Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਭਗਵੰਤ ਮਾਨ ਉੱਚੀ ਜਾਤ ਦੇ ਹੰਕਾਰ ਵਿੱਚ ਚੂਰ, ਲੋੜੀਂਦੀ ਮੱਦਦ ਲੈਣ ਨਾਲ ਲੋਕ ਮੰਗਤੇ ਨਹੀਂ ਬਣ ਜਾਂਦੇ : ਹਰਚਰਨ ਸਿੰਘ ਬੈਂਸ

Web Admin

Web Admin

5 Dariya News

ਚੰਡੀਗੜ੍ਹ , 30 Aug 2016

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਆਗੂ ਭਗਵੰਤ ਮਾਨ ਦੇ ਉਸ ਬਿਆਨ ਦੀ ਕਰੜੀ ਨਿੰਦਾ ਕੀਤੀ ਹੈ ਜਿਸ ਵਿੱਚ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਗਰੀਬ ਅਤੇ ਦਲਿਤ ਵਰਗ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਮੱਦਦ ਅਤੇ ਸੁਵਿਧਾਵਾਂ ਕਾਰਨ ਉਨ੍ਹਾਂ ਦੀ ਹਾਲਤ ਮੰਗਤਿਆਂ ਵਰਗੀ ਹੋ ਗਈ ਹੈ।ਇਸ ਬਿਆਨ ਤੋਂ ਇਹ ਸਾਫ ਜ਼ਾਹਰ ਹੁੰਦਾ ਹੈ ਕਿ ਆਪ ਦੀਆਂ ਰਗਾਂ ਵਿੱਚ ਉੱਚੀ ਜਾਤ ਦੇ ਮਾਣ ਦਾ ਕੈਂਸਰ ਘਰ ਕਰ ਚੁੱਕਿਆ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਲਿਤਾਂ, ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨ ਜਾਤੀਆਂ ਅਤੇ ਪਛੜੇ ਵਰਗਾਂ ਨੂੰ ਰਾਖਵਾਂਕਰਨ ਦੇਣ ਦਾ ਵਿਰੋਧ ਕਰ ਚੁੱਕੇ ਹਨ।ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਸ. ਹਰਚਰਨ ਸਿੰਘ ਬੈਂਸ ਨੇ ਇਥੇ ਜਾਰੀ ਇਕ ਬਿਆਨ ਵਿੱਚ ਭਗਵੰਤ ਮਾਨ 'ਤੇ ਟਿੱਪਣੀ ਕਰਦਿਆਂ ਕਿਹਾ, ''ਇਹ ਵਿਅਕਤੀ ਉਚੀ ਜਾਤ ਦੇ ਹਾਕਰ ਵਿੱਚ ਚੂਰ ਹੋ ਚੁੱਕਿਆ ਹੈ ਅਤੇ ਇਸ ਨੂੰ ਜਾਤੀਵਾਦ ਦੇ ਨਸ਼ੇ ਤੋਂ ਪਿੱਛਾ ਛੁਡਵਾਉਣ ਲਈ ਕਿਸੇ ਮੁੜ ਵਸੇਬਾ ਕੇਂਦਰ ਵਿੱਚ ਭੇਜੇ ਜਾਣ ਦੀ ਲੋੜ ਹੈ। ਇਸ ਨੂੰ ਇਹ ਮਹਿਸੂਸ ਹੀ ਨਹੀਂ ਹੋ ਰਿਹਾ ਹੈ ਕਿ ਹਰੇਕ ਸਰਕਾਰ ਦਾ ਫਰਜ਼ ਹੁੰਦਾ ਹੈ ਕਿ ਹਰੇਕ ਲੋੜਵੰਦ ਅਤੇ ਗਰੀਬ ਵਿਅਕਤੀ ਅਤੇ ਖਾਸ ਕਰ ਕੇ ਜਿਨ੍ਹਾਂ ਨਾਲ ਸਦੀਆਂ ਤੋਂ ਧੱਕਾ ਹੁੰਦਾ ਆਇਆ ਹੋਵੇ, ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ। ਲੋਕਾਂ ਦੇ ਪੈਸੇ ਨੂੰ ਉਨ੍ਹਾਂ ਦੇ ਭਲੇ ਲਈ ਖਰਚਣ ਦੇ ਕੰਮ ਦੀ ਸਰਕਾਰ ਨਿਗੇਬਾਨ ਹੁੰਦੀ ਹੈ। 

ਲੋਕ ਆਪਣੇ ਖੁਦ ਦੇ ਹੀ ਪੈਸੇ ਤੋਂ ਮੱਦਦ ਅਤੇ ਸੁਵਿਧਾਵਾਂ ਲੈਣ ਨਾਲ ਮੰਗਤੇ ਨਹੀਂ ਬਣ ਜਾਂਦੇ। ਅਸੀਂ ਆਪ ਦੇ ਆਗੂਆਂ ਵੱਲੋਂ ਪ੍ਰਗਟਾਈ ਗਈ ਇਸ ਮਾਨਸਿਕਤਾ ਉਤੇ ਹੈਰਾਨ ਹਾਂ।''ਸ. ਬੈਂਸ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਦੀਆਂ ਸਭ ਗਰੀਬ ਪੱਖੀ ਨੀਤੀਆਂ ਨਾ ਸਿਰਫ ਜਾਰੀਆਂ ਰਹਿਣਗੀਆਂ ਸਗੋਂ ਆਪ ਵੱਲੋਂ ਵਿਰੋਧ ਦੇ ਬਾਵਜੂਦ ਲੋੜ ਅਨੁਸਾਰ ਇਨ੍ਹਾਂ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਹੋਰ ਕਿਹਾ, ''ਅਸੀਂ ਜਿੰਨੀ ਵੀ ਹੋ ਸਕਦੀ ਹੈ, ਉਨੀ ਗਰੀਬ ਤੋਂ ਗਰੀਬ ਵਰਗ ਦੇ ਲੋਕਾਂ ਦੀ ਮੱਦਦ ਕਰਾਂਗੇ। ਉੱਚੀ ਜਾਤ ਦੇ ਹੰਕਾਰ ਵਿੱਚ ਚੂਰ ਅਤੇ ਲੋੜਵੰਦਾਂ ਨੂੰ ਨੀਵਾਂ ਕਰ ਕੇ ਵੇਖਣ ਵਾਲੇ ਕਿਸੇ ਵਿਅਕਤੀ ਦੇ ਇਤਰਾਜ਼ ਦੀ ਸਾਨੂੰ ਕੋਈ ਪਰਵਾਹ ਨਹੀਂ।''ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨੇ ਅਗਾਂਹ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਗੱਲ ਉਤੇ ਯਕੀਨ ਕਰਨਾ ਔਖਾ ਹੋ ਰਿਹਾ ਹੈ ਕਿ ਆਪ ਆਗੂ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਇਹ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਗਰੀਬ ਵਰਗ ਦੇ ਲੋਕਾਂ ਨੂੰ ਮੁਫਤ ਸਹੂਲਤਾਂ ਦੇਣ ਦੀਆਂ ਨੀਤੀਆਂ ਅਪਣਾ ਕੇ ਪੰਜਾਬੀਆਂ ਨੂੰ ਮੰਗਤੇ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਪ ਲੀਡਰਸ਼ਿਪ ਦੀ ਸੌੜੀ ਮਾਨਸਿਕਤਾ ਜ਼ਾਹਰ ਹੁੰਦੀ ਹੈ।

 

Tags: Harcharan Singh Bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD