Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੋਹਣ ਸਿੰਘ ਠੰਡਲ ਨੇ ਭੂੰਗਰਨੀ ਸਕੂਲ ਨੂੰ ਅਪਗਰੇਡ ਕਰਨ ਦਾ ਕੀਤਾ ਉਦਘਾਟਨ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜਸ਼ੰਕਰ , 22 Aug 2016

Last updated on: Aug 22, 2016, 00:00 IST

ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ ਸੋਹਣ ਸਿੰਘ ਠੰਡਲ ਨੇ ਪਿੰਡ ਭੂੰਗਰਨੀ ਵਿਖੇ ਸ਼ਹੀਦ ਹੋਲਦਾਰ ਗਿਆਨ ਸਿੰਘ ਸਰਕਾਰੀ ਹਾਈ ਸਕੂਲ ਨੂੰ ਅਪਗਰੇਡ ਕਰਨ ਦਾ ਰਸਮੀ ਤੋਰ ਤੇ ਉਦਘਾਟਨ ਕੀਤਾ।ਉਨ੍ਹਾਂ ਨੇ ਪਿੰਡ ਵਿਖੇ ਹੀ ਨਵੀਆਂ ਬਣਾਈਆਂ ਗਈਆਂ ਗਲੀਆਂ-ਨਾਲੀਆਂ ਦਾ ਵੀ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਸ੍ਰੀ ਮੋਹਨ ਸਿੰਘ ਲੇਹਲ ਵਲੋਂ ਸਕੂਲ ਵਿਖੇ ਪਹੁੰਚਣ 'ਤੇ ਸ੍ਰ: ਠੰਡਲ ਦਾ ਜ਼ੋਰਦਾਰ ਸਵਾਗਤ ਕੀਤਾ।ਇਸ ਦੌਰਾਨ ਸਕੂਲ ਵਿੱਚ ਹੋਏ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ: ਠੰਡਲ ਨੇ ਕਿਹਾ ਕਿ ਸਿੱਖਿਆ ਦਾ ਮਿਆਰੀ ਪੱਧਰ ਉੱਚਾ ਕਰਨ ਲਈ ਰਾਜ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਉਨਾ ਕਿਹਾ ਕਿ ਇਸ ਤੋਂ ਪਹਿਲਾਂ ਹਲਕਾ ਚੱਬੇਵਾਲ ਦੇ 5 ਪਿੰਡਾਂ ਅਹਿਰਾਣਾ ਕਲਾਂ, ਮੋਨਾ ਕਲਾਂ, ਮੇਹਟਿਆਣਾ, ਬੰਬੇਲੀ, ਫਲਾਹੀ ਸਕੂਲਾਂ ਨੂੰ ਅਪਗਰੇਡ ਕੀਤਾ ਗਿਆ ਹੈ ਅਤੇ ਅੱਜ 6ਵੇਂ ਪਿੰਡ ਭੂੰਗਰਨੀ ਦੇ ਸਕੂਲ ਨੂੰ ਅਪਗਰੇਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ 25 ਕਰੋੜ ਰੁਪਏ ਖਰਚ ਕਰਕੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਹੀ ਲੋਕ ਭਲਾਈ ਦੀਆਂ ਸਕੀਮਾਂ ਸ਼ੁਰੂ ਕਰਕੇ ਅਸਲ ਵਿੱਚ ਲੋਕਾਂ ਦੀ ਬਾਂਹ ਫੜੀ ਹੈ।ਹਲਕਾ ਨਿਵਾਸੀਆਂ ਨੇ ਪਿਛਲੇ ਵਿਧਾਨ ਸਭਾ ਚੋਣਾਂ ਵਿੱਚ ਵੀ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਸੀ ਅਤੇ ਇਸ ਵਾਰ ਵੀ ਪੂਰਾ ਸਾਥ ਦੇਣਗੇ, ਤਾਂ ਜੋ ਹਲਕੇ ਵਿੱਚ ਚਲ ਰਹੀ ਵਿਕਾਸ ਦੀ ਲੜੀ ਨੂੰ ਅੱਗੇ ਤੋਰਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਅਤੇ ਸ਼ਗਨ ਸਕੀਮ ਦੇ ਲਾਭਪਾਤਰੀਆਂ ਨੂੰ ਚੈਕ ਵੀ ਭੇਂਟ ਕੀਤੇ। 

ਇਸ ਮੌਕੇ 'ਤੇ ਬਲਾਕ ਸੰਮਤੀ ਚੇਅਰਪਰਸ਼ਨ ਸੰਤੋਸ਼ ਕੁਮਾਰੀ, ਸਰਪੰਚ ਰਾਜ ਕੁਮਾਰ, ਡਿਪਟੀ ਜਿਲ੍ਹਾ ਅਫਸਰ ਸ਼ਲਿੰਦਰ ਠਾਕਰ, ਸਰਕਲ ਪ੍ਰਧਾਨ ਮੇਹਟਿਆਣਾ ਜਥੇਦਾਰ ਜੱਸਾ ਸਿੰਘ ਮਰਨਾਈਆ,  ਜਿਲ੍ਹਾ ਸਕੱਤਰ ਭਾਮ ਡਾਕਟਰ ਲਖਵਿੰਦਰ ਕੌਰ,  ਬਲਵੀਰ ਕੌਰ ਭੂੰਗਰਨੀ, ਪ੍ਰਧਾਨ ਐਸ ਸੀ ਵਿੰਗ ਜਥੇਦਾਰ ਪਰਮਜੀਤ ਸਿੰਘ ਪੰਜੌੜ, ਸਰਪੰਚ ਨੰਦ ਲਾਲ ਰਾਜਪੁਰ ਭਾਈਆਂ, ਸਰਪੰਚ ਰਾਜ ਕੁਮਾਰ, ਅਜੈ ਕੁਮਾਰ, ਮਾਸਟਰ ਰਛਪਾਲ ਸਿੰਘ ਜਲਵੇਹੜਾ, ਬੀਬੀ ਜਸਵੀਰ ਕੌਰ ਸਹਿਗਲ, ਮਲਕੀਅਤ ਸਿੰਘ ਠੰਡਲ,  ਗੁਰਮੁੱਖ ਸਿੰਘ ਪੰਚਾਇਤ ਸੈਕਟਰੀ, ਸਰਪੰਚ ਦਵਿੰਦਰ ਸਿੰਘ ਢਿੱਲੋ ਮੋਜੋਮਜਾਰਾ, ਧਰਮਪਾਲ ਜੀ ਏ, ਨਰਿੰਦਰ ਸਿੰਘ ਧਾਮੀ ਯੂਥ ਪ੍ਰਧਾਨ ਸਰਕਲ ਮੇਹਟੀਆਣਾ, ਜਥੇਦਾਰ ਹਰਜਾਪ ਸਿੰਘ ਮੱਖਣ ਦੋਆਬਾ ਜੋਨ ਜਨਰਲ ਸਕੱਤਰ, ਜਥੇਦਾਰ ਕੇਵਲ ਸਿੰਘ ਖੰਨੌੜਾ ਪ੍ਰਧਾਨ ਐਸ ਸੀ ਸਰਕਲ ਮੇਹਟੀਆਣਾ,  ਸਰਪੰਚ ਜੰਗੀ ਰਾਮ ਮੁੱਖਲਿਆਣਾ, ਸੁਰਿੰਦਰ ਸਿੰਘ ਪੰਚ, ਰਵੀ ਮੇਹਟੀਆਣਾ, ਜਸਵੀਰ ਸਿੰਘ ਸੰਘਾ ਰਾਜਪੁਰ ਭਾਈਆਂ, ਕਰਨਜੀਤ ਸਿੰਘ ਰਿੰਕੀ, ਸੁਖਵਿੰਦਰ ਸਿੰਘ ਰਾਜਪੁਰ ਭਾਈਆਂ, ਨੰਬਰਦਾਰ ਗੁਰਵਿੰਦਰ ਸਿੰਘ ਤਾਜੋਵਾਲ, ਸੁਰਜੀਤ ਕੌਰ, ਅਮਰਜੀਤ ਸਿੰਘ, ਸਿੰਗਾਰਾ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਮਸੂਤਾ, ਦਵਿੰਦਰ ਕੌਰ, ਪਰਮਜੀਤ ਸਿੰਘ ਤਾਜੋਵਾਲ, ਬ੍ਰਿਕਮਜੀਤ ਸਿੰਘ ਸਿੰਬਲੀ ਸਮੇਤ ਸਕੂਲ ਸਟਾਫ਼ ਵੀ ਹਾਜਰ ਸੀ। 

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD