Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪਾਰਲੀਮੈਂਟ ਲੋਕਲ ਏਰੀਆ ਡਿਵੈਲਪਮੈਂਟ ਸਕੀਮ ਅਧੀਨ ਲੋਕ ਸਭਾ ਦੀ ਗਠਿਤ ਕੀਤੀ ਪਾਰਲੀਆਂਮੈਂਟਰੀ ਕਮੇਟੀ ਵੱਲੋਂ ਵਿਕਾਸ ਕਾਰਜਾਂ ਦਾ ਲਿਆ ਜਾਇਜਾ

ਕਮੇਟੀ ਦੇ ਚੇਅਰਪਰਸ਼ਨ ਡਿਪਟੀ ਸਪੀਕਰ ਲੋਕ ਸਭਾ ਐਮ ਥਮਬੀ ਦੁਰਾਈ ਦੀ ਅਗਵਾਈ ਹੇਠ 22 ਮੈਂਬਰੀ ਕਮੇਟੀ ਨੇ ਵਿਕਾਸ ਕੰਮਾਂ ਦਾ ਕੀਤਾ ਨਰਿੱਖਣ

Web Admin

Web Admin

5 Dariya News

ਖਰੜ , 29 Aug 2016

Last updated on: Aug 29, 2016, 00:00 IST

ਪਾਰਲੀਮੈਂਟ ਲੋਕਲ ਏਰੀਆ ਡਿਵੈਲਪਮੈਂਟ ਸਕੀਮ ਅਧੀਨ ਲੋਕ ਸਭਾ ਦੀ ਗਠਿਤ ਕੀਤੀ ਪਾਰਲੀਆਂਮੈਂਟਰੀ ਕਮੇਟੀ ਵੱਲੋਂ ਕਮੇਟੀ ਦੇ ਚੇਅਰਪਰਸ਼ਨ ਡਿਪਟੀ ਸਪੀਕਰ ਲੋਕ ਸਭਾ ਸ੍ਰੀ ਐਮ ਥਮਬੀ ਦੁਰਾਈ ਦੀ ਅਗਵਾਈ ਹੇਠ 22 ਮੈਂਬਰੀ ਕਮੇਟੀ ਨੇ ਐਮ.ਪੀ. ਲੈਡ ਸਕੀਮ ਤਹਿਤ ਕੀਤੇ ਗਏ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਉਨ੍ਹਾਂ ਜ਼ਿਲ੍ਹੇ ਦੇ ਪਿੰਡ ਦਾਊਮਾਜਰਾ (ਗਰੀਨ ਐਵੀਨਿਊ), ਮਦਨਹੇੜੀ ਅਤੇ ਖਰੜ ਬੱਸ ਸਟੈਂਡ ਵਿਖੇ ਬਣਾਏ ਗਏ ਪਾਖਾÎਨਿਆਂ ਦੇ ਕੰਮਾਂ ਦਾ ਜਾਇਜਾ ਲਿਆ। ਇਸ ਮੌਕੇ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ. ਮਾਂਗਟ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਭੁਪਿੰਦਰ ਸਿੰਘ, ਐਸ.ਡੀ. ਐਮ. ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਅਕਾਲੀ ਜਥਾ ਸਹਿਰੀ ਦੇ ਪ੍ਰਧਾਨ ਸ੍ਰ: ਪਰਮਜੀਤ ਸਿੰਘ ਕਾਹਲੋ, ਸੀਨੀਅਰ ਅਕਾਲੀ ਆਗੂ , ਸ੍ਰ: ਦਰਸ਼ਨ ਸਿੰਘ ਸਿਵਜੋਤ ,  ਓ.ਐਸ.ਡੀ ਸ੍ਰ: ਹਰਦੇਵ ਸਿੰਘ ਹਰਪਾਲਪੁਰ  ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ।ਕਮੇਟੀ ਵੱਲੋਂ ਜ਼ਿਲ੍ਹੇ ਦੇ ਪਿੰਡ ਦਾਊਮਾਜਰਾ (ਗਰੀਨ ਐਵੀਨਿਊ) ਵਿਖੇ ਐਮ.ਪੀ. ਲੈਡ ਅਧੀਨ ਬਣੀਆਂ ਗਲੀਆਂ ਨਾਲੀਆਂ ਦੇ ਕੰਮ ਦਾ ਜਾਇਜਾ ਲਿਆ । ਇਸ ਤੋਂ ਉਪਰੰਤ ਉਨ੍ਹਾਂ ਪਿੰਡ ਮਦਨਹੇੜੀ ਵਿਖੇ ਬਣੇ ਸ਼ਮਸਾਨ ਘਾਟ ਅਤੇ ਖਰੜ ਬੱਸ ਸਟੈਂਡ ਵਿਖੇ ਐਮ.ਪੀ. ਲੈਡ ਫੰਡ ਤਹਿਤ ਬਣਾਏ ਗਏ ਪਾਖਨਿਆਂ ਦੇ ਕੰਮ-ਕਾਜ ਦੀ ਸਮੀਖਿੱਆ ਕੀਤੀ। ਜਿਸ ਤੇ ਉਨ੍ਹਾਂ ਤਸੱਲੀ ਦਾ ਪ੍ਰਗਟਾਵਾ ਕੀਤਾ। ਡਿਪਟੀ ਸਪੀਕਰ ਲੋਕ ਸਭਾ ਨੇ ਕਿਹਾ ਕਿ ਇਸ ਕਮੇਟੀ ਦਾ ਮੁੱਖ ਮੰਤਵ ਐਮ.ਪੀ. ਲੈਡ ਫੰਡ ਅਧੀਨ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਦੀ ਸਮੀਖਿੱਆ ਕਰਨਾ ਹੈ ਅਤੇ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਐਮ.ਪੀ. ਲੈਡ ਫੰਡ ਅਧੀਨ ਕੀਤੇ ਗਏ ਕੰਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਮਿਲ ਸਕੇ। ਇਸ ਮੌਕੇ ਮਦਨਹੇੜੀ ਦੇ ਸਮਸ਼ਾਨ ਘਾਟ ਵਿਖੇ ਪੋਦੇ ਵੀ ਲਗਾਏ ਗਏ।ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਡਿਪਟੀ ਸਪੀਕਰ ਭਾਰਤ ਸਰਕਾਰ ਦੀ ਅਗਵਾਈ ਵਿੱਚ ਪੁੱਜੀ ਪਾਰਲੀਆਂਮੈਂਟਰੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਐਮ.ਪੀ. ਲੈਡ ਤਹਿਤ ਮਿਲੇ ਫੰਡਾਂ ਨਾਲ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਵਿਸ਼ੇਸ ਜਾਣਕਾਰੀ ਦਿੱਤੀ। ਉਨ੍ਹਾਂ ਇਸ ਮੌਕੇ ਮੰਗ ਕੀਤੀ ਕਿ ਹਰੇਕ ਲੋਕ ਸਭਾ ਮੈਂਬਰ ਨੂੰ ਮਿਲਣ ਵਾਲੀ ਅਖਤਿਆਰੀ ਕੋਟੇ ਵਿੱਚ 5 ਕਰੋੜ ਰੁਪਏ ਦੀ ਰਾਸ਼ੀ ਨੂੰ ਵਧਾ ਕੇ 25 ਕਰੋੜ ਰੁਪਏ ਕਰਨਾ ਚਾਹੀਦਾ ਹੈ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜ ਵੱਧ ਤੋਂ ਵੱਧ ਹੋ ਸਕਣ ਅਤੇ ਲੋਕ ਉਨ੍ਹਾਂ ਦਾ ਲਾਭ ਲੈ ਸਕਣ। 

 

Tags: Prem Singh Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD