Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਸ਼ਹਿਰੀ ਖੇਤਰਾਂ ਵਿੱਚ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ ਉੱਪ ਮੁੱਖ ਮੰਤਰੀ ਵੱਲੋਂ 70 ਮਾਰੂਤੀ ਏਰਟਿਗਾ ਵਾਹਨਾਂ ਨੂੰ ਹਰੀ ਝੰਡੀ

ਪੰਜਾਬ ਪੁਲਿਸ ਦੇ ਆਧੁਨਿਕੀਕਰਨ ਯੋਜਨਾ ਦੇ ਦੂਜੇ ਗੇੜ ਦੀ ਸ਼ੁਰੂਆਤ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 26 Aug 2016

Last updated on: Aug 26, 2016, 00:00 IST

ਪੰਜਾਬ ਪੁਲਿਸ ਦੇ ਆਧੁਨਿਕੀਕਰਨ ਸੰਬੰਧੀ ਸ਼ੁਰੂ ਕੀਤੇ ਉਪਰਾਲਿਆਂ ਨੂੰ ਅੱਗੇ ਤੋਰਦਿਆਂ ਅਤੇ ਸ਼ਹਿਰੀ ਖੇਤਰ ਵਿੱਚ ਪੁਲਿਸ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਸੂਬੇ ਦੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਦੂਜੇ ਗੇੜ ਦੀ ਸ਼ੁਰੂਆਤ ਅੱਜ ਲੁਧਿਆਣਾ ਤੋਂ ਕੀਤੀ ਗਈ। ਇਸ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ 10 ਕਰੋੜ ਰੁਪਏ ਦੀ ਰਾਸ਼ੀ ਨਾਲ 150 ਮਾਰੂਤੀ ਏਰਟਿਗਾ ਵਾਹਨਾਂ ਨੂੰ ਖਰੀਦਕੇ ਪੰਜਾਬ ਪੁਲਿਸ ਦੇ ਬੇੜੇ ਵਿੱਚ ਸ਼ਾਮਿਲ ਕੀਤਾ ਜਾਣਾ ਹੈ। ਇਨ੍ਹਾਂ ਵਿੱਚੋਂ 70 ਵਾਹਨਾਂ ਨੂੰ ਸ੍ਰ. ਬਾਦਲ ਵੱਲੋਂ ਰਵਾਨਾ ਕੀਤਾ ਗਿਆ। ਇਨ੍ਹਾਂ ਵਾਹਨਾਂ ਵਿੱਚੋਂ 50 ਵਾਹਨ ਪੁਲਿਸ ਕਮਿਸ਼ਨਰੇਟ ਲੁਧਿਆਣਾ ਨੂੰ ਮਿਲਣਗੇ, ਜਦਕਿ ਅੰਮ੍ਰਿਤਸਰ ਅਤੇ ਜਲੰਧਰ ਨੂੰ 30-30, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਅਜੀਤਗੜ੍ਹ) ਨੂੰ 28 ਅਤੇ ਬਠਿੰਡਾ ਪੁਲਿਸ ਨੂੰ 12 ਵਾਹਨ ਸ਼ਹਿਰੀ ਗਸ਼ਤ ਲਈ ਮਿਲਣਗੇ। ਦੱਸਣਯੋਗ ਹੈ ਕਿ ਘਟਨਾ ਵਾਲੀ ਜਗ੍ਹਾ 'ਤੇ ਪੁਲਿਸ ਵੱਲੋਂ ਘੱਟ ਤੋਂ ਘੱਟ ਸਮੇਂ ਵਿੱਚ ਪਹੁੰਚਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਇਹ ਵਾਹਨ ਦਿੱਤੇ ਗਏ ਹਨ, ਜਿਸ ਨਾਲ ਪੇਂਡੂ ਖੇਤਰਾਂ ਦੇ ਨਾਲ-ਨਾਲ ਸ਼ਹਿਰੀ ਖੇਤਰਾਂ ਵਿੱਚ ਵੀ ਪੁਲਿਸ ਗਸ਼ਤ ਵਧਾਈ ਜਾ ਸਕੇਗੀ।ਪਹਿਲੇ ਗੇੜ ਦੌਰਾਨ ਪੰਜਾਬ ਸਰਕਾਰ ਵੱਲੋਂ  ਰੈਪਿਡ ਰੂਰਲ ਰਿਸਪਾਂਸ ਸਿਸਟਮ ਸਕੀਮ ਤਹਿਤ 15 ਕਰੋੜ ਰੁਪਏ ਦੀ ਲਾਗਤ ਨਾਲ 220 ਮਹਿੰਦਰਾ ਬਲੈਰੋ ਗੱਡੀਆਂ ਅਤੇ 400 ਹਾਂਡਾ ਯੂਨੀਕਾਰਨ ਮੋਟਰਸਾਈਕਲ ਖਰੀਦ ਕੀਤੇ ਗਏ ਸਨ ਤਾਂ ਕਿ ਪੁਲਿਸ ਪੇਂਡੂ ਖੇਤਰਾਂ ਵਿੱਚ ਘਟਨਾ ਵਾਲੀ ਜਗ੍ਹਾ 'ਤੇ ਤੁਰੰਤ ਪਹੁੰਚ ਸਕੇ। ਪਹਿਲੇ ਗੇੜ ਦੀ ਸ਼ੁਰੂਆਤ ਉੱਪ ਮੁੱਖ ਮੰਤਰੀ ਵੱਲੋਂ ਲੰਘੀ ਜੁਲਾਈ 1, 2016 ਨੂੰ ਜਲੰਧਰ ਤੋਂ ਕੀਤੀ ਗਈ ਸੀ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD