Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਡਾ.ਅੰਬੇਦਕਰ ਪੋਰਟਲ 25 ਅਗਸਤ ਤੋਂ ਸ਼ੁਰੂ-ਗੁਲਜ਼ਾਰ ਸਿੰਘ ਰਣੀਕੇ

Web Admin

Web Admin

5 Dariya News

ਚੰਡੀਗੜ੍ਹ , 24 Aug 2016

Last updated on: Aug 24, 2016, 00:00 IST

ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਦਿਆਰਥੀਆਂ ਲਈ ਸੈਸ਼ਨ 2016-17, ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਲਈ ਡਾ. ਅੰਬੇਦਕਰ ਪੋਰਟਲ 25 ਅਗਸਤ,2016 ਨੂੰ ਸ਼ੁਰੂ ਕੀਤਾ ਜਾ ਰਿਹਾ ਹੈ।ਜਿਸ ਤਹਿਤ ਹੁੱਣ ਯੋਗ ਵਿਦਿਆਰਥੀਆਂ ਦੀਆਂ ਸਿਫਾਰਸ਼ਾਂ ਕੇਵਲ ਆਨ-ਲਾਈਨ ਪ੍ਰਵਾਨ ਕੀਤੀਆਂ ਜਾਣਗੀਆਂ।ਡਾ. ਅੰਬੇਦਕਰ ਪੋਰਟਲ ਦਾ ਮੁੱਖ ਮੰਤਵ ਨਿਰਧਾਰਿਤ ਸਮੇਂ ਵਿੱਚ ਸਕਾਲਰਸ਼ਿਪ ਦਾ ਲਾਭ ਵਿਦਿਆਰਥੀਆਂ ਤੱਕ ਪਹੁੰਚਾਉਣਾ ਅਤੇ ਕਾਰਗੁਜਾਰੀ ਵਿੱਚ ਉਚ ਪੱਧਰੀ ਪਾਰਦਰਸ਼ਤਾ ਲਿਆਉਣ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮਾਂ ਤਹਿਤ ਅਨੁਸੂਚਿਤ ਜਾਤੀਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੂੰ ਦਸਵੀਂ ਤੋਂ ਬਾਅਦ ਇੰਜੀਨੀਅਰਿੰਗ,ਮੈਡੀਕਲ,ਪੋਸਟ ਗਰੈਜੂਏਸ਼ਨ, ਡਿਗਰੀ,ਡਿਪਲੋਮਾ, ਸਰਟੀਫਿਕੇਟ ਕੋਰਸ, ਵੈਟਰਨਰੀ ਅਤੇ ਐਗਰੀਕਲਚਰ ਦੀ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਪੋਸਟ ਮੈਟ੍ਰਿਕ ਸਿੱਖਿਆ ਲਈ ਜਰੂਰੀ ਨਾ ਮੋੜਨ ਯੋਗ ਫੀਸਾਂ ਦੀ ਪੂਰਤੀ ਅਤੇ ਮੈਂਟੀਨੈਂਸ ਅਲਾਊਂਸ ਦਾ ਲਾਭ ਦਿੱਤਾ ਜਾਂਦਾ ਹੈ।ਇਨਾਂ ਸਕੀਮਾਂ ਨੂੰ ਡਾ.ਅੰਬੇਦਕਰ ਪੋਰਟਲ ਤੇ ਆਨ-ਲਾਈਨ ਲਾਗੂ ਕੀਤਾ ਜਾ ਰਿਹਾ ਹੈ ਅਤੇ ਜਿਸ ਵਿੱਚ ਯੋਗ ਵਿਦਿਆਰਥੀ ਆਪਣੀਆਂ ਅਰਜ਼ੀਆਂ ਆਨ-ਲਾਈਨ ਭਰ ਸਕਣਗੇ।

  ਭਲਾਈ ਮੰਤਰੀ ਨੇ ਦੱਸਿਆ ਕਿ ਡਾ. ਅੰਬੇਦਕਰ ਪੋਰਟਲ ਫਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਨਵੀਆਂ ਅਤੇ ਨਵਿਆਣਯੋਗ ਦਰਖਾਸਤਾਂ ਲਈ ਟਾਈਮ ਲਾਈਨ- ਐਕਟੀਵਿਟੀ ਸ਼ਡਿਊਲ 2016-17 ਜਾਰੀ ਕੀਤਾ ਗਿਆ ਹੈ।ਜਿਸ ਤਹਿਤ  ਡਾ.ਅੰਬੇਦਕਰ ਪੋਰਟਲ ਦੇ ਖੁੱਲਣ ਦੀ ਮਿਤੀ 25 ਅਗਸਤ,2016 ਨਿਧਾਰਿਤ ਕੀਤੀ ਗਈ ਹੈ।ਜਿਸ ਦੁਆਰਾ ਵਿਦਿਆਰਥੀ 30 ਸਤੰਬਰ,2016 ਤੱਕ ਨਵੀਆਂ ਅਤੇ ਨਵਿਆਣਯੋਗ ਦਰਖਾਸਤਾਂ ਰਾਹੀਂ ਆਨ-ਲਾਈਨ ਅਪਲਾਈ ਕਰ ਸਕਦੇ ਹਨ।ਵਿੱਦਿਅਕ ਸੰਸਥਾਵਾਂ ਲਈ ਜਿਲਾ ਪੱਧਰ ਤੇ ਅਪਰੂਵਿੰਗ ਅਥਾਰਟੀਆਂ( ਸੈਂਕਸ਼ਨਿੰਗ ਅਥਾਰਟੀ) ਨੂੰ 15 ਅਕਤੂਬਰ,2016 ਤੱਕ ਆਨ-ਲਾਈਨ ਤਜਵੀਜਾਂ ਭੇਜੀਆ ਜਾ ਸਕਦੀਆਂ ਹਨ ਅਤੇ ਅਪਰੂਵਿੰਗ ਅਥਾਰਟੀਆਂ( ਸੈਂਕਸ਼ਨਿੰਗ ਅਥਾਰਟੀ) ਵਲੋਂ ਅਧੂਰੀ ਅਤੇ ਅਸਥਾਈ ਰਿਜੈਕਸ਼ਨ ਨੂੰ ਸਹੀ ਕਰਨ ਲਈ ਸੰਸਥਾਵਾਂ ਨੂੰ ਵਾਪਸ ਕਰਨ ਦੀ ਆਖਰੀ ਮਿਤੀ 30 ਅਕਤੂਬਰ,2016 ਨਿਰਧਾਰਿਤ ਕੀਤੀ ਗਈ ਹੈ।ਭਲਾਈ ਮੰਤਰੀ ਨੇ ਅੱਗੇ ਦੱਸਿਆ ਕਿ ਸਬੰਧਤ ਸੰਸਥਾਵਾਂ ਵਲੋਂ ਡਾਟਾ ਸਹੀ ਕਰਨ ਉਪਰੰਤ ਜਿਲ੍ਹਾ ਪੱਧਰ ਤੇ ਅਪਰੂਵਿੰਗ ਅਥਾਰਟੀ ਨੂੰ 15 ਨਵੰਬਰ ਤੱਕ ਭੇਜਿਆ ਜਾਵੇ ਅਤੇ ਅਪਰੂਵਿੰਗ ਅਥਾਰਟੀਆਂ ( ਸੈਂਕਸ਼ਨਿੰਗ ਅਥਾਰਟੀਆਂ) ਲਈ ਆਪਣੇ ਸਬੰਧਤ ਵਿਭਾਗਾਂ ਨੂੰ ਆਨ-ਲਾਈਨ ਤਜਵੀਜਾਂ ਭੇਜਣ ਦੀ ਆਖਰੀ ਮਿਤੀ 25 ਨਵੰਬਰ,2016 ਹੈ।ਜੱਦ ਕਿ ਲਾਗੂਕਰਤਾ ਵਿਭਾਗਾਂ ਵਲੋਂ ਭਲਾਈ ਵਿਭਾਗ ਨੂੰ ਆਨ-ਲਾਈਨ ਤਜਵੀਜਾਂ 10 ਦਸੰਬਰ,2016 ਰਾਤ 10 ਵਜੇ ਤੱਕ ਭੇਜੀਆਂ ਜਾ ਸਕਦੀਆਂ ਹਨ।ਜਿਸ ਤੋਂ ਬਾਅਦ ਪੋਰਟਲ ਬੰਦ ਹੋ ਜਾਵੇਗਾ।ਉਨਾਂ ਅੱਗੇ ਦੱਸਿਆ ਕਿ ਅਤੇ ਸਕੀਮ ਦੀ ਵਧੇਰੇ ਜਾਣਕਾਰੀ ਭਲਾਈ ਵਿਭਾਗ ਦੀ ਵਿਭਾਗੀ ਵੈਬ ਸਾਈਟ www.socialjustice.nic.in ਅਤੇ www.punjabscholarships.gov.in  ਤੋਂ ਲਈ ਜਾ ਸਕਦੀ ਹੈ।

 

Tags: Gulzar Singh Ranike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD