Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਗੁਰਮੇਲ ਸਿੰਘ ਨੂੰ 'ਆਪ' ਨੇਤਾ ਰਾਜਬੀਰ ਕੌਰ ਦੇ ਪਤੀ ਹੋਣ ਦੇ ਕਾਰਨ ਕੀਤਾ ਜਬਰਦਸਤੀ ਸੇਵਾਮੁਕਤ: ਆਪ

ਸੰਜੈ ਸਿੰਘ ਅਤੇ ਭਗਵੰਤ ਮਾਨ ਨੇ ਬਾਦਲ ਸਰਕਾਰ ਨੂੰ ਕੋਸਿਆ

Web Admin

Web Admin

5 Dariya News

ਚੰਡੀਗੜ , 27 Aug 2016

Last updated on: Aug 27, 2016, 00:00 IST

ਪੰਜਾਬ ਸਰਕਾਰ ਵਲੋਂ ਭਾਰਤੀ ਹਾਕੀ ਦੀ 'ਗੋਲਡਨ ਗਰਲ' ਰਾਜਬੀਰ ਕੌਰ ਦੇ ਪਤੀ ਗੁਰਮੇਲ ਸਿੰਘ ਜੋ ਕਿ ਪੁਲਿਸ ਅਧਿਕਾਰੀ ਹਨ ਨੂੰ ਜਬਰਨ ਸੇਵਾਮੁਕਤ ਕੀਤੇ ਜਾਣ ਉੱਤੇ ਕੜੀ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ  (ਆਪ)  ਨੇ ਕਿਹਾ ਹੈ ਕਿ ਗੁਰਮੇਲ ਸਿੰਘ  ਨੂੰ 'ਆਪ' ਨੇਤਾ ਰਾਜਬੀਰ ਕੌਰ ਦੇ ਪਤੀ ਹੋਣ ਕਾਰਨ ਜਬਰਦਸਤੀ ਸੇਵਾਮੁਕਤ ਕੀਤਾ ਗਿਆ ਹੈ।ਸ਼ਨੀਵਾਰ ਨੂੰ 'ਆਪ' ਵਲੋਂ ਜਾਰੀ ਸੰਯੁਕਤ ਬਿਆਨ ਵਿੱਚ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਰਾਸ਼ਟਰੀ ਬੁਲਾਰੀ ਸੰਜੈ ਸਿੰਘ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਲੋਕਾਂ ਦੇ ਭਾਰੀ ਸਮਰਥਨ ਨੂੰ ਵੇਖ ਕੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਪੂਰੀ ਤਰ੍ਹਾਂ ਬੌਖਲਾ ਚੁੱਕੀ ਹੈ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦਿੱਲੀ ਵਿੱਚ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਪੰਜਾਬ ਵਿੱਚ ਹਰ ਰੋਜ 'ਆਪ' ਦੇ ਆਗੂਆਂ ਅਤੇ ਸਮਰੱਥਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਗੁਰਮੇਲ ਸਿੰਘ ਵੀ ਅਕਾਲੀ-ਭਾਜਪਾ ਸਰਕਾਰ ਦੇ ਇਸ ਤਾਨਾਸ਼ਾਹੀ ਰਵੈਏ ਦਾ ਸ਼ਿਕਾਰ ਬਣੇ ਹਨ,  ਕਿਉਂਕਿ  ਉਨ੍ਹਾਂ ਦੀ ਪਤਨੀ ਰਾਜਬੀਰ ਕੌਰ ਆਮ ਆਦਮੀ ਪਾਰਟੀ ਦੀ ਇਕ ਸਰਗਰਮ ਨੇਤਾ ਹੈ।

ਸੰਜੈ ਸਿੰਘ ਨੇ ਕਿਹਾ ਕਿ ਬਾਦਲ ਸਰਕਾਰ ਨੇ ਸੁਪਰਡੈਂਟ ਆਫ ਪੁਲਿਸ  (ਐਸਪੀ) ਗੁਰਮੇਲ ਸਿੰਘ ਦੇ ਖਿਲਾਫ ਰਾਜਨੀਤੀ ਤੋਂ ਪ੍ਰੇਰਿਤ ਘਿਨੌਣਾ ਫੈਸਲਾ ਲੈਣ ਤੋਂ ਪਹਿਲਾਂ ਗੁਰਮੇਲ ਸਿੰਘ ਦੇ ਭਾਰਤੀ ਹਾਕੀ ਅਤੇ ਦੇਸ਼ ਨੂੰ ਦਿਵਾਏ ਸਨਮਾਨ ਦੀ ਕੋਈ ਪ੍ਰਵਾਹ ਨਹੀਂ ਕੀਤੀ। ਉਨ੍ਹਾਂ ਨੇ ਕਿਹਾ,  'ਬਾਦਲ ਸਰਕਾਰ ਦੀ ਇਹ ਨਿੰਦਣਯੋਗ ਕਾਰਵਾਈ ਹੈ। ਬਾਦਲ ਭੁੱਲ ਗਏ ਕਿ 1980 ਵਿੱਚ ਜਿਸ ਭਾਰਤੀ ਹਾਕੀ ਟੀਮ ਨੇ ਦੇਸ਼ ਨੂੰ ਸੋਨਾ ਅਤੇ 1982 ਵਿੱਚ ਏਸ਼ੀਆਈ ਖੇਡਾਂ ਵਿੱਚ ਚਾਂਦੀ ਦਾ ਤਮਗਾ ਦਿਵਾਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਸੀ, ਗੁਰਮੇਲ ਸਿੰਘ ਉਸੀ ਟੀਮ ਵਿੱਚ ਸ਼ਾਮਲ ਸਨ। ਉਨ੍ਹਾਂ ਨੇ ਦੱਸਿਆ ਕਿ ਐਸਪੀ ਗੁਰਮੇਲ ਸਿੰਘ ਨੇ 31 ਅਗਸਤ 2017 ਨੂੰ ਸੇਵਾਮੁਕਤ ਹੋਣਾ ਸੀ, ਪਰੰਤੂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪਹਿਲਾਂ ਹੀ ਜਬਰਦਸਤੀ ਸੇਵਾਮੁਕਤ ਕਰ ਦਿੱਤਾ।ਭਗਵੰਤ ਮਾਨ  ਨੇ ਕਿਹਾ ਕਿ ਬਾਦਲ ਸਰਕਾਰ ਦੇ ਜ਼ੁਲਮ ਤੋਂ ਪੰਜਾਬ ਦਾ ਹਰ ਵਰਗ ਦੁੱਖੀ ਹੈ। ਆਮ ਆਦਮੀ ਪਾਰਟੀ ਦੇ ਵਾਲੰਟਿਅਰਸ ਅਤੇ ਆਗੂਆਂ ਨੂੰ ਜਿਸ ਤਰ੍ਹਾਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ, 2017  ਦੇ ਚੋਣ ਵਿੱਚ ਪੰਜਾਬ ਦੀ ਜਨਤਾ ਉਸਦਾ ਚੰਗੀ ਤਰ੍ਹਾਂ ਜਵਾਬ ਦੇਵੇਗੀ।

 

Tags: Sanjay Singh , Bhagwant Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD