Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਰਵਿੰਦ ਕੇਜਰੀਵਾਲ ਦੇ ਗੁੰਡਿਆਂ ਵੱਲੋਂ ਪੰਜਾਬ ਵਿਚ 'ਆਪ' ਸਮੱਰਥਕਾਂ ਦੇ ਸ਼ੋਸ਼ਣ ਦੀਆਂ ਰਿਪੋਰਟਾਂ ਮੰਦਭਾਗੀਆਂ- ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ

ਕੇਜਰੀਵਾਲ ਸਿਰਫ ਉਦੋਂ ਕਾਰਵਾਈ ਕਰਦਾ ਹੈ ਜਦੋਂ ਵੀਡੀਓ ਸਭ ਪਾਸੇ ਫੈਲ ਜਾਂਦੀ ਹੈ, ਆਮ ਆਦਮੀ ਪਾਰਟੀ 'ਚ ਚਹੁੰਤਰਫਾ ਗੰਦ ਫੈਲਿਆ- ਸ਼੍ਰੋਮਣੀ ਅਕਾਲੀ ਦਲ

Web Admin

Web Admin

5 Dariya News

ਚੰਡੀਗੜ੍ਹ , 01 Sep 2016

Last updated on: Sep 01, 2016, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ 'ਤੇ ਹੱਲਾ ਬੋਲਦਿਆਂ ਕਿਹਾ ਹੈ ਕਿ ਮੀਡੀਆ ਰਿਪੋਰਟਾਂ ਵਿਚ ਸਾਹਮਣੇ ਆਇਆ ਹੈ ਕਿ ਕੇਜਰੀਵਾਲ ਆਪਣੇ ਇਕ ਮੰਤਰੀ ਦੀ ਸੈਕਸ ਟੇਪ 15 ਦਿਨਾਂ ਤੋਂ ਆਪਣੇ ਕੋਲ ਦੱਬੀ ਬੈਠਾ ਸੀ ਅਤੇ ਜਦੋਂ ਉਸ ਦੇ ਨਜ਼ਦੀਕੀਆਂ ਨੇ ਕਿਹਾ ਕਿ ਇਸ ਮਾਮਲੇ 'ਤੇ ਆਉਣ ਵਾਲੇ ਦਿਨਾਂ ਵਿਚ ਰੌਲਾ ਪੈ ਸਕਦਾ ਹੈ ਤਾਂ ਜਾ ਕੇ ਉਸ ਨੇ ਇਸ 'ਤੇ ਕਾਰਵਾਈ ਕੀਤੀ। ਇਸ ਸਬੰਧੀ ਕੇਜਰੀਵਾਲ ਵੱਲੋਂ ਸਫਾਈ ਦਿੱਤੇ ਜਾਣ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਅਤੇ ਸੀਨੀਅਰ ਆਗੂਆਂ ਸੁਖਦੇਵ ਸਿੰਘ ਢੀਂਡਸਾ ਅਤੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਸ ਵੇਲੇ ਆਮ ਆਦਮੀ ਪਾਰਟੀ 'ਚ ਚਹੁੰਤਰਫਾ ਗੰਦ ਫੈਲਿਆ ਹੋਇਆ ਹੈ ਅਤੇ ਭ੍ਰਿਸ਼ਟਾਚਾਰ, ਅਨੈਤਿਕ ਕੰਮਾਂ ਅਤੇ ਆਗੂਆਂ ਵੱਲੋਂ ਵਰਕਰਾਂ ਦੀ ਹਰ ਪ੍ਰਕਾਰ ਦੀ ਲੁੱਟ-ਖਸੁੱਟ ਪੂਰੇ ਸਿਖਰਾਂ 'ਤੇ ਹੈ। ਇੱਥੋਂ ਜਾਰੀ ਇਕ ਬਿਆਨ ਵਿਚ ਦੋਵਾਂ ਆਗੂਆਂ ਨੇ ਕਿਹਾ ਕਿ ਕੇਜਰੀਵਾਲ ਨੇ ਕੌਮਾਂਤਰੀ ਪੱਧਰ 'ਤੇ ਰਾਜਧਾਨੀ ਦਿੱਲੀ ਦੀ ਬਦਨਾਮੀ ਕਰਾ ਦਿੱਤੀ ਹੈ ਅਤੇ ਮਾੜੇ ਕਿਰਦਾਰਾਂ ਵਾਲੇ ਲੋਕਾਂ ਨੂੰ ਸਿਆਸਤ ਵਿਚ ਸ਼ਾਮਲ ਕਰਕੇ ਸਾਰੇ ਦੇਸ਼ ਦਾ ਨਾਂ ਖਰਾਬ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾੜੇ ਲੋਕਾਂ ਨੂੰ ਕੇਜਰੀਵਾਲ ਨੇ ਆਪਣੇ 'ਬਾਕਸਰਾਂ' ਦੇ ਰੂਪ ਵਿਚ ਰੱਖਿਆ ਹੋਇਆ ਹੈ ਅਤੇ ਜੇਕਰ ਕੋਈ ਬੰਦਾ ਉਸ ਦੇ ਖਿਲਾਫ ਆਵਾਜ਼ ਉਠਾਉਂਦਾ ਹੈ ਤਾਂ ਉਹ ਆਪਣੇ ਤਾਨਾਸ਼ਾਹੀ ਰਵੱਈਏ ਨਾਲ ਇਨ੍ਹਾਂ ਬਾਕਸਰਾਂ ਰਾਹੀਂ ਚੁੱਪ ਕਰਵਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸੈਕਸ ਟੇਪ ਵਾਲਾ ਤਾਜ਼ਾ ਮਾਮਲਾ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਅਮਰੀਕਾ ਦਾ ਸੈਕਟਰੀ ਆਫ ਸਟੇਟ ਜੋਨ ਕੈਰੀ ਨਵੀਂ ਦਿੱਲੀ ਆਇਆ ਹੋਇਆ ਹੈ। ਦੁੱਖ ਪ੍ਰਗਟਾਉਂਦਿਆਂ ਦੋਵਾਂ ਅਕਾਲੀ ਆਗੂਆਂ ਨੇ ਕਿਹਾ ਕਿ ਪੂਰੇ ਦੇਸ਼ ਨੂੰ ਇਸ ਮੌਕੇ ਕਿੰਨੀ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਕਾਲੀ ਆਗੂਆਂ ਨੇ ਅੱਗੇ ਕਿਹਾ ਕਿ ਇਹ ਵੀ ਬਹੁਤ ਮੰਦਭਾਗੀ ਘਟਨਾ ਹੈ ਕਿ ਆਮ ਆਦਮੀ ਪਾਰਟੀ ਦੇ ਵਰਕਰ ਦੱਸ ਰਹੇ ਹਨ ਕਿ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ਵਰਗੇ 'ਆਪ' ਆਗੂ ਉਨ੍ਹਾਂ ਦੀ ਬੇਇੱਜ਼ਤੀ ਅਤੇ ਸ਼ੋਸ਼ਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਘਪਲੇਬਾਜ਼ ਪਾਰਟੀ ਅਤੇ ਸਾਜਿਸ਼ ਕਰਨ ਵਾਲਿਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ।ਉਨ੍ਹਾਂ ਅੱਗੇ ਕੇਜਰੀਵਾਲ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਇਹ ਬੰਦਾ ਸਿਰੇ ਦਾ ਮੀਸਣਾ ਹੈ ਅਤੇ ਸਿਰਫ ਆਪਣੀ ਚਮੜੀ ਬਚਾਉਣ ਲਈ ਇਹ ਉਨ੍ਹਾਂ ਦਾਗੀਆਂ 'ਤੇ ਕਾਰਵਾਈਆਂ ਕਰਦਾ ਹੈ ਜਿਨ੍ਹਾਂ ਨੂੰ ਇਸ ਵੱਲੋਂ ਹੀ ਹੱਲਾਸ਼ੇਰੀ ਦਿੱਤੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਟੇਪ ਕੇਜਰੀਵਾਲ ਕੋਲ ਹੋਣ ਦੇ ਬਾਵਜੂਦ ਇਸ ਨੇ ਇਸ ਨੂੰ ਮਹੱਤਤਾ ਨਹੀਂ ਦਿੱਤੀ ਅਤੇ ਨਾ ਹੀ ਪ੍ਰੈੱਸ ਕਾਨਫਰੰਸ ਰਾਹੀਂ ਪੱਤਰਕਾਰਾਂ ਦਾ ਸਾਹਮਣਾ ਕਰਨ ਦੀ ਹਿੰਮਤ ਦਿਖਾਈ। ਉਨ੍ਹਾ ਕਿਹਾ ਕਿ ਭਾਰਤੀ ਸਿਆਸਤ ਵਿਚ ਇਕ ਗੰਦਾ ਰੁਝਾਨ ਸ਼ੁਰੂ ਕਰਦਿਆਂ ਕੇਜਰੀਵਾਲ ਨੇ ਸਿਰਫ ਟਵੀਟ ਕਰਕੇ ਮੰਤਰੀ ਨੂੰ ਹਟਾਉਣ ਦੀ ਜਾਣਕਾਰੀ ਦਿੱਤੀ ਜਿਸ ਤੋਂ ਕਿ ਇਸ ਦੀ ਅਜਿਹੇ ਗੰਭੀਰ ਮੁੱਦੇ ਲਈ ਲੋਕਾਂ ਅਤੇ ਮੀਡੀਆ ਪ੍ਰਤੀ ਗੈਰਜ਼ਿੰਮੇਵਾਰਾਨਾ ਜਵਾਬਦੇਹੀ ਸਾਫ ਝਲਕਦੀ ਹੈ। ਢੀਂਡਸਾ ਅਤੇ ਭੂੰਦੜ ਨੇ ਕੇਜਰੀਵਾਲ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਜਾਣ ਬੁੱਝ ਕੇ ਆਮ ਆਦਮੀ ਪਾਰਟੀ ਵਿਚ ਗਲਤ, ਅਨੈਤਿਕ ਅਤੇ ਭ੍ਰਿਸ਼ਟ ਬੰਦਿਆਂ ਨੂੰ ਸ਼ਾਮਲ ਕਰ ਰਿਹਾ ਹੈ ਤਾਂ ਜੋ ਉਸ ਖਿਲਾਫ ਬੋਲਣ ਵਾਲਿਆਂ ਨੂੰ ਇਨ੍ਹਾਂ ਗਲਤ ਬੰਦਿਆਂ ਰਾਹੀਂ ਚੁੱਪ ਕਰਵਾਇਆ ਜਾ ਸਕੇ।ਉਨ੍ਹਾਂ ਸਵਾਲ ਉਠਾਉਂਦਿਆਂ ਕਿਹਾ ਕਿ ਰਿਕਾਰਡ ਚੈੱਕ ਕਰਕੇ ਦੇਖ ਲਓ, ਕੀ ਕੇਜਰੀਵਾਲ ਨੂੰ ਟਿਕਟਾਂ ਵੰਡਣ ਤੋਂ ਪਹਿਲਾਂ ਕਿਸੇ ਬਾਰੇ ਕੁਝ ਪਤਾ ਵੀ ਹੁੰਦਾ ਹੈ? ਉਨ੍ਹਾਂ ਕਿਹਾ ਕਿ ਉਹ ਆਪਣੇ ਪਾਖੰਡੀ ਭੋਲੇਪਣ ਨਾਲ ਸਭ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਿਉਂ ਕਰ ਰਿਹਾ ਹੈ? ਅਕਾਲੀ ਆਗੂਆਂ ਨੇ ਕਿਹਾ ਕਿ ਕੇਜਰੀਵਾਲ ਨੂੰ ਇਨ੍ਹਾਂ ਸਵਾਲਾਂ ਦਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

 

Tags: Sukhdev Singh Dhindsa , Balwinder Singh Bhunder

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD