Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ਵਿਚ ਚਾਰ ਆਜ਼ਾਦ ਕੌਂਸਲਰ ਤੇ ਦੋ ਸਰਪੰਚ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਨਵੇਂ ਮੈਂਬਰਾਂ ਵੱਲੋਂ ਹੇਠਲੇ ਪੱਧਰ ਤੱਕ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਜੁਟ ਜਾਣ ਦਾ ਪ੍ਰਣ

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 17 Aug 2016

ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਬੀਤੀ ਦੇਰ ਸ਼ਾਮ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ 'ਤੇ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ਵਿਚ ਮੋਰਿੰਡਾ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ ਦੀ ਅਗਵਾਈ ਵਿਚ ਦੋ ਸਰਪੰਚ ਅਤੇ ਨਵਾਂਗਾਓ ਨਗਰ ਕੌਂਸਲ ਦੇ ਚਾਰ ਕੌਂਸਲਰ ਪਾਰਟੀ ਵਿਚ ਸ਼ਾਮਲ ਹੋਏ।ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨੇ ਦੱਸਿਆ ਕਿ ਚਾਰ ਆਜ਼ਾਦ ਕੌਂਸਲਰ ਸ੍ਰੀ ਨਿਸ਼ਾਨ ਸਿੰਘ, ਮਾਸਟਰ ਹਰੀ ਲਾਲ, ਮਧੂ ਪਾਂਡੇ ਅਤੇ ਸਪਨਾ ਦੇਵੀ ਤੋਂ ਇਲਾਵਾ ਪਿੰਡ ਟਾਂਡਾ ਦੇ ਸਰਪੰਚ ਸ੍ਰੀ ਮੰਗਲ ਸਿੰਘ ਅਤੇ ਪੜਛ ਦੇ ਸਰਪੰਚ ਸ੍ਰੀ ਸੁਰਜੀਤ ਸਿੰਘ, ਨਵਾਂਗਾਓ ਦੇ ਸਾਬਕਾ ਕੌਂਸਲਰ ਸ੍ਰੀ ਗੁਰਧਿਆਨ ਸਿੰਘ ਅਤੇ ਪੜਛ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਵਜੋਂ ਬਲਾਕ ਸਮਿਤੀ ਦੀ ਚੋਣ ਲੜ ਚੁੱਕੇ ਸ੍ਰੀ ਜੋਗਾ ਸਿੰਘ ਕਾਨੇ ਕਾ ਵਾੜਾ ਪਾਰਟੀ ਵਿਚ ਸ਼ਾਮਲ ਹੋਏ।ਇਸ ਮੌਕੇ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿਚ ਭਰੋਸਾ ਜ਼ਾਹਰ ਕਰਨ 'ਤੇ ਇਨ੍ਹਾਂ ਮੈਂਬਰਾਂ ਦਾ ਸੁਆਗਤ ਕੀਤਾ। ਜਥੇਦਾਰ ਬਡਾਲੀ ਨੇ ਮੁੱਖ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਏ ਨਵੇਂ ਮੈਂਬਰ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਇਨ੍ਹਾਂ ਮੈਂਬਰਾਂ ਨੇ ਹੇਠਲੇ ਪੱਧਰ ਤੱਕ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਯੋਗ ਤੇ ਮਦਦ ਕਰਨ ਦਾ ਪ੍ਰਣ ਕੀਤਾ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD