Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਧੂਬਨ ਵਾਟਿਕਾ ਸਕੂਲ 'ਚ ਅਧਿਆਪਕ ਦਿਵਸ ਮਨਾਇਆ

ਅਧਿਆਪਕ ਦਿਵਸ ਮੋਕੇ ਗਿੱਧਾ ਪੇਸ ਕਰਦਿਆ ਹੋਈਆ ਸਕੂਲ ਵਿਦਿਆਰਥਣਾ

Web Admin

Web Admin

5 Dariya News (ਬਿਮਲ ਸੈਣੀ)

ਨੂਰਪੁਰ ਬੇਦੀ , 05 Sep 2016

Last updated on: Sep 05, 2016, 00:00 IST

ਉੱਘੇ ਸਿੱਖਿਆ ਸ਼ਾਸਤਰੀ ਤੇ ਦਾਰਸ਼ਨਿਕ ਡਾ: ਰਾਧਾ ਕ੍ਰਿਸ਼ਨ ਦਾ ਜਨਮ ਦਿਹਾੜਾ ਅਧਿਆਪਕ ਦਿਵਸ ਵਜੋਂ ਮਨਾਇਆ ਗਿਆ। ਇਸ ਸਬੰਧੀ ਖੇਤਰ ਦੇ ਨਾਮਵਰ ਵਿਦਿਆਕ ਆਦਰੇ ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ ) ਵਿਚ ਸਮਾਗਮ ਕਰਵਇਆਂ ਗਿਆਂ । ਜਿਸ ਵਿਚ ਸਕੂਲ ਦੇ ੧੨ਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਅਧਿਆਪਕ ਦੀਆਂ ਭੂਮਿਕਾ ਨਿਭਾਉਂਦੇ ਹੋਏ ਆਪਣੇ ਜੂਨੀਅਰ ਵਿਦਿਆਰਥੀਆਂ ਨੂੰ ਪੜ੍ਹਾਉਂਦੇ ਹੋਏ ਨਵਾਂ ਤਜ਼ਰਬਾ ਹਾਸਲ ਕੀਤਾ। ਇਸ ਮੋਕੇ ਸਕੂਲੀ ਵਿਦਿਆਰਥੀਆ ਵਲੋ ਗਿੱਧਾਂ ਭੰਗੜਾ , ਕਵਿਤਾ ਸੱਭਿਆਚਰਕ ਪ੍ਰੋਗਰਾਮ ਵੀ ਪੇਸ ਕੀਤਾ ਸਕੂਲ ਚੇਆਰਮੈਨ ਅਮਿਤ ਚੱਡਾ ਨੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵਿਦਿਆਰਥੀ ਇਕ ਅਧਿਆਪਕ ਦਾ ਸਭ ਤੋਂ ਵੱਡਾ ਸਰਮਾਇਆ ਹੁੰਦੇ ਹਨ ਇਸ ਲਈ ਵਿਦਿਆਰਥੀਆਂ ਨੂੰ ਸਦਾ ਆਪਣੇ ਅਧਿਆਪਕਾਂ ਨੂੰ ਨਤਮਸਤਕ ਹੋ ਕੇ ਸਿੱਖਿਆ ਗ੍ਰਹਿਣ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਕੀਤੀ ਕਿ ਉਹ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਕੇ ਆਪਣੇ ਜੀਵਨ ਵਿਚ ਉੱਚੇ ਮੁਕਾਮ 'ਤੇ ਪੁੱਜਣ। ਉਨ੍ਹਾ ਅੱਗੇ ਕਿਹਾ ਕਿ ਅਧਿਆਪਕ ਬੱਚਿਆਂ ਦੇ ਆਦਰਸ਼ ਬਨਣ ਤਾਂ ਹੀ ਬੱਚੇ ਜੀਵਨ 'ਚ ਇਕ ਸਫ਼ਲ ਇਨਸਾਨ ਦੇ ਨਾਲ ਨਾਲ ਇਕ ਨਰੋਆ ਸਮਾਜ ਸਿਰਜਣ ਦੇ ਯੋਗ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਖੁਦ ਇਕ ਦੀਵੇ ਦੀ ਤਰਾਂ ਰੌਸ਼ਨੀ ਤਾਂ ਪੈਦਾ ਕਰਦੇ ਹੀ ਹਨ ਸਗੋਂ ਹੋਰਨਾਂ ਨੂੰ ਵੀ ਰੁਸ਼ਨਾਉਣ ਦਾ ਕਾਰਜ ਕਰਦੇ ਹਨ। 

ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ 'ਚ ਗਿਆਨ ਦਾ ਤੀਜਾ ਨੇਤਰ ਖੋਲਣ 'ਚ ਆਪਣਾ ਅਹਿਮ ਯੋਗਦਾਨ ਪਾਉਣ ਤਾਂ ਹੀ ਉਹ ਇਕ ਸਫ਼ਲ ਅਧਿਆਪਕ ਵਜੋਂ ਸਾਹਮਣੇ ਆ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਕਿਹਾ ਕਿ ਉਹ ਆਪਣੇ ਜੀਵਨ ਅੰਦਰ ਅਨੁਸ਼ਾਸ਼ਨ ਗ੍ਰਹਿਣ ਕਰਨ ਤਾਂ ਜੋ ਮਿਹਨਤ ਕਰਕੇ ਉੱਚ ਅਹੁਦਿਆਂ 'ਤੇ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਅੱਜ ਸੂਚਨਾ ਦਾ ਯੁੱਗ ਹੈ ਜਿਸ ਦੌਰਾਨ ਸਿੱਖਿਆ ਅਤੇ ਗਿਆਨ ਦਾ ਆਪਸੀ ਨਾਤਾ ਜੋੜ ਕੇ ਹੀ ਵਿਦਿਆਰਥੀ ਸਮਾਜ ਦੀ ਸੇਵਾ ਕਰਨ ਦੇ ਯੋਗ ਹੋ ਸਕਦੇ ਹਨ ਅਤੇ ਸਮਾਜ ਨੂੰ ਬਿਹਤਰ ਸਮਾਜ ਬਨਾਉਣ ਲਈ ਆਪਣਾ ਯੋਗਦਾਨ ਪਾ ਸਕਦੇ ਹਨ।ਇਸ ਮੋਕੇ ਤੇ ਸਕੂਲ ਮਨੇਜਮੈਟ ਡਰੈਕਟਰ ਕੇਸਵ ਕੁਮਾਰ ,ਸਕੂਲ ਪ੍ਰਿੰਸੀਪਲ ਜੋਬੀ ਈ ਇਬਰਾਈਮ ,ਮੈਡਮ ਦੀਪਿਕਾ ਪੁਰੀ, ਮੈਡਮ ਈਸਕਾ ਕੋਸਲ,ਮੈਡਮ ਸੁਰੇਖਾ ਰਾਣਾ,ਆਦਿ ਨੇ ਵੀ ਆਪਣੇ ਵੱਖੋ ਵੱਖਰੇ ਸਬੋਧਨਾ 'ਚ ਜਿੱਥੇ  ਵਿਦਿਆਰਥੀਆਂ ਨੂੰ ਅਧਿਆਪਕਾਂ ਦੁਆਰਾ ਦਰਸਾਏ ਮਾਰਗ 'ਤੇ ਚੱਲਦੇ ਹੋਏ ਮਿਹਨਤ ਤੇ ਲਗਨ ਨਾਲ ਜਿੰਦਗੀ ਦੀਆਂ ਬੁਲੰਦੀਆਂ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ। ਉੱਥੇ ਹੀ  ਉਨ੍ਹਾਂ ਅਧਿਆਪਕ ਦਿਵਸ ਦਾ ਮਹੱਤਵ ਦੱਸਦੇ ਹੋਏ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਪ੍ਰਤੀ ਪੂਰਨ ਸਤਿਕਾਰ ਦੀ ਭਾਵਨਾ ਰੱਖਣ ਦਾ ਸੰਦੇਸ਼ ਦਿੱਤਾ। ਇਸ ਮੋਕੇ ਤੇ ਸਕੂਲੀ ਵਿਦਿਆਰਥੀਆ ਤੋ ਇਲਾਵ੍ਹਾ ਸਕੂਲ ਸਟਾਫ ਅਵਿਨਾਸ ਕੁਮਾਰ, ਜੋਗਿੰਦਰ ਸਿੰਘ, ਭੋਲਾ ਸੰਕਰ, ਜਸਪਾਲ ਸੈਣੀ , ਰੋਹਿਤ ਸੈਣੀ , ਮੈਡਮ ਮਨਪ੍ਰੀਤ ਮੱਲ੍ਹੀ, ਮੈਡਮ ਸੁਖਵੀਰ ਕੋਰ ,ਮੈਡਮ ਭਾਵਨਾ ਪੁਰੀ ,ਨਰਿੰਦਰ ਕੋਰ, ਖੂਸਵੰਤ ਕੋਰ,ਵੰਦਨਾ ਜੁਟਲੀ,ਆਦਿ ਵਿਸ਼ੇਸ਼ ਤੋਰ ਤੇ ਹਾਜਰ ਸਨ ।

 

Tags: Madhuban Vatika Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD