Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

13ਵੀਂ ਜੇ.ਸੀ.ਟੀ. ਪੰਜਾਬ ਸਟੇਟ ਸੈਕੰਡ ਡਵੀਜ਼ਨ ਫੁੱਟਬਾਲ ਲੀਗ ਦਾ ਮੁਕਾਬਲਾ

ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਫੁੱਟਬਾਲ ਅਕੈਡਮੀ ਬਰਾਬਰ ਰਹੇ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 20 Aug 2016

Last updated on: Aug 20, 2016, 00:00 IST

ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ 13ਵੀਂ ਜੇ.ਸੀ.ਟੀ. ਪੰਜਾਬ ਸਟੇਟ ਸੈਕੰਡ ਡਵੀਜ਼ਨ ਫੁੱਟਬਾਲ ਲੀਗ 2016-17 ਦਾ ਮੁਕਾਬਲਾ ਸਥਾਨਕ ਖਾਲਸਾ ਕਾਲਜ ਵਿਖੇ ਯਾਦਗਾਰੀ ਸਟੇਡੀਅਮ 'ਚ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਪ੍ਰਬੰਧਾਂ ਹੇਠ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਤੇ ਟੂਰਨਾਮੈਂਟ ਕਮੇਟੀ ਦੇ ਸਰਪ੍ਰਸਤ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕਰਦਿਆਂ ਫੁੱਟਬਾਲ ਲੀਗ ਦਾ ਮੁਕਾਬਲਾ ਸ਼ੁਰੂ ਕਰਵਾਇਆ। ਵਿਧਾਇਕ ਰਾਠਾਂ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆ ਕਿਹਾ ਕਿ ਇਲਾਕੇ 'ਚ ਫੁੱਟਬਾਲ ਖੇਡ ਪ੍ਰਤੀ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਤੇ ਫੁੱਟਬਾਲ ਲੀਗ ਦਾ ਉਪਰਾਲਾ ਫੁੱਟਬਾਲ ਖੇਡ ਦੇ ਪਸਾਰ ਲਈ ਇਕ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਗੜ੍ਹਸ਼ੰਕਰ ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਫੁੱਟਬਾਲ ਅਕੈਡਮੀ ਬੰਗਾ ਵਿਚਕਾਰ ਕਰਵਾਇਆ ਮੁਕਾਬਲਾ ਬੇਹੱਦ ਫੱਸਵਾਂ ਤੇ ਬਰਾਬਰ ਰਿਹਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬੂਟਾ ਸਿੰਘ ਅਲੀਪੁਰ, ਟੂਰਨਾਮੈਂਟ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ, ਜਨਰਲ ਸਕੱਤਰ ਬਲਵੀਰ ਸਿੰਘ ਬੈਂਸ, ਰਾਣਾ ਸ਼ਲਿੰਦਰ ਸਿੰਘ, ਪੰਜਾਬ ਫੁੱਟਬਾਲ ਐਸੋਸੀਏਸ਼ਨ ਤੋਂ ਜਰਨਲ ਸਕੱਤਰ ਕੁਲਦੀਪ ਸਿੰਘ, ਪ੍ਰਦੀਪ ਡੀ.ਪੀ.ਈ., ਕੋਚ ਜਸਵੀਰ ਸਿੰਘ ਭਾਰਟਾ, ਤਰਲੋਚਨ ਸਿੰਘ ਗੋਲੀਆਂ, ਰੈਫਰੀ ਪਰਮਜੀਤ ਸਿੰਘ, ਸੁੱਚਾ ਸਿੰਘ, ਸਤਵੀਰ ਸਿੰਘ, ਮੁਕੇਸ਼ ਕੁਮਾਰ ਤੇ ਹੋਰ ਹਾਜ਼ਰ ਹੋਏ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD