Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਕਾਸ ਦੇ ਮੁੱਦੇ 'ਤੇ ਅਕਾਲੀ ਭਾਜਪਾ ਸਰਕਾਰ ਦਾ ਕੋਈ ਮੁਕਾਬਲਾ ਨਹੀਂ ਕਰ ਸਕਦਾ : ਸੋਹਣ ਸਿੰਘ ਠੰਡਲ

ਠੰਡਲ ਨੇ ਪਿੰਡ ਮੱਲ ਮਜ਼ਾਰਾ ਅਤੇ ਚੱਬੇਵਾਲ ਵਿਖੇ ਵੰਡੇ ਵਿਕਾਸ ਕਾਰਜਾਂ ਅਤੇ ਸ਼ਗਨ ਸਕੀਮ ਦੇ ਚੈਕ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 03 Sep 2016

Last updated on: Sep 03, 2016, 00:00 IST

ਵਿਕਾਸ ਦੇ ਮੁੱਦੇ 'ਤੇ ਅਕਾਲੀ  ਭਾਜਪਾ ਸਰਕਾਰ ਦਾ ਕੋਈ ਮੁਕਾਬਲਾ ਨਹੀਂ ਕਰ ਸਕਦਾ। ਪੰਜਾਬ ਸਰਕਾਰ ਨੇ 10 ਸਾਲਾ ਦੌਰਾਨ ਜਿੰਨੇ ਵਿਕਾਸ ਕਾਰਜ ਕਰਵਾਏ  ਹਨ, ਉਨੇ ਵਿਕਾਸ ਕਾਰਜ ਅੱਜ ਤੱਕ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਨਹੀਂ ਕੀਤੇ। ਆਮ ਆਦਮੀ ਪਾਰਟੀ  ਕੇਵਲ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੌਝੀਆਂ ਚਾਲਾਂ ਚੱਲ ਰਹੀ ਹੈ, ਜਿਸ ਤੋਂ ਸੂਬੇ ਦੇ ਲੋਕ ਭਲੀਭਾਂਤ ਜਾਣੂ ਹਨ।ਲੋਕਾਂ ਨੂੰ ਗੁੰਮਰਾਹ ਕਰਕੇ ਦਿੱਲੀ ਵਿੱਚ ਆਪ ਨੇ ਵੋਟਾਂ ਹਾਸਲ ਕਰਕੇ ਵਿਕਾਸ ਦੇ ਨਾਂ 'ਤੇ ਕੁਝ ਵੀ ਨਹੀਂ ਕੀਤਾ। ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ  ਸੋਹਣ ਸਿੰਘ ਠੰਡਲ ਨੇ ਪਿੰਡ ਮੱਲ ਮਜਾਰਾ ਅਤੇ ਚੱਬੇਵਾਲ ਵਿਖੇ ਵਿਕਾਸ ਕਾਰਜਾਂ ਅਤੇ ਸ਼ਗਨ ਸਕੀਮਾਂ ਦੇ ਚੈਕ ਵੰਡਣ ਦੌਰਾਨ ਇਹ ਗੱਲ ਕਹੀ।

ਸ੍ਰ: ਠੰਡਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਕ ਮੰਤਰੀ ਨੇ ਜੋ ਗਲਤ ਕੰਮ ਕੀਤਾ ਹੈ, ਉਸ ਤੋਂ ਲੋਕ ਭਲੀਭਾਂਤ ਜਾਣੂ ਹਨ। ਇਹ ਬੜੀ ਮੰਦਭਾਗੀ ਗੱਲ ਹੈ ਕਿ ਰਾਜਨੀਤੀ ਵਿੱਚ ਇਸ ਤਰ੍ਹਾਂ ਦੇ ਲੋਕ ਆ ਰਹੇ ਹਨ, ਜੋ ਲੋਕਾਂ ਦੀਆਂ ਭਾਵਨਾਵਾਂ ਨੂੰ ਨਕਾਰ ਕੇ ਗਲਤ ਰਸਤੇ 'ਤੇ ਤੁਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੀਆਂ ਵਿਕਾਸ ਦੀਆਂ ਨੀਤੀਆਂ ਅੱਗੇ ਰਾਜ ਵਿੱਚ ਕੋਈ ਵੀ ਸਿਆਸੀ ਫਰੰਟ ਟਿਕ ਨਹੀਂ ਪਾਏਗਾ ਅਤੇ ਸੂਬੇ ਦੇ ਲੋਕ ਅਕਾਲੀ ਭਾਜਪਾ ਸਰਕਾਰ ਦਾ ਸਾਥ ਦੇ ਕੇ ਰਾਜ ਨੂੰ ਵਿਕਾਸ ਦੀਆਂ ਬੁਲੰਦੀਆਂ ਛੂਹਣ ਲਈ ਅੱਗੇ ਤੋਰਨਗੇ। 

ਰਾਜ ਵਿੱਚ ਹੋਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਖੇਤਰ ਵਿੱਚ ਵਿਕਾਸ ਕਾਰਜ ਹੋਏ ਹਨ, ਸੂਬੇ ਦੇ ਵਾਸੀਆਂ ਨੂੰ ਨੀਲੇ ਕਾਰਡ ਬਣਾ ਕੇ ਸਸਤਾ ਆਟਾ ਦਾਲ, ਸ਼ਗਨ ਸਕੀਮ, ਦੁਗਣੀ ਬੁਢਾਪਾ ਪੈਨਸ਼ਨ, ਕਿਸਾਨਾਂ ਦੇ ਮੋਟਰਾਂ ਦੇ ਬਿਲ ਮਾਫ਼, ਕੈਂਸਰ ਦੀ ਬੀਮਾਰੀ ਦੇ ਇਲਾਜ ਲਈ ਹਸਪਤਾਲ, ਧਾਰਮਿਕ ਯਾਤਰਾ ਲਈ ਟਰੇਨਾਂ, ਵਾਪਰੀਆਂ ਲਈ ਬੀਮੇ ਸਮੇਤ ਸਾਫ਼ ਪਾਣੀ ਦੀਆਂ ਸਹੂਲਤਾਂ ਅਤੇ ਡੇਰਿਆਂ ਨੁੰ ਬਿਜਲੀ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।ਇਸ ਦੌਰਾਨ ਉਨ੍ਹਾਂ ਨੇ ਪਿੰਡ ਮੱਲ ਮਜਾਰਾ ਨੂੰ ਵਿਕਾਸ ਕਾਰਜਾਂ ਲਈ 2 ਲੱਖ, ਚੱਗਰਾਂ ਸਪੋਰਟਸ ਕਲੱਬ ਨੂੰ 50 ਹਜ਼ਾਰ, ਗੁਰੂ ਰਵਿਦਾਸ ਧਰਮਸ਼ਾਲਾ ਚੱਬੇਵਾਲ ਨੂੰ 1 ਲੱਖ, ਗਰਾਮ ਪੰਚਾਇਤ ਬਠੂਲਾ ਨੂੰ 2 ਲੱਖ, ਗਰਾਮ ਪੰਚਾਇਤ ਪੱਟੀ ਨੂੰ 1 ਲੱਖ, ਦਸ਼ਮੇਸ਼ ਸਪੋਰਟਸ ਕਲੱਬ ਨਸਰਾਂ ਨੂੰ 1 ਲੱਖ ਸਮੇਤ ਸ਼ਗਨ ਸਕੀਮ ਦੇ 5 ਲਾਭਪਾਤਰੀਆਂ ਨੂੰ ਚੈਕ ਵੰਡੇ। ਉਨ੍ਹਾਂ ਨੇ ਪਿੰਡ ਮੱਲਮਜਾਰਾ ਦੇ ਨੌਜਵਾਨਾਂ ਨੂੰ ਜਿੰਮ ਲਈ ਵੱਖਰੇ ਤੌਰ 'ਤੇ 2 ਲੱਖ ਰੁਪਏ ਦੇਣ ਦੀ ਘੋਸ਼ਣਾ ਵੀ ਕੀਤੀ।ਇਸ ਮੌਕੇ ਬੀ ਡੀ ਪੀ ਓ ਸੁਖਦੇਵ ਸਿੰਘ, ਸਰਕਲ ਪ੍ਰਧਾਨ ਨਿਰਮਲ ਸਿੰਘ ਭੀਲੋਵਾਲ, ਐਸ ਸੀ ਵਿੰਗ ਦੇ ਸਰਕਲ ਪ੍ਰਧਾਨ ਬਚਿੱਤਰ ਸਿੰਘ ਚਿਤੋਂ, ਸੀਨੀਅਰ ਵਾਈਸ ਪ੍ਰਧਾਨ ਯੂਥ ਅਕਾਲੀ ਦਲ ਦੋਆਬਾ ਜੋਨ ਬਲਰਾਜ ਸਿੰਘ ਚੌਹਾਨ, ਸਤਪਾਲ ਸਿੰਘ, ਸਤਨਾਮ ਸਿੰਘ, ਸਰਪੰਚ ਵਰਿੰਦਰ ਪਠਾਨੀਆ, ਮਾਸਟਰ ਰਛਪਾਲ ਸਿੰਘ, ਮਲਕੀਤ ਸਿੰਘ ਅਤੇ ਅਜੇ ਕੁਮਾਰ ਸਮੇਤ ਭਾਰੀ ਸੰਖਿਆ ਪਿੰਡ ਵਾਸੀ ਮੌਜੂਦ ਸਨ। 

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD