Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਸੂਬੇ ਦੇ ਵਿਕਾਸ, ਰਿਆਇਤਾਂ ਦੇਣ ਅਤੇ ਯੋਜਨਾਵਾਂ ਚਾਲੂ ਕਰਨ ਵਿੱਚ ਇਤਿਹਾਸ ਸਿਰਜਿਆ - ਸ਼ਰਨਜੀਤ ਸਿੰਘ ਢਿੱਲੋਂ

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਯਾਤਰੂ ਬੱਸਾਂ ਦੀ ਰਵਾਨਗੀ , ਸੰਗਤ ਵੱਲੋਂ ਪੰਜਾਬ ਸਰਕਾਰ ਅਤੇ ਸਿੰਚਾਈ ਮੰਤਰੀ ਦਾ ਧੰਨਵਾਦ

Web Admin

Web Admin

5 Dariya News (ਅਜੇ ਪਾਹਵਾ)

ਮੱਤੇਵਾੜਾ (ਲੁਧਿਆਣਾ) , 21 Aug 2016

Last updated on: Aug 21, 2016, 00:00 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਦੀ ਸ਼ਲਾਘਾ ਕਰਦਿਆਂ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਯੋਜਨਾ ਨਾਲ ਗਰੀਬ ਅਤੇ ਉਨ੍ਹਾਂ ਪਰਿਵਾਰਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ, ਜੋ ਕਿ ਆਰਥਿਕ ਸੋਮਿਆਂ ਅਤੇ ਮੌਕਿਆਂ ਦੀ ਘਾਟ ਨਾਲ ਅਕਸਰ ਜੂਝਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਢੇ 9 ਸਾਲਾਂ ਵਿੱਚ ਵਿਕਾਸ, ਰਿਆਇਤਾਂ ਦੇਣ ਅਤੇ ਯੋਜਨਾਵਾਂ ਸ਼ੁਰੂ ਕਰਨ ਵਿੱਚ ਇਤਿਹਾਸ ਸਿਰਜਿਆ ਹੈ, ਜੋ ਕਿ ਰਹਿੰਦੀ ਦੁਨੀਆਂ ਤੱਕ ਕਾਇਮ ਰਹੇਗਾ।ਅੱਜ ਪਿੰਡ ਮੱਤੇਵਾੜਾ ਦੀ ਚੁੰਗੀ ਕੋਲੋਂ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਅਧੀਨ 7 ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਢਿੱਲੋਂ ਨੇ ਦੱਸਿਆ ਕਿ ਇਸ ਯੋਜਨਾ ਦਾ ਪੰਜਾਬ ਦਾ ਹਰੇਕ ਵਰਗ ਨਾਲ ਸੰਬੰਧਤ ਲੋਕ ਲਾਹਾ ਲੈ ਰਹੇ ਹਨ। ਗਰੀਬ ਅਤੇ ਲਾਚਾਰ ਲੋਕ ਜੋ ਕਿ ਸਮੇਂ ਅਤੇ ਪੈਸੇ ਦੀ ਮਜ਼ਬੂਰੀ ਕਾਰਨ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਤੋਂ ਅਸਮਰੱਥ ਸਨ, ਉਨ੍ਹਾਂ ਲਈ ਇਹ ਯੋਜਨਾ ਵਰਦਾਨ ਸਾਬਿਤ ਹੋ ਰਹੀ ਹੈ। ਇਸ ਯਾਤਰਾ ਦੌਰਾਨ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਗਠਜੋੜ ਵਾਲੀ ਸਰਕਾਰ ਨੇ ਪਿਛਲੇ ਸਾਢੇ 9 ਸਾਲਾਂ ਦੌਰਾਨ ਵਿਕਾਸ ਕਰਨ ਦੇ ਨਾਲ-ਨਾਲ ਹਰੇਕ ਵਰਗ ਲਈ ਰਿਆਇਤਾਂ ਅਤੇ ਭਲਾਈ ਯੋਜਨਾਵਾਂ ਚਾਲੂ ਕਰਕੇ ਇਤਿਹਾਸ ਸਿਰਜਿਆ ਹੈ, ਜੋ ਕਿ ਰਹਿੰਦੀ ਦੁਨੀਆਂ ਤੱਕ ਕਾਇਮ ਰਹੇਗਾ। 

ਉਨ੍ਹਾਂ ਕਿਹਾ ਕਿ ਸੂਬਾ ਪੰਜਾਬ ਵਿੱਚ ਹੋ ਰਹੇ ਵਿਕਾਸ ਅਤੇ ਲੋਕ ਹਿੱਤ ਕੰਮਾਂ ਦੀ ਹੋਰ ਸੂਬੇ ਵੀ ਨਕਲ ਕਰ ਰਹੇ ਹਨ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਸੂਬਾ ਪੰਜਾਬ ਜਲਦ ਹੀ ਦੇਸ਼ ਦੇ ਸਭ ਤੋਂ ਵਿਕਸਤ ਸੂਬਿਆਂ ਵਿੱਚੋਂ ਪਹਿਲੇ ਨੰਬਰ 'ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਹਰੇਕ ਹਲਕੇ ਤੋਂ 15 ਦਿਨ ਬਾਅਦ 7-7 ਬੱਸਾਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਰਵਾਨਾ ਹੋਇਆ ਕਰਨਗੀਆਂ।ਸ੍ਰ. ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਯੋਜਨਾਵਾਂ (ਜਿਵੇਂਕਿ ਸ਼ਗਨ ਸਕੀਮ, ਬੁਢਾਪਾ ਪੈਨਸ਼ਨ ਯੋਜਨਾ, ਆਟਾ-ਦਾਲ, ਮੁਫ਼ਤ ਬਿਜਲੀ, ਮਾਈ ਭਾਗੋ ਵਿਦਿਆ ਯੋਜਨਾ ਅਤੇ ਹੋਰ) ਚਾਲੂ ਕੀਤੀਆਂ ਹਨ, ਜਿਨ੍ਹਾਂ ਦਾ ਸੂਬੇ ਦੇ ਲੱਖਾਂ ਲੋਕ ਫਾਇਦਾ ਲੈ ਰਹੇ ਹਨ। ਨੀਲੇ ਕਾਰਡ ਧਾਰਕਾਂ, ਜਿੰਮੀਦਾਰਾਂ ਅਤੇ ਦੁਕਾਨਦਾਰਾਂ ਲਈ ਪੰਜਾਬ ਸਰਕਾਰ ਵੱਲੋਂ ਬੀਮਾ ਕਾਰਡ ਬਣਾਇਆ ਗਿਆ ਹੈ। ਇਹ ਕਾਰਡ ਧਾਰਕ 50 ਹਜ਼ਾਰ ਤੱਕ ਦਾ ਚੋਣਵੇ ਹਸਪਤਾਲਾਂ ਵਿੱਚ ਮੁਫਤ ਇਲਾਜ਼ ਕਰਵਾ ਸਕਦਾ ਹੈ, ਇਸ ਦੇ ਨਾਲ ਹੀ ਪਰਿਵਾਰ ਦੇ ਮੁੱਖੀ ਦੀ ਕਿਸੇ ਦੁਰਘਟਨਾ ਦੌਰਾਨ ਮੌਤ ਹੋਣ 'ਤੇ 5 ਲੱਖ ਰੁਪਏ ਤੱਕ ਦੀ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾਂਦੀ ਹੈ। ਇਸ ਮੌਕੇ ਯਾਤਰਾ 'ਤੇ ਰਵਾਨਾ ਹੋਣ ਵਾਲੀ ਸੰਗਤ ਨੇ ਪੰਜਾਬ ਸਰਕਾਰ ਅਤੇ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਜਥੇਦਾਰ ਗੁਰਚਰਨ ਸਿੰਘ ਮੇਹਰਬਾਨ, ਪੀ. ਏ. ਸ੍ਰ. ਰਛਪਾਲ ਸਿੰਘ ਅਤੇ ਹੋਰ ਹਾਜ਼ਰ ਸਨ। 

 

Tags: Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD