Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪੰਜਾਬ ਸਰਕਾਰ ਦੀ ਬੱਸਾਂ ਰਾਹੀਂ ਸੰਗਤ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਸਕੀਮ ਦਾ ਆਮ ਲੋਕਾਂ ਨੂੰ ਮਿਲ ਰਿਹਾ ਭਾਰੀ ਲਾਹਾ-ਹੀਰਾ ਸਿੰਘ ਗਾਬੜੀਆ

ਹਲਕਾ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਦੀ ਸੰਗਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ , ਚੇਅਰਮੈਨ ਯੋਜ਼ਨਾ ਬੋਰਡ ਲੁਧਿਆਣਾ ਅਤੇ ਸਾਬਕਾ ਮੰਤਰੀ ਗਾਬੜੀਆ ਨੇ ਕੀਤਾ ਰਵਾਨਾ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 31 Aug 2016

Last updated on: Aug 31, 2016, 00:00 IST

ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਬੱਸਾਂ ਰਾਹੀਂ ਮੁਫ਼ਤ ਯਾਤਰਾ ਕਰਾਉਣ ਦਾ ਸੰਗਤ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਸਕੀਮ ਦਾ ਆਮ ਲੋਕਾਂ ਨੂੰ ਭਾਰੀ ਲਾਹਾ ਮਿਲ ਰਿਹਾ ਹੈ। ਇਹਨਾਂ  ਸ਼ਬਦਾਂ ਦਾ ਪ੍ਰਗਟਾਵਾ ਸ੍ਰ. ਹੀਰਾ ਸਿੰਘ ਗਾਬੜੀਆ ਚੇਅਰਮੈਨ ਜ਼ਿਲ੍ਹਾ ਯੋਜ਼ਨਾ ਬੋਰਡ ਅਤੇ ਸਾਬਕਾ ਮੰਤਰੀ ਨੇ ਅੱਜ ਸਵੇਰੇ ਹਲਕਾ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਦੀ ਸੰਗਤ ਦਾ ਜੱਥਾ 7 ਬੱਸਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਕਰਨ ਲਈ ਰਵਾਨਾ ਕਰਨ ਉਪਰੰਤ ਗੱਲਬਾਤ ਕਰਦਿਆ ਕੀਤਾ। ਦੱਸਣਯੋਗ ਹੈ ਕਿ 7 ਬੱਸਾਂ ਵਿੱਚ ਰਵਾਨਾ ਹੋਏ 350 ਤੋਂ ਵਧੇਰੇ ਸ਼ਰਧਾਲੂਆਂ ਨੂੰ ਪੂਰੀ ਯਾਤਰਾ ਦੌਰਾਨ ਸਾਰੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਸ਼ਰਧਾਲੂਆਂ ਦੀ ਸਹੂਲਤ ਲਈ ਸਰਕਾਰੀ ਅਧਿਕਾਰੀ ਵੀ ਬੱਸ ਵਿੱਚ ਗਏ ਹਨ। ਬੱਸਾਂ ਵਿੱਚ ਸ਼ਰਧਾਲੂਆਂ ਨੂੰ ਆਡੀਓ ਸੀ.ਡੀਜ਼ ਰਾਹੀਂ ਸ਼ਬਦ ਵੀ ਸੁਣਾਏ ਜਾਣਗੇ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਗਾਬੜੀਆ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦਾ ਇਸ ਯਾਤਰਾ ਯੋਜਨਾ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਕੁਝ ਸ਼ਰਧਾਲੂ ਰੇਲਗੱਡੀ ਰਾਹੀਂ ਦੂਰ-ਦਰਾਜ ਤੀਰਥ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ, ਜਿਸ ਕਾਰਨ ਇਹ ਨੇੜਲੇ ਤੀਰਥ ਸਥਾਨਾਂ ਦੀ ਯਾਤਰਾ ਲਈ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ, ਜੋ ਕਿ ਰੇਲ ਯਾਤਰਾ ਦੇ ਵਾਂਗ ਪੂਰੀ ਤਰ੍ਹਾਂ ਮੁਫ਼ਤ ਹੈ। ਉਨ੍ਹਾਂ ਦੱਸਿਆ ਕਿ ਇਹ ਬੱਸ ਯਾਤਰਾਵਾਂ ਅਲੱਗ-ਅਲੱਗ ਹਲਕਿਆਂ ਤੋਂ ਲਗਾਤਾਰ ਰਵਾਨਾ ਹੋਇਆ ਕਰਨਗੀਆਂ। ਜਿਸ ਵਿੱਚ ਕੋਈ ਵੀ ਵਿਅਕਤੀ ਯਾਤਰਾ 'ਤੇ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਅਮੀਰ ਵਿਰਸੇ ਦੀ ਸੰਭਾਲ ਅਤੇ ਇਸ ਦੀ ਪ੍ਰਫੁੱਲਤਾ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀ ਇਹ ਡਿਊਟੀ ਸਮਝਦੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਇਹ ਯਾਤਰਾ ਯੋਜਨਾ ਸੂਬੇ ਵਿਚ ਵਿਰਾਸਤੀ ਸੈਰ ਸਪਾਟੇ ਨੂੰ ਹੁਲਾਰਾ ਦੇਣ ਦਾ ਵੀ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ ਅਤੇ ਉਤਸ਼ਾਹਿਤ ਕਰਨ ਦੀ ਇਕ ਕੋਸ਼ਿਸ਼ ਹੈ। ਇਸ ਮੌਕੇ ਯਾਤਰਾ 'ਤੇ ਰਵਾਨਾ ਹੋਣ ਵਾਲੀ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਬੀ.ਸੀ. ਕਮਿਸ਼ਨ ਦੇ ਵਾਇਸ ਚੇਅਰਮੈਨ ਸ੍ਰ. ਨਿਰਮਲ ਸਿੰਘ ਐਸ.ਐਸ, ਸੀਨੀਅਰ ਅਕਾਲੀ ਨੇਤਾ ਬਾਬਾ ਅਜੀਤ ਸਿੰਘ, ਸੋਈ ਜੌਨਲ ਪ੍ਰਧਾਨ ਸ੍ਰ. ਮੀਤਪਾਲ ਸਿੰਘ ਦੁੱਗਰੀ, ਕੌਸਲਰ ਰੱਖਵਿੰਦਰ ਸਿੰਘ ਗਾਬੜੀਆ ਅਤੇ ਹੋਰ ਕਈ ਸ਼ਖਸ਼ੀਅਤਾਂ ਹਾਜ਼ਰ ਸਨ। 

 

Tags: Hira Singh Gabria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD