Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਆਵਾਜ਼-ਏ-ਪੰਜਾਬ' ਫਰੰਟ ਵਿਚਾਰਧਾਰਕ ਵਚਨਬੱਧਤਾ ਤੋਂ ਵਿਹੂਣੇ ਅਸੰਤੁਸ਼ਟ ਤੇ ਮੌਕਾਪ੍ਰਸਤ ਲੀਡਰਾਂ ਦਾ ਟੋਲਾ-ਪਰਕਾਸ਼ ਸਿੰਘ ਬਾਦਲ

ਮੁੱਖ ਮੰਤਰੀ ਵੱਲੋਂ ਕੇਜ਼ਰੀਵਾਲ ਐਂਡ ਕੰਪਨੀ ਨੂੰ ਦਿੱਲੀ ਦੀ ਆਪ ਸਰਕਾਰ ਦਾ ਇਕ ਵੀ ਲੋਕ ਭਲਾਈ ਵਾਲਾ ਕਾਰਜ ਦੱਸਣ ਦੀ ਚੁਣੌਤੀ

Web Admin

Web Admin

5 Dariya News

ਲੰਬੀ (ਸ੍ਰੀ ਮੁਕਤਸਰ ਸਾਹਿਬ) , 02 Sep 2016

Last updated on: Sep 02, 2016, 00:00 IST

ਨਵੇਂ ਬਣੇ 'ਆਵਾਜ਼-ਏ-ਪੰਜਾਬ' ਫਰੰਟ ਨੂੰ ਵਿਚਾਰਧਾਰਕ ਵਚਨਬੱਧਤਾ ਤੋਂ ਵਿਹੂਣੇ ਅਸੰਤੁਸ਼ਟ ਤੇ ਮੌਕਾਪ੍ਰਸਤ ਲੀਡਰਾਂ ਦਾ ਟੋਲਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਸਿਆਸੀ ਪਿੜ ਵਿੱਚ ਇਕ ਫਰੰਟ ਤੋਂ ਵੱਧ ਇਸ ਦਾ ਕੋਈ ਵਜੂਦ ਨਹੀਂ ਹੈ ਅਤੇ ਇਸ ਦਾ ਸੂਬੇ ਦੀ ਸਿਆਸਤ 'ਤੇ ਕੋਈ ਪ੍ਰਭਾਵ ਨਹੀ ਪਵੇਗਾ।ਅੱਜ ਇੱਥੇ ਲੰਬੀ ਵਿਧਾਨ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਵਾਰ-ਵਾਰ ਅਕਾਲੀ-ਭਾਜਪਾ ਗੱਠਜੋੜ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਵਿੱਚ ਭਰੋਸਾ ਜ਼ਾਹਰ ਕੀਤਾ ਹੈ ਜੋ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਹ ਫਰੰਟ 'ਭਗੌੜੇ' ਲੀਡਰਾਂ ਦੀ ਉਪਜ ਹੈ ਜੋ ਸੱਤਾ ਵਿੱਚ ਆਉਣ ਦੀ ਲਾਲਸਾ ਵਿੱਚ ਅਜਿਹਾ ਰਾਹ ਅਪਣਾ ਰਹੇ ਹਨ ਜਦਕਿ ਅਕਾਲੀ-ਭਾਜਪਾ ਗੱਠਜੋੜ ਨੇ ਦਹਾਕਿਆਂ ਤੋਂ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਕੀਤੀ ਹੈ। ਇਸ ਫਰੰਟ 'ਤੇ ਚੁਟਕੀ ਲੈਂਦਿਆਂ ਸ. ਬਾਦਲ ਨੇ ਕਿਹਾ ਕਿਕ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਅਜਿਹੇ ਕਈ ਹੋਰ ਫਰੰਟ ਖੁੰਬਾਂ ਵਾਂਗ ਪੈਦਾ ਹੋਣਗੇ ਪਰ ਲੋਕਾਂ ਵੱਲੋਂ ਸਿਰਫ ਗੱਠਜੋੜ ਨੂੰ ਹੀ ਸਮਰਥਨ ਦਿੱਤਾ ਜਾਵੇਗਾ। ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਸਮੇਤ ਸਾਰੀ ਆਪ ਲੀਡਰਸ਼ਿਪ ਨੂੰ ਚਣੌਤੀ ਦਿੰਦਿਆਂ ਕਿਹਾ ਕਿ ਉਹ ਦਿੱਲੀ ਦੀ ਆਪ ਪਾਰਟੀ ਦੀ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤਾ ਗਿਆ ਕੋਈ ਇਕ ਵੀ ਕੰਮ ਦੱਸਣ। 

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਗਪੋੜਸੰਖ ਦੀ ਤਰ੍ਹਾਂ ਹੈ ਜੋ ਰੌਲਾ ਤਾਂ ਬਹੁਤ ਪਾ ਸਕਦਾ ਹੈ ਪਰ ਕਿਸੇ ਵੀ ਕੰਮ ਜੋਗਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰੀ ਦੁਨੀਆਂ ਇਹ ਜਾਣਦੀ ਹੈ ਕਿ ਦਿੱਲੀ ਵਿਚ ਆਪ ਸਰਕਾਰ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਗਿਆ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪ ਸਿਰਫ ਫੋਕੇ ਨਾਅਰਿਆਂ ਅਤੇ ਝੂਠੇ ਲਾਰਿਆਂ ਦੀ ਪਾਰਟੀ ਹੈ ਅਤੇ ਇੰਨ੍ਹਾਂ ਤੋਂ ਦੇਸ਼ ਜਾਂ ਸੂਬੇ ਦੀ ਕਿਸੇ ਵੀ ਤਰਾਂ ਦੀ ਆਸ ਰੱਖਣੀ ਬੇਮਾਅਨੇ ਹੈ ਜਦ ਕਿ ਦੂਜੇ ਪਾਸੇ ਅਕਾਲੀ ਭਾਜਪਾ ਗਠਜੋੜ ਸਰਕਾਰ ਵੱਲੋਂ ਆਟਾ ਦਾਲ, ਸ਼ਗਨ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਮੁਫ਼ਤ ਬਿਜਲੀ, ਮਾਈ ਭਾਗੋ ਵਿਦਿਆ ਸਕੀਮ ਅਤੇ ਹੋਰ ਅਜਿਹੇ ਕਈ ਕਦਮ ਚੁੱਕੇ ਗਏ ਹਨ ਤਾਂ ਜੋ ਮਿਹਨਤਕਸ਼ ਲੋਕਾਂ ਦੀ ਮਦਦ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਦੀ ਭਿਖਾਰੀਆਂ ਨਾਲ ਤੁਨਨਾ ਕਰਕੇ ਆਪ ਆਗੂ ਭਗਵੰਤ ਮਾਨ ਨੇ ਆਪਣੀ ਪਾਰਟੀ ਦੀ ਸੌੜੀ ਸੋਚ ਨੂੰ ਦਰਸਾਇਆ ਹੈ। ਉਨ੍ਹਾਂ ਕਿਹਾ ਕਿ ਹਰ ਜਰੂਰਤਮੰਦ ਦੀ ਮਦਦ ਕਰਨਾ ਕਿਸੇ ਵੀ ਸੂਬਾ ਸਰਕਾਰ ਦਾ ਬੁਨਿਆਦੀ ਫਰਜ ਹੁੰਦਾ ਹੈ ਅਤੇ ਅਕਾਲੀ ਭਾਜਪਾ ਗਠਜੋੜ ਸਰਕਾਰ ਸਰਬਤ ਦੇ ਭਲੇ ਦੇ ਰਸਤੇ ਤੇ ਚਲਦੇ ਹੋਏ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਦੇ ਆਗੂ ਇਸ ਹਮਦਰਦੀ ਵਾਲੀ ਸੋਚ ਤੋਂ ਵਹੀਨੇ ਹਨ ਅਤੇ ਉਨ੍ਹਾਂ ਵਾਸਤੇ ਸੱਤਾ ਦੀ ਪ੍ਰਾਪਤੀ ਲੋਕ ਸੇਵਾ ਕਰਨ ਨਾਲੋਂ ਮੌਜਾਂ ਕਰਨ ਦਾ ਇਕ ਸਾਧਨ ਮਾਤਰ ਹੈ। ਦਿੱਲੀ ਦੇ ਸਾਬਕਾ ਵਜ਼ੀਰ ਸੰਦੀਪ ਕੁਮਾਰ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੇ ਆਪ ਆਗੂਆਂ ਦਾ ਘਿਨਾਉਣਾ ਚਿਹਰਾ ਜਗ ਜਾਹਿਰ ਕਰ ਦਿੱਤਾ ਹੈ। 

ਉਨ੍ਹਾਂ ਦਿੱਲੀ ਦੇ ਕੱਢੇ ਗਏ ਇਸ ਮੰਤਰੀ ਖਿਲਾਫ ਕੇਸ ਦਰਜ ਕਰਕੇ ਉਸ ਨੂੰ ਇਸ ਸ਼ਰਮਨਾਕ ਕਾਂਡ ਲਈ ਸਜਾ ਦਿਵਾਉਣ ਦੀ ਮੰਗ ਵੀ ਕੀਤੀ।ਕਾਂਗਰਸ ਪਾਰਟੀ ਦੇ ਪੰਜਾਬ ਵਿਰੋਧੀ ਸਟੈਂਡ ਲਈ ਇਸ ਪਾਰਟੀ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਪਾਰਟੀ ਨੂੰ ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰਨ ਲਈ ਕਦੀ ਵੀ ਮਾਫ ਨਹੀਂ ਕਰਣਗੇ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਕਾਂਗਸੀ ਆਗੂ ਉਨ੍ਹਾਂ ਦੀ ਪਾਰਟੀ ਵੱਲੋਂ ਪੰਜਾਬ ਨਾਲ ਕੀਤੇ ਗਏ ਇਸ ਧ੍ਰੋਹ ਲਈ ਪੂਰੀ ਤਰਾਂ ਨਾਲ ਜਿੰਮੇਵਾਰ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਉਸ ਵੇਲੇ ਦੀ ਕਾਂਗਰਸੀ ਪ੍ਰਧਾਨ ਮੰਤਰੀ ਐਸ.ਵਾਈ.ਐਲ. ਨਹਿਰ ਦਾ ਨੀਂਹ ਪੱਥਰ ਰੱਖਣ ਲਈ ਆਏ ਸਨ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਜੋਸੋਖਰੋਸ ਨਾਲ ਮੁਹਰੇ ਹੋ ਕੇ ਉਨ੍ਹਾਂ ਦਾ ਸਵਾਗਤ ਕੀਤਾ ਸੀ।ਆਮ ਆਦਮੀ ਪਾਰਟੀ ਦੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਾਰਟੀ ਵੀ ਕਾਂਗਰਸ ਦੀ ਰਾਹ ਤੇ ਚੱਲਦੀ ਹੋਈ ਪੰਜਾਬ ਦੀ ਵੈਰੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਚੱਲ ਰਹੇ ਦਰਿਆਈ ਪਾਣੀਆਂ ਦੇ ਕੇਸ ਦੀ ਸੁਣਵਾਈ ਦੌਰਾਨ ਪੰਜਾਬ ਵਿਰੋਧੀ ਸਟੈਂਡ ਲਿਆ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਖੁਦ ਹਰਿਆਣੇ ਨਾਲ ਤਾਲੁਕ ਰੱਖਦੇ ਹਨ ਇਸ ਲਈ ਉਹ ਆਪਣੀ ਜੱਦੀ ਸੂਬੇ ਨੂੰ ਫਾਇਦਾ ਦੇਣ ਲਈ ਪੰਜਾਬ ਦੇ ਪਾਣੀਆਂ ਤੇ ਅੱਖ ਰੱਖੀ ਬੈਠੇ ਹਨ। ਇਸ ਉਪਰੰਤ ਪਿੰਡ ਰੋੜਾਂ ਵਾਲੀ ਵਿਖੇ ਪੱਤਰਕਾਰਾਂ ਦੇ ਰੁਬਰੂ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਮਹਾਨ ਵਿਰਾਸਤ ਨੂੰ ਸੰਭਾਲਨ ਲਈ ਲਾਮਿਸਾਲ ਉਪਰਾਲੇ ਕੀਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮੁੱਦੇ ਤੇ ਕੀਤੀ ਜਾ ਰਹੀ ਬਿਆਨਬਾਜੀ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਸਰਕਾਰ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਵਿਰਾਸਤ ਨੂੰ ਸੰਭਾਲਨ ਲਈ ਕੋਈ ਵੀ ਯਤਨ ਨਹੀਂ ਕੀਤਾ ਸੀ। 

ਮੁੱਖ ਮੰਤਰੀ ਨੇ ਕਿਹਾ ਕਿ ਉਹ ਪਾਰਟੀ ਜਿਸ ਦੇ ਕੈਪਟਨ ਅਮਰਿੰਦਰ ਸਿੰਘ ਅੱਜ ਸੂਬੇ ਵਿਚ ਮੁੱਖੀ ਹਨ, ਉਸੇ ਪਾਰਟੀ ਨੇ ਸੂਬੇ ਦੇ ਲੋਕਾਂ ਦੇ ਮਨਾਂ ਤੇ ਸਾਡੇ ਧਾਰਮਿਕ ਸਥਾਨਾਂ ਤੇ ਹਮਲਾ ਕਰਕੇ ਗਹਿਰੇ ਜ਼ਖਮ ਛੱਡੇ ਹਨ। ਮੁੱਖ ਮੰਤਰੀ ਨੇ ਆਪ ਆਗੂਆਂ ਵੱਲੋਂ ਪੱਤਰਕਾਰਾਂ ਤੇ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਜਿਹੇ ਹਮਲੇ ਹੋਰ ਵੀ ਵਧਣਗੇ। ਉਨ੍ਹਾਂ ਕਿਹਾ ਕਿ ਆਪ ਦੇ ਆਗੂਆਂ ਨੂੰ ਜਮੂਹਰੀ ਕਦਰਾਂ ਕੀਮਤਾਂ ਕੋਈ ਪਰਵਾਹ ਨਹੀਂ ਹੈ ਅਤੇ ਅਜਿਹੇ ਕੰਮ ਕਰਕੇ ਉਹ ਜਮੂਹਰੀਅਤ ਦੀ ਮੂਲ ਭਾਵਨਾ ਤੇ ਸੱਟ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਮੰਨੋਰੰਜਨ ਕਰਨ ਵਾਲੇ ਇਹ ਲੋਕ ਕਦੇ ਵੀ ਜਮੂਹਰੀ ਕਦਰਾਂ ਕੀਮਤਾਂ ਨੂੰ ਆਪਨਾ ਨਹੀਂ ਸਕਦੇ। ਇਸ ਦੌਰਾਨ ਮੁੱਖ ਮੰਤਰੀ ਨੇ ਅੱਜ ਪਿੰਡ ਭਾਗੂ, ਵਨਵਾਲਾ ਅਨੂਕਾ, ਸਿੱਖਵਾਲਾ, ਪੰਜਾਵਾ, ਫਤੂਹੀਖੇੜਾ ਰੋੜਾਂਵਾਲੀ ਆਦਿ ਵਿਚ ਸੰਗਤ ਦਰਸ਼ਨ ਸਮਾਗਮ ਦੌਰਾਨ ਲੋਕਾਂ ਦੀਆਂ ਮੁਸਕਿਲਾਂ ਸੁਣ ਕੇ ਮੌਕੇ ਤੇ ਹੀ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰਨ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਸ੍ਰੀ ਸੂਮੀਤ ਜਾਰੰਗਲ, ਐਸ.ਐਸ.ਪੀ. ਸ: ਗੁਰਪ੍ਰੀਤ ਸਿੰਘ ਗਿੱਲ, ਏ.ਡੀ.ਸੀ. ਸ: ਕੁਲਵੰਤ ਸਿੰਘ, ਪੰਜਾਬ ਐਗਰੋ ਦੇ ਚੇਅਰਮੈਨ ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕੋਆਰਡੀਨੇਟਰ ਸ: ਅਵਤਾਰ ਸਿੰਘ ਵਨਵਾਲਾ, ਸੀਨਿਅਰ ਆਗੂ ਸ: ਸਤਿੰਦਰਜੀਤ ਸਿੰਘ ਮੰਟਾ, ਬੀਬੀ ਵੀਰਪਾਲ ਕੌਰ ਤਰਮਾਲਾ, ਜੱਥੇਦਾਰ ਬਿੱਕਰ ਸਿੰਘ ਚਨੂੰ ਐਸ.ਜੀ.ਪੀ.ਸੀ. ਮੈਂਬਰ, ਸ: ਹਰਮੇਸ਼ ਸਿੰਘ ਖੁੱਡੀਆਂ, ਮਨਜੀਤ ਸਿੰਘ ਲਾਲਬਾਈ, ਰਣਜੋਧ ਸਿੰਘ ਲੰਬੀ, ਜਗਜੀਤ ਸਿੰਘ ਪੰਜਾਵਾ, ਲਖਵਿੰਦਰ ਸਿੰਘ ਰੋਹੀਵਾਲਾ ਆਦਿ ਵੀ ਹਾਜਰ ਸਨ। 

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD