Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਡਾ. ਫਾਰੂਕ ਅਬਦੁਲਾ ਵੱਲੋਂ ਪਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ

ਪਰਕਾਸ਼ ਸਿੰਘ ਬਾਦਲ ਵੱਲੋਂ ਸੋਲਰ ਪੰਪਾਂ 'ਤੇ ਕੇਂਦਰੀ ਸਬਸਿਡੀ 80 ਫੀਸਦੀ ਕਰਨ ਦੀ ਮੰਗ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 03 Jul 2013

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਊਰਜਾ ਦੇ ਗੈਰ-ਰਵਾਇਤੀ ਸਰੋਤਾਂ ਨੂੰ ਸਿੰਜਾਈ ਖਾਸ ਤੌਰ 'ਤੇ ਬਾਗਬਾਨੀ ਲਈ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਉਣ ਲਈ ਸਲੋਰ ਪੰਪਾਂ 'ਤੇ ਸਬਸਿਡੀ 30 ਫੀਸਦੀ ਤੋਂ ਵਧਾ ਕੇ 80 ਫੀਸਦੀ ਕੀਤੀ ਜਾਵੇ। ਬਾਦਲ ਨੇ ਇਹ ਮੰਗ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ  ਡਾ. ਫਾਰੂਕ ਅਬਦੁਲਾ ਅੱਗੇ ਉਠਾਈ ਜਿਨ੍ਹਾਂ ਨੇ ਅੱਜ ਦੁਪਹਿਰ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਸ. ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਲ 2004 ਤੱਕ ਤਾਂ ਸੋਲਰ ਪੰਪਾਂ 'ਤੇ ਕੇਂਦਰੀ ਵਿੱਤੀ ਸਹਾਇਤਾ ਵਜੋਂ 80 ਸਬਸਿਡੀ ਮੁਹੱਈਆ ਕਰਵਾਈ ਜਾਂਦੀ ਸੀ ਪਰ ਇਸ ਮਗਰੋਂ ਸਬਸਿਡੀ ਘਟਾ ਕੇ 30 ਫੀਸਦੀ ਕਰ ਦਿੱਤੀ ਗਈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਪਹਿਲਾਂ ਵਾਲੀ ਸਬਸਿਡੀ ਬਹਾਲ ਕੀਤੀ ਜਾਵੇ।ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਡਾ. ਅਬਦੁਲਾ ਨੂੰ ਇਹ ਵੀ ਆਖਿਆ ਕਿ ਸੋਲਰ ਪੰਪਾਂ ਲਈ ਮੌਜੂਦਾ ਸਕੀਮ ਹੇਠ ਇਨਵਰਟਰਾਂ ਤੇ ਬੈਟਰੀ ਬੈਕਅੱਪ ਸਿਸਟਮ ਨੂੰ ਵੀ ਸ਼ਾਮਲ ਕੀਤਾਜਾਵੇ ਤਾਂ ਕਿ ਕਿਸਾਨ ਨਵੀਆਂ ਡੀ.ਸੀ. ਮੋਟਰਾਂ ਖਰੀਦਣ ਦੀ ਬਜਾਏ ਮੌਜੂਦਾ ਏ.ਸੀ. ਮੋਟਰਾਂ ਦੀ ਵਰਤੋਂ ਕਰਨ ਸਕਣ ਕਿਉਂ ਜੋ ਉਨ੍ਹਾਂ ਲਈ ਨਵੀਂਆਂ ਮੋਟਰਾਂ ਦੀ ਖਰੀਦ ਕਰਨੀ ਵਿੱਤੀ ਤੌਰ 'ਤੇ ਵਿਵਹਾਰਕ ਨਹੀਂ। 13ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਗੈਰ-ਰਵਾਇਤੀ ਊਰਜਾ ਦੇ ਵਿਕਾਸ ਲਈ ਸੂਬੇ ਦੇ ਹਿੱਸੇ ਦੇ 285 ਕਰੋੜ ਰੁਪਏ ਬਾਰੇ ਸ. ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਫੰਡਾਂ ਨੂੰ ਛੇਤੀ ਰਿਲੀਜ਼ ਕਰਨ ਲਈ ਪ੍ਰਕ੍ਰਿਆ ਤੇਜ਼ ਕੀਤੀ ਜਾਵੇ।

ਇਸ ਮੌਕੇ ਡਾ. ਫਾਰੂਕ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਸਾਰੇ ਮੁੱਦਿਆਂ ਖਾਸ ਤੌਰ 'ਤੇ ਸੋਲਰ ਪੰਪਾਂ 'ਤੇ ਸਬਸਿਡੀ ਵਧਾਉਣ ਦੇ ਛੇਤੀ ਹੱਲ ਲਈ ਇਸ ਨੂੰ ਉਹ ਨਿੱਜੀ ਤੌਰ 'ਤੇ ਪ੍ਰਧਾਨ ਮੰਤਰੀ ਕੋਲ ਉਠਾਉਣਗੇ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਨੂੰ ਉਨ੍ਹਾਂ ਦੇ ਧਿਆਨ ਵਿੱਚ ਵੀ ਲਿਆਉਣ। ਨਵਿਆਉਣਯੋਗ ਊਰਜਾ ਦੇ ਸਰੋਤਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਸਾਰੀਆਂ ਸਰਕਾਰੀ ਇਮਾਰਤਾਂ ਜਿਵੇਂ ਕਿ ਦਫ਼ਤਰਾਂ, ਸੰਸਥਾਵਾਂ, ਕਾਲਜਾਂ, ਹੋਸਟਲਾਂ ਤੇ ਹਸਪਤਾਲਾਂ ਦੀਆਂ ਇਮਾਰਤਾਂ ਦੀਆਂ ਛੱਤਾਂ 'ਤੇ ਸੂਰਜੀ ਊਰਜਾ ਵਾਲੇ ਪਲਾਂਟ ਲਾਉਣ ਵਿੱਚ ਸਹਾਇਤਾ ਕਰੇਗਾ ਤਾਂ ਕਿ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਨਾਲ ਨਾਲ ਰਵਾਇਤੀ ਊਰਜਾ ਦਾ ਲੋਡ ਘਟਾਇਆ ਜਾ ਸਕੇ। ਸੂਬਾ ਸਰਕਾਰ ਵੱਲੋਂ ਸੂਰਜੀ ਤੇ ਬਾਇਓਮਾਸ ਊਰਜਾ ਦੀ ਵਰਤੋਂ ਪ੍ਰਤੀ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੇਂਦਰੀ ਮੰਤਰੀ ਨੇ ਸੂਬਾ ਸਰਕਾਰ ਨੂੰ ਆਖਿਆ ਕਿ ਇਨ੍ਹਾਂ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਆਮ ਲੋਕਾਂ ਵਿੱਚ ਵਿਆਪਕ ਪੱਧਰ 'ਤੇ ਮੁਹਿੰਮ ਚਲਾਈ ਜਾਵੇ। ਉਨ੍ਹਾਂ ਇਹ ਵੀ ਆਖਿਆ ਕਿ ਕਿਸਾਨ ਸੰਮੇਲਨ ਵੀ ਕਰਵਾਏ ਜਾਣ ਜਿਸ ਲਈ ਕੇਂਦਰ ਸਰਕਾਰ ਵੱਲੋਂ ਹਰੇਕ ਤਰ੍ਹਾਂ ਦੀ ਤਕਨੀਕੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਇਸ ਮੌਕੇ ਹਾਜ਼ਰ ਪ੍ਰਮੁੱਖ ਵਿਅਕਤੀਆਂ ਵਿੱਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਐਸ.ਕੇ.ਸੰਧੂ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ.ਜੇ.ਐਸ. ਚੀਮਾ ਤੇ ਗਗਨਦੀਪ ਸਿੰਘ ਬਰਾੜ, ਸਕੱਤਰ ਊਰਜਾ ਅਨੁਰਿਧ ਤਿਵਾੜੀ, ਸੀ.ਈ.ਓ। ਪੇਡਾ ਮਨਸਵੀ ਕੁਮਾਰ ਤੇ ਡਾਇਰੈਕਟਰ ਪੇਡਾ ਬਲੌਰ ਸਿੰਘ ਸ਼ਾਮਲ ਸਨ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD