Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਕੁਐਸਟ ਗਰੁੱਪ ਵਿਚ ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮਾਂ ਦਾ ਆਯੋਜਨ

ਵਿਦਿਆਰਥੀਆਂ ਨੂੰ ਆਜ਼ਾਦੀ ਸੰਘਰਸ਼ ਦੇ ਇਤਿਹਾਸ ਦੀ ਦਿਤੀ ਜਾਣਕਾਰੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 03 Sep 2016

ਆਜ਼ਾਦੀ ਦੀ 70 ਵੇਂ ਸਾਲ ਨੂੰ ਸਮਰਪਿਤ ਯਾਦ ਕਰੋ ਕੁਰਬਾਨੀ ਬੈਨਰ ਹੇਠ ਦੇਸ਼ ਵਿਚ ਮਨਾਏ ਜਾ ਰਹੇ ਸਮਾਰੋਹਾਂ ਨੂੰ ਸਮਰਪਿਤ ਹੁੰਦੇ ਹੋਏ ਕੁਐਸਟ ਗਰੁੱਪ ਵੱਲੋਂ ਕੈਂਪਸ ਵਿਚ ਵਿਦਿਆਰਥੀਆਂ ਲਈ ਚੇਤਨਾ ਸੈਮੀਨਾਰ ਸਮੇਤ ਦੇਸ਼ ਭਗਤੀ ਕਈ ਪ੍ਰੋਗਰਾਮਾਂ  ਦਾ ਆਯੋਜਨ ਕੀਤਾ ਗਿਆ। ਜਿਨ੍ਹਾਂ ਵਿਚ ਪੇਂਟਿੰਗ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ ਅਤੇ ਆਜ਼ਾਦੀ ਦੀ ਮਹੱਤਤਾ ਵਿਸ਼ੇ ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਭਾਸ਼ਣ ਮੁਕਾਬਲਿਆਂ ਦੌਰਾਨ ਵਿਦੇਸ਼ੀ ਵਿਦਿਆਰਥੀਆਂ ਨੇ ਵੀ ਹਿੱਸਾ ਲੈਦੇ ਹੋਏ ਆਪਣੇ ਦੇਸ਼ ਵਿਚ ਆਜ਼ਾਦੀ ਦੇ ਇਤਿਹਾਸ ਦੀ ਜਾਣਕਾਰੀ ਅਤੇ ਆਜ਼ਾਦੀ ਦੀ ਮਹੱਤਤਾ ਵਿਸ਼ੇ ਆਪਣੇ ਵਿਚਾਰ ਸਾਂਝੇ ਕੀਤੇ। ਅਖੀਰਲੇ ਦਿਨ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਵੀ ਤਕਸੀਮ ਕੀਤੇ ਗਏ। ਲੇਖ ਮੁਕਾਬਲਿਆਂ ਵਿਚ  ਗੁਰਪ੍ਰੀਤ ਸਿੰਘ ਬੇਦੀ, ਅਲੋਕ ਪਰਜਾਪਤੀ ਅਤੇ ਪ੍ਰੀਆ ਨਾਗੀ ਕ੍ਰਮਵਾਰ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਰਹੇ। ਭਾਸ਼ਣ ਮੁਕਾਬਲਿਆਂ ਵਿਚ ਗਜਿੰਦਰ ਅਤੇ ਕੇਤਨ ਚੌਧਰੀ ਪਹਿਲੀ ਅਤੇ ਦੂਜੀ ਪੁਜ਼ੀਸ਼ਨ ਤੇ ਰਹੇ, ਜਦ ਕਿ ਤੀਜੀ ਪੁਜ਼ੀਸ਼ਨ ਮੁਨੀਸ਼ ਅਤੇ ਅਮੀਰ ਬਸ਼ੀਰ ਨੇ ਸਾਂਝੇ ਤੌਰ ਤੇ ਹਾਸਿਲ ਕੀਤੀ। 

ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਪਹਿਲੀ ਪੁਜ਼ੀਸ਼ਨ ਅਨਾਮਿਕਾ ਅਤੇ ਵਿਸ਼ਿਸ਼ਟ ਨੇ ਹਾਸਿਲ ਕੀਤੀ ਜਦ ਕਿ ਦੂਜੀ ਪੁਜ਼ੀਸ਼ਨ ਤੇ ਅੰਜਲੀ ਅਤੇ ਮਨੀਸ਼ਾ ਅਤੇ ਤੀਜੀ ਥਾਂ ਹਰਦੀਪ ਸਿੰਘ ਅਤੇ ਦੀਪ ਜੋਤ ਨੇ ਹਾਸਿਲ ਕੀਤੀ।14 ਦਿਨਾਂ ਪ੍ਰੋਗਰਾਮਾਂ ਦੇ ਅਖੀਰਲੇ ਦਿਨ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਨੌਜਵਾਨਾਂ ਨਾਲ ਉਨ੍ਹਾਂ ਵੱਲੋਂ ਹਾਸਿਲ ਕੀਤੀ ਜਾਣਕਾਰੀ ਸਬੰਧੀ ਖੁੱਲ੍ਹੀ ਵਿਚਾਰ ਚਰਚਾ ਕੀਤੀ ਗਈ। ਜਦ ਕਿ ਪ੍ਰੋਗਰਾਮ ਦੀ ਸ਼ੁਰੂਆਤ ਤਿਰੰਗਾ ਨੂੰ ਸਲਾਮੀ ਦਿੰਦੇ ਹੋਏ ਹੋਈ । ਇਸ ਮੌਕੇ ਤੇ ਕੁਐਸਟ ਗਰੁੱਪ ਦੇ ਚੇਅਰਮੈਨ ਡੀ ਐੱਸ ਸੇਖੋਂ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਆਜ਼ਾਦੀ ਦੀ ਅਸਲੀ ਕੀਮਤ ਉਹੀ ਸਮਝ ਸਕਦਾ ਹੈ ਜਿਸ ਨੇ ਗੁਲਾਮੀ ਝੱਲੀ ਹੋਵੇ। ਇਸ ਲਈ ਵਿਰਸੇ ਵਿਚ ਮਿਲੀ ਹੋਈ ਆਜ਼ਾਦੀ ਦਾ ਸੁਖ ਮਾਣਦੇ ਹੋਏ ਸਾਨੂੰ  ਇਹ ਸਮਝਣਾ ਚਾਹੀਦਾ ਹੈ ਕਿ ਇਸ ਆਜ਼ਾਦੀ ਲਈ ਸਾਡੇ ਵੱਡੇ ਵਡੇਰਿਆਂ ਨੇ ਵੱਡੀਆਂ ਕੁਰਬਾਨੀਆਂ ਦੇ ਕੇ ਸਾਨੂੰ ਆਜ਼ਾਦ ਫ਼ਿਜ਼ਾ ਦਾ ਅਹਿਸਾਸ ਦਿਤਾ। ਇਸ ਮੌਕੇ ਤੇ ਵਾਈਸ ਚੇਅਰਮੈਨ ਜੇ ਪੀ ਐੱਸ ਧਾਲੀਵਾਲ ਅਤੇ ਹਰਿੰਦਰ ਕਾਂਡਾ ਨੇ ਵੀ ਵਿਦਿਆਰਥੀਆਂ ਨਾਲ ਵਡਮੁੱਲੇ ਵਿਚਾਰ ਸਾਂਝੇ ਕੀਤੇ।

 

Tags: Quest Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD