Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਦੇਸ਼ ਦੀ ਨਵੀਂ ਸਿੱਖਿਆ ਨੀਤੀ ਮਿਆਰੀ ਸਿੱਖਿਆ 'ਤੇ ਕੇਂਦਰਿਤ ਹੋਵੇਗੀ - ਪ੍ਰਕਾਸ਼ ਜਾਵੇੜਕਰ

ਦੇਸ਼ ਨੂੰ ਅੰਤਰਰਾਸ਼ਟਰੀ ਦਰਜੇਬੰਦੀ 'ਚ ਉੱਪਰ ਲਿਜਾਣ ਲਈ ਪ੍ਰਾਈਵੇਟ ਸੰਸਥਾਵਾਂ ਨੂੰ ਅੱਗੇ ਵੱਧਣ ਦੇ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ ਦੀ ਲੋੜ 'ਤੇ ਜ਼ੋਰ

Web Admin

Web Admin

5 Dariya News

ਨਵੀਂ ਦਿੱਲੀ/ਘੜੂੰਆਂ , 04 Sep 2016

Last updated on: Sep 04, 2016, 00:00 IST

ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੇੜਕਰ ਨੇ ਕਿਹਾ ਕਿ ਦੇਸ਼ ਦੀ ਨਵੀਂ ਸਿੱਖਿਆ ਨੀਤੀ ਪੂਰੀ ਤਰ੍ਹਾਂ ਮਿਆਰੀ ਵਿੱਦਿਆ 'ਤੇ ਕੇਂਦਰਿਤ ਹੋਵੇਗੀ। ਉਨ੍ਹਾਂ ਭਾਰਤ ਦੀਆਂ ਵਕਾਰੀ ਸਿੱਖਿਆ ਸੰਸਥਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਮਿਆਰੀ ਸਿੱਖਿਆ ਦੇ ਮਾਪਦੰਡਾਂ 'ਤੇ ਪੂਰੀਆਂ ਉਤਰਨ ਵਾਲੀਆਂ ਸੰਸਥਾਵਾਂ ਨੂੰ ਉਤਸ਼ਾਹਿਤ ਕਰਨ ਲਈ ਵਧੇਰੇ ਖ਼ੁਦਮੁਖ਼ਤਿਆਰੀ ਦੇਣ ਦੀ ਹਾਮੀ ਭਰੀ ਅਤੇ ਦੇਸ਼ ਨੂੰ ਦੁਨੀਆਂ ਭਰ 'ਚ ਮਿਆਰੀ ਸਿੱਖਿਆ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਮੋਹਰੀ ਵਿੱਦਿਅਕ ਸੰਸਥਾਵਾਂ ਨੂੰ ਖ਼ੁਦ ਹੰਭਲੇ ਮਾਰਨ ਦਾ ਸੱਦਾ ਦਿੱਤਾ। ਦੇਸ਼ ਦੀਆਂ ਵਕਾਰੀ ਵਿੱਦਿਅਕ ਸੰਸਥਾਵਾਂ ਦੀ ਤਰਜਮਾਨੀ ਕਰ ਰਹੀ ਜਥੇਬੰਦੀ 'ਐਜੂਕੇਸ਼ਨ ਪ੍ਰੋਮੋਸ਼ਨ ਸੋਸਾਇਟੀ ਫਾਰ ਇੰਡੀਆ' ਦੀ ਅਗਵਾਈ ਹੇਠ ਨਵੀਂ ਦਿੱਲੀ ਵਿਖੇ ਹੋਈ ਇਸ ਅਹਿਮ ਮੀਟਿੰਗ 'ਚ ਵੀ. ਆਈ. ਟੀ. ਯੂਨੀਵਰਸਿਟੀ ਵਿਲੋਰ ਦੇ ਚਾਂਸਲਰ ਡਾ. ਜੀ. ਵਿਸ਼ਵਨਾਥਨ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ, ਥਾਪਰ ਯੂਨੀਵਰਸਿਟੀ ਦੇ ਚੇਅਰਮੈਨ ਸ੍ਰੀ ਰਾਜੀਵ ਵਡੇਰਾ, ਬਿਰਲਾ ਇੰਸਟੀਚਿਊਟਸ ਦੇ ਡਾਇਰੈਕਟਰ ਡਾ. ਐੱਚ. ਚਤੁਰਵੇਦੀ, ਮਾਨਵ ਰਚਨਾ ਯੂਨੀਵਰਸਿਟੀ ਦੇ ਚਾਂਸਲਰ ਡਾ. ਪ੍ਰਸ਼ਾਂਤ ਭੱਲਾ, ਮਹਾਰਾਸ਼ਟਰਾ ਇੰਸਟੀਚਿਊਟ ਆਫ ਟੈਕਨਾਲੌਜੀ ਪੁਣੇ ਦੇ ਸਕੱਤਰ ਡਾ. ਮੰਗੇਸ਼ ਟੀ. ਕਰਾਤ ਤੋਂ ਇਲਾਵਾ ਮਨੀਪਾਲ ਯੂਨੀਵਰਸਿਟੀ, ਐੱਮ. ਐੱਸ. ਰਮੱਈਆ ਯੂਨੀਵਰਸਿਟੀ, ਡੀ.ਐੱਮ.ਆਈ.ਐੱਮ. ਯੂਨੀਵਰਸਿਟੀ ਨਾਗਪੁਰ ਆਦਿ ਦੇਸ਼ ਦੀਆਂ ਮੋਹਰੀ ਯੂਨੀਵਰਸਿਟੀਆਂ ਦੇ ਪ੍ਰਬੰਧਕਾਂ ਨੇ ਸ਼ਿਰਕਤ ਕੀਤੀ।ਐਜੂਕੇਸ਼ਨ ਪ੍ਰੋਮੋਸ਼ਨ ਸੋਸਾਇਟੀ ਆਫ ਇੰਡੀਆ (ਨਾਰਥ ਵੈਸਟ) ਦੇ ਚੇਅਰਮੈਨ ਸ. ਸਤਨਾਮ ਸਿੰਘ ਸੰਧੂ ਨੇ ਦੱਸਿਆ ਕਿ ਵਫ਼ਦ ਨੇ ਇਸ ਮੌਕੇ ਦੇਸ਼ ਦੀ ਸਿੱਖਿਆ ਨੀਤੀ ਬਾਰੇ ਅਹਿਮ ਵਿਚਾਰਾਂ ਤੋਂ ਇਲਾਵਾ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਨਵੀਂ ਦਿੱਲੀ ਵੱਲੋਂ ਪੁਰਾਣੀਆਂ ਸਥਾਪਤ ਤਕਨੀਕੀ ਸਿੱਖਿਆ ਸੰਸਥਾਵਾਂ 'ਤੇ ਨਵੇਂ ਨਿਯਮ ਲਾਗੂ ਕਰਨ ਦੀ ਮਾਮਲਾ ਵੀ ਕੇਂਦਰੀ ਮੰਤਰੀ ਨਾਲ ਵਿਚਾਰਿਆ ਗਿਆ। 

ਜਾਵੇੜਕਰ ਨੇ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਦੀ ਸਮੀਖਿਆ ਕਰਨਗੇ। ਉਨ੍ਹਾਂ ਇਸ ਮੌਕੇ ਈ.ਪੀ.ਐੱਸ.ਆਈ. ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨ ਲਈ ਬਣਾਏ ਗਏ ਵੈੱਬ ਪੋਰਟਲ 'ਸਟੱਡੀ ਇਨ ਇੰਡੀਆ' ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵਿਦੇਸ਼ੀ ਵਿਦਿਆਰਥੀਆਂ ਦੀ ਆਮਦ ਨੂੰ ਉਤਸ਼ਾਹਿਤ ਕਰਨ ਲਈ ਉਕਤ ਸੰਸਥਾਵਾਂ ਨੂੰ ਪੂਰਾ ਸਹਿਯੋਗ ਦੇਵੇਗੀ।ਐਜੂਕੇਸ਼ਨ ਪ੍ਰੋਮੋਸ਼ਨ ਸੋਸਾਇਟੀ ਦੇ ਆਗੂਆਂ ਨੇ ਪ੍ਰਾਈਵੇਟ ਅਤੇ ਸਰਕਾਰੀ ਅਦਾਰਿਆਂ 'ਚ ਭੇਦਭਾਵ ਵਾਲੀ ਨੀਤੀ ਖ਼ਤਮ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅਮਰੀਕਾ ਮਿਆਰੀ ਸਿੱਖਿਆ ਦੇ ਖੇਤਰ 'ਚ ਪੂਰੇ ਵਿਸ਼ਵ ਦੀ ਅਗਵਾਈ ਕਰ ਰਿਹਾ ਹੈ। ਇਸ 'ਚ ਉੱਥੋਂ ਦੀਆਂ ਦਾ ਪ੍ਰਾਈਵੇਟ ਯੂਨੀਵਰਸਿਟੀਆਂ ਦਾ ਯੋਗਦਾਨ ਸਭ ਤੋਂ ਪ੍ਰਮੁੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਨੂੰ ਅੰਤਰਰਾਸ਼ਟਰੀ ਦਰਜੇਬੰਦੀ 'ਚ ਉੱਪਰ ਲਿਜਾਣ ਲਈ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵੀ ਅੱਗੇ ਵੱਧਣ ਦੇ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ ਅਤੇ ਵਿੱਦਿਆ ਦੇ ਕੌਮਾਂਤਰੀ ਮਿਆਰਾਂ 'ਤੇ ਪੂਰਾ ਉੱਤਰਨ ਵਾਲੀਆਂ ਸੰਸਥਾਵਾਂ ਨੂੰ ਹੋਰ ਵਧੇਰੇ ਉਤਸ਼ਾਹਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਵਿੱਦਿਅਕ ਅਦਾਰੇ ਕੌਮਾਂਤਰੀ ਵਿੱਦਿਅਕ ਅਦਾਰਿਆਂ ਦੀ ਤੁਲਨਾ 'ਚ ਬਹੁਤ ਕਫ਼ਾਇਤੀ ਦਰਾਂ 'ਤੇ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ ਨੂੰ ਮਿਆਰੀ ਸਿੱਖਿਆ 'ਤੇ ਕੇਂਦਰਿਤ ਕੀਤੇ ਜਾਣ ਨਾਲ ਭਾਰਤ 'ਚ ਉਚੇਰੀ ਸਿੱਖਿਆ ਨੂੰ ਨਵਾਂ ਹੁਲਾਰਾ ਮਿਲੇਗਾ ਅਤੇ ਭਾਰਤੀ ਵਿਦਿਆਰਥੀਆਂ ਲਈ ਵਿਸ਼ਵ-ਵਿਆਪੀ ਸਿੱਖਿਆ ਅਤੇ ਰੁਜ਼ਗਾਰ ਦੇ ਨਵੇਂ ਰਸਤੇ ਖੁੱਲ੍ਹਣਗੇ। ਉਨ੍ਹਾਂ ਮੀਟਿੰਗ ਦੌਰਾਨ ਉਕਤ ਸੰਸਥਾਵਾਂ ਨੂੰ ਉਤਸ਼ਾਹਿਤ ਕਰਨ ਲਈ ਵਧੇਰੇ ਖ਼ੁਦਮੁਖ਼ਤਿਆਰੀ ਦੇਣ ਦੇ ਕੇਂਦਰੀ ਮੰਤਰੀ ਦੇ ਭਰੋਸੇ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਸਰਕਾਰ ਦੀ ਅਜਿਹੀ ਅਗਾਂਹਵਧੂ ਸੋਚ ਦੀ ਬਦੌਲਤ ਹੀ ਉਚੇਰੀ ਸਿੱਖਿਆ ਨਾਲ ਜੁੜੇ ਪ੍ਰਬੰਧਕਾਂ ਅਤੇ ਸਿੱਖਿਆ ਸ਼ਾਸਤਰੀਆਂ ਦਾ ਨਜ਼ਰੀਆ ਬਦਲਿਆ ਹੈ ਅਤੇ ਸਰਕਾਰ ਦੇ ਨੀਤੀਗਤ ਫੈਸਲਿਆਂ ਨੂੰ ਹਾਂ-ਪੱਖੀ ਬਦਲਾਵਾਂ ਵਜੋਂ ਵੇਖਿਆ ਜਾ ਰਿਹਾ ਹੈ।

 

 

Tags: Prakash Javadekar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD