Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਬਿਨ੍ਹਾਂ ਸਬੂਤ ਪਾਰਟੀ ਨੂੰ ਬਦਨਾਮ ਕਰਨ ਵਾਲੀਆਂ 'ਤੇ ਹੋਵੇਗਾ ਮਾਨਹਾਨੀ ਦਾ ਮਾਮਲਾ ਦਰਜ਼ : ਆਪ

ਪਵਿਤਰ ਸਿੰਘ ਅਤੇ ਲਖਵਿੰਦਰ ਕੌਰ 'ਤੇ ਦਰਜ਼ ਹੋਵੇਗਾ ਮਾਨਹਾਨੀ ਦਾ ਫੌਜਦਾਰੀ ਅਤੇ ਦੀਵਾਨੀ ਮਾਮਲਾ ਦਰਜ਼: ਹਿਮੰਤ ਸਿੰਘ ਸ਼ੇਰਗਿਲ

Web Admin

Web Admin

5 Dariya News

ਚੰਡੀਗੜ੍ਹ , 18 Aug 2016

ਆਮ ਆਦਮੀ ਪਾਰਟੀ (ਆਪ) ਨੈ ਟਿਕਟਾਂ ਨੂੰ ਲੈਕੇ ਲਗਾਏ ਜਾ ਰਹੇ ਦੋਸ਼ਾਂ ਨੂੰ ਬਿਲਕੁਲ ਬੇ-ਬੁਨਿਆਦ ਦਸਦਿਆਂ ਇਸਨੂੰ ਆਮ ਆਦਮੀ ਪਾਰਟੀ ਦੀ ਦਿਖ ਨੂੰ ਖਰਾਬ ਕਰਨ ਦੀ ਗਹਿਰੀ ਸਾਜ਼ਿਸ ਦੱਸਿਆ ਹੈ।ਵੀਰਵਾਰ ਨੂੰ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਲੀਗਲ ਸੈਲ ਦੇ ਪ੍ਰਧਾਨ ਹਿਮੰਤ ਸਿੰਘ ਸ਼ੇਰਗਿਲ ਅਤੇ ਪ੍ਰਸ਼ਾਸਨਿਕ 'ਤੇ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੁੱਖੀ ਜਸਬੀਰ ਸਿੰਘ ਬੀਰ (ਰਿਟਾ.) ਆਈ.ਏ.ਐਸ. ਨੈ ਕਿਹਾ ਕਿ ਜੋ ਲੋਕ ਸਿਰਫ਼ ਟਿਕਟ ਦੀ ਇੱਛਾਂ ਲੈਕੇ ਆਮ ਆਦਮੀ ਪਾਰਟੀ ਵਿਚ ਆਏ ਹਨ, ਉਨ੍ਹਾਂ ਦਾ ਪਾਰਟੀ ਦੇ ਸਿਧਾਤਾਂ ਅਤੇ ਕ੍ਰਾਂਤੀਕਾਰੀ ਆਂਦੋਲਨ ਨਾਲ ਕੋਈ ਸਬੰਧ ਨਹੀਂ ਸੀ। ਹੁਣ ਟਿਕਟ ਨਾ ਮਿਲਣ ਦੇ ਕਾਰਨ ਅਜਿਹੇ ਲੋਕ ਆਪਣੀ ਅਸਲਿਅਤ ਦਿਖਾ ਰਹੇ ਹਨ। ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲੀਆਂ ਦੇ ਮੁੱਖੀ ਸੰਜੇ ਸਿੰਘ ਅਤੇ ਸੰਗਠਨਾਤਮਕ ਸਕੱਤਰ ਦੁਰਗੇਸ਼ ਪਾਠਕ ਵਰਗੇ ਇਮਾਨਦਾਰ ਅਤੇ ਬੇਦਾਗ ਆਗੂਆਂ 'ਤੇ ਝੂਠੇ ਅਤੇ ਨਿਰਾਧਾਰ ਦੋਸ਼ ਲਗਾਉਣ ਵਾਲੇ ਪਵਿਰਤ ਸਿੰਘ ਅਤੇ ਉਸਦੀ ਪੱਤਨੀ ਲਖਵਿੰਦਰ ਕੌਰ ਵੀ ਫਿਲੌਰ ਤੋਂ ਟਿਕਟ ਦੇ ਚਾਹਵਾਨ ਸਨ, ਜਦੋਂ ਟਿਕਟ ਨਹੀਂ ਮਿਲੀ ਤਾਂ ਉਨ੍ਹਾਂ ਨੇ ਪਾਰਟੀ ਨੂੰ ਬਦਨਾਮ ਕਰਨ ਦੇ ਲਈ ਬੇ-ਬੁਨਿਆਦ ਦੋਸ਼ ਲਗਾਏ ਹਨ, ਇਹ ਦੋਸ਼ ਕਿਸੇ ਤੱਥ ਅਤੇ ਬਿਨ੍ਹਾ ਸਬੂਤ ਦੇ ਲਗਾਉਣ ਵਾਲੇ ਪਵਿਰਤਰ ਸਿੰਘ ਅਤੇ ਲਖਵਿੰਦਰ ਕੌਰ ਖਿਲਾਫ ਮਾਨਹਾਣੀ ਦਾ ਫੌਜਦਾਰੀ ਅਤੇ ਦੀਵਾਨੀ ਮੁਕੱਦਮਾ ਦਰਜ਼ ਕਰਵਾਈਆ ਜਾਵੇਗਾ।

ਹਿੰਮਤ ਸਿੰਘ ਸ਼ੇਰਗਿਲ ਅਤੇ ਜਸਬੀਰ ਸਿੰਘ ਬੀਰ ਨੇ ਕਿਹਾ ਕਿ ਪਾਰਟੀ ਨੂੰ ਜੇਕਰ ਕਿਸੇ ਵੀ ਆਗੂ 'ਤੇ ਸਬੂਤਾਂ ਦੇ ਆਧਾਰ 'ਤੇ ਸ਼ਿਕਾਇਤ ਮਿਲਦੀ ਹੈ, ਤਾਂ ਉਸ ਉਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਹ ਭਾਵੇਂ ਕੋਈ ਵੱਡਾ ਆਗੂ ਵੀ ਕਿਉਂ ਨਾ ਹੋਵੇ। ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਮਿਸਾਲ ਕਾਇਮ ਕੀਤੀ ਜਦੋਂ ਉਨ੍ਹਾਂ ਨੇ ਇਕ ਆਡੀਯੋ ਟੇਪ ਸੁਣਕੇ ਮੰਤਰੀ ਪੱਧਰ ਦੇ ਇਕ ਆਗੂ 'ਤੇ ਕਾਰਵਾਈ ਕੀਤੀ। ਆਪ ਆਗੂਆਂ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ 'ਤੇ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ਦਾ ਪਿੱਛੋਕੜ ਜਰੂਰ ਪਤਾ ਕਰਨ। ਸੰਜੇ ਸਿੰਘ ਦੇ ਦਿੱਲੀ ਦੇ ਤਿਲਕ ਨਗਰ ਘਰ ਵਿਚ ਸੋਫਾ ਤੱਕ ਨਹੀਂ ਹੈ। ਸੰਜੇ ਸਿੰਘ ਉਹੀ ਵਿਅਕਤੀ ਹਨ, ਜਿਨ੍ਹਾਂ ਨੇ ਗੁਜਰਾਤ, ਨੇਪਾਲ ਅਤੇ ਕਸ਼ਮੀਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਹਾੜ ਅਤੇ ਭੂਚਾਲ ਪੀੜੀਤਾਂ ਦੀ ਕਈ ਮਹੀਨੇ ਮਦਦ ਕੀਤੀ । ਜਦੋਂਕਿ ਦੁਰਗੇਸ਼ ਪਾਠਕ ਦਿੱਲੀ ਵਿਚ ਆਈ.ਏ.ਐਸ. ਅਫਸਰ ਦੀ ਤਿਆਰੀ ਕਰਨ ਲਈ ਆਏ ਸੀ ਅਤੇ ਬੱÎਚਿਆਂ ਨੂੰ ਟਿਯੂਸ਼ਨ ਪੜਾਕੇ ਗੁਜ਼ਾਰਾ ਕਰਦੇ ਹੋਏ, ਅੰਨਾ ਆਂਦੋਲਨ ਵਿਚ ਸ਼ਾਮਲ ਹੋਏ।

ਸ਼ੇਰਗਿਲ ਨੇ ਕਿਹਾ ਕਿ ਬੇ-ਬੁਨਿਆਦ ਦੋਸ਼ ਉਦੋਂ ਲਗਾਏ ਗਏ ਹਨ, ਜਦੋਂ ਟਿਕਟਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਪ੍ਰੈਸ ਕਾਨਫਰੰਸ ਦੌਰਾਨ ਪਾਰਟੀ 'ਤੇ ਪਹਿਲਾਂ ਹੀ ਦੋਸ਼ ਲਗਾ ਚੁੱਕੇ ਹਰਦੀਪ ਸਿੰਘ ਕਿੰਗਰਾ ਅਤੇ ਸਵਰਾਜ ਅਭਿਆਨ ਵਾਲੇ ਪ੍ਰੋ. ਮਨਜੀਤ ਸਿੰਘ ਹਾਜ਼ਰ ਸਨ। ਇਸ ਤੋਂ ਅਹਿਸਾਸ ਹੁੰਦਾ ਹੈ ਕਿ ਦੋਸ਼ ਸਿਰਫ਼ ਅਤੇ ਸਿਰਫ਼ ਪਾਰਟੀ ਦੀ ਦਿੱਖ ਨੂੰ ਖਰਾਬ ਦੇ ਮੰਸੂਬੇ ਅਤੇ ਗਹਿਰੀ ਰਾਜਨੀਤੀਕ ਸਾਜਿਸ਼ ਅਧੀਨ ਹੀ ਲਗਾਏ ਗਏ ਹਨ।ਇਸ ਮੌਕੇ 'ਤੇ ਜਸਬੀਰ ਸਿੰਘ ਬੀਰ ਨੇ ਕਿਹਾ ਕਿ ਪਵਿਤਰ ਸਿੰਘ ਅਤੇ ਉਸਦੀ ਪਤਨੀ ਲਖਵਿੰਦਰ ਕੌਰ ਦਾ ਟਿਕਟ ਹਾਸਲ ਕਰਨ ਦਾ ਹੀ ਮਕਸਦ ਸੀ। ਉਨ੍ਹਾ ਕਿਹਾ ਕਿ ਉਨ੍ਹਾਂ ਦੇ ਕੋਲ ਪਵਿਤਰ ਸਿੰਘ ਅਤੇ ਉਸਦੀ ਪਤਨੀ ਦੀ ਕੋਈ ਵੀ ਸ਼ਿਕਾਇਤ ਨਹੀਂ ਆਈ, ਜਦੋਂਕਿ ਫਿਲੌਰ ਟਿਕਟ ਦੇ 2 ਦਾਅਵੇਦਾਰਾਂ ਦੇ ਖਿਲਾਫ਼ ਉਨ੍ਹਾਂ ਦੇ ਸੈਲ ਵਿਚਸ਼ਿਕਾ ਇਤਾਂ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦੀ ਤੁਰੰਤ ਜਾਂਚ ਕਰਵਾ ਲਈ ਗਈ ਸੀ।ਜਸਬੀਰ ਸਿੰਘ ਬੀਰ ਨੇ ਉਨ੍ਹਾਂ ਦੋਸ਼ਾਂ ਨੂੰ ਬੇ-ਬੁਨਿਆਦ ਅਤੇ ਝੂਠੇ ਦਸਿਆ ਹੈ, ਜਿਸ ਵਿਚ ਇਹ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਸਮੇਤ ਅੱਧਾ ਦਰਜ਼ਨ ਆਗੂਆਂ ਨੂੰ ਟਿਕਟ ਨਾ ਦੇਕੇ ਪਾਰਟੀ ਨੈ ਉਨ੍ਹਾਂ ਨੂੰ ਹਾਸ਼ੀਏ 'ਤੇ ਸੁਟਿਆ ਹੈ। ਬੀਰ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਚੋਣਾਂ ਲੜਨ ਅਤੇ ਵਿਧਾਨਸਭਾ ਖੇਤਰ ਨੂੰ ਚੁਨਣ ਲਈ ਫਰਵਰੀ ਦੇ ਮਹੀਨੇ ਵਿਚ ਪੂਛਿਆ ਸੀ, ਪਰ ਉਨ੍ਹਾਂ ਪਾਰਟੀ ਵਿਚ ਕੰਮ ਕਰਨ ਤਰਜੀਹ ਦਿੱਤੀ ਅਤੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ।ਬੀਰ ਨੇ ਕਿਹਾ ਕਿ ਆਪ ਪਾਰਟੀ ਪਵਿਤਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਲਖਵਿੰਦਰ ਕੌਰ ਦੇ ਖਿਲਾਫ ਸਖਤ ਕਾਰਵਾਈ ਦੇ ਲਈ ਕਾਰਨ ਦੱਸੋ ਨੋਟਿਸ ਜਾਰੀ ਜਾਰੀ ਕਰ ਰਹੀ ਹੈ।

 

Tags: Himmat Singh Shergill , Jasbir Singh Bir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD