Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ ਪਾਰਲੀਮੈਂਟ ਮੈਂਬਰਾਂ ਦੇ ਵਫ਼ਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ

ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਡਿਫੈਂਸ ਅਕੈਡਮੀ ਸਥਾਪਤ ਕਰਨ ਦੀ ਮੰਗ

Web Admin

Web Admin

5 Dariya News

ਨਵੀਂ ਦਿੱਲੀ , 23 Aug 2016

Last updated on: Aug 23, 2016, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਵਸ ਦੇ ਮੌਕੇ 'ਤੇ ਉਨ੍ਹਾਂ ਦੀ ਕਰਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਡਿਫੈਂਸ ਅਕੈਡਮੀ ਦੀ ਸਥਾਪਨਾ ਕੀਤੀ ਜਾਵੇ। ਇਸ ਸਬੰਧੀ ਪਾਰਟੀ ਦੇ ਪਾਰਲੀਮੈਂਟ ਮੈਂਬਰਾਂ ਦਾ ਇਕ ਵਫ਼ਦ ਮੁਲਕ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਉਨ੍ਹਾਂ ਦੇ ਦਿੱਲੀ ਸਥਿਤ ਦਫ਼ਤਰ ਵਿੱਚ ਮਿਲਿਆ।ਪਾਰਟੀ ਦੇ ਜਨਰਲ ਸਕੱਤਰ ਤੇ ਬੁਲਾਰੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਫ਼ਦ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਡਿਫੈਂਸ ਅਕੈਡਮੀ ਦੀ ਸਥਾਪਨਾ ਜਿੱਥੇ ਇਸ ਖਿੱਤੇ ਦੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਜਾਣ ਲਈ ਪ੍ਰੇਰਿਤ ਤੇ ਸਿੱਖਿਅਤ ਕਰੇਗੀ, ਉਥੇ ਮੁਲਕ ਦੀ ਸੁਰੱਖਿਆ ਲਈ ਵੀ ਅਹਿਮ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਵਫ਼ਦ ਨੇ ਇਹ ਵੀ ਮੰਗ ਕੀਤੀ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪੰਜਾਬ ਖਾਸ ਕਰਕੇ ਸਿੱਖ ਇਤਿਹਾਸ ਤੇ ਵਿਰਸੇ 'ਤੇ ਖੋਜ ਕਾਰਜਾਂ ਲਈ ਇਕ ਵਿਸ਼ੇਸ਼ ਖੋਜ ਕੇਂਦਰ ਬਣਾਇਆ ਜਾਵੇ।ਪਾਰਟੀ ਦੇ ਵਫ਼ਦ ਨੇ ਅਗਲੇ ਵਰ੍ਹੇ ਜਨਵਰੀ ਵਿੱਚ ਪਟਨਾ ਸਾਹਿਬ ਵਿਖੇ ਹੋਣ ਵਾਲੇ ਵਿਸ਼ੇਸ਼ ਸਮਾਗਮ ਦੇ ਪ੍ਰਬੰਧਾਂ ਸਬੰਧੀ ਚਰਚਾ ਕਰਦਿਆਂ ਮੰਗ ਕੀਤੀ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਵਿਸ਼ਵ ਭਰ ਵਿੱਚੋਂ ਲੱਖਾਂ ਦੀ ਗਿਣਤੀ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਤੋਂ ਤਖ਼ਤ ਸਾਹਿਬ ਤੱਕ ਐਲਵੇਟਿਡ ਰੋਡ ਬਣਾਈ ਜਾਵੇ।

ਸ਼੍ਰੋਮਣੀ ਅਕਾਲੀ ਦਲ ਨੇ ਗ੍ਰਹਿ ਮੰਤਰੀ ਨੂੰ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਲਈ ਪੰਜਾਬ ਤੇ ਬਿਹਾਰ ਸੂਬਿਆਂ ਲਈ ਰਾਖਵੀਂ ਰੱਖੀ ਗਈ 100 ਕਰੋੜ ਰੁਪਏ ਦੀ ਰਾਸ਼ੀ ਛੇਤੀ ਜਾਰੀ ਕਰਾ ਦਿੱਤੀ ਜਾਵੇ। ਇਨ੍ਹਾਂ ਦੋਵਾਂ ਸਰਕਾਰਾਂ ਨੇ ਆਪਣੇ-ਆਪਣੇ ਸੂਬਿਆਂ ਵਿੱਚ ਇਸ ਇਤਿਹਾਸਕ ਦਿਹਾੜੇ ਨੂੰ ਵੱਡੀ ਪੱਧਰ 'ਤੇ ਮਨਾਉਣ ਲਈ ਪ੍ਰੋਗਰਾਮ ਉਲੀਕੇ ਹੋਏ ਹਨ ਅਤੇ ਇਨ੍ਹਾਂ ਪ੍ਰੋਗਰਾਮਾਂ ਲਈ ਬਜਟ ਵਿੱਚ ਰਾਸ਼ੀ ਵੀ ਰੱਖੀ ਹੋਈ ਹੈ।ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਅਕਾਲੀ ਦਲ ਦੇ ਵਫ਼ਦ ਵੱਲੋਂ ਉਠਾਏ ਸਾਰੇ ਮਾਮਲਿਆਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਇਸ ਸਬੰਧੀ ਤਜਵੀਜ਼ਾਂ ਬਣਾ ਕੇ ਕੇਂਦਰ ਸਰਕਾਰ ਨੂੰ ਛੇਤੀ ਭਿਜਵਾ ਦਿੱਤੀਆਂ ਜਾਣ ਤਾਂ ਕਿ ਉਨ੍ਹਾਂ 'ਤੇ ਫੈਸਲਾ ਕੀਤਾ ਜਾ ਸਕੇ।ਅਕਾਲੀ ਆਗੂ ਨੇ ਦੱਸਿਆ ਕਿ ਗ੍ਰਹਿ ਮੰਤਰੀ ਤੋਂ ਇਹ ਵੀ ਮੰਗ ਕੀਤੀ ਗਈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿੱਚ ਦੋ ਸਿੱਖ ਪਾਰਲੀਮੈਂਟ ਮੈਂਬਰਾਂ ਨੂੰ ਚੁਣ ਕੇ ਭੇਜਣ ਦੀ ਪ੍ਰਕ੍ਰਿਆ ਛੇਤੀ ਤੋਂ ਛੇਤੀ ਬਹਾਲ ਕੀਤੀ ਜਾਵੇ। ਜੰਮੂ-ਕਸ਼ਮੀਰ ਦੇ ਸਿੱਖਾਂ ਦੀਆਂ ਸਮੱਸਿਆਵਾਂ ਗ੍ਰਹਿ ਮੰਤਰੀ ਦੇ ਧਿਆਨ ਵਿੱਚ ਲਿਆਉਂਦਿਆਂ ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦਾ ਹੱਲ ਤੁਰੰਤ ਕੀਤਾ ਜਾਵੇ। ਵਫ਼ਦ ਨੇ ਕੌਮੀ ਮਾਰਗਾਂ 'ਤੇ ਲੱਗੇ ਟੌਲ ਪਲਾਜ਼ਿਆਂ ਦੇ ਠੇਕੇਦਾਰਾਂ ਵੱਲੋਂ ਕੰਬਾਈਨ ਮਾਲਕਾਂ ਦੀ ਕੀਤੀ ਜਾਂਦੀ ਲੁੱਟ ਨੂੰ ਤੁਰੰਤ ਬੰਦ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਨੂੰ ਖੇਤੀ ਮਸ਼ੀਨਰੀ ਦੀ ਸੂਚੀ ਵਿੱਚ ਸ਼ਾਮਲ ਕਰਦਿਆਂ ਟਰੈਕਟਰ-ਟਰਾਲੀ ਦੀ ਤਰਜ਼ 'ਤੇ ਟੌਲ ਪਲਾਜ਼ੇ ਤੋਂ ਮੁਕਤ ਕੀਤਾ ਜਾਵੇ।

 

Tags: Rajnath Singh , Prem Singh Chandumajra , Sukhdev Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD