Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਬੱਚੇ ਲਈ ਮੁੱਢਲੀ ਸਿੱਖਿਆ ਬਹੁਤ ਮਹੱਤਵਪੂਰਨ-ਡਾ. ਚਰਨਜੀਤ ਸਿੰਘ ਅਟਵਾਲ

ਕਿਹਾ! ਚੰਗੀ ਮੁੱਢਲੀ ਸਿੱਖਿਆ ਮਜ਼ਬੂਤ ਅਤੇ ਸਥਿਰ ਨੀਂਹ ਦਾ ਕੰਮ ਕਰਦੀ, ਮਾਈ ਭਾਗੋ ਵਿਦਿਆ ਯੋਜਨਾ ਤਹਿਤ 76 ਵਿਦਿਆਰਥਣਾਂ ਨੂੰ ਸਾਈਕਲਾਂ ਦੀ ਵੰਡ

Web Admin

Web Admin

5 Dariya News

ਪਾਇਲ , 05 Sep 2016

Last updated on: Sep 05, 2016, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਕਿਹਾ ਹੈ ਕਿ ਕਿਸੇ ਬੱਚੇ ਦੇ ਸਰਬਪੱਖੀ ਵਿਕਾਸ ਲਈ ਮੁੱਢਲੀ ਸਿੱਖਿਆ ਬਹੁਤ ਹੀ ਮਹੱਤਵਪੂਰਨ ਹੁੰਦੀ ਹੈ, ਜਿਸ ਦੇ ਸਿਰ 'ਤੇ ਬੱਚੇ ਦੀ ਮਜ਼ਬੂਤ ਅਤੇ ਸਥਿਰ ਨੀਂਹ ਬਣਦੀ ਹੈ।ਅੱਜ ਪਿੰਡ ਧਮੋਟ, ਪਿੰਡ ਮਕਸੂਦੜਾਂ ਅਤੇ ਪਿੰਡ ਘੁਡਾਣੀ ਕਲਾਂ ਦੇ ਸਰਕਾਰੀ ਸਕੂਲਾਂ ਵਿਖੇ ਵਿਦਿਆਰਥਣਾਂ ਨੂੰ ਪੰਜਾਬ ਸਰਕਾਰ ਦੀ ਮਾਈ ਭਾਗੋ ਵਿਦਿਆ ਯੋਜਨਾ ਤਹਿਤ 76 ਸਾਈਕਲਾਂ ਦੀ ਵੰਡ ਕਰਨ ਲਈ ਰੱਖੇ ਗਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਡਾ. ਅਟਵਾਲ ਨੇ ਕਿਹਾ ਕਿ ਦੇਸ਼ ਵਿੱਚ ਮੁੱਢਲੀ ਸਿੱਖਿਆ ਵਿੱਚ ਸੁਧਾਰ ਲਿਆਉਣਾ ਸਮੇਂ ਦੀ ਵੱਡੀ ਲੋੜ ਹੈ, ਇਸ ਦਿਸ਼ਾਂ ਵਿੱਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿੱਚ ਵੱਡੇ ਯਤਨ ਕੀਤੇ ਜਾ ਰਹੇ ਹਨ।ਡਾ. ਅਟਵਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਤੌਰ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੋਲ ਇਹ ਮਸਲਾ ਉਠਾਇਆ ਹੈ, ਜਿਸ 'ਤੇ ਉਨ੍ਹਾਂ ਨੇ ਬੜ੍ਹਾ ਹਾਂ-ਪੱਖੀ ਹੁੰਗਾਰਾ ਦਿੱਤਾ ਹੈ। 

ਅਮੀਰ ਅਤੇ ਗਰੀਬ ਹਰੇਕ ਬੱਚੇ ਨੂੰ ਇੱਕੋ ਜਿਹੀ ਸਿੱਖਿਆ ਪ੍ਰਾਪਤ ਕਰਨ ਦੇ ਸਮਾਨ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸੁਨਹਿਰੀ ਭਵਿੱਖ ਦੀ ਰਾਹ ਦਿਖਾਉਣ ਹਿੱਤ ਯੋਗ ਕਿੱਤਾ ਅਪਨਾਉਣ ਲਈ ਢੁੱਕਵੀਂ ਅਗਵਾਈ ਦੇਣ, ਤਾਂ ਜੋ ਵਿਦਿਆਰਥੀ ਆਪਣੇ ਟੀਚੇ ਪ੍ਰਾਪਤ ਕਰ ਸਕਣ। ਉਨ੍ਹਾਂ ਦੱਸਿਆ ਕਿ ਉਨ੍ਹਾਂ (ਡਾ. ਅਟਵਾਲ) ਨੇ ਅੱਜ ਜੋ ਵੀ ਪ੍ਰਾਪਤ ਕੀਤਾ ਹੈ, ਉਹ ਉਨ੍ਹਾਂ ਦੇ ਆਪਣੇ ਅਧਿਆਪਕਾਂ ਦੀ ਬਦੌਲਤ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਬਹੁਤ ਉਪਰਾਲੇ ਕੀਤੇ ਹਨ। ਮਾਈ ਭਾਗੋ ਵਿੱਦਿਆ ਯੋਜਨਾ ਅਧੀਨ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲਾਂ ਦੀ ਵੰਡ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਨੂੰ ਕਿੱਤਾਮੁੱਖੀ ਸਿੱਖਿਆ ਮੁਹੱਈਆ ਕਰਾਉਣ ਦੇ ਨਾਲ-ਨਾਲ ਸੰਬੰਧਤ ਕੋਰਸ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ 80 ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ 6 ਮੈਰੀਟੋਰੀਅਸ ਸਕੂਲ ਖੋਲ੍ਹੇ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ. ਵਰਿੰਦਰਪ੍ਰੀਤ ਸਿੰਘ ਗਿੱਲ ਚੇਅਰਮੈਨ ਮਾਰਕੀਟ ਕਮੇਟੀ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD