Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ 21 ਜਿਲ੍ਹਿਆਂ ਵਿੱਚ ਬਾਬਾ ਸਾਹਿਬ ਦਾ ਬੁੱਤ ਸਥਾਪਿਤ ਕੀਤਾ ਜਾਵੇਗਾ

ਭਾਰਤ ਰਤਨ ਡਾ.ਅੰਬੇਦਕਰ ਦੇ 125ਵੇਂ ਜਨਮ ਦਿਵਸ ਨੂੰ ਮਨਾਉਣ ਅਧੀਨ ਲਿਆ ਗਿਆ ਫੈਸਲਾ, ਸੂਬਾ ਸਰਕਾਰ ਵਲੋਂ 3.15 ਕਰੋੜ ਰੁਪਏ ਦੀ ਪ੍ਰਵਾਨਗੀ

Web Admin

Web Admin

5 Dariya News

ਚੰਡੀਗੜ੍ਹ , 01 Sep 2016

Last updated on: Sep 01, 2016, 00:00 IST

ਭਾਰਤ ਰਤਨ ਬਾਬਾ ਸਾਹਿਬ ਦੇ 125ਵੇਂ ਜਨਮ ਦਿਵਸ ਨੂੰ ਮਨਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪਲਾਨ ਸਕੀਮ ਕੰਸਟਰਕਸ਼ਨ ਆਫ ਡਾ.ਅੰਬੇਦਕਰ ਭਵਨ ਐਂਡ ਅਪਰੇਸ਼ਨ ਅਧੀਨ ਸਾਲ 2016-17 ਦੌਰਾਨ 3.15 ਕਰੋੜ ਰੁਪਏ ਦੀ ਰਾਸ਼ੀ ਨਾਲ ਸਮੂਹ ਜ਼ਿਲ੍ਹਾ ਸਦਰ ਮੁਕਾਮਾਂ ਤੇ ਹਰ ਜਿਲ੍ਹਾ ਕੰਪਲੈਕਸ ਵਿਚ ਬਾਬਾ ਸਾਹਿਬ ਜੀ ਦਾ ਆਦਮ ਕੱਦ ਬੁੱਤ ਲਾਉਣ ਹਿੱਤ ਆਦੇਸ਼ ਜਾਰੀ ਕੀਤੇ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀਆਂ/ਪੱਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਸ. ਗੁਲਜ਼ਾਰ ਸਿੰਘ ਨੇ ਦੱਸਿਆ ਕਿ ਸ.ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਅਧੀਨ ਇਹ ਇਕ ਇਤਿਹਾਸਕ ਫੈਸਲਾ ਲਿਆ ਗਿਆ ਹੈ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ 21 ਜਿਲ੍ਹਿਆਂ ਵਿੱਚ ਸਥਾਪਿਤ ਕੀਤੇ ਜਾਣਗੇ ਇਸ ਲਈ ਹਰ ਜਿਲ੍ਹੇ 15.00 ਲੱਖ ਰੁਪਏ ਭੇਜੇ ਜਾ ਰਹੇ ਹਨ ਜਦ ਕਿ ਬੰਠਿਡਾ ਜਿਲ੍ਹੇ ਵਿੱਚ ਬਾਬਾ ਸਾਹਿਬ ਦਾ ਬੁੱਤ ਪਹਿਲਾਂ ਹੀ ਸਥਾਪਿਤ ਹੈ।ਭਲਾਈ ਮੰਤਰੀ ਨੇ ਅੱਗੇ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰ, ਬਾਬਾ ਸਾਹਿਬ ਜੀ ਦੇ ਇਸ ਆਦਮ ਕੱਦ ਬੁੱਤ ਦੇ ਤਿਆਰ ਹੋਣ ਉਪਰੰਤ ਸਮੂਹ ਜਿਲ੍ਹਾ ਸਦਰ ਮੁਕਾਮਾਂ ਤੇ ਇਸ ਸਬੰਧੀ ਸਮਾਰੋਹ ਆਯੋਜਿਤ ਕਰਨਗੇ ਅਤੇ ਇਨ੍ਹਾਂ ਸਮਾਰੋਹ ਦੋਰਾਨ ਬਾਬਾ ਸਾਹਿਬ ਦੇ ਦੇਸ਼ ਪ੍ਰਤੀ ਪਾਏ ਗਏ ਅਹਿਮ ਯੋਗਦਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਣ ਵਿਚ ਦਿੱਤੀ ਅਮੁੱਲ ਦੇਣ, ਅਨੁਸੂਚਿਤ ਜ਼ਾਤੀਆਂ ਅਤੇ ਜਨਜ਼ਾਤੀਆਂ ਨੂੰ ਦਿਵਾਏ ਮੌਲਿਕ ਅਧਿਕਾਰਾਂ ਅਤੇ ਉਨਾ ਦੇ ਫਲਸਫੇ ਤੇ ਅਵਾਮ ਤੱਕ ਜਾਣਕਾਰੀ ਪਹੁੰਚਾਉਣ ਲਈ ਵਿਸਥਾਰਪੂਰਵਕ ਚਾਨਣਾ ਪਾਉਣਗੇ ।ਇਸ ਆਯੋਜਿਤ ਕੀਤੇ ਜਾਣ ਵਾਲੇ ਸਮਾਰੋਹ ਵਿਚ ਜਨਤਕ ਪ੍ਰਤੀਨਿਧੀਆਂ ਨੂੰ ਵੀ ਸੱਦਾ ਪੱਤਰ ਭੇਜਕੇ ਸ਼ਾਮਲ ਕੀਤਾ ਜਾਵੇਗਾ।

ਉਨਾਂ ਅੱਗੇ ਕਿਹਾ ਕਿ ਡਾ.ਅੰਬੇਦਕਰ ਆਧੁਨਿਕ ਭਾਰਤ ਦੇ ਨਿਰਮਾਤਾ,ਅਰਥ-ਸ਼ਾਸਤਰੀ,ਦੂਰਦਰਸ਼ੀ ਅਤੇ ਦਾਰਸ਼ਨਿਕ ਹਨ ਜਿਹਨਾਂ ਸਬੰਧੀ ਦੱਸਣਾ ਸਮੁੰਦਰ ਵਿੱਚ ਬਰਸਾਤ ਹੋਣ ਦੇ ਬਰਾਬਰ ਹੈ। ਬਾਬਾ ਸਾਹਿਬ ਦੇ ਸੰਘਰਸ਼ਈ ਜੀਵਨ ਅਤੇ ਕ੍ਰਾਤੀਂਕਾਰੀ ਯਤਨਾਂ ਸਦਕਾ ਹੀ ਅੱਜ ਦੇਸ਼ ਦੇ ਹਰ ਨਾਗਰਿਕ ਨੂੰ ਉਸ ਦੇ ਬਣਦੇ ਹੱਕ ਅਤੇ ਮੌਲਿਕ ਅਧਿਕਾਰ ਮਿਲੇ ਹਨ।ਬਾਬਾ ਸਾਹਿਬ ਨੇ ਦੇਸ਼ ਦੇ ਸਰਵਪੱਖੀ ਵਿਕਾਸ ਅਤੇ ਕਮਜੋਰ ਵਰਗਾਂ ਦੇ ਨਾਲ,ਅੋਰਤਾਂ,ਮਜਦੂਰਾਂ ਦੇ ਹੱਕਾਂ ਦੀ ਲੜਾਈ ਲੜੀ ਅਤੇ ਬਣਦੇ ਹੱਕਾਂ ਦੇ ਕਾਨੂੰਨੀ ਅਧਿਕਾਰ ਵੀ ਮੁਹੱਈਆ ਕਰਵਾਏ।ਇਸ ਸੂਬਾ ਸਰਕਾਰ ਵਲੋਂ ਕੀਤਾ ਗਿਆ ਹੈ ਸ਼ਲਾਘਾਯੋਗ ਉਪਰਾਲਾ ਹੈ ਜਿਸ ਦੁਆਰਾ ਨੋਜੁਆਨ ਪੀੜ੍ਹੀ ਅਤੇ ਅਵਾਮ ਨੂੰ ਬਾਬਾ ਸਾਹਿਬ ਦੇ ਕ੍ਰਾਤੀਂਕਾਰੀ ਅਤੇ ਸੰਘਰਸ਼ਮਈ ਜੀਵਨ ਤੋਂ ਪ੍ਰੇਰਿਤ ਹੋਣ ਦਾ ਸੁਨਹਰੀ ਮੌਕਾ ਮਿਲੇਗਾ।ਭਲਾਈ ਮੰਤਰੀ ਨੇ ਅੱਗੇ ਦੱਸਿਆ ਕਿ ਬਾਬਾ ਸਾਹਿਬ ਦੇ 125 ਜਨਮ ਦਿਵਸ ਨੂੰ ਸਰਧਾਂਜਲੀ ਦੇਣ ਲਈ ਅਤੇ ਉਨ੍ਹਾਂ ਦੇ ਜੀਵਨ,ਸੋਚ ਅਤੇ ਵਿਚਾਰਧਾਰਾ ਨੂੰ ਨੋਜਆਨ ਪੀੜ੍ਹੀ ਤੱਕ ਪਹੁੰਚਾਉਣ ਲਈ ਸੂਬਾ ਸਰਕਾਰ ਵਲੋਂ ਰਾਸ਼ਟਰੀ ਪੱਧਰ ਦੇ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਵਿਦਿਆਰਥੀਆਂ ਦਾ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ।

 

 

Tags: Gulzar Singh Ranike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD