Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਦੇ ਸਮਾਗਮ ਇਤਿਹਾਸਕ ਤੇ ਯਾਦਗਾਰੀ ਹੋਣਗੇ: ਸੁਖਦੇਵ ਸਿੰਘ ਢੀਂਡਸਾ

ਸਮਾਗਮਾਂ ਰਾਹੀਂ ਨਵੀਂ ਪੀੜ੍ਹੀਂ ਨੂੰ ਪੰਜਾਬੀ ਸੂਬੇ ਦੇ ਇਤਿਹਾਸ ਅਤੇ ਅਹਿਮੀਅਤ ਬਾਰੇ ਜਾਣੂੰ ਕਰਵਾਇਆ ਜਾਵੇਗਾ: ਡਾ. ਦਲਜੀਤ ਸਿੰਘ ਚੀਮਾ

Web Admin

Web Admin

5 Dariya News

ਚੰਡੀਗੜ੍ਹ , 21 Aug 2016

Last updated on: Aug 21, 2016, 00:00 IST

ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਅੱਜ ਇਥੇ ਪੰਜਾਬ ਭਵਨ ਵਿਖੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਬਣਾਈ ਉਚ ਪੱਧਰੀ ਕਮੇਟੀ ਦੀ ਮੀਟਿੰਗ ਹੋਈ। ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਉਚ ਅਧਿਕਾਰੀਆਂ ਸਮੇਤ ਸਬੰਧਤ ਵਿਭਾਗਾਂ ਦੇ ਸਕੱਤਰ ਤੇ ਮੁਖੀ ਸ਼ਾਮਲ ਹੋਏ।ਮੀਟਿੰਗ ਉਪਰੰਤ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਸ. ਢੀਂਡਸਾ ਨੇ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਸਮਾਗਮ ਇਤਿਹਾਸਕ ਤੇ ਯਾਦਗਾਰੀ ਹੋਣਗੇ। ਵੱਡੇ ਉਦਘਾਟਨੀ ਤੇ ਸਮਾਪਤੀ ਸਮਾਰੋਹ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਸਮਾਗਮ ਕਰਵਾਏ ਜਾਣਗੇ ਜਿਨ੍ਹਾਂ ਰਾਹੀਂ ਸੂਬੇ ਦੇ ਹਰ ਵਸਨੀਕ ਨੂੰ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡਾਂ ਅਤੇ ਸੱਭਿਆਚਾਰ ਵਿਭਾਗ ਵੱਲੋਂ ਹਰ ਪੱਧਰ 'ਤੇ ਸਮਾਗਮ ਕਰਵਾਏ ਜਾਣਗੇ ਜਿਨ੍ਹਾਂ ਰਾਹੀਂ ਅਮੀਰ ਪੰਜਾਬੀ ਵਿਰਸੇ, ਮਾਂ-ਬੋਲੀ, ਸਾਹਿਤ, ਸੱਭਿਆਚਾਰ, ਵਿਰਾਸਤ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਹਰ ਵਿਭਾਗ ਆਪਣੇ ਨਾਲ ਸਬੰਧਤ ਸਮਾਗਮਾਂ ਦੀ ਰੂਪ ਰੇਖਾ ਉਲੀਕ ਰਿਹਾ ਹੈ ਜਿਸ ਨੂੰ ਅੰਤਿਮ ਰੂਪ ਅਗਲੀ ਮੀਟਿੰਗ ਵਿੱਚ ਦੇਣ ਉਪਰੰਤ ਮਹੀਨਾ ਭਰ ਚੱਲਣ ਵਾਲੇ ਸਮਾਗਮਾਂ ਦਾ ਕੈਲੰਡਰ ਜਾਰੀ ਕੀਤਾ ਜਾਵੇਗਾ।ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੂਬਾ ਵਾਸੀਆਂ ਨੇ ਪੰਜਾਬੀ ਸੂਬੇ ਦੀ ਪ੍ਰਾਪਤੀ ਲਈ ਵੱਡਾ ਸੰਘਰਸ਼ ਕਰਦਿਆਂ ਅਥਾਹ ਕੁਰਬਾਨੀਆਂ ਦਿੱਤੀਆਂ। 

50ਵੀਂ ਵਰ੍ਹੰਗੇਢ ਮੌਕੇ ਕਰਵਾਏ ਜਾਣ ਵਾਲੇ ਇਨ੍ਹਾਂ ਸਮਾਗਮਾਂ ਰਾਹੀਂ ਨਵੀਂ ਪੀੜ੍ਹੀਂ ਨੂੰ ਪੰਜਾਬੀ ਸੂਬੇ ਦੇ ਇਤਿਹਾਸ, ਕੁਰਬਾਨੀਆਂ ਅਤੇ ਅਹਿਮੀਅਤ ਤੋਂ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬੀ ਸੂਬੇ ਦੇ ਇਤਿਹਾਸ ਸਬੰਧੀ ਇਕ ਡਾਕੂਮੈਂਟਰੀ ਫਿਲਮ ਬਣਾਈ ਜਾ ਰਹੀ ਹੈ ਜਿਸ ਨੂੰ ਸਮਾਗਮਾਂ ਦੌਰਾਨ ਦਿਖਾਇਆ ਜਾਵੇਗਾ। ਇਸ ਤੋਂ ਇਲਾਵਾ ਕਿਤਾਬਾਂ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਹਨ। ਪੰਜਾਬੀ ਸੂਬੇ ਦੇ ਸੰਘਰਸ਼ ਨੂੰ ਦਰਸਾਉਂਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਥਾਂ-ਥਾਂ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਦੇ ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਏ ਜਾਣ ਵਾਲੇ ਸਹਿ ਵਿਦਿਅਕ, ਸਾਹਿਤਕ ਤੇ ਸੱਭਿਆਚਾਰਕ ਮੁਕਾਬਲਿਆਂ ਦਾ ਥੀਮ ਪੰਜਾਬੀ ਸੂਬੇ ਨਾਲ ਸਬੰਧਤ ਹੋਵੇਗਾ।ਮੀਟਿੰਗ ਵਿੱਚ ਉਪ ਮੁੱਖ ਮੰਤਰੀ ਦੇ ਸਲਾਹਕਾਰ ਸ. ਮਨਜਿੰਦਰ ਸਿੰਘ ਸਿਰਸਾ, ਪ੍ਰਮੁੱਖ ਸਕੱਤਰ, ਸੱਭਿਆਚਾਰ ਮਾਮਲੇ ਸ੍ਰੀਮਤੀ ਅੰਜਲੀ ਭਾਵੜਾ, ਪ੍ਰਮੁੱਖ ਸਕੱਤਰ, ਆਜ਼ਾਦੀ ਘੁਲਾਟੀਆ ਸ੍ਰੀ ਵੀ.ਕੇ.ਜੰਜੂਆ, ਪ੍ਰਮੁੱਖ ਸਕੱਤਰ, ਐਨ.ਆਰ.ਆਈ.  ਸ੍ਰੀ ਸੰਜੇ ਕੁਮਾਰ, ਸਕੱਤਰ, ਖੇਡਾਂ ਸ੍ਰੀ ਵੀ.ਪੀ.ਸਿੰਘ, ਸਕੱਤਰ, ਸੂਚਨਾ ਤੇ ਲੋਕ ਸੰਪਰਕ ਸ੍ਰੀ ਰਾਹੁਲ ਤਿਵਾੜੀ, ਵਧੀਕ ਸਕੱਤਰ, ਸ਼ਿਕਾਇਤ ਨਿਵਾਰਨ ਸ੍ਰੀਮਤੀ ਰੁਪਾਂਜਲੀ ਕਾਰਥਿਕ, ਡਾਇਰੈਕਟਰ, ਸੂਚਨਾ ਤੇ ਲੋਕ ਸੰਪਰਕ ਡਾ.ਸੇਨੂੰ ਦੁੱਗਲ, ਡਾਇਰੈਕਟਰ, ਸੱਭਿਆਚਾਰ ਮਾਮਲੇ ਡਾ.ਨਵਜੋਤ ਰੰਧਾਵਾ, ਡਾਇਰੈਕਟਰ, ਖੇਡਾਂ ਸ੍ਰੀ ਰਾਹੁਲ ਗੁਪਤਾ, ਡੀ.ਪੀ.ਆਈ. (ਕਾਲਜਾਂ) ਸ੍ਰੀ ਟੀ.ਕੇ.ਗੋਇਲ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਬਲਬੀਰ ਸਿੰਘ ਢੋਲ, ਪ੍ਰਸਿੱਧ ਇਤਿਹਾਸਕ ਸ. ਹਰਵਿੰਦਰ ਸਿੰਘ ਖਾਲਸਾ, ਡਿਪਟੀ ਡਾਇਰੈਕਟਰ, ਐਸ.ਸੀ.ਈ.ਆਰ.ਟੀ. ਡਾ.ਗਿੰਨੀ ਦੁੱਗਲ, ਡਿਪਟੀ ਡਾਇਰੈਕਟਰ (ਫਿਜ਼ੀਕਲ ਐਜੂਕੇਸ਼ਨ) ਸ੍ਰੀ ਮੇਵਾ ਸਿੰਘ ਸਿੱਧੂ ਆਦਿ ਹਾਜ਼ਰ ਸਨ।

 

Tags: Sukhdev Singh Dhindsa , Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD