟਰੈਫਿਕ ਪੁਲਿਸ, ਐਨ.ਸੀ.ਸੀ., ਏਅਰ ਵਿੰਗ, ਸਕਾਊਟਸ ਤੇ ਗਾਈਡਜ਼ ਦੀਆਂ ਟੁਕੜੀਆਂ ਸ਼ਾਮਿਲ ਸਨ, ਨੇ ਮਾਰਚ ਪਾਸਟ ਕੀਤਾ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਇਸ ਮੌਕੇ ਪੰਜਾਬ ਟਰੇਡਰਜ਼ ਬੋਰਡ ਦੇ ਉੱਪ ਚੇਅਰਮੈਨ ਸ੍ਰੀ ਮਦਨ ਲਾਲ ਬੱਗਾ, ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਵਿਜੇ ਦਾਨਵ, ਪੰਜਾਬ ਯੋਜਨਾ ਬੋਰਡ ਦੇ ਉੱਪ ਚੇਅਰਮੈਨ ਸ੍ਰੀ ਰਾਜਿੰਦਰ ਭੰਡਾਰੀ, ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ੍ਰ. ਕਰਮਜੀਤ ਸਿੰਘ ਕੰਗ, ਸਫਾਈ ਕਰਮਚਾਰੀ ਬੋਰਡ ਦੇ ਚੇਅਰਮੈਨ ਸ੍ਰੀ ਰਾਜ ਕੁਮਾਰ ਅਤਿਕਾਏ, ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ,ਸਾਬਕਾ ਵਿਧਾਇਕ ਸ੍ਰ. ਇੰਦਰ ਇਕਬਾਲ ਸਿੰਘ ਅਟਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਧਿਰੁਮਨ ਨਿੰਬਲੇ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਰਿਸ਼ੀਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਅਪਨੀਤ ਰਿਆਤ, ਜ਼ਿਲ੍ਹਾ ਭਾਜਪਾ ਪ੍ਰਧਾਨ ਸ੍ਰੀ ਰਵਿੰਦਰ ਅਰੋੜਾ, ਸ੍ਰ. ਭਗਵਾਨ ਸਿੰਘ,  ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।

 

Tags: Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD