Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ-ਭਾਜਪਾ ਸਰਕਾਰ ਨੇ ਹਮੇਸ਼ਾਂ ਵਿਕਾਸ ਕਾਰਜਾਂ ਨੂੰ ਦਿੱਤੀ ਤਰਜ਼ੀਹ: ਸੋਹਣ ਸਿੰਘ ਠੰਡਲ

ਸੋਹਣ ਸਿੰਘ ਠੰਡਲ ਨੇ ਪਿੰਡ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਅਤੇ ਸ਼ਗਨ ਸਕੀਮਾਂ ਦੇ ਚੈਕ ਵੰਡੇ, ਪਿੰਡ ਕਹਾਰਪੁਰ ਅਤੇ ਮਹਿਮਦੋਵਾਲ ਵਿਖੇ ਹੋਇਆ ਸਮਾਗਮਾਂ ਦਾ ਆਯੋਜਨ

ਅਕਾਲੀ-ਭਾਜਪਾ ਸਰਕਾਰ ਨੇ ਹਮੇਸ਼ਾਂ ਵਿਕਾਸ ਕਾਰਜਾਂ ਨੂੰ ਦਿੱਤੀ ਤਰਜ਼ੀਹ: ਸੋਹਣ ਸਿੰਘ ਠੰਡਲ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਹੁਸ਼ਿਆਰਪੁਰ , 25 Aug 2016

Last updated on: Aug 25, 2016, 00:00 IST

ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ ਸੋਹਣ ਸਿੰਘ ਠੰਡਲ ਨੇ ਪਿੰਡ ਕਹਾਰਪੁਰ ਅਤੇ ਮਹਿਮਦੋਵਾਲ ਕਲਾਂ ਵਿਖੇ ਵੱਖ-ਵੱਖ 15 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈਕ ਵੰਡੇ। ਉਨ੍ਹਾਂ ਨੇ ਸ਼ਗਨ ਸਕੀਮ ਦੇ 18 ਲਾਭਪਾਤਰੀਆਂ ਨੂੰ ਵੀ ਚੈਕ ਸੌਂਪੇ। ਇਸ ਤੋਂ ਪਹਿਲਾਂ ਪਿੰਡ ਵਿਖੇ ਪਹੁੰਚਣ 'ਤੇ ਸਰਪੰਚ ਸੁਖਵਿੰਦਰ ਕੌਰ ਨੇ ਆਪਣੇ ਸਾਥੀਆਂ ਨਾਲ ਸ੍ਰ: ਠੰਡਲ ਦਾ ਸਵਾਗਤ ਕੀਤਾ। ਪਿੰਡ ਵਿੱਚ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਠੰਡਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਬਿਨਾਂ ਕਿਸੇ ਭੇਦ-ਭਾਵ ਦੇ ਸਰਪੰਚਾਂ ਦੀ ਰਾਏ ਅਨੁਸਾਰ ਵਿਕਾਸ ਕਾਰਜ ਕਰਵਾਏ ਹਨ। ਚਾਹੇ ਪਿੰਡ ਦੀਆਂ ਗਲੀਆਂ-ਨਾਲੀਆਂ, ਸੜਕਾਂ ਦੀ ਗੱਲ ਹੋਵੇ ਜਾਂ ਸਮਾਜ ਭਲਾਈ ਦੀਆਂ ਸਕੀਮਾਂ, ਆਟਾ-ਦਾਲ, ਸ਼ਗਨ ਸਕੀਮ, ਬੁਢਾਪਾ ਪੈਨਸ਼ਨ ਸਮੇਤ ਹਰ ਤਰ੍ਹਾਂ ਦੀਆਂ ਸਕੀਮਾਂ ਦਾ ਲਾਹਾ ਲੋਕਾਂ ਤੱਕ ਪਹੁੰਚਾਇਆ ਹੈ। 

ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾਂ ਯਤਨਸ਼ੀਲ ਰਹੀ ਹੈ ਅਤੇ ਹਮੇਸ਼ਾਂ ਵਿਕਾਸ ਕਾਰਜਾਂ ਨੂੰ ਤਰਜ਼ੀਹ ਦਿੱਤੀ ਗਈ ਹੈ। ਹਲਕੇ ਵਿੱਚ ਕਰੀਬ 25 ਕਰੋੜ ਰੁਪਏ ਖਰਚ ਕਰਕੇ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਲਈ ਵੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਚੁਣਾਵੀ ਮੁੱਦਾ ਨਹੀਂ ਹੈ। ਕੇਵਲ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਹਾਸਲ ਕਰਨ ਦੀਆਂ ਕੌਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਸਾਨੂੰ ਇਸ ਤੋਂ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਲਗਾਤਾਰ ਤੀਜੀ ਵਾਰ ਪੰਜਾਬ ਵਿੱਚ ਅਕਾਲੀ-ਭਾਜਪਾ ਦੀ ਸਰਕਾਰ ਬਣੇਗੀ ਅਤੇ ਪੰਜਾਬ ਉਸੇ ਤਰ੍ਹਾਂ ਵਿਕਾਸ ਦੀਆਂ ਲੀਹਾਂ 'ਤੇ ਅੱਗੇ ਵੱਧਦਾ ਰਹੇਗਾ।

ਇਸ ਦੌਰਾਨ ਉਨ੍ਹਾਂ ਨੇ ਪਿੰਡ ਗੋਗੜੋਂ ਨੂੰ ਕਰੀਬ 4 ਲੱਖ 39 ਹਜ਼ਾਰ ਰੁਪਏ, ਭੂਲੇਵਾਲ ਗੁਜਰਾਂ ਨੂੰ 1 ਲੱਖ 47 ਹਜ਼ਾਰ, ਮਹਿਮਦੋਵਾਲ ਨੂੰ 20 ਹਜ਼ਾਰ, ਮੈਲੀ ਨੂੰ 3 ਲੱਖ 53 ਹਜ਼ਾਰ,  ਮੈਲੀ ਪਲਾਹਪੁਰ ਨੂੰ 3 ਲੱਖ, ਚੰਦੇਲੀ ਨੂੰ 2 ਲੱਖ 15 ਹਜ਼ਾਰ, ਮਹਿਮਦੋਵਾਲ ਕਲਾਂ ਨੂੰ 1 ਲੱਖ 60 ਹਜ਼ਾਰ, ਕਹਾਰਪੁਰ ਨੂੰ 1 ਲੱਖ 75 ਹਜ਼ਾਰ, ਹਲੂਵਾਲ ਨੂੰ 1 ਲੱਖ 49 ਹਜ਼ਾਰ, ਜੰਡਿਆਲਾ ਨੂੰ 99 ਹਜ਼ਾਰ, ਚੱਕਨਾਥਾ ਨੂੰ 2 ਲੱਖ 5 ਹਜ਼ਾਰ ਸਮੇਤ 62 ਲੱਖ ਰੁਪਏ ਤੋਂ ਵੱਧ ਦੇ ਚੈਕ ਤਕਸੀਮ ਕੀਤੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਸ.ਸੀ.ਵਿੰਗ ਪਰਮਜੀਤ ਸਿੰਘ ਪੰਜੌੜ, ਸਰਕਲ ਪ੍ਰਧਾਨ ਨਿਰਮਲ ਸਿੰਘ ਭੀਲੋਵਾਲ, ਸਰਕਲ ਪ੍ਰਧਾਨ ਪਵਿੱਤਰ ਸਿੰਘ ਜੀਤੋਂ, ਸਰਕਲ ਪ੍ਰਧਾਨ ਤਲਵਿੰਦਰ ਕੌਰ, ਮਾਸਟਰ ਰਛਪਾਲ ਸਿੰਘ, ਮਲਕੀਤ ਸਿੰਘ ਠੰਡਲ, ਜਰਨੈਲ ਸਿੰਘ ਬੱਡੋਂ, ਕੁੰਦਨ ਸਿੰਘ, ਗੁਰਦਿਆਲ ਸਿੰਘ, ਜਰਨੈਲ ਸਿੰਘ ਬੱਡੋਂ, ਸੁਖਬੀਰ ਸਿੰਘ ਜੰਡਿਆਲਾ, ਬੀ.ਡੀ.ਪੀ.ਓ ਹਰਦਿਆਲ, ਨਾਇਬ ਤਹਿਸੀਲਦਾਰ ਰਾਮ ਚੰਦ, ਜੇ ਈ ਰਾਮਜੀਤ, ਸਕੱਤਰ ਜਰਨੈਲ ਸਿੰਘ, ਨਰਿੰਦਰ ਕੌਰ ਪੰਚ, ਬਿਮਲਾ ਦੇਵੀ ਪੰਚ, ਵਾਈਸ ਚੇਅਰਮੈਨ ਬਲਾਕ ਸੰਮਤੀ ਮਾਸਟਰ ਲਸ਼ਕਰ ਸਿੰਘ, ਸਰਪੰਚ ਹਲੂਵਾਲ ਤਰਲੋਕ ਸਿੰਘ, ਸਰਪੰਚ ਜੰਡਿਆਲਾ ਪਿਆਰੇ ਲਾਲ, ਸਰਪੰਚ ਚੱਕ ਨਾਥਾ ਨਿਰਮਲ ਕੌਰ, ਮਾਸਟਰ ਵੰਦਨਾ ਸਿੰਘ ਹਲੂਵਾਲ, ਹਰਨੰਦਨ ਸਿੰਘ ਖਾਬੜਾ, ਮਾਸਟਰ ਕਰਮ ਸਿੰਘ, ਬਾਵਾ ਸਿੰਘ, ਚਰਨਜੀਤ ਸਿੰਘ, ਗੁਰਦਿਆਲ ਸਿੰਘ ਸਮੇਤ ਭਾਰੀ ਸੰਖਿਆ ਵਿੱਚ ਪਿੰਡ ਵਾਸੀ ਮੌਜੂਦ ਸਨ। 

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD