Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਕਾਂਗਰਸ ਪਾਰਟੀ ਵੱਲੋਂ ਦੇਸ਼ ਦੀ ਅਜਾਦੀ ਵਿੱਚ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ :ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 15 Aug 2016

Last updated on: Aug 15, 2016, 00:00 IST

ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵੱਲੋਂ ਅੱਜ ਅਜਾਦੀ ਦਿਹਾੜਾ ਬੜੇ ਹੀ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ । ਇਸ ਮੌਕੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਰਾਸਟਰੀ ਝੰਡਾ ਲਹਿਰਾਇਆ ਅਤੇ ਸਮੂਹ ਹਲਕਾ ਵਾਸੀਆਂ ਨੂੰ ਅਜਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ । ਇਸ ਮੌਕੇ ਬੋਲਦਿਆਂ ਸ. ਸਿੱਧੂ ਨੇ ਕਿਹਾ ਦੇਸ਼ ਦੀ ਅਜਾਦੀ ਬੜੀਆਂ ਹੀ ਕੁਰਬਾਨੀਆਂ ਮਗਰੋਂ ਪ੍ਰਾਪਤ ਹੋਈ ਹੈ ਅਤੇ ਸਾਡੇ ਦੇਸ਼ ਦਾ ਚੱਪਾ-ਚੱਪਾ ਸ਼ਹੀਦਾਂ ਦੇ ਖੂਨ ਨਾਲ ਸਿੰਜਿਆ ਹੋਇਆ ਹੈ ਜਿਸ ਬਾਰੇ ਸਾਰੀ ਨੌਜਵਾਨ ਪੀੜ੍ਹੀ ਨੂੰ ਦੱਸਣਾਂ ਬਹੁਤ ਜਰੂਰੀ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਦੇਸ਼ ਦੀ ਅਜਾਦੀ ਵਿੱਚ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ । ਉਨ੍ਹਾਂ ਇਸ ਮੌਕੇ ਇਕੱਤਰ ਹੋਏ ਸਕੂਲੀ ਬੱਚਿਆਂ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ, ਚੰਦਰ ਸ਼ੇਖਰ ਆਜਾਦ, ਸੁਭਾਸ਼ ਚੰਦ ਬੋਸ ਅਤੇ ਹੋਰਨਾ ਦੇਸ਼ ਭਗਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਵੱਲੋਂ ਦਿਖਾਏ ਮਾਰਗ ਤੇ ਚੱਲਣ ਦੀ ਅਪੀਲ ਵੀ ਕੀਤੀ । ਇਸ ਮੌਕੇ ਇਕੱਤਰ ਹੋਏ ਸਕੂਲੀ ਬੱਚਿਆਂ ਅਤੇ ਕਾਂਗਰਸੀ ਵਰਕਰਾਂ ਨੂੰ ਲੱਡੂ ਵੰਡੇ ਗਏ ਅਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ਹੋਰਨਾ ਤੋਂ ਇਲਾਵਾ ਰਿਸ਼ਵ ਜੈਲ ਸੀਨੀਅਰ ਡਿਪਟੀ ਮੇਅਰ ਐਮ.ਸੀ. ਮੋਹਾਲੀ, ਅਮਰਜੀਤ ਸਿੰਘ ਜੀਤੀ ਸਿੱਧੂ, ਮੈਂਬਰ ਪੀ.ਸੀ.ਸੀ. ਭਗਤ ਸਿੰਘ ਨਾਮਧਾਰੀ, ਪ੍ਰਧਾਨ ਬਲਾਕ ਕਾਂਗਰਸ ਕਮੇਟੀ ਦਿਹਾਤੀ ਠੇਕੇਦਾਰ ਮੋਹਣ ਸਿੰਘ ਬਠਲਾਣਾਂ, ਸੂਬਾ ਸਕੱਤਰ ਚੌਧਰੀ ਹਰੀਪਾਲ ਚੋਲ੍ਹਟਾ ਕਲਾਂ, ਸੂਬਾ ਸਕੱਤਰ ਆਰ.ਐਸ. ਜੋਸ਼ੀ, ਸੂਬਾ ਸਕੱਤਰ ਐਮ.ਡੀ.ਐਸ. ਸੋਢੀ, ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਚਰਨ ਸਿੰਘ ਭਮਰਾ, ਜਤਿੰਦਰ ਆਨੰਦ (ਟਿੰਕੂ ਆਨੰਦ) ਬਸੰਤ ਸਿੰਘ, ਜਗੀਰ ਸਿੰਘ ਲਾਲੀਆ, ਕੌਂਸਲਰ ਨਰੈਣ ਸਿੰਘ ਸਿੱਧੂ, ਕੌਂਸਲਰ ਨਛੱਤਰ ਸਿੰਘ, ਕੌਂਸਲਰ ਸੁਰਿੰਦਰ ਰਾਜਪੂਤ, ਕੌਂਸਲਰ ਜਸਬੀਰ ਸਿੰਘ ਮਣਕੂੰ, ਗੁਰਸਾਹਿਬ ਸਿੰਘ, ਕੇ.ਐਨ.ਐਸ. ਸੋਢੀ, ਅਮਨਪ੍ਰੀਤ ਸਿੰਘ ਵਿਕਟਰ, ਕੁਲਦੀਪ ਸਿੰਘ ਬਿੱਟੁ ਬਲੌਂਗੀ, ਕੁਲਵਿੰਦਰ ਸ਼ਰਮਾ ਬਲੌਂਗੀ, ਦਵਿੰਦਰ ਸਿੰਘ ਬੱਬੂ, ਬੀ.ਸੀ. ਪ੍ਰੇਮੀ, ਮਨਜੀਤ ਸਿੰਘ ਪ੍ਰਧਾਨ, ਐਚ.ਐਸ. ਢਿੱਲੋਂ, ਸਤਪਾਲ ਸਿੰਘ ਪ੍ਰਿੰਸ ਜਵੈਲਰਜ਼, ਕਮਲਪ੍ਰੀਤ ਸਿੰਘ ਬਨੀ, ਸਤੀਸ਼ ਸੈਣੀ, ਇੰਦਰਜੀਤ ਸਿੰਘ, ਰਘਬੀਰ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ । 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD