Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੋਬਿੰਦਗੜ੍ਹ ਕਿਲੇ ਦੇ ਪਹਿਲੇ ਪੜਾਅ ਦਾ ਕੰਮ ਮੁਕੰਮਲ,ਆਮ ਲੋਕਾਂ ਲਈ ਰਸਮੀ ਤੌਰ 'ਤੇ ਸਤੰਬਰ ਵਿਚ ਖੋਲਿਆ ਜਾਵੇਗਾ-ਫਿਲੌਰ

ÁÅî ñ¯Õ» ñÂÆ ðÃîÆ å½ð Óå¶ Ãå§ìð ÇòÚ Ö¯ÇñÁÅ ÜÅò¶×Å-Çëñ½ð

ਸਰਵਨ ਸਿੰਘ ਫਿਲੌਰ
ਸਰਵਨ ਸਿੰਘ ਫਿਲੌਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 08 Jul 2013

Last updated on: Jul 08, 2013, 00:00 IST

ਪੰਜਾਬ ਸੈਰ ਸਪਾਟਾ ਵਿਭਾਗ ਮਹਾਰਾਜਾ ਰਣਜੀਤ ਸਿੰਘ ਦੀ ਵਿਰਾਸਤ ਨਾਲ ਸਬੰਧਤ ਇਤਿਹਾਸਕ ਗੋਬਿੰਦਗੜ੍ਹ ਕਿਲੇ ਨੂੰ ਬੜ੍ਹਾਵਾ ਦੇਵੇਗਾ ਜੋ ਕਿ ਅੰਮ੍ਰਿਤਸਰ ਸ਼ਹਿਰ ਵਿਚ ਸੈਲਾਨੀਆਂ ਲਈ ਮਹੱਤਵਪੁਰਨ ਸਥਾਨ ਹੈ।ਇਹ ਪ੍ਰਗਟਾਵਾ ਕਰਦੇ ਹੋਏ ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਬਾਰੇ ਮੰਤਰੀ ਸ.ਸਰਵਨ ਸਿੰਘ ਫਿਲੌਰ ਨੇ ਕਿਹਾ ਕਿ ਕਿਲੇ ਨੂੰ ਸੰਭਾਲਣ ਦਾ ਕੰਮ ਪੜਾਅ ਵਾਰ ਤਰੀਕੇ ਨਾਲ ਸ਼ੁਰੂ ਕੀਤਾ ਗਿਆ ਹੈ। ਇਸ ਦੇ ਪਹਿਲੇ ਪੜਾਅ ਦਾ ਕੰਮ ਏਸ਼ੀਅਨ ਵਿਕਾਸ ਬੈਂਕ ਦੀ ਸਹਾਇਤਾ ਨਾਲ ਪਹਿਲਾਂ ਹੀ ਮੁਕੰਮਲ ਹੋ ਚੁਕਿਆ ਹੈ। ਉਨ੍ਹਾਂ ਕਿਹਾ ਕਿ ਇਹ ਕਿਲਾ ਆਮ ਲੋਕਾਂ ਲਈ ਸਤੰਬਰ ਵਿਚ ਸੈਰ ਸਪਾਟਾ ਦਿਵਸ ਮੌਕੇ ਖੋਲ੍ਹ ਦਿੱਤਾ ਜਾਵੇਗਾ ਅਤੇ ਇਹ ਹਫਤੇ ਵਿਚ ਤਿੰਨ ਦਿਨ ਖੁਲ੍ਹਾ ਰਿਹਾ ਕਰੇਗਾ। ਉਨ੍ਹਾਂ ਕਿਹਾ ਕਿ ਸੈਲਾਨੀਆਂ ਲਈ ਹੈਰੀਟੇਜ ਵਾਕ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਜੋ ਕਿ ਮੁੱਖ ਦੁਆਰ ਤੋ ਸ਼ੁਰੂ ਹੋਵੇਗੀ ਅਤੇ ਨਾਲਵਾ ਗੇਟ, ਅੰਦਰੂਨੀ ਗੇਟ ਅਤੇ ਦਰਬਾਰ ਹਾਲ ਤੋਂ ਤੋਸ਼ਾ ਖਾਨਾ ਤੱਕ ਜਾਵੇਗੀ।ਮੰਤਰੀ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਇਕ ਪ੍ਰਦਰਸ਼ਨੀ ਦਾ ਪ੍ਰਬੰਧ ਕਰੇਗੀ ਅਤੇ ਕਿਲੇ ਦਾ ਦੌਰਾ ਕਰਨ ਵਾਲੇ ਸੈਲਾਨੀਆਂ ਲਈ ਜਾਣਕਾਰੀ ਮੁੱਹਈਆ ਕਰਵਾਏਗੀ। ਅਗਲੇ ਸਾਲ ਜਨਵਰੀ ਵਿਚ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਤ ਸਾਰੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਲਾਈਟ ਐਂਡ ਸਾਉਂਡ ਪ੍ਰੋਗਰਾਮ ਆਯੋਜਿਤ ਕਰਵਾਇਆ ਜਾਵੇਗਾ।ਗੋਬਿੰਦਗੜ ਕਿਲਾ 1760 ਈਸਵੀਂ ਵਿਚ ਬਣਾਇਆ ਗਿਆ ਸੀ ਅਤੇ ਇਹ ਮਹਾਨ ਸਿੱਖ ਯੋਧੇ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਤ ਹੈ। ਇਸ ਕਿਲੇ ਦਾ ਨਾਂ ਮਹਾਰਾਜਾ ਰਣਜੀਤ ਸਿੰਘ ਵਲੋਂ 10ਵੇਂ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ 'ਤੇ ਰਖਿਆ ਗਿਆ ਸੀ।

 

Tags: sarvan singh phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD