Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਤਿੰਦਰ ਸਿੰਘ ਗਿੱਲ ਪ੍ਰਧਾਨ ਜਿਲ੍ਹਾ ਮੁਹਾਲੀ ਦਿਹਾਤੀ ਨੇ ਜਥੇਦਾਰ ਬਡਾਲੀ ਤੋਂ ਲਿਆ ਆਸ਼ੀਰਵਾਦ

ਹਲਕੇ 'ਚ ਕਾਰਜ ਕਰਨ ਲਈ ਵਿਚਾਰਾਂ ਕੀਤੀਆਂ

Web Admin

Web Admin

5 Dariya News

ਸਾਹਿਬਜਾਦਾ ਅਜੀਤ ਸਿੰਘ ਨਗਰ ਮੋਹਾਲੀ , 31 Aug 2016

Last updated on: Aug 31, 2016, 00:00 IST

ਹਲਕਾ ਖਰੜ ਦੇ ਇੰਚਾਰਜ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਆਪ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਉਹ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲੋਂ ਤੋੜਨ ਜਾਂ ਸਿੱਖੀ ਸਿਧਾਂਤਾਂ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਨਾ ਕਰੇ, ਨਹੀਂ ਤਾਂ ਉਸ ਨੂੰ ਪੰਜਾਬ 'ਚ ਵੱਡੇ ਪੈਮਾਨੇ 'ਤੇ ਲੋਕ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਜਥੇਦਾਰ ਬਡਾਲੀ ਨੇ ਅੱਜ ਸਾਹਿਬਜਾਦਾ ਅਜੀਤ ਸਿੰਘ ਨਗਰ ਮੋਹਾਲੀ ਹਲਕੇ ਦੇ ਨੌਜਵਾਨ ਆਗੂ ਸਤਿੰਦਰ ਸਿੰਘ ਗਿੱਲ ਨੂੰ ਯੂਥ ਅਕਾਲੀ ਦਲ ਜਿਲ੍ਹਾ ਮੁਹਾਲੀ ਦਿਹਾਤੀ  ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਉਪਰੰਤ ਨੌਜਵਾਨਾਂ ਨਾਲ ਮੀਟਿੰਗ ਕੀਤੀ ਅਤੇ ਵਿਚਾਰਾਂ ਕੀਤੀਆਂ। ਇਸ ਮੌਕੇ ਸਤਿੰਦਰ ਸਿੰਘ ਗਿੱਲ ਪ੍ਰਧਾਨ ਜਿਲ੍ਹਾ ਮੁਹਾਲੀ ਦਿਹਾਤੀ ਨੇ ਜਥੇਦਾਰ ਬਡਾਲੀ ਤੋਂ ਆਸ਼ੀਰਵਾਦ ਲਿਆ ਅਤੇ ਹਲਕੇ 'ਚ ਕਾਰਜ ਕਰਨ ਲਈ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਵੱਖ ਵੱਖ ਥਾਵਾਂ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਅਕਾਲੀ ਦਲ ਦੀ ਮਜਬੂਤੀ ਲਈ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਸਤਿੰਦਰ ਸਿੰਘ ਗਿੱਲ ਪ੍ਰਧਾਨ ਜਿਲ੍ਹਾ ਮੁਹਾਲੀ ਦਿਹਾਤੀ ਨੇ ਕਿਹਾ ਕਿ ਦਿੱਲੀ 'ਚ ਪਿਆਓ ਤੁੜਵਾਉਣ, ਬਾਬਾ ਬੰਦਾ ਬਹਾਦਰ ਦਾ ਬੁੱਤ ਨਾ ਲੱਗਣ ਦੇਣ, ਸ੍ਰੀ ਦਰਬਾਰ ਸਾਹਿਬ ਨਾਲ ਝਾੜੂ ਰੱਖਣ, ਉਸ ਦੇ ਚਹੇਤਿਆਂ ਵੱਲੋਂ ਸਿੱਖੀ ਦੇ ਸ਼ਾਨ ਖ਼ਿਲਾਫ਼ ਟਿੱਪਣੀਆਂ ਉਪਰੰਤ ਆਪ ਦੇ ਕਨਵੀਨਰ ਰਹੇ ਸੁੱਚਾ ਸਿੰਘ ਛੋਟੇਪੁਰ ਵੱਲੋਂ ਕੇਜਰੀਵਾਲ ਦੀ ਸਿੱਖਾਂ ਪ੍ਰਤੀ ਮਾੜੀ ਨੀਅਤ ਤੇ ਭੈੜੀ ਸੋਚ ਪ੍ਰਤੀ ਖ਼ੁਲਾਸੇ ਦੇ ਸਾਹਮਣੇ ਆਉਣ ਨਾਲ ਇਸ ਵਿਚ ਕੋਈ ਸ਼ੱਕ ਨਹੀਂ ਰਿਹਾ ਕਿ ਕੇਜਰੀਵਾਲ ਦਾ ਸਿੱਖ ਵਿਰੋਧੀ ਏਜੰਡਾ ਇਕ ਹੀ ਹੈ ਭਾਵੇਂ ਕਿ ਇਸ ਨੂੰ ਨੇਪਰੇ ਚਾੜ੍ਹਨ ਦਾ ਢੰਗ ਤਰੀਕਾ ਵੱਖ-ਵੱਖ ਕਿਉ ਨਾ ਹੋਵੇ। ਉਨ੍ਹਾਂ ਕਿਹਾ ਕਿ ਪਾਣੀ ਪੰਜਾਬ ਲਈ ਬਹੁਤ ਕੀਮਤੀ ਹੈ, ਐੱਸ. ਵਾਈ. ਐੱਲ. ਨਹਿਰ ਦਾ ਮੁੱਦਾ ਸੁਪਰੀਮ ਕੋਰਟ ਪਹੁੰਚਿਆ ਤਾਂ ਕੇਜਰੀਵਾਲ ਪੰਜਾਬ ਦੇ ਉਲਟ ਖੜ੍ਹਾ ਹੋ ਗਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ 'ਚ ਮੂੰਹ ਦੀ ਖਾਣੀ ਪਵੇਗੀ ਅਤੇ ਅਕਾਲੀ ਦਲ ਮੁੜ ਸਰਕਾਰ ਬਣਾਵੇਗਾ। ਇਸ ਮੌਕੇ  ਕੁਲਵੰਤ ਸਿੰਘ ਤ੍ਰਿਪੜੀ ਮੀਤ ਪ੍ਰਧਾਨ ਮਾਲਵਾ ਜ਼ੋਨ, ਮੰਨਾ ਸੰਧੂ ਜਨਰਲ ਸਕੱਤਰ ਮਾਲਵਾ ਜੋਨ,ਕੁਲਵੀਰ ਸਿੰਘ ਝਾਂਮਪੁਰ, ਕਿਰਪਾਲ ਸਿੰਘ ਰੋਪੜ, ਸਿਮਰਨ ਸਿੰਘ ਪੂਨੀਆ, ਲਾਡੀ ਬੱਲੋਮਾਜਰਾ, ਬਿੰਦਰ ਸਿੰਘ ਸਰਪੰਚ, ਮਨਦੀਪ ਸਿੰਘ ਮਾਨ, ਸੁਰਜੀਤ ਸਿੰਘ ਮੋਰਿੰਡਾ, ਨਿੱਕਾ ਮਟੌਰ ਆਦਿ ਤੋਂ ਇਲਾਵਾ ਹੋਰ ਵੀ ਇਲਾਕੇ ਦੇ ਪਤਵੰਤੇ ਹਾਜਰ ਹੋਏ।

 

Tags: Ujagar Singh Badali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD