Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ-ਡਾ. ਚਰਨਜੀਤ ਸਿੰਘ ਅਟਵਾਲ

ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਅਤੇ ਮੁਸਲਿਮ ਭਾਈਚਾਰੇ ਨੂੰ ਗਰਾਂਟਾਂ ਦੀ ਵੰਡ

Web Admin

Web Admin

5 Dariya News

ਪਾਇਲ, ਰਾੜਾ ਸਾਹਿਬ , 20 Aug 2016

Last updated on: Aug 20, 2016, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਕਿਹਾ ਹੈ ਕਿ ਜਦ ਸੂਬੇ ਦੇ ਵਿਕਾਸ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਇਹ ਸ਼ਬਦ ਅੱਜ ਹਲਕਾ ਪਾਇਲ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਚੈੱਕ ਵੰਡਣ ਮੌਕੇ ਸੰਬੋਧਨ ਕਰਦਿਆਂ ਕਹੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਵਿੱਤੀ ਹਾਲਤ ਬਹੁਤ ਵਧੀਆ ਹੈ, ਜਿਸ ਕਰਕੇ ਹੀ ਪੰਜਾਬ ਵਿੱਚ ਵਿਕਾਸ ਕਾਰਜ ਬਹੁਤ ਤੇਜ਼ ਗਤੀ ਨਾਲ ਚੱਲ ਰਹੇ ਹਨ। ਇਸ ਸਮੇਂ ਸੂਬੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ, ਜਦਕਿ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜਲਦ ਹੀ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਨੇ ਸਾਲ 2012 ਵਿੱਚ ਅਕਾਲੀ ਭਾਜਪਾ ਗਠਜੋੜ ਨੂੰ ਦੁਬਾਰਾ ਸੱਤਾ ਵਿੱਚ ਲਿਆ ਕੇ ਦੱਸ ਦਿੱਤਾ ਸੀ ਕਿ ਉਹ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਪ੍ਰੋੜਤਾ ਕਰਦੇ ਹਨ। ਸਾਲ 2007 ਤੋਂ ਚੱਲਿਆ ਵਿਕਾਸ ਕਾਰਜਾਂ ਦਾ ਦੌਰ ਅਗਲੇ ਕਈ ਸਾਲ ਤੱਕ ਚੱਲੇਗਾ।ਉਨ੍ਹਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਹਰ ਵਰਗ ਦੇ ਉਥਾਨ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਭਰਪੂਰ ਲਾਹਾ ਲੈਣ। ਉਨ੍ਹਾਂ ਸੰਬੰਧਤ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਦਿਲਸਚਪੀ ਲੈ ਕੇ ਲੋਕਾਂ ਨੂੰ ਯੋਜਨਾਵਾਂ ਦਾ ਲਾਹਾ ਦਿਵਾਉਣ ਲਈ ਲੋੜੀਂਦੇ ਕਦਮ ਉਠਾਉਣ। ਡਾ. ਅਟਵਾਲ ਨੇ ਅੱਜ ਪਿੰਡ ਗੋਬਿੰੰਦਪੁਰਾ, ਜਹਾਂਗੀਰ ਵਿਖੇ ਵਿਕਾਸ ਕਾਰਜਾਂ ਲਈ ਅਤੇ ਪਿੰਡ ਬੁਆਣੀ, ਰਾਜਗੜ੍ਹ ਅਤੇ ਅਜਨੌਦ ਵਿਖੇ ਮੁਸਲਿਮ ਭਾਈਚਾਰੇ ਦੀਆਂ ਕਬਰਿਸਤਾਨਾਂ ਅਤੇ ਹੋਰ ਕਾਰਜਾਂ ਲਈ ਗਰਾਂਟਾਂ ਦੇ ਚੈੱਕ ਵੰਡੇ। 

 

Tags: Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD