Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਮੁਰਸ਼ੀਦਾਬਾਦ ਵਿਖੇ ਜੰਗੀਪੁਰ ਮੈਗਾ ਫੂਡ ਪਾਰਕ ਦਾ ਹੋਇਆ ਉਦਘਾਟਨ

ਕੇਂਦਰ ਸਰਕਾਰ ਵੱਲੋਂ ਮੁਰਸ਼ੀਦਾਬਾਦ ਵਾਸੀਆਂ ਨਾਲ ਕੀਤਾ ਵਾਅਦ 2016 ਵਿੱਚ ਪੂਰਾ ਕੀਤਾ , ਪੱਛਮੀ ਬੰਗਾਲ ਵਿੱਚ ਜੰਗੀਪੁਰਾ ਮੈਗਾ ਫੂਡ ਪਾਰਕ ਦਾ ਅੱਜ ਕੀਤਾ ਉਦਘਾਟਨ

Web Admin

Web Admin

5 Dariya News

ਮੁਰਸ਼ੀਦਾਬਾਦ (ਪੱਛਮੀ ਬੰਗਾਲ) , 24 Aug 2016

ਮੁਰਸ਼ੀਦਾਬਾਦ (ਪੱਛਮੀ ਬੰਗਾਲ) ਦੇ ਲੋਕਾਂ ਨੂੰ ਲੰਬੇ ਇਤਜ਼ਾਰ ਮਗਰੋਂ ਅੱਜ ਯੂ.ਪੀ.ਏ. ਦੇ ਕਾਰਜਕਾਲ ਦੌਰਾਨ 2008 ਵਿੱਚ ਕੇਂਦਰ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਐਨ.ਡੀ.ਏ. ਦੀ ਸਰਕਾਰ ਨੇ 2016 ਪੂਰਾ ਕਰਦਿਆਂ ਜੰਗੀਪੁਰਾ ਮੈਗਾ ਫੂਡ ਪਾਰਕ ਦਾ ਉਦਘਾਟਨ ਕੀਤਾ ਗਿਆ। 2008 ਵਿੱਚ ਮੁਰਸ਼ੀਦਾਬਾਦ ਨੂੰ ਜੰਗੀਪੁਰਾ ਮੈਡਾ ਫੂਡ ਪਾਰਕ ਅਲਾਟ ਹੋਇਆ ਸੀ ਜਿਸ ਦਾ ਫਾਇਦਾ ਉਤਰੀ 24 ਪਰਗਣਾ, ਬੀਰਭੂਮ, ਮਾਲਦਾ ਤੇ ਬਰਦਵਾਨ ਖੇਤਰ ਦੇ ਗਰੀਬ ਕਿਸਾਨਾਂ ਅਤੇ ਲੋਕਾਂ ਨੂੰ ਹੋਣਾ ਸੀ ਪਰ ਇਹ ਪ੍ਰਾਜੈਕਟ 2016 ਤੱਕ ਠੰਡੇ ਬਸਤੇ ਵਿੱਚ ਹੀ ਪਿਆ ਰਿਹਾ।ਇਹ ਸਭ ਕੇਂਦਰੀ ਫੂਡ ਪ੍ਰਾਸੈਸਿੰਗ ਇੰਡਸਟਰੀਜ਼ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀਆਂ ਸੁਹਿਰਦ ਕੋਸ਼ਿਸ਼ਾਂ ਸਦਕਾ ਸੰਭਵ ਹੋਇਆ ਕਿ ਜੰਗੀਪੁਰਾ ਮੈਗਾ ਫੂਡ ਪਾਰਕ ਦਾ ਪ੍ਰਾਜੈਕਟ ਮੁੜ ਸੁਰਜੀਤ ਹੋਇਆ ਹੈ ਅਤੇ ਪੱਛਮੀ ਬੰਗਾਲ ਦੇ ਗਰੀਬ ਕਿਸਾਨਾਂ ਅਤੇ ਆਮ ਲੋਕਾਂ ਲਈ ਫੂਡ ਪ੍ਰਾਸੈਸਿੰਗ ਦਾ ਅਜਿਹਾ ਪ੍ਰਾਜੈਕਟ ਸ਼ੁਰੂ ਹੋਇਆ ਜਿਸ ਨਾਲ ਉਨ੍ਹਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਹੋਵੇਗਾ।ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਅੱਜ ਇਸ ਮੈਗਾ ਫੂਡ ਪਾਰਕ ਦਾ ਉਦਘਾਟਨ ਪੱਛਮੀ ਬੰਗਾਲ ਦੇ ਰਾਜਪਾਲ ਸ੍ਰੀ ਕੇਸ਼ਰੀ ਨਾਥ ਤ੍ਰਿਪਾਠੀ ਦੀ ਹਾਜ਼ਰੀ ਵਿੱਚ ਕੀਤਾ।ਇਸ ਮੌਕੇ ਸੰਬਧੋਨ ਕਰਦਿਆਂ ਕੇਂਦਰੀ ਫੂਡ ਪ੍ਰਾਸੈਸਿੰਗ ਇੰਡਸਟਰੀਜ਼ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਾਰਕ ਵਿਚਲੇ ਫੂਡ ਪ੍ਰਾਸੈਸਿੰਗ ਯੂਨਿਟਾਂ 'ਤੇ 250 ਕਰੋੜ ਰੁਪਏ ਦੇ ਵਾਧੂ ਨਿਵੇਸ਼ ਨਾਲ ਇਹ ਮੈਗਾ ਫੂਡ ਪਾਰਕ ਹੋਰ ਮਜ਼ਬੂਤ ਹੋਵੇਗਾ। ਇਸ ਦੀ 500 ਕਰੋੜ ਰੁਪਏ ਸਾਲਾਨਾ ਟਰਨ ਓਵਰ ਹੋਵੇਗੀ ਅਤੇ ਇਸ ਨਾਲ ਸਿੱਧੇ ਤੇ ਅਸਿੱਧੇ ਤੌਰ 'ਤੇ 6000 ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਸ ਖੇਤਰ ਦੇ 25 ਹਜ਼ਾਰ ਤੋਂ 30 ਹਜ਼ਾਰ ਕਿਸਾਨਾਂ ਨੂੰ ਫਾਇਦਾ ਪੁੱਜੇਗਾ।

ਇਸ ਮੌਕੇ ਬੋਲਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਫੂਡ ਫ੍ਰੋਸੈਸਿੰਗ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨਾ ਅਤੇ ਮਾਰਕਿਟਾਂ ਦੀ ਸਥਾਪਨਾ ਕਰਨਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਉਪਜਾਂ ਦਾ ਪੂਰਾ ਮੂਲ ਮਿਲ ਸਕੇ।ਉਨ੍ਹਾਂ ਕਿਹਾ ਕਿ ਇਸ ਅਤਿ ਅਧੁਨਿਕ ਬੁਨਿਆਦੀ ਢਾਂਚੇ ਨਾਲ ਉੱਤਰ ਦੇ 24 ਪਰਗਨਾ, ਬਿਰਬੂਮ, ਮਾਲਦਾ ਅਤੇ ਬਾਰਦਵਨ ਅਤੇ ਇਸ ਨਾਲ ਪ੍ਰੋਸੈਸਿੰਗ ਕਰਨ ਵਾਲਿਆਂ ਅਤੇ ਖਪਤਕਾਰਾਂ ਅਤੇ ਪੱਛਮੀ ਬੰਗਾਲ ਦੇ ਫੂਡ ਪ੍ਰੋਸੈਸਿੰਗ ਖੇਤਰ ਵਿਚ ਵੱਡਾ ਲਾਭ ਮਿਲੇਗਾ।ਉਨ੍ਹਾਂ ਕਾਹਾ ਕਿ ਇਹ ਮੈਗਾ ਪ੍ਰੋਜੈਕਟ 132.71 ਕਰੋੜ ਰੁਪਏ ਦੀ ਲਾਗਤ ਨਾਲ 82.11 ਏਕੜ ਵਿਚ ਸਥਾਪਤ ਕੀਤਾ ਗਿਆ ਹੈ, ਜਿਸ ਲਈ ਫੂਡ ਪ੍ਰੋਸੈਸਿੰਗ ਮੰਤਰਾਲੇ ਵਲੋਂ 50 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ।ਬਾਦਲ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਫੂਡ ਪ੍ਰੋਸੈਸਿੰਗ ਉਦਯੋਗ ਨੁੰ ਪ੍ਰਫੁਲਤ ਕਰਨ ਲਈ ਕਈ ਕ੍ਰਾਤੀਕਾਰੀ ਕਦਮ ਉਠਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਨੂੰ ਦੁਗਣਾ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਇਸੇ ਨੁੰ ਮੁੱਖ ਰੱਖਦਿਆਂ ਮੇਕ ਇਨ ਇੰਡੀਆ ਮੁਹਿੰਮ ਦੇ ਤਹਿਤ ਫੂਡ ਪ੍ਰੋਸੈਸਿੰਗ ਦੇ ਖੇਤਰ ਵੱਲ ਖਾਸ ਤਵੱਜੋ ਦਿੱਤੀ ਜਾ ਰਹੀ ਹੈ।ਕੇਂਦਰੀ ਮੰਤਰੀ ਨੇ ਕਿਹਾ ਕਿ ਭਾਰਤ ਇਕ ਲਚਕੀਲੀ ਖੁਰਾਕ ਆਰਥਕਿਤਾ ਵਾਲਾ ਦੇਸ਼ ਹੈ ਜਿਸ ਦੇ ਚਲਦਿਆਂ ਭਾਰਤ 2022 ਤੱਕ ਦੁਨੀਆਂ ਦੀ ਫੂਡ ਫੈਕਟਰੀ ਦੇ ਤੌਰ ਤੇ ਜਾਣਿਆ ਜਾਵੇਗਾ ਅਤੇ ਇਸ ਲਈ ਫੂਡ ਫ੍ਰੋਸੈਸਿੰਗ ਦੇ ਸਦਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਸਰਕਾਰ ਵਲੋਂ ਬੜੀ ਤੇਜੀ ਨਾਲ ਸਖਤ ਵੱਡੇ ਉਠਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਦੇਸ਼ ਦੇ 6 ਲੱਖ ਪਿੰਡ ਮੈਗਾ ਫੂਡ ਪ੍ਰੋਸੈਸਿੰਗ ਯੂਨਿਟਾਂ ਨਾਲ ਜੁੜ ਜਾਣਗੇ।ਇਸ ਮੌਕੇ ਕੇਂਦਰੀ ਫੂਡ ਪ੍ਰਾਸੈਸਿੰਗ ਇੰਡਸਟਰੀਜ਼ ਰਾਜ ਮੰਤਰੀ ਸਾਧਵੀ ਨਿਰੰਜਣ ਜੋਤੀ, ਪੱਛਮੀ ਬੰਗਾਲ ਦੇ ਫੂਡ ਪ੍ਰਾਸੈਸਿੰਗ ਇੰਡਸਟਰੀਜ਼ ਤੇ ਹੌਰਟੀਕਲਚਰ ਮੰਤਰੀ ਅਬਦੁਰ ਰਜ਼ਾਕ ਮੌਲਾ, ਰਾਜ ਮੰਤਰੀ (ਕਿਰਤ) ਜ਼ਾਕਿਰ ਹੁਸੈਨ, ਸੰਸਦ ਮੈਂਬਰ ਸ੍ਰੀ ਅਧੀਰ ਰੰਜਨ ਚੌਧਰੀ, ਸੰਸਦ ਮੈਂਬਰ ਸ੍ਰੀ ਅਭਿਜੀਤ ਮੁਖਰਜੀ ਵੀ ਹਾਜ਼ਰ ਸਨ।

 

Tags: Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD