Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਮਰੀਜ਼ਾਂ ਨਾਲ ਠੱਗੀਆਂ ਮਾਰਨ ਵਾਲੇ ਹਸਪਤਾਲਾਂ ਖ਼ਿਲਾਫ਼ ਹੋਵੇਗੀ ਕਾਰਵਾਈ-ਸੁਰਜੀਤ ਕੁਮਾਰ ਜਿਆਣੀ

ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਰਜਿਸਟਰੇਸ਼ਨ ਵੀ ਹੋ ਸਕਦੀ ਹੈ ਰੱਦ , ਲੋਕ ਟੋਲ ਫਰੀ ਨੰਬਰ 104 'ਤੇ ਦਰਜ ਕਰਾਉਣ ਸ਼ਿਕਾਇਤ-ਸੁਰਜੀਤ ਕੁਮਾਰ ਜਿਆਣੀ

Web Admin

Web Admin

5 Dariya News (Ajay Pahwa)

ਲੁਧਿਆਣਾ , 23 Aug 2016

Last updated on: Aug 23, 2016, 00:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਸਪੱਸ਼ਟ ਕੀਤਾ ਹੈ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਸੂਚੀਬੱਧ ਕੀਤੇ ਗਏ ਹਸਪਤਾਲਾਂ ਵੱਲੋਂ ਜੇਕਰ ਇਸ ਯੋਜਨਾ ਦੇ ਲਾਭਪਾਤਰੀ ਮਰੀਜ਼ਾਂ ਨਾਲ ਕਿਸੇ ਵੀ ਤਰ੍ਹਾਂ ਦੀ ਠੱਗੀ ਕੀਤੀ ਜਾਂਦੀ ਹੈ ਤਾਂ ਅਜਿਹੇ ਹਸਪਤਾਲਾਂ ਨੂੰ ਸੂਚੀ ਵਿੱਚੋਂ ਬਾਹਰ ਕਰਨ ਦੇ ਨਾਲ-ਨਾਲ ਸੰਬੰਧਤ ਮਾਲਕ ਡਾਕਟਰ ਖਿਲਾਫ਼ ਕਾਨੂੰਨੀ ਸਖ਼ਤੀ ਅਤੇ ਹਸਪਤਾਲ ਦੀ ਰਜਿਸਟਰੇਸ਼ਨ ਰੱਦ ਕਰਨ ਬਾਰੇ ਵੀ ਕਾਰਵਾਈ ਕੀਤੀ ਜਾਵੇਗੀ। ਲੋਕ ਅਜਿਹੇ ਹਸਪਤਾਲਾਂ ਬਾਰੇ ਟੋਲ ਫਰੀ ਨੰਬਰ 104 'ਤੇ ਫੋਨ ਕਰਕੇ ਸ਼ਿਕਾਇਤ ਕਰ ਸਕਦੇ ਹਨ।ਅੱਜ ਸਥਾਨਕ ਕਾਲਜ ਸੜਕ 'ਤੇ ਇੱਕ ਹਸਪਤਾਲ ਵੱਲੋਂ ਰੱਖੇ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਸ੍ਰੀ ਜਿਆਣੀ ਦੇ ਜਦ ਧਿਆਨ ਵਿੱਚ ਲਿਆਂਦਾ ਗਿਆ ਕਿ ਕੁਝ ਹਸਪਤਾਲ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਆੜ ਵਿੱਚ ਲਾਭਪਾਤਰੀ ਮਰੀਜ਼ਾਂ ਨੂੰ ਹਨੇਰੇ ਵਿੱਚ ਰੱਖ ਕੇ ਨਾਲੇ ਤਾਂ ਉਨ੍ਹਾਂ ਤੋਂ ਪੈਸੇ ਲਈ ਜਾ ਰਹੇ ਹਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਬੀਮੇ ਦਾ ਕਲੇਮ ਵੀ ਲਈ ਜਾ ਰਹੇ ਹਨ। ਇਸ ਮਾਮਲੇ ਨੂੰ ਬੜੀ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਜਿਆਣੀ ਨੇ ਸਪੱਸ਼ਟ ਕੀਤਾ ਕਿ ਅਜਿਹੇ ਹਸਪਤਾਲਾਂ ਨੂੰ ਇਸ ਯੋਜਨਾ ਤਹਿਤ ਬਣਾਈ ਗਈ ਸੂਚੀ ਵਿੱਚੋਂ ਤੁਰੰਤ ਬਾਹਰ ਕਰਨ ਦੇ ਨਾਲ-ਨਾਲ ਸੰਬੰਧਤ ਮਾਲਕ ਡਾਕਟਰ ਖ਼ਿਲਾਫ਼ ਕਾਨੂੰਨੀ ਸਖ਼ਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਜਿਹੇ ਹਸਪਤਾਲ ਦੀ ਰਜਿਸਟਰੇਸ਼ਨ ਰੱਦ ਕਰਨ ਬਾਰੇ ਵੀ ਲੋੜੀਂਦੀ ਕਾਰਵਾਈ ਆਰੰਭੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦੀ ਲੋਕ ਹਿੱਤ ਵਿੱਚ ਚਾਲੂ ਕੀਤੀ ਗਈ ਬਹੁਤ ਹੀ ਮਹੱਤਵਪੂਰਨ ਯੋਜਨਾ ਹੈ, ਜਿਸ ਦੀ ਆੜ ਵਿੱਚ ਹਸਪਤਾਲਾਂ ਨੂੰ ਅਜਿਹੀ ਠੱਗੀ ਠੋਰੀ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਅਜਿਹਾ ਕੋਈ ਵੀ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਹ ਤੁਰੰਤ ਟੋਲ ਫਰੀ ਨੰਬਰ 104 'ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ, ਜਿਸ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਕੁਝ ਪਿੰਡਾਂ ਨੂੰ ਪਿੰਡ ਵਾਸੀਆਂ ਨੇ ਵਿਕਾਊ ਐਲਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵਿਰੋਧੀ ਪਾਰਟੀਆਂ ਦੀਆਂ ਕੋਝੀਆਂ ਚਾਲਾਂ ਹਨ। ਕੁਝ ਲੋਕ ਜਾਣ ਬੁੱਝ ਕੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਅਜਿਹੀਆਂ ਕਹਾਣੀਆਂ ਬਣਾ ਰਹੇ ਹਨ, ਜਿਨ੍ਹਾਂ ਵਿੱਚ ਕੋਈ ਵੀ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਹਰੇਕ ਖੇਤਰ ਅਤੇ ਵਰਗ ਦੇ ਲੋਕ ਖੁਸ਼ ਹਨ। ਜਦ ਪੰਜਾਬ ਵਿਕਾਸ ਦੀਆਂ ਲੀਹਾਂ 'ਤੇ ਦੌੜ ਰਿਹਾ ਹੈ ਤਾਂ ਵਿਰੋਧੀ ਪਾਰਟੀਆਂ ਨੂੰ ਅਜਿਹੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਪੰਜਾਬ ਵਿੱਚ ਤੀਜੀ ਵਾਰ ਅਕਾਲੀ ਭਾਜਪਾ ਗਠਜੋੜ ਸਰਕਾਰ ਬਣੇਗੀ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲ ਬਹੁਤ ਵਧੀਆ ਸੇਵਾਵਾਂ ਦੇ ਰਹੇ ਹਨ। ਲੋਕਾਂ ਦਾ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾਂਦੀਆਂ ਸੇਵਾਵਾਂ ਪ੍ਰਤੀ ਨਜ਼ਰੀਆ ਸੰਤੁਸ਼ਟੀਜਨਕ ਹੈ ਅਤੇ ਉਨ੍ਹਾਂ ਦਾ ਰੁਝਾਨ ਸਰਕਾਰੀ ਹਸਪਤਾਲਾਂ ਵੱਲ ਵਧ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਮੌਸਮੀ ਬਿਮਾਰੀ ਨਾਲ ਨਿਪਟਣ ਦੇ ਸਾਰੇ ਮੁਕੰਮਲ ਪ੍ਰਬੰਧ ਕੀਤੇ ਹੋਏ ਹਨ। ਇਸ ਤੋਂ ਬਚਣ ਲਈ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। 

 

Tags: Surjit Kumar Jyani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD