Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਆਪ' ਸਰਕਾਰ ਪੰਜਾਬ ਵਿਚ ਕਰੇਗੀ ਭਿਸ਼ਟ ਰਾਜ ਪ੍ਰਬੰਧ ਦਾ ਖਾਤਮਾ : ਅਹਿਬਾਬ ਸਿੰਘ ਗਰੇਵਾਲ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 15 Aug 2016

Last updated on: Aug 15, 2016, 00:00 IST

ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਹਿਬਾਬ ਸਿੰਘ ਗਰੇਵਾਲ ਨੇ ਕਿਹਾ ਕਿ 'ਆਪ' ਪੰਜਾਬ ਵਿਚ ਸਰਕਾਰ ਬਣਾਉਣ ਪਿੱਛੋਂ ਭ੍ਰਿਸ਼ਟ ਸਰਕਾਰੀ ਸਿਸਟਮ ਨੂੰ ਪੂਰੀ ਤਰਾਂ ਬਦਲਣ ਲਈ ਵਚਨਬੱਧ ਹੈ ਅਤੇ ਰਾਜ ਅੰਦਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਲੋਕਾਂ ਨੂੰ ਸਾਨਦਾਰ ਮੁਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਬੀਤੀ ਸ਼ਾਮ ਰਘੂਨਾਥ ਇਨਕਲੇਵ ਵਿਚ ਆਪਣੀ ਚੋਣ ਮੁਹਿੰਮ ਸਬੰਧੀ ਇਕ  ਮੀਟਿੰਗ ਨੂੰ ਸੰਬੋਧਨ ਕਰਦੇ ਸ. ਗਰੇਵਾਲ ਨੇ ਕਿਹਾ ਕਿ ਆਜਾਦੀ ਪਿੱਛੋਂ 70 ਸਾਲਾਂ ਦੌਰਾਨ ਸਰਕਾਰਾਂ ਨੇ ਦੇਸ਼ ਦੇ ਸਰਕਾਰੀ ਤੰਤਰ ਨੂੰ ਪੂਰੀ ਤਰਾਂ ਭ੍ਰਿਸ਼ਟ ਬਣਾ ਕੇ ਵੱਡੀ ਪੱਧਰ ਤੇ ਲੁੱਟ ਕੀਤੀ ਹੈ ਅਤੇ ਲੋਕਾਂ ਨੂੰ ਹਮੇਸ਼ਾ ਝੂਠੇ ਵਾਅਦੇ ਕਰਕੇ ਨਿਰਾਸ਼ ਕੀਤਾ ਹੈ। ਉਨਾਂ ਕਿਹਾ ਕਿ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਸੂਬੇ ਵਿਚ ਸਰਕਾਰੀ ਸਕੂਲਾਂ ਨੂੰ ਪੂਰੀ ਤਰਾਂ ਨਕਾਰਾ ਬਣਾ ਦਿੱਤਾ ਹੈ  ਜਿਸ ਕਾਰਨ ਗਰੀਬ ਪ੍ਰੀਵਾਰਾਂ ਦੇ ਬੱਚੇ ਸਿਖਿਆ ਤੋਂ ਬਿਲਕੁਲ ਹੀ ਵਾਂਝੇ ਰਹਿ ਗਏ ਹਨ ਅਤੇ ਉਨਾਂ ਦੇ ਵਿਕਾਸ ਨੂੰ ਪੂਰੀ ਤਰਾਂ ਬਰੇਕਾਂ ਲੱਗ ਚੁਕੀਆਂ ਨੇ। 

ਉਨਾਂ ਕਿਹਾ ਕਿ ਰਾਜ ਵਿਚ ਆਪ ਦੀ ਸਰਕਾਰ ਬਣਨ ਤੇ ਦਿਲੀ ਦੀ ਤਰਜ ਤੇ  ਸਰਕਾਰੀ ਸਕੂਲਾਂ ਦੀ  ਹਾਲਤ ਪ੍ਰਾਈਵੇਟ ਸਕੂਲਾਂ ਨਾਲੋਂ ਵੱਧੀਆ ਬਣਾਈ ਜਾਵੇਗੀ ਤਾਂ ਕਿ ਸਾਰੇ ਵਰਗਾਂ ਦੇ ਲੋਕ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਭੇਜਣਾ ਪਸੰਦ ਕਰਨ।ਇਸੇ ਤਰਾਂ ਦਿਲੀ ਵਾਂਗ ਹੀ  ਮੁਹੱਲਾ ਅਤੇ ਪਿੰਡ ਪੱਧਰ ਤੇ ਕਲਿਨਿਕਾਂ ਖੋਹਲ ਕੇ ਮੁਫਤ ਡਾਕਟਰੀ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨਾਂ  ਲੋਕਾਂ ਨੂੰ ਕਿਹਾ ਕਿ ਉਹ ਅਉਂਦੀਆਂ ਚੋਣਾਂ ਵਿਚ  ਉਨਾਂ ਦੀ ਪੂਰੀ ਤਨਦੇਹੀ ਨਾਲ ਹਮਾਇਤ ਕਰਨ ਅਤੇ ਯਕੀਨ ਦਵਾਇਆ ਕਿ ਉਹ ਇਲਾਕੇ  ਦੇ ਲੋਕਾਂ  ਦੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਸਮੇਂ ਉਪਲੱਭਤ ਰਹਿਣਗੇ।ਮੀਟੰਗ ਨੂੰ ਸੰਬੋਧਨ ਕਰਦੇ ਪ੍ਰਸਾਸ਼ਨ ਤੇ ਸ਼ਕਾਇਤਾਂ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਰਨੈਲ ਸਿੰਘ, ਸਯੁੰਕਤ ਸਕੱਤਰ ਦਰਸ਼ਨ ਸਿੰਘ ਸ਼ੰਕਰ ਅਤੇ  ਆਰ ਟੀ ਆਈ ਵਿੰਗ ਦੇ ਸੂਬਾ ਜਨਰਲ ਸਕੱਤਰ ਮਹਿੰਦਰ ਸਿੰਗ ਗਰੇਵਾਲ ਨੇ ਲੋਕਾਂ ਨੂੰ ਮੁਹੱਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ. ਗਰੇਵਾਲ  ਚੋਣ ਮੁਹਿੰਮ ਵਿਚ ਪੂਰੀ ਜਿੰਮੇਵਾਰੀ ਨਾਲ ਲੋਕਾਂ ਨੂੰ  ਪਾਰਟੀ ਦੇ ਕੌਮੀ ਮੁੱਖੀ ਅਰਵਿੰਦ ਕੇਜਰੀਵਾਲ ਦੇ ਸ਼ੁਰੂ ਕੀਤੇ ਮੁਕੰਮਲ ਪ੍ਰੀਵਰਤਨ ਲਈ ਅੰਦੋਲਨ ਦੇ ਨਾਲ ਜੋੜਨ। 

 

Tags: APP PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD