Saturday, 11 May 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ

 

ਸਿਹਤ ਵਿਭਾਗ ਜੇਲ੍ਹਾਂ ਵਿਚ ਢੁਕਵੀਆਂ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਵੇ - ਸਰਵਨ ਸਿੰਘ ਫਿਲੌਰ

ਜੇਲ ਅਥਾਰਟੀ ਦੋਸ਼ੀ ਦੀ ਮੇਡੀਕਲ ਫਾਈਲ ਤਿਆਰ ਕਰੇਗੀ, ਜੇਲ੍ਹਾਂ ਵਿਚ ਏ.ਡੀ.ਜੀ.ਪੀ ਡਾਕਟਰਾਂ ਦੀ ਮੌਜੂਦਗੀ 'ਤੇ ਨਿਗਰਾਨੀ ਰੱਖਣਗੇ

ਸਰਵਨ ਸਿੰਘ ਫਿਲੌਰ
ਸਰਵਨ ਸਿੰਘ ਫਿਲੌਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 17 Jul 2013

ਪੰਜਾਬ ਦੀਆਂ ਜੇਲ੍ਹਾਂ ਵਿਚ ਅਢੁਕਵੀਆਂ ਸਿਹਤ ਸਹੂਲਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਜੇਲ ਮੰਤਰੀ ਸ ਸਰਵਨ ਸਿੰਘ ਫਿਲੌਰ ਨੇ  ਪ੍ਰਮੁੱਖ ਸਕੱਤਰ ਸਿਹਤ ਨੂੰ ਰਾਜ ਦੀਆਂ ਜੇਲ੍ਹਾਂ ਵਿਚ ਢੁਕਵੀਂਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ।ਅੱਜ ਇਥੇ ਜਾਰੀ ਇਕ ਬਿਆਨ ਵਿਚ ਮੰਤਰੀ ਨੇ ਜੇਲ੍ਹਾਂ ਖਾਸ ਕਰ ਫਰੀਦਕੋਟ ਜੇਲ ਜਿਥੇ ਇਸ ਸਾਲ ਜਨਵਰੀ ਤੋਂ 11 ਕੈਦੀਆਂ ਦੀ ਮੌਤ ਹੋ ਗਈ ਹੈ  ਵਿਚ ਹੇਠਲੇ ਪੱਧਰ ਦੀਆਂ ਮੈਡੀਕਲ ਸਹੂਲਤਾ 'ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਇਨ੍ਹਾਂ ਮੌਤਾਂ ਦੇ ਸਬੰਧ ਵਿਚ ਮੈਜਿਸਟੀਰੀਅਲ/ਜੁਡੀਸ਼ਿਅਲ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋ ਕੈਦੀਆਂ ਨੇ ਆਤਮ ਹੱਤਿਆ ਕੀਤੀ ਹੈ ਜਦਕਿ ਤਿੰਨ ਹੋਰ ਨਸ਼ਿਆਂ ਦੇ ਆਦੀ ਸਨ ਜਿਨ੍ਹਾਂ ਨੂੰ ਕਿ ਫਰੀਦਕੋਟ ਹਸਪਤਾਲ ਵਿਚ ਮੌਤ ਹੋਣ ਤੋ ਥੋੜ੍ਹਾ ਸਮਾਂ ਪਹਿਲਾਂ ਗਿਰਫਤਾਰ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਫੋਰਂੈਸਿਕ ਲੈਬਾਰਟਰੀ ਦੀ ਰਿਪੋਰਟ ਦਾ ਇੰਤਜਾਰ ਕੀਤਾ ਜਾ ਰਿਹਾ ਹੈ। 

ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਹ ਵੀ ਆਖਿਆ ਕਿ ਉਹ ਜੇਲ੍ਹ ਅਧਿਕਾਰੀਆਂ ਨੂੰ ਅਗਾਊ ਸੂਚਨਾ ਦੇਣ ਤੋ ਬਗੈਰ ਉਥੇ ਤਾਇਨਾਤ ਡਾਕਟਰਾਂ ਅਤੇ ਹੋਰ ਸਟਾਫ ਦਾ ਤਬਾਦਲਾ ਨਾ ਕਰਨ ਅਤੇ ਤਬਾਦਲਾ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਬਦਲਵਾਂ ਪ੍ਰਬੰਧ ਕਰਨ। ਉਨ੍ਹਾਂ ਨੇ ਜੇਲ੍ਹ ਸੁਪਰਡੇਂਟਾਂ ਨੂੰ ਵੀ ਕਿਹਾ ਕਿ ਉਹ ਗ੍ਰਿਫਤਾਰ ਕੀਤੇ ਦੋਸ਼ੀਆਂ ਦਾ ਪੂਰੀ ਤਰ੍ਹਾਂ ਮੁਆਇਨਾ ਕਰਨ ਅਤੇ ਗ੍ਰਿਫਤਾਰੀ ਦੇ ਮੌਕੇ ਉਨ੍ਹਾਂ ਦੀ ਇਕ ਮੁਕੰਮਲ ਫਾਈਲ ਬਨਾਉਣ।ਗਿਰਫਤਰ ਕੀਤੇ ਵਿਅਕਤੀਆਂ ਦੇ ਪਰਿਵਾਰ ਦੇ ਮੈਂਬਰਾਂ ਨਾਲ ਵੀ ਕੇਸ ਦੇ ਸਬੰਧ ਵਿਚ ਵਿਚਾਰ ਵਟਾਂਦਰਾ ਕੀਤਾ ਜਾਵੇ ਕਿ ਉਹ ਗ੍ਰਿਫਤਾਰੀ ਦੇ ਸਮੇਂ ਕਿਸੇ ਪੁਰਾਣੀ ਬਿਮਾਰੀ ਨਾਲ ਪੀੜਤ ਹੈ ਜਾਂ ਨਹੀ। ਪ੍ਰ੍ਰਮੁੱਖ ਸਕੱਤਰ ਸਿਹਤ ਨੇ ਮੰਤਰੀ ਨੂੰ ਭਰੋਸਾ ਦੁਆਇਆ ਕਿ ਸਿਹਤ ਵਿਭਾਗ ਜੇਲ੍ਹਾਂ ਵਿਚ ਮੈਡੀਕਲ ਸਟਾਫ ਦੀ ਢੁਕਵੀਂ ਮੌਜੂਦਗੀ ਨੂੰ ਯਕੀਨੀ ਬਣਾਏਗਾ ਅਤੇ ਇਸ ਸਬੰਧ ਵਿਚ ਬਦਲਵੇਂ ਪ੍ਰਬੰਧ ਵੀ ਕੀਤੇ ਜਾਣਗੇ। ਕੈਦੀਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਲੋੜੀਂਦਾ ਸਾਜੋ ਸਮਾਨ ਵੀ ਮੁਹੱਈਆ ਕਰਵਾਇਆ ਜਾਵੇਗਾ। ਮÎੰਤਰੀ ਨੇ ਏ.ਡੀ.ਜੀ.ਪੀ ਜੇਲ੍ਹਾ ਸ਼੍ਰੀ ਆਰ ਪੀ ਮੀਨਾ ਨੂੰ ਕਿਹਾ ਕਿ ਉਹ ਰਾਜ ਦੀਆਂ ਸਾਰੀਆਂ 25 ਜੇਲ੍ਹਾਂ ਵਿਚ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਮੌਜੂਦਗੀ 'ਤੇ ਨਿਗਰਾਨੀ ਰੱਖਣ। ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਇਹ ਹੁਕਮ ਵੀ ਦਿੱਤੇ ਕਿ ਉਹ ਡਾਕਟਰਾਂ ਅਤੇ ਹੋਰ ਸਟਾਫ ਦੀ ਮੌਜੂਦਗੀ ਦੀ ਏ.ਡੀ.ਜੀ.ਪੀ ਨੂੰ ਰੋਜਾਨ ਸ਼ਾਮ ਤੱਕ  ਰਿਪੋਰਟ ਦੇਣ। ਉਨ੍ਹਾਂ ਨੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਵੀ ਨਿਰਦੇਸ਼ ਦਿੱਤੇ ਅਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਵੀ ਚਿਤਾਵਨੀ ਦਿੱਤੀ।

 

Tags: Sarvan Singh Phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD