Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਪਾਰਟੀ ਆਗੂ ਪੀਲੀਆਂ ਪੱਗਾਂ ਬੰਨ੍ਹ ਕੇ ਭਗਤ ਸਿੰਘ ਦੀ ਸ਼ਹੀਦੀ ਨੂੰ ਪੈਰ੍ਹਾਂ ਵਿੱਚ ਰੋਲ੍ਹਣ ਦੀ ਕੋਸ਼ਿਸ਼ ਨਾ ਕਰਨ-ਸ਼ਰਨਜੀਤ ਸਿੰਘ ਢਿੱਲੋਂ

ਕਿਹਾ ! ਆਪ ਪਾਰਟੀ ਨਸ਼ੇੜੀਆਂ ਅਤੇ ਅੱਯਾਸ਼ਾਂ ਦੀ ਪਾਰਟੀ, ਕੋਹਾੜਾ ਅਤੇ ਮੱਤੇਵਾੜਾ ਵਿਖੇ ਆਪ ਅਤੇ ਭਗਵੰਤ ਮਾਨ ਦੇ ਪੁੱਤਲੇ ਜਲਾਏ

Web Admin

Web Admin

5 Dariya News

ਕੋਹਾੜਾ/ਮੱਤੇਵਾੜਾ , 02 Sep 2016

Last updated on: Sep 02, 2016, 00:00 IST

ਪੰਜਾਬ ਦੇ ਸਿੰਚਾਈ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੀਲੀਆਂ ਪੱਗਾਂ ਬੰਨ ਕੇ ਸੱਤ੍ਹਾ ਪ੍ਰਾਪਤ ਕਰਨ ਦੇ ਲਾਲਚ ਵਿੱਚ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਨੂੰ ਪੈਰ੍ਹਾਂ ਵਿੱਚ ਰੋਲ੍ਹਣ ਦੀ ਕੋਸ਼ਿਸ਼ ਨਾ ਕਰਨ। ਪੰਜਾਬ ਦੇ ਸੂਝਵਾਨ ਲੋਕ ਇਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪ ਪਾਰਟੀ ਨੂੰ ਕਰਾਰੀ ਹਾਰ ਦੇ ਕੇ ਇਨ੍ਹਾਂ ਬੱਜਰ ਗਲਤੀਆਂ ਦਾ ਅਹਿਸਾਸ ਕਰਾਉਣਗੇ। ਉਨ੍ਹਾਂ ਆਪ ਪਾਰਟੀ ਨੂੰ ਨਸ਼ੇੜੀਆਂ ਅਤੇ ਅੱਯਾਸ਼ਾਂ ਦੀ ਪਾਰਟੀ ਦਾ ਨਾਮ ਦਿੱਤਾ।ਅੱਜ ਹਲਕਾ ਸਾਹਨੇਵਾਲ ਵਿੱਚ ਕਈ ਜਗ੍ਹਾ ਆਮ ਆਦਮੀ ਪਾਰਟੀ ਅਤੇ ਇਸ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੇ ਪੁੱਤਲੇ ਸਾੜਨ ਦੌਰਾਨ ਭਾਰੀ ਗਿਣਤੀ ਵਿੱਚ ਇਕੱਤਰ ਹੋਏ ਸਥਾਨਕ ਲੋਕਾਂ ਨੂੰ ਸੰਬੋਧਨ ਕਰਦਿਆਂ  ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਆਪ ਪਾਰਟੀ ਮੌਕਾਪ੍ਰਸਤਾਂ ਅਤੇ ਸੱਤਾ ਦੀ ਪ੍ਰਾਪਤੀ ਲਈ ਇਕੱਠੇ ਹੋਏ ਲੁਟੇਰਾ ਨੀਅਤ ਵਾਲੇ ਲੋਕਾਂ ਦਾ ਸਮੂਹ ਹੈ, ਜੋ ਕਿ ਸੱਤਾ ਪ੍ਰਾਪਤ ਕਰਨ ਲਈ ਹੁਣ ਘਿਨਾਉਣੀਆਂ ਹਰਕਤਾਂ 'ਤੇ ਉੱਤਰ ਆਏ ਹਨ। ਉਨ੍ਹਾਂ ਕਿਹਾ ਕਿ ਆਪ ਆਗੂਆਂ ਵੱਲੋਂ ਇੱਕ ਪਾਸੇ ਤਾਂ ਪੀਲੀਆਂ ਪੱਗਾਂ ਬੰਨ੍ਹ ਕੇ ਸ਼ਹੀਦ ਭਗਤ ਸਿੰਘ ਦੀ ਸੋਚ ਦਾ ਢਿੰਡੋਰਾ ਪਿੱਟਿਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਭਗਵੰਤ ਮਾਨ ਵਰਗੇ ਆਗੂ ਦਿਨ ਰਾਤ ਸ਼ਰਾਬ ਅਤੇ ਹੋਰ ਦੁਨਿਆਵੀ ਨਸ਼ਿਆਂ ਵਿੱਚ ਗ੍ਰਸਤ ਰਹਿੰਦੇ ਹਨ ਅਤੇ ਗਰੀਬ ਲੋਕਾਂ ਬਾਰੇ ਅਪਮਾਨਜਨਕ ਸ਼ਬਦ ਵਰਤਦੇ ਹਨ। ਇਸ ਤੋਂ ਇਲਾਵਾ ਇਸ ਪਾਰਟੀ ਦੇ ਆਗੂ ਆਏ ਦਿਨ ਔਰਤਾਂ ਨਾਲ ਛੇੜਛਾੜ ਅਤੇ ਰੰਗੀਲੀਆਂ ਹਰਕਤਾਂ ਕਾਰਨ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋ ਰਹੇ ਹਨ। 

ਸ੍ਰ. ਢਿੱਲੋਂ ਨੇ ਆਪ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੀਲੀਆਂ ਪੱਗਾਂ ਬੰਨ ਕੇ ਸੱਤ੍ਹਾ ਪ੍ਰਾਪਤ ਕਰਨ ਦੇ ਲਾਲਚ ਵਿੱਚ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਨੂੰ ਪੈਰ੍ਹਾਂ ਵਿੱਚ ਰੋਲ੍ਹਣ ਦੀ ਕੋਸ਼ਿਸ਼ ਨਾ ਕਰਨ। ਸੂਬੇ ਦੇ ਗੌਰਵਮਈ ਇਤਿਹਾਸ ਨੂੰ ਪਿਆਰ ਕਰਨ ਵਾਲੇ ਪੰਜਾਬ ਦੇ ਸੂਝਵਾਨ ਲੋਕ ਇਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪ ਪਾਰਟੀ ਨੂੰ ਕਰਾਰੀ ਹਾਰ ਦੇ ਕੇ ਇਨ੍ਹਾਂ ਬੱਜਰ ਗਲਤੀਆਂ ਦਾ ਅਹਿਸਾਸ ਕਰਾਉਣਗੇ। ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਮੰਗਤੇ ਕਹਿਣ ਦੀ ਪੁਰਜ਼ੋਰ ਨਿੰਦਾ ਕਰਦਿਆਂ ਸ੍ਰ. ਢਿੱਲੋਂ ਨੇ ਕਿਹਾ ਕਿ ਇਸ ਬਿਆਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਬਿਮਾਰ ਮਾਨਸਿਕਤਾ ਵਾਲੇ ਹਨ।ਸ੍ਰ. ਢਿੱਲੋਂ ਨੇ ਕਿਹਾ ਸੰਸਦ ਮੈਂਬਰ ਭਗਵੰਤ ਮਾਨ ਜਾਤ ਪਾਤ ਦੀ ਬਿਮਾਰੀ ਤੋਂ ਪੀੜਤ ਹੈ, ਇਸੇ ਕਰਕੇ ਉਹ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਅਤੇ ਦਲਿਤਾਂ ਦਾ ਮਜ਼ਾਕ ਉਡਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਦੇਣ ਨਾਲ ਭਗਵੰਤ ਮਾਨ ਅਤੇ ਆਪ ਪਾਰਟੀ ਦਾ ਕੁਝ ਨਹੀਂ ਬਣਨਾ, ਸਗੋਂ ਪੰਜਾਬ ਦੇ ਲੋਕ ਇਨ੍ਹਾਂ ਗੱਲਾਂ ਦਾ ਜਵਾਬ ਵਿਧਾਨ ਸਭਾ ਚੋਣਾਂ ਵਿੱਚ ਦੇਣਗੇ।  

ਸ੍ਰ. ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਵਾਲੀ ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ ਪਰ ਸ਼ਾਇਦ ਭਗਵੰਤ ਮਾਨ ਨੂੰ ਇਸ ਗੱਲ ਦਾ ਪਤਾ ਨਹੀਂ ਹੈ ਕਿ ਚੁਣੀ ਹੋਈ ਸਰਕਾਰ ਨੂੰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਦੇ ਨਾਲ ਖੜਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਇਸ ਗੱਲ ਨੂੰ ਸਮਝਣਾ ਚਾਹੀਦਾ ਹੈ ਕਿ ਲੋਕਾਂ ਦੇ ਆਪਣੇ ਹੀ ਪੈਸੇ ਨਾਲ ਚਾਲੂ ਯੋਜਨਾਵਾਂ ਜਾਂ ਸਹੂਲਤਾਂ ਦਾ ਲਾਭ ਲੈਣ ਨਾਲ ਲੋਕ ਕੋਈ ਮੰਗਤੇ ਨਹੀਂ ਬਣ ਜਾਂਦਾ।ਸ੍ਰ. ਢਿੱਲੋਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ (ਸ੍ਰ. ਢਿੱਲੋਂ) ਅਤੇ ਉਨ੍ਹਾਂ ਦੀ ਸਰਕਾਰ ਲਈ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਸਰਬਉੱਚ ਹਨ। ਪਰ ਸ਼ਾਇਦ ਭਗਵੰਤ ਮਾਨ ਇਨ੍ਹਾਂ ਗੱਲਾਂ ਨੂੰ ਨਾ ਸਮਝ ਸਕੇ ਕਿਉਂਕਿ ਉਹ ਜਾਤ ਪਾਤ ਦੀ ਭੈੜੀ ਬਿਮਾਰੀ ਤੋਂ ਪੀੜਤ ਹੈ ਅਤੇ ਲੋੜਵੰਦ ਲੋਕਾਂ ਦੀਆਂ ਜ਼ਰੂਰਤਾਂ ਤੋਂ ਅਣਜਾਣ ਹੈ। ਸ੍ਰ. ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਪਾਰਟੀ ਦੇ ਪਦ ਚਿੰਨਾਂ 'ਤੇ ਚੱਲਣ ਲੱਗੀ ਹੈ। ਦੋਵੇਂ ਪਾਰਟੀਆਂ ਸਿੱਖ ਅਤੇ ਪੰਜਾਬ ਵਿਰੋਧੀ ਹਨ ਅਤੇ ਦੋਵਾਂ ਦਾ ਨੁਕਸਾਨ ਕਰ ਰਹੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਸ੍ਰ. ਭਾਗ ਸਿੰਘ ਮਾਨਗੜ੍ਹ, ਜਥੇਦਾਰ ਗੁਰਚਰਨ ਸਿੰਘ ਮੇਹਰਬਾਨ ਅਤੇ ਹੋਰ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

 

Tags: Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD